ਕਾਂਗਰਸ ਵੱਲੋਂ ਰਾਹੁਲ ਨੂੰ ਲੋਕ ਸਭਾ ਦੀ ਕਾਰਵਾਈ ‘ਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਮੰਗ

ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਕਾਂਗਰਸ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਨੇਤਾ ਰਾਹੁਲ ਗਾਂਧੀ ਨੂੰ ‘ਮੋਦੀ ਗੋਤ’ ਵਾਲੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਰਾਹਤ ਦੇਣ ਤੋਂ ਬਾਅਦ ਉਨ੍ਹਾਂ ਨੂੰ ਸਦਨ ਦੀ ਮੀਟਿੰਗ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਲੋਕ ਸਭਾ […]

‘ਇੰਡੀਆ’ ਖ਼ਿਲਾਫ਼ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੇ ਕੇਂਦਰ, ਚੋਣ ਕਮਿਸ਼ਨ ਤੇ 26 ਸਿਆਸੀ ਪਾਰਟੀਆਂ ਨੂੰ ਨੋਟਿਸ ਕੱਢੇ

ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਵਿਰੋਧੀ ਪਾਰਟੀਆਂ ਨੂੰ ਗੱਠਜੋੜ ਲਈ ‘ਇੰਡੀਆ’ ਸ਼ਬਦ ਦੀ ਵਰਤੋਂ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ‘ਤੇ ਅੱਜ ਕੇਂਦਰ ਸਰਕਾਰ, ਭਾਰਤੀ ਚੋਣ ਕਮਿਸ਼ਨ ਅਤੇ 26 ਸਿਆਸੀ ਪਾਰਟੀਆਂ ਤੋਂ ਜਵਾਬ ਮੰਗਿਆ ਹੈ। ਆਗਾਮੀ ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਮੁਕਾਬਲਾ ਕਰਨ ਲਈ 26 ਵਿਰੋਧੀ ਪਾਰਟੀਆਂ ਨੇ […]

ਦਿੱਲੀ ਜਾ ਰਹੇ ਇੰਡੀਗੋ ਜਹਾਜ਼ ਦਾ ਇੰਜਣ ਫੇਲ੍ਹ ਹੋਣ ਕਾਰਨ ਪਟਨਾ ਹਵਾਈ ਅੱਡੇ ‘ਤੇ ਐਮਰਜੰਸੀ ਲੈਂਡਿੰਗ

ਪਟਨਾ, 4 ਅਗਸਤ (ਪੰਜਾਬ ਮੇਲ)- ਦਿੱਲੀ ਜਾ ਰਹੇ ਇੰਡੀਗੋ ਦੀ ਹਵਾਈ ਜਹਾਜ਼ ਦਾ ਇੰਜਣ ਫੇਲ੍ਹ ਹੋਣ ਕਾਰਨ ਉਸ ਦੀ ਅੱਜ ਸਵੇਰੇ ਪਟਨਾ ਹਵਾਈ ਅੱਡੇ ‘ਤੇ ਐਮਰਜੰਸੀ ਲੈਂਡਿੰਗ ਕੀਤੀ ਗਈ। ਹਵਾਈ ਅੱਡੇ ਦੇ ਅਧਿਕਾਰੀ ਨੇ ਕਿਹਾ ਕਿ ਜੈ ਪ੍ਰਕਾਸ਼ ਨਰਾਇਣ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਜਹਾਜ਼ ਦੀ ਐਮਰਜੰਸੀ ਲੈਂਡਿੰਗ ਕਰਨੀ ਪਈ।

ਸੁਪਰੀਮ ਕੋਰਟ ਵੱਲੋਂ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਖਿਲਾਫ਼ ਪਟੀਸ਼ਨ ਰੱਦ

ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੰਵਿਧਾਨਕ ਬੈਂਚ ਪਹਿਲਾਂ ਹੀ ਇਸ ਮਾਮਲੇ ਨੂੰ ਦੇਖ ਚੁੱਕਿਆ ਹੈ।

ਪ੍ਰਧਾਨ ਮੰਤਰੀ ਮੋਦੀ 6 ਅਗਸਤ ਨੂੰ ਦੇਸ਼ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਕਰਨਗੇ ਉਦਘਾਟਨ

-ਪੰਜਾਬ ਦੇ 22 ਸਟੇਸ਼ਨ ਸ਼ਾਮਲ ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਅਗਸਤ ਨੂੰ ਵੀਡੀਓ ਕਾਨਫਰੰਸ ਰਾਹੀਂ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਪੁਨਰ ਵਿਕਾਸ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ, ਜਿਨ੍ਹਾਂ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣਗੇ, ਉਨ੍ਹਾਂ ਵਿਚ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ 55-55, ਬਿਹਾਰ […]

ਪਟਿਆਲਾ ‘ਚ 54 ਟਰੈਵਲ ਏਜੰਟਾਂ ਦੇ ਲਾਇਸੰਸ ਮੁਅੱਤਲ

-ਆਈਲੈਟਸ ਸੈਂਟਰਾਂ, ਕੰਸਲਟੈਂਸੀ, ਟਰੈਵਲ ਏਜੰਟਾਂ ‘ਤੇ ਵੱਡੀ ਕਾਰਵਾਈ ਪਟਿਆਲਾ, 4 ਅਗਸਤ (ਪੰਜਾਬ ਮੇਲ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਨੇ ਇਕ ਅਹਿਮ ਕਾਰਵਾਈ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ 54 ਟਰੈਵਲ ਏਜੰਟਾਂ ਦੇ ਲਾਇਸੈਂਸ ਮੁਅੱਤਲ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮੱਗਲਿੰਗ ਰੂਲਜ਼ […]

ਕੈਲੀਫੋਰਨੀਆ ਤੇ ਨੇਵਾਡਾ ਵਿਚ ਜੰਗਲਾਂ ਨੂੰ ਲੱਗੀ ਅੱਗ ਨੇ ਭਿਆਨਕ ਰੂਪ ਧਾਰਿਆ, ਹਜਾਰਾਂ ਏਕੜ ਜੰਗਲ ਸੜ ਕੇ ਹੋਏ ਸਵਾਹ

ਸੈਕਰਾਮੈਂਟੋ,ਕੈਲੀਫੋਰਨੀਆ , 4 ਅਗਸਤ(ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਕੈਲੀਫੋਰਨੀਆ ਤੇ ਨੇਵਾਡਾ ਰਾਜਾਂ ਵਿਚ ਜੰਗਲ ਨੂੰ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ ਜਿਸ ਕਾਰਨ ਅੱਗ ਬੁਝਾਊ ਅਮਲੇ ਨੂੰ ਅਸਧਾਰਨ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਕਾਰੀਆਂ ਨੇ ਅੱਗ ਨੂੰ ‘ਯਾਰਕ ਫਾਇਰ’ ਦਾ ਨਾਂ ਦਿੱਤਾ ਹੈ ਜੋ ਕੈਲੀਫੋਰਨੀਆ ਦੀ ਇਸ ਸਾਲ ਦੀ ਸਭ […]

ਅਮਰੀਕਾ ਦੇ ਪਿਟਸਬਰਗ ਸ਼ਹਿਰ ਵਿਚ 11 ਹੱਤਿਆਵਾਂ ਕਰਨ ਵਾਲੇ ਹਮਲਾਵਰ ਨੂੰ ਹੋਈ ਮੌਤ ਦੀ ਸਜ਼ਾ

* 1918 ਵਿਚ ਯਹੂਦੀਆਂ ਉਪਰ ਹੋਇਆ ਸੀ ਸਭ ਤੋਂ ਭਿਆਨਕ ਖੂਨੀ ਹਮਲਾ ਸੈਕਰਾਮੈਂਟੋ,ਕੈਲੀਫੋਰਨੀਆ, 4 ਅਗਸਤ(ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬੰਦੂਕਧਾਰੀ ਰਾਬਰਟ ਬੌਵਰਜ ਜਿਸ ਨੇ 27 ਅਕਤੂਬਰ 2018 ਨੂੰ ਅਮਰੀਕਾ ਦੇ ਮਸ਼ਹੂਰ ਸ਼ਹਿਰ ਪਿਟਸਬਰਗ ਵਿਚ ਯਹੂਦੀਆਂ ਦੇ ਇਕ ਪੂਜਾ ਸਥਾਨ ‘ਤੇ ਹਮਲਾ ਕਰਕੇ 11 ਸ਼ਰਧਾਲੂਆਂ ਦੀ ਹੱਤਿਆ ਕਰ ਦਿੱਤੀ ਸੀ ਤੇ 6 ਹੋਰਨਾਂ ਨੂੰ ਜ਼ਖਮੀ ਕਰ ਦਿੱਤਾ […]

ਪੰਜਾਬੀ ਕੁੜੀ ਨੂੰ ਜ਼ਿੰਦਾ ਦੱਬ ਕੇ ਮਾਰਨ ਦੇ ਦੋਸ਼ ਹੇਠ ਆਸਟਰੇਲੀਆ ਦੀ ਅਦਾਲਤ ਨੇ ਪੰਜਾਬੀ ਨੌਜਵਾਨ ਨੂੰ ਸੁਣਾਈ 22 ਸਾਲ 10 ਮਹੀਨੇ ਦੀ ਸਜ਼ਾ

ਨਰੈਣਗੜ੍ਹ, 4 ਅਗਸਤ (ਪੰਜਾਬ ਮੇਲ)- ਇੱਥੋਂ ਨੇੜਲੇ ਪਿੰਡ ਨਰੈਣਗੜ੍ਹ ਨਾਲ ਸਬੰਧਤ ਆਸਟਰੇਲੀਆ ਦੇ ਐਂਡੀਲੈਂਡ ਸ਼ਹਿਰ ਵਿੱਚ ਨਰਸਿੰਗ ਦੀ ਵਿਦਿਆਰਥਣ ਜੈਸਮੀਨ ਕੌਰ ਨੂੰ ਜਿਉਂਦਿਆਂ ਮਿੱਟੀ ’ਚ ਦੱਬ ਕੇ ਮਾਰਨ ਵਾਲ਼ੇ ਖੰਨਾ ਨੇੜਲ਼ੇ ਵਾਸੀ ਤਾਰਿਕਜੋਤ ਸਿੰਘ ਧਾਲੀਵਾਲ ਨੂੰ ਸਾਊਥ ਆਸਟਰੇਲੀਆ ਦੀ ਅਦਾਲਤ ਵੱਲੋਂ 22 ਸਾਲ 10 ਮਹੀਨੇ ਦੀ ਕੈਦ ਸੁਣਾਈ ਗਈ ਹੈ, ਜਿਸ ਮਗਰੋਂ ਉਸ ਨੂੰ ਦੇਸ਼ […]

ਕੈਨੇਡਾ ‘ਚ ਬੇਰੁਜ਼ੁਗਾਰੀ ਨੇ ਪੈਰ ਪਸਾਰੇ, ਪੰਜ ਅਸਾਮੀਆਂ ਲਈ ਲੱਗੀਆਂ ਲੰਬੀਆਂ ਕਤਾਰਾਂ

ਕੈਨੇਡਾ, 4 ਅਗਸਤ (ਪੰਜਾਬ ਮੇਲ)- ਕੈਨੇਡਾ ਵਿਚ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ। ਬਰੈਂਪਟਨ ਵਿੱਚ ਨੌਕਰੀ ਹਾਸਲ ਕਰਨ ਲਈ ਨੌਜਵਾਨਾਂ ਨੂੰ ਲਾਈਨਾਂ ‘ਚ ਘੰਟਿਆਂ ਬੱਧੀ ਖੜ੍ਹੇ ਰਹਿਣਾ ਪੈ ਰਿਹਾ ਹੈ। ਇਸ ਦੀ ਤਾਜ਼ਾ ਤਸਵੀਰ ਇੱਥੇ ਏਅਰਪੋਰਟ ਰੋਡ ਨੇੜੇ ਵੇਖਣ ਨੂੰ ਮਿਲੀ। ਇੱਥੇ ਪੰਜ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ।ਇਨ੍ਹਾਂ ਅਸਾਮੀਆਂ ਲਈ ਹਜ਼ਾਰਾਂ ਨੌਜਵਾਨ ਨੌਕਰੀ ਲਈ ਲੰਬੀਆਂ […]