ਇੰਡੀਅਨ ਕੌਂਸਲੇਟ ਜਨਰਲ ਆਫ਼ NewYork ‘ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਦੇ 133ਵੇਂ ਜਨਮ ਦਿਨ ‘ਤੇ ਉੱਚ ਪੱਧਰੀ ਸਮਾਗਮ ਕਰਵਾਇਆ

ਨਿਊਯਾਰਕ, 17 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਨੁੱਖਤਾ ਦੇ ਮਸੀਹਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 133ਵੇਂ ਜਨਮ ਦਿਨ ‘ਤੇ ਇੰਡੀਅਨ ਕੌਂਸਲੇਟ ਜਨਰਲ ਆਫ਼ ਨਿਊਯਾਰਕ ‘ਚ ਗੁਰੂ ਰਵਿਦਾਸ ਸਭਾ ਆਫ਼ ਨਿਊਯਾਰਕ ਦੇ ਸਹਿਯੋਗ ਨਾਲ ਬਹੁਤ ਹੀ ਵੱਡੇ ਪੱਧਰ ‘ਤੇ ਇਕ ਸਮਾਗਮ ਕਰਵਾਇਆ ਗਿਆ। ਕੌਂਸਲੇਟ ਜਨਰਲ ਵਿਨੇ ਸ਼੍ਰੀਕਾਂਤਾ ਨਿਊਯਾਰਕ ਨੇ […]

ਲੋਕ ਸਭਾ ਚੋਣਾਂ: ਕਾਂਗਰਸ ‘ਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਮਗਰੋਂ ਉੱਠੀਆਂ ਬਾਗ਼ੀ ਸੁਰਾਂ

-ਟਕਸਾਲੀ ਆਗੂਆਂ ਨੇ 20 ਨੂੰ ਰਾਜਪੁਰਾ ‘ਚ ਇਕੱਠ ਸੱਦਿਆ ਚੰਡੀਗੜ੍ਹ, 17 ਅਪ੍ਰੈਲ (ਪੰਜਾਬ ਮੇਲ)- ਕੇਂਦਰੀ ਚੋਣ ਕਮੇਟੀ ਵੱਲੋਂ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਮਗਰੋਂ ਹੀ ਕਾਂਗਰਸ ਵਿੱਚ ਬਗਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਕਾਂਗਰਸ ਨੇ ਪਾਰਟੀ ਤਰਫ਼ੋਂ ਛੇ ਉਮੀਦਵਾਰ ਐਲਾਨੇ ਹਨ, ਜਿਨ੍ਹਾਂ ਨੂੰ ਲੈ ਕੇ ਪਾਰਟੀ ਅੰਦਰ ਘੁਸਰ-ਮੁਸਰ ਸ਼ੁਰੂ ਹੋ ਗਈ […]

ਆਮ ਆਦਮੀ ਪਾਰਟੀ ਨੇ ਫ਼ਿਰੋਜ਼ਪੁਰ ਤੋਂ ਕਾਕਾ, ਗੁਰਦਾਸਪੁਰ ਤੋਂ ਸ਼ੈਰੀ, ਜਲੰਧਰ ਤੋਂ ਟੀਨੂ ਤੇ ਲੁਧਿਆਣਾ ਤੋਂ ਪੱਪੀ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ/ ਜਲੰਧਰ,  16 ਅਪ੍ਰੈਲ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਪੁਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। […]

ਅਮਰੀਕਾ ‘ਚ ਸ਼ਟਲ ਬੱਸ ਲੋਕਾਂ ‘ਤੇ ਚੜ੍ਹੀ; ਇਕ ਮੌਤ ਤੇ ਅਨੇਕਾਂ ਹੋਰ ਜ਼ਖਮੀ

ਸੈਕਰਾਮੈਂਟੋ, 15 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਹਵਾਈ ਰਾਜ ਵਿਚ ਹੋਨੋਲੂਲੂ ਕਰੂਜ਼ ਟਰਮੀਨਲ ‘ਤੇ ਇਕ ਸ਼ਟਲ ਬੱਸ ਅਚਾਨਕ ਤੁਰ ਪਈ ਤੇ ਲੋਕਾਂ ਉਪਰ ਜਾ ਚੜੀ, ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਦੀ ਮੌਤ ਹੋਣ ਤੇ ਅਨੇਕਾਂ ਹੋਰਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪੁਲਿਸ ਤੇ ਕਾਰਨੀਵਾਲ ਕਰੂਜ਼ ਲਾਈਨ ਅਨੁਸਾਰ ਕਰੂਜ਼ ਪੋਰਟ ਬੱਸ ਇਕ […]

ਅਮਰੀਕਾ ‘ਚ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਜੁੜਵੇਂ ਬੱਚਿਆਂ ਦੀ ਮੌਤ

ਸੈਕਰਾਮੈਂਟੋ, 15 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਵਿਚ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੋ ਜੁੜਵੇਂ ਬੱਚਿਆਂ ਦੀ 62 ਸਾਲ ਦੀ ਉਮਰ ਵਿਚ ਮੌਤ ਹੋ ਗਈ। ਗਿੰਨੀਜ਼ ਵਰਲਡ ਰਿਕਾਰਡ ਨੇ ਜੁੜਵੇਂ ਬੱਚਿਆਂ ਜੋ ਦੋਨੋਂ ਭੈਣਾਂ ਸਨ, ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਸਿਰ ਤੋਂ ਜੁੜੀਆਂ ਲੌਰੀ ਸ਼ੈਪਲ ਤੇ ਜਾਰਜ ਸ਼ੈਪਲ ਦੀ ਮੌਤ […]

ਐੱਫ.ਬੀ.ਆਈ. ਵੱਲੋਂ ਬਾਲਟੀਮੋਰ ਪੁਲ ਢਹਿ ਜਾਣ ਦੇ ਮਾਮਲੇ ‘ਚ ਜਾਂਚ ਸ਼ੁਰੂ

ਨਿਊਯਾਰਕ, 15 ਅਪ੍ਰੈਲ (ਪੰਜਾਬ ਮੇਲ)- ਐੱਫ.ਬੀ.ਆਈ. ਨੇ ਬਾਲਟੀਮੋਰ ਵਿਚ ਪੁਲ ਦੇ ਢਹਿ ਜਾਣ ਦੀ ਇੱਕ ਅਪਰਾਧਿਕ ਜਾਂਚ ਸ਼ੁਰੂ ਕੀਤੀ ਹੈ, ਜਿਸ ਵਿਚ ਇਹ ਵੀ ਸ਼ਾਮਲ ਹੈ ਕਿ ਕੀ ਜਹਾਜ਼ ਇੱਕ ਪ੍ਰਮੁੱਖ ਅਮਰੀਕੀ ਬੰਦਰਗਾਹ ਤੋਂ ਰਵਾਨਾ ਹੋਇਆ ਸੀ ”ਇਹ ਜਾਣਦੇ ਹੋਏ ਕਿ ਇਸਦੇ ਓਪਰੇਟਿੰਗ ਸਿਸਟਮ ਵਿਚ ਕੋਈ ਨੁਕਸ ਹੈ।” ਮੀਡੀਆ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। […]

ਸਰੀ ‘ਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ-ਚਰਚਾ

ਸਰੀ, 15 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਪ੍ਰਸਿੱਧ ਪੱਤਰਕਾਰ ਅਤੇ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ-ਚਰਚਾ ਕਰਨ ਲਈ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਕੰਪਲੈਕਸ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਨਾਮਵਰ ਵਿਦਵਾਨ ਡਾ. ਸਾਧੂ […]

ਜੇ ਮੈਂ ਰਾਸ਼ਟਰਪਤੀ ਹੁੰਦਾ, ਤਾਂ ਈਰਾਨ ਨੇ ਇਜ਼ਰਾਈਲ ‘ਤੇ ਹਮਲਾ ਨਾ ਕੀਤਾ ਹੁੰਦਾ: ਟਰੰਪ

ਵਾਸ਼ਿੰਗਟਨ, 15 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ ਵਿਰੁੱਧ ਈਰਾਨ ਦੇ ਬਦਲੇ ਦੀ ਨਿੰਦਾ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਟਰੰਪ ਨੇ ਕਿਹਾ, ‘ਜੇ ਮੈਂ ਅਮਰੀਕਾ ਦਾ ਰਾਸ਼ਟਰਪਤੀ ਹੁੰਦਾ ਤਾਂ ਇਜ਼ਰਾਈਲ ‘ਤੇ ਹਮਲਾ ਨਾ ਹੁੰਦਾ। ਇਜ਼ਰਾਈਲ ਦੇ ਹਮਲੇ ਨੂੰ ਰੋਕਣ ਦੀ ਲੋੜ ਸੀ।’ ਟਰੰਪ ਨੇ ਇਜ਼ਰਾਈਲ ਦਾ ਸਮਰਥਨ ਕਰਨ ਵਾਲੇ ਸੰਦੇਸ਼ […]

ਅਮਰੀਕਾ ਦੇ ਮੇਅਰ ਨੂੰ ਮਾਰਨ ਦੀ ਧਮਕੀ ਦੇਣ ਵਾਲੀ ਗੁਜਰਾਤੀ ਮੂਲ ਦੀ ਭਾਰਤੀ ਲੜਕੀ ਗ੍ਰਿਫ਼ਤਾਰ!

ਨਿਊਯਾਰਕ, 15 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਕੈਲੀਫੋਰਨੀਆ ‘ਚ ਰਹਿਣ ਵਾਲੀ ਮੂਲ ਰੂਪ ਵਿਚ ਭਾਰਤ ਦੇ ਗੁਜਰਾਤ ਨਾਲ ਪਿਛੋਕੜ ਰੱਖਣ ਵਾਲੀ ਇੱਕ ਲੜਕੀ ਰਿਧੀ ਪਟੇਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਿਧੀ ਪਟੇਲ ਨੂੰ ਕੈਲੀਫੋਰਨੀਆ ਦੇ ਬੇਕਰਸਫੀਲਡ ਦੇ ਮੇਅਰ ਸਮੇਤ ਇਜ਼ਰਾਈਲ ਦਾ ਵਿਰੋਧ ਕਰਨ ਅਤੇ ਫਲਸਤੀਨ ਦਾ ਸਮਰਥਨ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਅਮਰੀਕੀ […]

ਸਰਬਜੀਤ ਦੇ ਹੱਤਿਆਰੇ ਦੀ ਲਾਹੌਰ ‘ਚ ਗੋਲੀਆਂ ਮਾਰ ਕੇ ਹੱਤਿਆ

ਲਾਹੌਰ/ਨਵੀਂ ਦਿੱਲੀ, 15 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਦੀ ਜੇਲ੍ਹ ‘ਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਹੱਤਿਆ ‘ਚ ਸ਼ਾਮਲ ਆਮਿਰ ਸਰਫ਼ਰਾਜ਼ ਤਾਂਬਾ ਦਾ ਅਣਪਛਾਤੇ ਬੰਦੂਕਧਾਰੀਆਂ ਨੇ ਲਾਹੌਰ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਹ ਦਹਿਸ਼ਤੀ ਜਥੇਬੰਦੀ ਲਸ਼ਕਰ-ਏ-ਤਾਇਬਾ ਦੇ ਬਾਨੀ ਹਾਫ਼ਿਜ਼ ਸਈਦ ਦਾ ਨੇੜਲਾ ਸਹਿਯੋਗੀ ਸੀ। ਸਮਝਿਆ ਜਾ ਰਿਹਾ ਹੈ ਕਿ ਇਹ ਹੱਤਿਆ ਮਿੱਥ ਕੇ ਕੀਤੀ […]