ਕੈਨੇਡਾ ਸਰਕਾਰ ਵੱਲੋਂ ਕੀਤੀ ਜਾਵੇਗੀ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਦੀ ਜਾਂਚ

ਟੋਰਾਂਟੋ, 23 ਜੁਲਾਈ (ਪੰਜਾਬ ਮੇਲ)- ਦੇਸ਼ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧੇ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਇਕ ਮਹੱਤਵਪੂਰਨ ਕਦਮ ਚੁੱਕਣ ਜਾ ਰਹੀ ਹੈ। ਇਸ ਕਦਮ ਤਹਿਤ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਦੀ ਜਾਂਚ ਕੀਤੀ ਜਾਵੇਗੀ। ਇਹ ਜਾਂਚ ਫੈਡਰਲ ਆਡੀਟਰ ਜਨਰਲ ਵੱਲੋਂ ਕੀਤੀ ਜਾਵੇਗੀ। ਆਡੀਟਰ ਜਨਰਲ ਕੈਰਨ ਹੋਗਨ ਦੇ ਬੁਲਾਰੇ ਦਾ ਕਹਿਣਾ ਹੈ ਕਿ ਉਨ੍ਹਾਂ ਦਾ […]

ਬ੍ਰਿਟੇਨ ‘ਚ ਐਂਟਰੀ ਵੀਜ਼ਾ ਪ੍ਰਾਪਤ ਕਰਨ ਲਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਰਹੇ ਪ੍ਰਵਾਸੀ!

ਲੰਡਨ, 23 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਪ੍ਰਵਾਸੀ ਬ੍ਰਿਟੇਨ ‘ਚ ਐਂਟਰੀ ਵੀਜ਼ਾ ਪ੍ਰਾਪਤ ਕਰਨ ਲਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਰਹੇ ਹਨ ਅਤੇ ਇਸ ਤੋਂ ਬਾਅਦ ਉਹ ਸ਼ਾਇਦ ਦੇਸ਼ ਵਿਚ ਸ਼ਰਣ ਲਈ ਅਰਜ਼ੀ ਦੇਣਗੇ। ਇਹ ਦਾਅਵਾ ਬ੍ਰਿਟਿਸ਼ ਮੀਡੀਆ ਦੀ ਇੱਕ ਜਾਂਚ ਵਿਚ ਕੀਤਾ ਗਿਆ ਹੈ। ‘ਦਿ ਡੇਲੀ ਟੈਲੀਗ੍ਰਾਫ’ ਅਖਬਾਰ ਦੁਆਰਾ ਕੀਤੀ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 320 ਲੋੜਵੰਦਾਂ ਨੂੰ ਦਿਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਆਪਣੀ ਕੁੱਲ ਆਮਦਨ ਵਿਚੋਂ 98% ਹਿੱਸਾ ਮਾਨਵਤਾ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਅਤੇ ਡਾਕਟਰ ਹਰਪਿੰਦਰ ਸਿੰਘ ਦੀ […]

ਭਾਰਤੀ-ਅਮਰੀਕੀ ਡਾਕਟਰ ‘ਤੇ ਨਸ਼ੀਲੇ ਪਦਾਰਥਾਂ ਬਦਲੇ ਮਹਿਲਾ ਮਰੀਜ਼ਾਂ ਦਾ ਸਰੀਰਕ ਸ਼ੋਸ਼ਣ ਕਰਨ ਦਾ ਦੋਸ਼

ਨਿਊਜਰਸੀ, 22 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਸੂਬੇ ਨਿਊਜਰਸੀ ਵਿਚ ਪ੍ਰੈਕਟਿਸ ਕਰ ਰਹੇ ਇਕ 51 ਸਾਲਾ ਭਾਰਤੀ ਡਾਕਟਰ ਰਿਤੇਸ਼ ਕਾਲੜਾ ‘ਤੇ ਨਸ਼ੀਲੇ ਪਦਾਰਥ ਲਿਖਣ ਦੇ ਬਦਲੇ ਮਹਿਲਾ ਮਰੀਜ਼ਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਡਾਕਟਰੀ ਧੋਖਾਧੜੀ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਉਹ ਇਸ ਸਮੇਂ ਘਰ ਵਿਚ ਨਜ਼ਰਬੰਦ ਹੈ ਅਤੇ ਕੇਸ ਦੀ ਸੁਣਵਾਈ ਹੋਣ […]

ਕੈਨੇਡਾ ‘ਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ

ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਫ਼ਰਜ਼ੀ ਈਮੇਲਾਂ ਤੇ ਕਾਲਾਂ ਤੋਂ ਕੀਤਾ ਚੌਕਸ ਓਟਵਾ, 22 ਜੁਲਾਈ (ਪੰਜਾਬ ਮੇਲ)- ਕੈਨੇਡਾ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਮੁਤਾਬਕ ਕੈਨੇਡਾ ਵਿਚ ਕੁਝ ਭਾਰਤੀ ਨਾਗਰਿਕਾਂ ਜਾਂ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਕੁਝ […]

ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਉਪ ਰਾਸ਼ਟਰਪਤੀ ਜਗਦੀਪ ਧਨਖੜ (74) ਨੇ ਮੈਡੀਕਲ ਕਾਰਨਾਂ ਦੇ ਹਵਾਲੇ ਨਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਧਨਖੜ ਨੇ ਕਿਹਾ ਕਿ ਉਹ ਤੁਰੰਤ ਪ੍ਰਭਾਵ ਤੋਂ ਅਹੁਦਾ ਛੱਡ ਰਹੇ ਹਨ। ਧਨਖੜ ਅਗਸਤ 2022 ‘ਚ ਉਪ ਰਾਸ਼ਟਰਪਤੀ ਬਣੇ ਸਨ। ਧਨਖੜ […]

ਸੰਜੀਵ ਅਰੋੜਾ ਵੱਲੋਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ

-ਰਾਜ ਸਭਾ ਚੇਅਰਮੈਨ ਵੱਲੋਂ ਅਸਤੀਫਾ ਪ੍ਰਵਾਨ ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉੱਪਰਲੇ ਸਦਨ ਨੂੰ ਸੂਚਿਤ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ। ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਚੇਅਰਮੈਨ […]

ਯੂਕਰੇਨ ਨਾਲ ਸ਼ਰਤਾਂ ਤਹਿਤ ਗੱਲਬਾਤ ਲਈ ਰੂਸ ਤਿਆਰ

ਮਾਸਕੋ, 22 ਜੁਲਾਈ (ਪੰਜਾਬ ਮੇਲ)- ਬੀਤੇ ਚਾਰ ਸਾਲਾਂ ਤੋਂ ਜਾਰੀ ਜੰਗ ਖ਼ਤਮ ਹੋਣ ਦੀ ਆਸ ਬਣੀ ਹੈ। ਰੂਸ ਯੂਕਰੇਨ ਨਾਲ ਸਮਝੌਤੇ ਵੱਲ ਤੇਜ਼ੀ ਨਾਲ ਅੱਗੇ ਵਧਣ ਲਈ ਤਿਆਰ ਹੈ, ਪਰ ਇਸ ਲਈ ਰੂਸ ਨੇ ਕੁਝ ਸ਼ਰਤਾਂ ਰੱਖੀਆਂ ਹਨ। ਰੂਸ ਪਹਿਲਾਂ ਇਨ੍ਹਾਂ ਸ਼ਰਤਾਂ ਬਾਰੇ ਗੱਲ ਕਰਨਾ ਚਾਹੁੰਦਾ ਹੈ। ਰੂਸੀ ਸੰਸਦ ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ […]

ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬੰਬ ਦੀ ਧਮਕੀ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਮੇਲ)- ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਉੱਚ ਪੁਲਿਸ ਅਧਿਕਾਰੀ ਵੱਲੋਂ ਕੀਤੀ ਗਈ ਹੈ। ਹਵਾਈ ਅੱਡਾ ਪ੍ਰਸ਼ਾਸਨ ਨੂੰ ਈਮੇਲ ਜ਼ਰੀਏ ਧਮਕੀ ਦਿੱਤੀ ਗਈ ਹੈ, ਜਿਸ ਮਗਰੋਂ ਹਵਾਈ ਅੱਡੇ ਉੱਤੇ ਸੁਰੱਖਿਆ ਪ੍ਰਬੰਧ ਅਤੇ ਚੌਕਸੀ […]

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੋਧ ਮਗਰੋਂ ‘ਲੈਂਡ ਪੂਲਿੰਗ ਨੀਤੀ’ ‘ਚ ਬਦਲਾਅ

-ਸੂਬੇ ਦੇ 164 ਪਿੰਡਾਂ ਦੀ 65,533 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਚੰਡੀਗੜ੍ਹ, 22 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਹੁਣ ‘ਲੈਂਡ ਪੂਲਿੰਗ ਨੀਤੀ’ ‘ਚ ਬਦਲਾਅ ਕੀਤੇ ਹਨ, ਤਾਂ ਜੋ ਕਿਸਾਨਾਂ ਦੇ ਰੋਸ ਨੂੰ ਦੂਰ ਕੀਤਾ ਜਾ ਸਕੇ। ਇਸ ਨੀਤੀ ਤਹਿਤ ਹੁਣ ਕਿਸਾਨਾਂ ਨੂੰ ਕੁੱਝ ਛੋਟਾਂ ਤੇ ਰਿਆਇਤਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਚੇਤੇ […]