ਪੰਜਾਬ ਪੁਲਿਸ ਵੱਲੋਂ ਪ੍ਰੇਮਾ ਲਾਹੌਰੀਆ-ਵਿੱਕੀ ਗੌਂਡਰ ਗਰੋਹ ਦੇ 4 ਮੈਂਬਰ ਅਸਲੇ ਸਣੇ ਕਾਬੂ

ਮਾਨਸਾ, 30 ਮਾਰਚ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ ‘ਤੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨਾਲ ਗੋਲੀਬਾਰੀ ਤੋਂ ਬਾਅਦ ਪ੍ਰੇਮਾ ਲਾਹੌਰੀਆ-ਵਿੱਕੀ ਗੌਂਡਰ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਪਾਸੋਂ 6 ਪਿਸਤੌਲ, 22 ਕਾਰਤੂਸ, 6 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਣ ਜੋਸ਼ੀ, […]

ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਘਟਾਉਣ ਦਾ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ

ਜਲੰਧਰ, 30 ਮਾਰਚ (ਪੰਜਾਬ ਮੇਲ)-  ਪੰਜਾਬ ’ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲੀਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ […]

ਉੱਤਰਾਖੰਡ: ਬਾਬਾ ਤਰਸੇਮ ਸਿੰਘ ਹੱਤਿਆ ਕਾਂਡ ’ਚ ਸਾਬਕਾ ਆਈਏਐੱਸ ਅਧਿਕਾਰੀ ਸਣੇ 5 ਖ਼ਿਲਾਫ਼ ਕੇਸ ਦਰਜ

ਦਰਪੁਰ,  30 ਮਾਰਚ (ਪੰਜਾਬ ਮੇਲ)-  ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਨਾਨਕਮੱਤਾ ਸਾਹਿਬ ਗੁਰਦੁਆਰੇ ਦੇ ਡੇਰਾ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਸੇਵਾਮੁਕਤ ਆਈਏਐੱਸ ਅਧਿਕਾਰੀ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਬਾਬਾ ਤਰਸੇਮ ਸਿੰਘ ਦੀ ਵੀਰਵਾਰ ਨੂੰ ਗੁਰਦੁਆਰੇ ਦੀ ਹਦੂਦ ਅੰਦਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ […]

ਪੰਜਾਬ ਦੇ ਦੋ ਟੌਲ ਪਲਾਜ਼ੇ 2 ਅਪਰੈਲ ਦੀ ਅੱਧੀ ਰਾਤ ਤੋਂ ਹੋ ਜਾਣਗੇ ਬੰਦ

ਮਾਨਸਾ, 30 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਦੋ ਅਪਰੈਲ ਨੂੰ ਰਾਤ 12 ਵਜੇ ਤੋਂ ਦੋ ਟੌਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਇਹ ਪਲਾਜ਼ੇ ਮਾਨਸਾ-ਲੁਧਿਆਣਾ ਰੋਡ ਉਤੇ ਮਹਿਲਕਲਾਂ ਅਤੇ ਮੁਲਾਂਪੁਰ ਨੇੜੇ ਸਥਿਤ ਹਨ। ਇਨ੍ਹਾਂ ਦੇ ਬੰਦ ਹੋਣ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਗਈ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ Election ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ Postal ballot ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

– ਕਮਿਸ਼ਨ ਵੱਲੋਂ ਪੰਜਾਬ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ-ਨਾਲ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿਚ ਕੀਤੇ ਗਏ ਸ਼ਾਮਲ ਚੰਡੀਗੜ੍ਹ, 29 ਮਾਰਚ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ‘ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ […]

ਸ਼੍ਰੋਮਣੀ ਕਮੇਟੀ ਦਾ 1260 ਕਰੋੜ 97 ਲੱਖ ਰੁਪਏ ਦਾ Budget ਪਾਸ

ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਹੈ ਵਿਸ਼ੇਸ਼ ਰਾਸ਼ੀ : ਐਡਵੋਕੇਟ ਧਾਮੀ ਅੰਮ੍ਰਿਤਸਰ, 29 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ […]

ਇਕਵਾਕ ਸਿੰਘ ਪੱਟੀ ਦੀ ਪੁਸਤਕ ‘ਨਿੱਕ-ਸੁੱਕ’ ਹੋਈ ਲੋਕ ਅਰਪਣ

-ਸੱਜਰੇ ਅਤੇ ਉਮਦਾ ਸਾਹਿਤ ਨੂੰ ਕਹੋ ‘ਜੀ ਆਇਆਂ’ : ਨਾਜ਼ ਅੰਮ੍ਰਿਤਸਰ, 29 ਮਾਰਚ (ਪੰਜਾਬ ਮੇਲ)- ਸਥਾਨਕ ਤਰਨ ਤਾਰਨ ਰੋਡ ਵਿਖੇ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਕਰਵਾਏ ਗਏ ਇੱਕ ਸ਼ੁਕਰਾਨਾ ਸਮਾਗਮ ਦੌਰਾਨ ਬਹੁ-ਵਿਧਾਵੀ ਲੇਖਕ ਇਕਵਾਕ ਸਿੰਘ ਪੱਟੀ ਦੀ ਮਾਝਾ ਵਰਲਡਵਾਈਡ ਵੱਲੋਂ ਪ੍ਰਕਾਸ਼ਿਤ ਨਵੀਂ ਮਿੰਨੀ ਕਹਾਣੀਆਂ ਦੀ ਪੁਸਤਕ ‘ਨਿੱਕ-ਸੁੱਕ’ ਸੰਗਤਾਂ ਦੀ ਹਾਜ਼ਰੀ ਵਿਚ ਲੋਕ […]

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਹੋਲੇ-ਮਹੱਲੇ ਸਮੇਂ ਕੀਤਾ ਜਾਂਦਾ ਸਨਮਾਨ ਪੰਥਕ ਸੰਸਥਾਵਾਂ ਤੇ ਸਿੱਖ ਵਿਦਵਾਨਾਂ ਵਿਚ ਨੇੜੇ ਹੋਣ ਦਾ ਸਬੱਬ ਬਣੇਗਾ

ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਪੰਜਾਬ ਮੇਲ)- ਉਘੇ ਸਿੱਖ ਵਿਦਵਾਨ ਪ੍ਰੋ: ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪ੍ਰੋ: ਡਾ. ਧਰਮ ਸਿੰਘ ਸਾਬਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਹੋਲੇ ਮਹੱਲੇ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ […]

ਪੰਜਾਬ ਪੁਲਿਸ ਵੱਲੋਂ ਅਮਰੀਕਾ-ਆਧਾਰਿਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ Network ਦਾ ਪਰਦਾਫਾਸ਼

-ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ -ਗ੍ਰਿਫ਼ਤਾਰ ਵਿਅਕਤੀ ਸੂਬੇ ਵਿਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ – ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਆਪਣੀ ਅਸਲ ਪਛਾਣ ਛੁਪਾ ਕੇ ਰਹਿ ਰਹੇ ਸਨ ਮੋਹਾਲੀ ਚੰਡੀਗੜ੍ਹ, 29 ਮਾਰਚ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ […]

Income Tax ਵਿਭਾਗ ਵੱਲੋਂ ਕਾਂਗਰਸ ਨੂੰ 1823 ਕਰੋੜ ਰੁਪਏ ਦਾ ਨਵਾਂ Notice

ਨਵੀਂ ਦਿੱਲੀ, 29 ਮਾਰਚ (ਪੰਜਾਬ ਮੇਲ)- ਕਾਂਗਰਸ ਨੇ ਅੱਜ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਮਦਨ ਕਰ ਵਿਭਾਗ ਨੇ ਟੈਕਸ ਰਿਟਰਨਾਂ ‘ਚ ਕਥਿਤ ਗੜਬੜੀਆਂ ਲਈ 1823.08 ਕਰੋੜ ਰੁਪਏ ਦੇ ਭੁਗਤਾਨ ਲਈ ਉਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ […]