ਪੰਜਾਬ ‘ਚ ‘ਲੂ’ ਦੇ ਕਹਿਰ ਨੇ ਇਕ ਹੋਰ ਦੀ ਜਾਨ ਲਈ
ਬਠਿੰਡਾ, 23 ਮਈ (ਪੰਜਾਬ ਮੇਲ)-ਪੰਜਾਬ ‘ਚ ‘ਲੂ’ ਦੇ ਕਹਿਰ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਹੁਣ ਬਠਿੰਡਾ-ਮਾਨਸਾ ਰੋਡ ’ਤੇ ਪੈਂਦੇ ਪਿੰਡ ਜੱਸੀ ਪੌ ਵਾਲੀ ਕੋਲ ਇਕ ਵਿਅਕਤੀ ਗਰਮੀ ਕਾਰਨ ਬੇਹੋਸ਼ ਹੋ ਗਿਆ ਅਤੇ ਬਾਅਦ ’ਚ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਵਿਅਕਤੀ ਦੇ ਬੇਹੋਸ਼ ਹੋਣ ਦੀ ਸੂਚਨਾ ਸਹਾਰਾ ਜਨਸੇਵਾ ਨੂੰ ਦਿੱਤੀ। […]