ਨਿਆਂਇਕ ਕਮਿਸ਼ਨ ਵੱਲੋਂ ਹਾਥਰਸ ਮਾਮਲੇ ਦੀ ਜਾਂਚ ਸ਼ੁਰੂ
ਹਾਥਰਸ, 6 ਜੁਲਾਈ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹਾਥਰਸ ਘਟਨਾ ਦੀ ਜਾਂਚ ਲਈ ਗਠਿਤ ਨਿਆਂਇਕ ਜਾਂਚ ਕਮਿਸ਼ਨ ਨੇ ਅੱਜ ਉਸ ਥਾਂ ਦਾ ਜਾਇਜ਼ਾ ਲਿਆ, ਜਿੱਥੇ 2 ਜੁਲਾਈ ਨੂੰ ਭਗਦੜ ਮਚੀ ਸੀ। ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਗਠਿਤ ਕਮਿਸ਼ਨ ਦੋ ਮਹੀਨਿਆਂ ਵਿਚ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੇਗਾ। […]