ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਮਿਸੀਸਿਪੀ/ਬੇਗੋਵਾਲ, 23 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿਚ ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਨਾਲ ਸਟੋਰ ਦੇ ਬਾਹਰ ਕੰਮ ਕਰ ਰਹੇ ਪੰਜਾਬੀ ਨੌਜਵਾਨ ਸਮੇਤ 2 ਦੀ ਮੌਤ ਹੋ ਗਈ। ਮ੍ਰਿਤਕਾਂ ‘ਚੋਂ ਇਕ ਵਿਅਕਤੀ ਜ਼ਿਲ੍ਹਾ ਕਪੂਰਥਲਾ ਦਾ ਦੱਸਿਆ ਜਾ ਰਿਹਾ ਹੈ, ਜਿਸ ਦੀ ਪਛਾਣ ਜਸਵੀਰ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਬੇਗੋਵਾਲ ਵਜੋਂ ਹੋਈ […]

ਲਖੀਮਪੁਰ ਖੀਰੀ ਕੇਸ: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ, 23 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਦਿੱਲੀ ਜਾਂ ਲਖਨਊ ਵਿਚ ਹੀ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ‘ਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ […]

ਪੰਚਾਇਤੀ ਚੋਣਾਂ ‘ਚ ਯੋਗ ਨੁਮਾਇੰਦੇ ਲਿਆਉਣ ਲਈ ਕੱਢਿਆ ਜਾਵੇਗਾ ‘ਲੋਕ ਚੇਤਨਾ ਮਾਰਚ’

ਚੰਡੀਗੜ੍ਹ, 23 ਜੁਲਾਈ (ਪੰਜਾਬ ਮੇਲ)- 2 ਸਤੰਬਰ ਤੋਂ 30 ਸਤੰਬਰ ਤੱਕ ਪਿੰਡ ਚੱਪੜਚਿੜੀ ਤੋਂ ਸਰਾਭਾ ਤੱਕ ਪੰਚਾਇਤੀ ਚੋਣਾਂ ‘ਚ ਯੋਗ ਨੁਮਾਇੰਦਿਆਂ ਨੂੰ ਲਿਆਉਣ ਲਈ ‘ਲੋਕ ਚੇਤਨਾ ਮਾਰਚ’ ਕੀਤਾ ਜਾਵੇਗਾ। ਇਹ ਐਲਾਨ ‘ਪਿੰਡ ਬਚਾਓ, ਪੰਜਾਬ ਬਚਾਓ’ ਦੇ ਆਗੂ ਸਾਬਕਾ ਜੱਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। […]

ਪੁਲਿਸ ਵੱਲੋਂ 3 ਕਰੋੜ ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਗ੍ਰਿਫ਼ਤਾਰ

ਜਲੰਧਰ, 23 ਜੁਲਾਈ (ਪੰਜਾਬ ਮੇਲ)- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹਵਾਲਾ ਕਾਰੋਬਾਰ ‘ਚ ਸ਼ਾਮਲ ਗਰੋਹ ਦਾ ਪਰਦਾਫਾਸ਼ ਕਰ ਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 2,93,05,800 ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਥਾਣਾ ਨਵੀਂ ਬਾਰਾਂਦਰੀ ਜਲੰਧਰ ਦੀ ਟੀਮ ਨੇ ਟੀ-ਪੁਆਇੰਟ […]

ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ ‘ਤੇ ਡਿੱਗਾ, ਪਾਇਲਟ ਦੀ ਮੌਤ

ਸੈਕਰਾਮੈਂਟੋ, ਕੈਲੀਫੋਰਨੀਆ, 23 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੀ ਨਿਆਗਰਾ ਕਾਊਂਟੀ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ ਉਪਰ ਡਿੱਗ ਜਾਣ ਦੀ ਖਬਰ ਹੈ। ਡਿੱਗਣ ਉਪਰੰਤ ਜਹਾਜ਼ ਨੂੰ ਅੱਗ ਲੱਗ ਗਈ ਤੇ ਉਸ ਵਿਚ ਸਵਾਰ ਇਕੋ ਇਕ ਪਾਇਲਟ ਦੀ ਮੌਤ ਹੋ ਗਈ। ਸੰਘੀ ਹਵਾਬਾਜ਼ੀ ਪ੍ਰਸ਼ਾਸਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਤਬਾਹ […]

ਅਮਰੀਕਾ ਕਮਜੋਰ ਹੋਇਆ ਹੈ, ਅਸੀਂ ਇਸ ਨੂੰ ਹੋਰ ਡਿੱਗਣ ਨਹੀਂ ਦੇ ਸਕਦੇ-ਡੋਨਲਡ ਟਰੰਪ

ਪਿਛਲੇ ਹਫਤੇ ਹਮਲੇ ਤੋਂ ਬਾਅਦ ਮਿਸ਼ੀਗਨ ਵਿਚ ਕੀਤੀ ਪਹਿਲੀ ਜਨਤਿਕ ਰੈਲੀ ਸੈਕਰਾਮੈਂਟੋ, ਕੈਲੀਫੋਰਨੀਆ, 23 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਇਕ ਹਫਤਾ ਪਹਿਲਾਂ ਪੈਨਸਿਲਵਾਨੀਆ ਵਿਚ ਜਾਨ ਲੈਣ ਦੀ ਹੋਈ ਅਸਫਲ ਕੋਸ਼ਿਸ਼ ਉਪਰੰਤ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਗ੍ਰੈਂਡ ਰੈਪਿਡਸ ਵਿਚ ਵੈਨ ਅਨਡੇਲ ਅਰੇਨਾ ਵਿਖੇ ਕੀਤੀ ਪਹਿਲੀ ਜਨਤਿਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ ਕਮਜੋਰ ਹੋ ਰਿਹਾ […]

ਸਰੀ ਵਿਚ ਹੋਇਆ ਕੈਨੇਡਾ ਕੱਪ ਅੰਤਰਰਾਸ਼ਟਰੀ ਫੀਲਡ ਹਾਕੀ ਟੂਰਨਾਮੈਂਟ

ਫੀਨਿਕਸ ਹਾਕੀ ਕਲੱਬ ਨੇ ਚੁੰਮਿਆਂ ਕੈਨੇਡਾ ਕੱਪ, ਯੂਬਾ ਬ੍ਰਦਰਜ਼ ਦੂਜੇ ਅਤੇ ਵੈਸਟ ਕੋਸਟ ਕਿੰਗਜ਼ ਤੀਜੇ ਸਥਾਨ ‘ਤੇ ਰਹੇ ਸਰੀ, 23 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਵੈਸਟ ਕੋਸਟ ਕਿੰਗਜ਼ ਫੀਲਡ ਹਾਕੀ ਸੋਸਾਇਟੀ ਵੱਲੋਂ ਟਮੈਨਵਿਸ ਪਾਰਕ ਸਰੀ ਵਿਚ ਚਾਰ ਦਿਨਾਂ ਕੈਨੇਡਾ ਕੱਪ ਇੰਟਰਨੈਸ਼ਨਲ ਫੀਲਡ ਹਾਕੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਵਰਗਾਂ ਦੇ ਸ਼ਾਨਦਾਰ ਹਾਕੀ ਮੁਕਾਬਲਿਆਂ ਨੂੰ […]

ਕਾਂਵੜ ਯਾਤਰਾ: ਦੁਕਾਨਦਾਰਾਂ ਦੇ ਨਾਂ ਲਿਖਣ ਬਾਰੇ ਹੁਕਮਾਂ ’ਤੇ ਆਰਜ਼ੀ ਰੋਕ

ਯੂਪੀ, ਉੱਤਰਾਖੰਡ ਅਤੇ ਉਜੈਨ ਨਗਰ ਨਿਗਮ ਨੂੰ ਨੋਟਿਸ ਜਾਰੀ * ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਨਵੀਂ ਦਿੱਲੀ,  23 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਭਾਜਪਾ ਸ਼ਾਸਿਤ ਰਾਜਾਂ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵੱਲੋਂ ਕਾਂਵੜ ਯਾਤਰਾ ਦੇ ਰੂਟ ’ਤੇ ਪੈਂਦੀਆਂ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੇ ਨਾਮ ਅਤੇ ਸਟਾਫ਼ ਤੇ ਹੋਰ ਵੇਰਵੇ ਨਸ਼ਰ ਕਰਨ ਸਬੰਧੀ ਹੁਕਮਾਂ ’ਤੇ ਆਰਜ਼ੀ […]

ਪੇਪਰ ਲੀਕ: ਵਿਰੋਧੀ ਧਿਰ ਨੇ ਲੋਕ ਸਭਾ ’ਚ ਸਰਕਾਰ ਨੂੰ ਘੇਰਿਆ

ਨਵੀਂ ਦਿੱਲੀ, 23 ਜੁਲਾਈ (ਪੰਜਾਬ ਮੇਲ)- ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਨੇ ਪੇਪਰ ਲੀਕ ਮੁੱਦੇ ’ਤੇ ਸਰਕਾਰ ਨੂੰ ਲੋਕ ਸਭਾ ’ਚ ਘੇਰਿਆ। ਰਾਹੁਲ ਨੇ ਕਿਹਾ ਕਿ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ’ਚ ਬਹੁਤ ਹੀ ਗੰਭੀਰ ਸਮੱਸਿਆ ਹੈ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਸਿਰਫ਼ ਆਪਣੇ ਆਪ ਨੂੰ ਛੱਡ ਕੇ ਬਾਕੀ ਸਾਰਿਆਂ ’ਤੇ […]

1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲਾ; ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਮੇਲ)- 1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਸਬੰਧੀ ਜਨਹਿੱਤ ਪਟੀਸ਼ਨ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ 2017 […]