ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਦੀ ਕਮਾਨ ਮਾਲਵੇ ਦੇ ਹੱਥ ‘ਚ ਆਈ

ਟੱਲੇਵਾਲ, 5 ਜੁਲਾਈ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਇਸ ਨਿਯੁਕਤੀ ਉਪਰੰਤ ਹੁਣ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਦੀ ਕਮਾਨ ਮਾਲਵੇ ਦੇ ਹੱਥ ਵਿਚ ਆ ਗਈ ਹੈ। ਕਾਂਗਰਸ ਅਤੇ ਅਕਾਲੀ ਦਲ ਦੀ ਪ੍ਰਧਾਨਗੀ ਇਕੱਲੇ ਮੁਕਤਸਰ ਜ਼ਿਲ੍ਹੇ ਦੇ ਹੱਥਾਂ ਵਿਚ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ […]

ਸੁੱਕੇ ਪ੍ਰਸ਼ਾਦਿਆਂ ਦਾ ਘਪਲਾ: ਸ਼੍ਰੋਮਣੀ ਕਮੇਟੀ ਵੱਲੋਂ 51 ਕਰਮਚਾਰੀਆਂ ਨੂੰ ਮੁਅੱਤਲ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਨੇ ਬੇਨੇਮੀਆਂ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਵੱਡੀ ਮਿਸਾਲੀ ਕਾਰਵਾਈ ਕੀਤੀ ਹੈ। ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਚ ਸੁੱਕੇ ਪ੍ਰਸ਼ਾਦਿਆਂ ਦੇ ਲਗਪਗ ਇਕ ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ਵਿਚ 51 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿਚ 8 ਮੈਨੇਜਰ, 35 ਇੰਸਪੈਕਟਰ, 6 ਸੁਪਰਵਾਈਜ਼ਰ ਅਤੇ 2 […]

ਭਾਜਪਾ ਵੱਲੋਂ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ

-ਦਲ ਬਦਲੂ ਖੁਸ਼, ਟਕਸਾਲੀ ਭਾਜਪਾਈਆਂ ‘ਚ ਛਾਈ ਨਿਰਾਸ਼ਾ ਚੰਡੀਗੜ੍ਹ, 5 ਜੁਲਾਈ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਨੇ ਸਾਬਕਾ ਕਾਂਗਰਸੀ ਆਗੂ ਸੁਨੀਲ ਕੁਮਾਰ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਅਸ਼ਵਨੀ ਸ਼ਰਮਾ ਨੂੰ ਇਸ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਇਸ ਨਿਯੁਕਤੀ ਨਾਲ ਭਾਜਪਾ ਨੇ ਆਪਣੀ ਦਹਾਕਿਆਂ ਪੁਰਾਣੀ ਰਵਾਇਤ ਨੂੰ ਤੋੜਦਿਆਂ […]

ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ

ਮਾਨਸਾ/ਨਵੀਂ ਦਿੱਲੀ, 4 ਜੁਲਾਈ (ਪੰਜਾਬ ਮੇਲ)-  ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਦੇਵ ਸਿੰਘ ਉੱਭਾ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ।ਉਨ੍ਹਾਂ ਤੋਂ ਇਲਾਵਾ, ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਤੇ ਬਾਬੂਲਾਲ ਮਰਾਂਡੀ ਨੂੰ […]

ਪੰਜਾਬੀ ਸਾਹਿਤਕ ਅਤੇ ਸਭਿਆਚਾਰਕ ਵਿਚਾਰ ਮੰਚ ਸਰੀ ਵੱਲੋਂ ਪੁਸਤਕ ਰਿਲੀਜ਼ ਅਤੇ ਵਿਚਾਰ ਚਰਚਾ ਸਮਾਗਮ

ਸਰੀ, 4 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਪੰਜਾਬੀ ਸਾਹਿਤਕ ਅਤੇ ਸਭਿਆਚਾਰਕ ਵਿਚਾਰ ਮੰਚ ਸਰੀ ਬੀਸੀ (ਕੈਨੇਡਾ) ਵੱਲੋਂ ਭਾਰਤ ਦੇ ਇਤਿਹਾਸਕ ਕਿਸਾਨ ਅੰਦੋਲਨ ‘ਤੇ ਆਧਾਰਤ ਟੌਮਸਨ ਰਿਵਰਜ਼ ਯੂਨੀਵਰਸਿਟੀ ਕੈਮਲੂਪਸ ਦੇ ਪ੍ਰੋਫ਼ੈਸਰ ਅਮੈਰੀਟਸ ਡਾ. ਸੁਰਿੰਦਰ ਧੰਜਲ ਦੀਆਂ ਕਵਿਤਾਵਾਂ ਦੀ ਨਵ-ਪ੍ਰਕਾਸ਼ਿਤ ਕਿਤਾਬ ‘ਦੀਵੇ ਜਗਦੇ ਰਹਿਣਗੇ’ ਨੂੰ ਰਿਲੀਜ਼ ਕਰਨ ਹਿਤ ਅਤੇ ਅਮਰਜੀਤ ਚਾਹਲ ਦੇ ਨਾਵਲ ‘ਓਟ’ ਅਤੇ ਡਾ. ਧੰਜਲ ਦੁਆਰਾ […]

ਇੰਡੋ-ਕੈਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਨੇ ਧੂਮਧਾਮ ਨਾਲ ਮਨਾਇਆ ‘ਕੈਨੇਡਾ ਡੇ’

ਸਰੀ, 4 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਇੰਡੋ ਕੈਨੇਡੀਅਨ ਸੀਨੀਅਰਜ਼ ਸੈਂਟਰ ਸਰੀ ਵੱਲੋਂ ‘ਕੈਨੇਡਾ ਡੇ’ ਉੱਪਰ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਹਰਪਾਲ ਸਿੰਘ ਬਰਾੜ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਵਿਚ ਕੈਨੇਡਾ ਦਾ ਝੰਡਾ ਲਹਿਰਾਇਆ ਗਿਆ ਅਤੇ ਫਿਰ ‘ਓ-ਕੈਨੇਡਾ’ ਦੇ ਸੰਗੀਤ ਨਾਲ ਸਾਰਾ ਹਾਲ ਗੂੰਜ ਉੱਠਿਆ। ਅਜਮੇਰ ਸਿੰਘ ਵਕੀਲ ਨੇ ਕੈਨੇਡਾ ਬਾਰੇ ਵਿਸਥਾਰ ਸਹਿਤ ਜਾਣਕਾਰੀ […]

ਭਾਰਤੀ-ਅਮਰੀਕੀ ਅਟਾਰਨੀ 50 ਲੱਖ ਡਾਲਰ ਦੀ ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਨਿਊਯਾਰਕ, 4 ਜੁਲਾਈ (ਪੰਜਾਬ ਮੇਲ)- ਭਾਰਤੀ ਮੂਲ ਦੇ ਅਟਾਰਨੀ ਅਤੇ ਪ੍ਰਤੀਨਿਧ ਸਭਾ ਲਈ ਚੋਣ ਲੜਨ ਵਾਲੇ ਅਭਿਜੀਤ ਦਾਸ ਉਰਫ਼ ਬੀਜ ਨੂੰ ਭਾਰਤ ਆਧਾਰਿਤ ਕੰਪਨੀ ਨਾਲ 50 ਲੱਖ ਡਾਲਰ ਤੋਂ ਜ਼ਿਆਦਾ ਦੀ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਨਿਆਂ ਵਿਭਾਗ ਨੇ ਕਿਹਾ ਕਿ ਉਸ ਨੇ ਆਪਣੇ ਮੁਵੱਕਿਲਾਂ ਦੇ ਫੰਡ ਦੀ ਵਰਤੋਂ ਨਿੱਜੀ ਖ਼ਰਚਿਆਂ […]

ਸੁੱਕੇ ਪ੍ਰਸ਼ਾਦਿਆਂ ਦਾ ਘਪਲਾ: ਸ਼੍ਰੋਮਣੀ ਕਮੇਟੀ ਵੱਲੋਂ 52 ਕਰਮਚਾਰੀਆਂ ਨੂੰ ਮੁਅੱਤਲ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਚ ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਵਿਚ 52 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿਚ ਮੈਨੇਜਰ ਪੱਧਰ ਦੇ ਕਈ ਅਧਿਕਾਰੀ ਅਤੇ ਹੋਰ ਹੇਠਲੇ ਅਧਿਕਾਰੀ ਸ਼ਾਮਲ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ਵਿਚ 2 ਸਟੋਰ ਕੀਪਰ ਮੁਅੱਤਲ ਕੀਤੇ ਗਏ ਸਨ। […]

ਬਹਿਬਲਕਲਾਂ ਗੋਲੀਕਾਂਡ; ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਮੰਗਿਆ ਹੋਰ ਸਮਾਂ

– ਹੁਣ 21 ਨੂੰ ਅਗਲੀ ਸੁਣਵਾਈ – ਗਵਾਹਾਂ ਨੇ ਲਗਾਇਆ ਸਾਜਿਸ਼ ਦਾ ਇਲਜ਼ਾਮ ਫਰੀਦਕੋਟ, 4 ਜੁਲਾਈ (ਪੰਜਾਬ ਮੇਲ)- ਪਿਛਲੇ ਦਿਨੀਂ ਬਹਿਬਲਕਲਾਂ ਗੋਲੀਕਾਂਡ ਦੇ ਕਰੀਬ 7 ਅਹਿਮ ਗਵਾਹਾਂ ਨੇ ਮਾਨਯੋਗ ਅਦਾਲਤ ਵਿਚ ਅਰਜੀ ਦਾਖਲ ਕਰ ਉਨ੍ਹਾਂ ਦੇ ਬਿਆਨ ਮੁੜ ਤੋਂ ਦਰਜ ਕਰਵਾਏ ਜਾਣ ਦੀ ਮੰਗ ਕਰਦਿਆਂ ਪਹਿਲਾਂ ਦਰਜ ਹੋਏ ਬਿਆਨਾਂ ਨਾਲ ਕਥਿਤ ਛੇੜ-ਛਾੜ ਕੀਤੇ ਜਾਣ ਦੀ […]

ਮੋਗਾ ‘ਚ ਕਾਂਗਰਸੀ ਮੇਅਰ ਖ਼ਿਲਾਫ਼ ਬੇਭਰੋਸਗੀ ਮਤਾ ਪਾਸ

– ਹਾਕਮ ਧਿਰ ਵੱਲੋਂ ਆਪਣਾ ਮੇਅਰ ਬਣਾਉਣ ਲਈ ਰਸਤਾ ਸਾਫ ਮੋਗਾ, 4 ਜੁਲਾਈ (ਪੰਜਾਬ ਮੇਲ)- ਇਥੇ ਨਗਰ ਨਿਗਮ ‘ਚ ਕਾਂਗਰਸੀ ਮੇਅਰ ਨੀਤਿਕਾ ਭੱਲਾ ਖ਼ਿਲਾਫ਼ ਬੇਭਰੋਸਗੀ ਮਤਾ ਪਾਸ ਕਰਵਾਉਣ ਦੀ ਅਗਨੀ ਪ੍ਰੀਖਿਆ ਵਿਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਸਫ਼ਲ ਰਹੀ। ਹੁਣ ਹਾਕਮ ਧਿਰ ਵੱਲੋਂ ਆਪਣੇ ਕੌਂਸਲਰ ਨੂੰ ਮੇਅਰ ਬਣਾਉਣ ਲਈ ਰਸਤਾ ਸਾਫ਼ ਹੋ ਗਏ। ਇਥੇ ਕੌਂਸਲਰਾਂ […]