ਅਕਾਲੀ ਦਲ ਸੰਕਟ: ਭਰਤੀ ਕਮੇਟੀ ਵੱਲੋਂ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਕਰਨ ਦਾ ਐਲਾਨ

ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)- ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤੀ ਲਈ ਬਣਾਈ ਗਈ ਭਰਤੀ ਕਮੇਟੀ 11 ਅਗਸਤ ਨੂੰ ਪ੍ਰਧਾਨ ਸਣੇ ਹੋਰ ਅਹੁਦੇਦਾਰਾਂ ਦੀ ਚੋਣ ਕਰੇਗੀ। ਇਸ ਲਈ ਭਰਤੀ ਕਮੇਟੀ ਵੱਲੋਂ 11 ਅਗਸਤ ਨੂੰ ਅੰਮ੍ਰਿਤਸਰ ਵਿਚ ਤੇਜਾ ਸਿੰਘ ਸਮੁੰਦਰੀ ਹਾਲ ‘ਚ ਜਨਰਲ ਇਜਲਾਸ ਸੱਦਿਆ ਗਿਆ ਹੈ। ਭਰਤੀ ਕਮੇਟੀ ਦੇ ਕਾਰਜਸ਼ੀਲ ਮੈਬਰ ਮਨਪ੍ਰੀਤ […]

ਪੰਜ ਤੱਤਾਂ ’ਚ ਵਿਲੀਨ ਹੋਏ ਦੌੜਾਕ Fauja Singh

ਜਲੰਧਰ, 20 ਜੁਲਾਈ (ਪੰਜਾਬ ਮੇਲ)- ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਅੱਜ ਪਿੰਡ ਬਿਆਸ ਵਿਚ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਨੇ ਬਜ਼ੁਰਗ ਦੌੜਾਕ ਨੂੰ ਗਾਰਡ ਆਫ ਆਨਰ ਦਿੱਤਾ। ਇਸ ਮੌਕੇ ਪਿੰਡ ਵਾਸੀ […]

ਆਪ’ ਵੱਲੋਂ ਅਨਮੋਲ ਗਗਨ ਮਾਨ ਦਾ ਵਿਧਾਇਕ ਵਜੋਂ ਅਸਤੀਫ਼ਾ ਨਾਮਨਜ਼ੂਰ

ਚੰਡੀਗਡ਼੍ਹ, 20 ਜੁਲਾਈ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਨ ਸਭਾ ਹਲਕਾ ਖਰੜ ਤੋਂ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਦੇ ਵਿਧਾਇਕ ਵਜੋਂ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਨ ਉਪਰੰਤ ਕੀਤਾ ਹੈ। ਸ੍ਰੀ ਅਰੋੜਾ ਨੇ ਅਨਮੋਲ ਗਗਨ […]

ਕੇਜਰੀਵਾਲ ਤੇ ਸੰਜੈ ਸਿੰਘ ਵੱਲੋਂ ਧਨਖੜ ਨਾਲ ਮੁਲਾਕਾਤ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)-  ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੈ ਸਿੰਘ ਨੇ ਸੰਸਦ ਦੇ ਮੌਨਸੂਨ ਇਜਲਾਸ ਤੋਂ ਇੱਕ ਦਿਨ ਪਹਿਲਾਂ ਅੱਜ ਇੱਥੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਕੇਜਰੀਵਾਲ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਵਿਚ ਬੱਚਿਆਂ ਦੇ ਬਲੱਡ ਗਰੁੱਪ ਕੀਤੇ ਮੁਫ਼ਤ ਚੈੱਕ

ਸ਼੍ਰੀ ਮੁਕਤਸਰ ਸਾਹਿਬ, 19 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਨਾ ਮੁਮਕਿਨ ਹੈ। ਇਸ ਲੜੀ ਨੂੰ ਹੋਰ ਅੱਗੇ ਤੋਰਦਿਆਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਡਾਕਟਰ ਦਿਲਜੀਤ ਸਿੰਘ ਗਿੱਲ ਡਾਇਰੈਕਟਰ ਹੈਲਥ ਸਰਬੱਤ ਦਾ ਭਲਾ […]

ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾ

ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ।  ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਸਿਆਸਤ ਛੱਡਣ ਦੇ ਕਾਰਨਾਂ ਦਾ […]

ਕੈਲੀਫੋਰਨੀਆ ‘ਚ ਕਾਰ ਸਵਾਰ ਨੇ ਲੋਕਾਂ ‘ਤੇ ਗੱਡੀ ਚੜ੍ਹਾਈ; 30 ਜ਼ਖ਼ਮੀ

ਲਾਸ ਏਂਜਲਸ, 19 ਜੁਲਾਈ (ਪੰਜਾਬ ਮੇਲ)- ਕੈਲੀਫੋਰਨੀਆ ਦੇ ਲਾਸ ਏਂਜਲਸ ਵਿਚ ਇਕ ਕਾਰ ਸਵਾਰ ਨੇ ਲੋਕਾਂ ‘ਤੇ ਆਪਣੀ ਕਾਰ ਚੜ੍ਹਾ ਦਿੱਤੀ, ਜਿਸ ਕਾਰਨ 30 ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਦਸ ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਤੜਕੇ ਦੋ ਵਜੇ ਕਲੱਬ ਦੇ ਨੇੜੇ ਵਾਪਰਿਆ। ਅਧਿਕਾਰੀਆਂ ਨੇ ਹਾਲੇ ਤੱਕ ਕਾਰ ਸਵਾਰ ਦੀ ਪਛਾਣ […]

ਬਿਕਰਮ ਸਿੰਘ ਮਜੀਠੀਆ ਦੇ ਜੂਡੀਸ਼ਅਲ ਰਿਮਾਂਡ ‘ਚ 14 ਦਿਨਾਂ ਦਾ ਵਾਧਾ

-2 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ ਮੁਹਾਲੀ, 19 ਜੁਲਾਈ (ਪੰਜਾਬ ਮੇਲ)- ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ‘ਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਹੁਣ 2 ਅਗਸਤ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਮਜੀਠੀਆ ਨੂੰ ਲੈ ਕੇ ਨਾਭਾ ਜੇਲ੍ਹ ਲਈ […]

ਅਮਰੀਕਾ ਨੇ ਟੀ.ਆਰ.ਐੱਫ. ਨੂੰ ਦਹਿਸ਼ਤੀ ਜਥੇਬੰਦੀ ਐਲਾਨਿਆ

-ਲਸ਼ਕਰ-ਏ-ਤਾਇਬਾ ਨਾਲ ਜੁੜੀ ਜਥੇਬੰਦੀ ਨੇ ਪਹਿਲਗਾਮ ਹਮਲੇ ਦੀ ਲਈ ਸੀ ਜ਼ਿੰਮੇਵਾਰੀ ਨਵੀਂ ਦਿੱਲੀ, 19 ਜੁਲਾਈ (ਪੰਜਾਬ ਮੇਲ)- ਅਮਰੀਕਾ ਨੇ ਪਹਿਲਗਾਮ ਦਹਿਸ਼ਤੀ ਹਮਲੇ ਲਈ ਜ਼ਿੰਮੇਵਾਰ ਜਥੇਬੰਦੀ ਦਿ ਰਜਿਸਟੈਂਸ ਫਰੰਟ (ਟੀ.ਆਰ.ਐੱਫ.) ਨੂੰ ਵਿਦੇਸ਼ੀ ਅੱਤਵਾਦੀ ਜਥੇਬੰਦੀ ਐਲਾਨਿਆ ਹੈ। ਇਹ ਦਹਿਸ਼ਤੀ ਜਥੇਬੰਦੀ ਲਸ਼ਕਰ-ਏ-ਤਾਇਬਾ ਨਾਲ ਜੁੜੀ ਹੋਈ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਕ ਬਿਆਨ ‘ਚ ਕਿਹਾ ਕਿ ਇਹ […]

ਕੈਨੇਡਾ ਵੱਲੋਂ ਮਾਪਿਆਂ ਅਤੇ ਦਾਦਾ-ਦਾਦੀ ਨੂੰ ਸਥਾਈ ਨਿਵਾਸ ਲਈ ਸਪਾਂਸਰ ਕਰਨ ਲਈ ਪ੍ਰੋਗਰਾਮ ਸ਼ੁਰੂ

-ਪ੍ਰੋਗਰਾਮ ਤਹਿਤ ਸਪਾਂਸਰਸ਼ਿਪ ਲਈ 10,000 ਅਰਜ਼ੀਆਂ ਸਵੀਕਾਰ ਕਰੇਗਾ ਆਈ.ਆਰ.ਸੀ.ਸੀ. ਟੋਰਾਂਟੋ, 19 ਜੁਲਾਈ (ਪੰਜਾਬ ਮੇਲ)- ਮਾਪਿਆਂ ਨੂੰ ਪੱਕੇ ਤੌਰ ‘ਤੇ ਕੈਨੇਡਾ ਸੱਦਣ ਦੇ ਇੱਛੁਕ ਪ੍ਰਵਾਸੀਆਂ ਲਈ ਇਮੀਗ੍ਰੇਸ਼ਨ ਵਿਭਾਗ ਵੱਲੋਂ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਨਵੀਆਂ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸਾਲ 2025 ਦੇ ਐਲਾਨ ਮੁਤਾਬਕ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ (ਆਈ.ਆਰ.ਸੀ.ਸੀ.) ਇਸ […]