ਕੇਜਰੀਵਾਲ 40 ਦਿਨਾਂ ਦੀ ਨਿਆਂਇਕ ਹਿਰਾਸਤ ਮਗਰੋਂ ਤਿਹਾੜ ਜੇਲ੍ਹ ਤੋਂ ਰਿਹਾਅ; ਮਿਲੀ ਜ਼ਮਾਨਤ

ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਆਬਕਾਰੀ ਘੁਟਾਲੇ ਦੇ ਮਾਮਲੇ ‘ਚ 40 ਦਿਨਾਂ ਤੋਂ ਸਲਾਖਾਂ ਪਿੱਛੇ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ। ਦਿੱਲੀ ਸੁਪਰੀਮ ਕੋਰਟ ਵੱਲੋਂ ਉਸ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਦੇ ਕੁਝ ਘੰਟਿਆਂ ਬਾਅਦ ਹੀ ਅਦਾਲਤ ਦੇ ਨਿਰਦੇਸ਼ ਅਨੁਸਾਰ 50,000 […]

ਦੇਸ਼ ਵਾਸੀਆਂ ਨਾਲ ਮਿਲ ਕੇ ਤਾਨਾਸ਼ਾਹੀ ਖ਼ਿਲਾਫ਼ ਲੜਾਂਗੇ: ਕੇਜਰੀਵਾਲ

-ਤਿਹਾੜ ਜੇਲ ‘ਚੋਂ ਬਾਹਰ ਆਉਂਦੇ ਹੀ ਭਾਜਪਾ ਪ੍ਰਤੀ ਸਖਤ ਹੋਏ ਮੁੱਖ ਮੰਤਰੀ ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ‘ਚੋਂ ਨਿਕਲਦੇ ਹੀ ‘ਆਪ’ ਦੇ ਕਾਰਕੁਨਾਂ ਨੂੰ ਸੰਦੇਸ਼ ਦਿੱਤਾ ਕਿ ਦੇਸ਼ ਦੇ 140 ਕਰੋੜ ਵਾਸੀਆਂ ਨਾਲ ਮਿਲ ਕੇ ਤਾਨਾਸ਼ਾਹੀ ਖਿਲਾਫ ਲੜਨਾ […]

ਤਾਇਵਾਨ ‘ਚ 5.8 ਤੀਬਰਤਾ ਨਾਲ ਭੂਚਾਲ ਦੇ ਝਟਕੇ

-ਨੁਕਸਾਨ ਦੀ ਕੋਈ ਰਿਪੋਰਟ ਨਹੀਂ ਤਾਇਪੇਈ, 10 ਮਈ (ਪੰਜਾਬ ਮੇਲ)- ਤਾਇਵਾਨ ਦੇ ਪੂਰਬੀ ਤੱਟ ਦੇ ਨੇੜੇ ਸ਼ੁੱਕਰਵਾਰ ਨੂੰ 5.8 ਤੀਬਰਤਾ ਦਾ ਭੂਚਾਲ ਆਇਆ। ਟਾਪੂ ਤੋਂ ਜਾਣਕਾਰੀ ਅਨੁਸਾਰ ਕਿਸੇ ਨੁਕਸਾਨ ਦੀ ਤੁਰੰਤ ਰਿਪੋਰਟ ਨਹੀਂ ਹੈ। ਭੂਚਾਲ ਨੇ ਰਾਜਧਾਨੀ ਤਾਈਪੇ ਦੀਆਂ ਇਮਾਰਤਾਂ ਨੂੰ ਹਿਲਾ ਕੇ ਰੱਖ ਦਿੱਤਾ। ਮੌਸਮ ਪ੍ਰਸ਼ਾਸਨ ਨੇ ਕਿਹਾ ਕਿ ਹੁਆਲਿਅਨ ਕਾਉਂਟੀ ਦੇ ਤੱਟ ਤੋਂ […]

ਲੋਕ ਸਭਾ ਚੋਣਾਂ: ਤਰਨਜੀਤ ਸੰਧੂ, ਰਵਨੀਤ ਬਿੱਟੂ, ਚਰਨਜੀਤ ਚੰਨੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

-ਅੰਮ੍ਰਿਤਪਾਲ ਸਿੰਘ ਦੇ ਪਰਚੇ ਵੀ ਦਾਖਲ ਕੀਤੇ ਚੰਡੀਗੜ੍ਹ, 10 ਮਈ (ਪੰਜਾਬ ਮੇਲ)- ਤਰਨਜੀਤ ਸਿੰਘ ਸੰਧੂ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਰਵਨੀਤ ਸਿੰਘ ਬਿੱਟੂ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਪੰਜਾਬ ਦੇ ਕਈ ਸਿਆਸਤਦਾਨਾਂ ਨੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਅੰਮ੍ਰਿਤਪਾਲ ਸਿੰਘ, ਜੋ ਕਿ ਕੌਮੀ ਸੁਰੱਖਿਆ ਕਾਨੂੰਨ […]

ਪੂਤਿਨ ਨੇ ਮਿਖਾਈਲ ਮਿਸ਼ੂਸਤਿਨ ਨੂੰ ਮੁੜ ਪ੍ਰਧਾਨ ਮੰਤਰੀ ਥਾਪਿਆ

ਮਾਸਕੋ, 10 ਮਈ (ਪੰਜਾਬ ਮੇਲ)- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਮਿਖਾਈਲ ਮਿਸ਼ੂਸਤਿਨ ਨੂੰ ਦੇਸ਼ ਦਾ ਮੁੜ ਪ੍ਰਧਾਨ ਮੰਤਰੀ ਥਾਪਿਆ ਹੈ। ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਲਈ ਸੰਸਦ ਦੇ ਹੇਠਲੇ ਸਦਨ ਕੋਲ ਭੇਜਿਆ ਗਿਆ ਹੈ।

ਏਅਰ ਇੰਡੀਆ ਐਮਸਟਰਡਮ, ਕੋਪਨਹੇਗਨ, ਮਿਲਾਨ ਲਈ ਵਾਧੂ ਉਡਾਣਾਂ ਸ਼ੁਰੂ ਕਰੇਗੀ

ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਏਅਰ ਇੰਡੀਆ ਨੇ ਕਿਹਾ ਕਿ ਉਹ ਨਵੀਂ ਦਿੱਲੀ ਤੋਂ ਐਮਸਟਰਡਮ, ਕੋਪਨਹੇਗਨ ਅਤੇ ਮਿਲਾਨ ਲਈ ਵਾਧੂ ਉਡਾਣਾਂ ਸ਼ੁਰੂ ਕਰੇਗੀ ਕਿਉਂਕਿ ਏਅਰਲਾਈਨ ਵਧਦੀ ਮੰਗ ਨੂੰ ਪੂਰਾ ਕਰਨ ਲਈ ਆਪਣੇ ਸੰਚਾਲਨ ਦਾ ਵਿਸਤਾਰ ਕਰੇਗੀ। ਇਹ ਜਾਣਕਾਰੀ ਏਅਰਲਾਈਨ ਦੇ ਭਾਰਤ ਦੇ ਸੀ.ਈ.ਓ. ਅਤੇ ਐੱਮ.ਡੀ. ਕੈਂਪਬੈਲ ਵਿਲਸਨ ਨੇ ਦਿੱਤੀ।

ਡਾ. ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

-ਇੱਕ ਮਾਸੂਮ ਬੱਚੇ ਦੇ ਪਿਤਾ ਗੁਰਜੰਟ ਦੀ ਬੀਤੀ 31ਮਾਰਚ ਨੂੰ ਦੁਬਈ ‘ਚ ਹੋ ਗਈ ਸੀ ਮੌਤ -ਟਰੱਸਟ ਵੱਲੋਂ ਪੀੜ੍ਹਤ ਪਰਿਵਾਰ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਵਾਂਗੇ : ਡਾ: ਓਬਰਾਏ – ਡਾ. ਓਬਰਾਏ ਨੇ ਹੁਣ ਤੱਕ 355 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ ਅੰਮ੍ਰਿਤਸਰ, 9 ਮਈ (ਪੰਜਾਬ ਮੇਲ) – ਖਾੜੀ ਮੁਲਕਾਂ ਅੰਦਰ ਰੱਬ […]

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ 10 ਗੁਰਗੇ Arrest

ਨਵੀਂ ਦਿੱਲੀ, 9 ਮਈ (ਪੰਜਾਬ ਮੇਲ)- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ 10 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੇਸ਼ ਦੇ ਵੱਖ-ਵੱਖ 7 ਸੂਬਿਆਂ ‘ਚੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਸ ਵੇਲੇ ਦਬੋਚਿਆ ਗਿਆ, ਜਦੋਂ ਉਹ ਦਿੱਲੀ ਤੇ ਹੋਰ ਸੂਬਿਆਂ ਵਿਚ ਹੱਤਿਆ ਤੇ ਘਿਨੌਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ […]

ਪ੍ਰਵਾਸੀ ਭਾਰਤੀਆਂ ਨੇ 2022 ‘ਚ 111 ਅਰਬ ਡਾਲਰ ਤੋਂ ਵੱਧ ਰਕਮ ਮੁਲਕ ਭੇਜੀ

-ਵਿਦੇਸ਼ਾਂ ਤੋਂ ਡਾਲਰ ਮਿਲਣ ਦੇ ਮਾਮਲੇ ‘ਚ ਭਾਰਤ ਮੋਹਰੀ ਸੰਯੁਕਤ ਰਾਸ਼ਟਰ, 9 ਮਈ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਮਾਈਗਰੇਸ਼ਨ ਏਜੰਸੀ ਨੇ ਕਿਹਾ ਹੈ ਕਿ ਭਾਰਤ ‘ਚ ਸਾਲ 2022 ਦੌਰਾਨ 111 ਅਰਬ ਡਾਲਰ ਦੀ ਰਕਮ ਭੇਜੀ ਗਈ, ਜੋ ਦੁਨੀਆਂ ‘ਚ ਸਭ ਤੋਂ ਵੱਧ ਹੈ। ਇਸ ਦੇ ਨਾਲ ਭਾਰਤ 100 ਅਰਬ ਡਾਲਰ ਦੇ ਅੰਕੜੇ ਤੱਕ ਪੁੱਜਣ ਅਤੇ ਇਸ […]

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਕੀਰਤਨ ਪ੍ਰਸਾਰਨ ਲਈ ਐਪਲ ਆਧਾਰਿਤ ਐਪ ਜਾਰੀ

ਅੰਮ੍ਰਿਤਸਰ, 9 ਮਈ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਤ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿਚ ਸੁਣਿਆ ਜਾ ਸਕੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈ.ਓ.ਐੱਸ. ਆਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। […]