ਮਮਤਾ ਬੈਨਰਜੀ ਵੱਲੋਂ Congress ਨੂੰ ਹਿੰਦੀ ਭਾਸ਼ਾਈ ਸੂਬਿਆਂ ‘ਚ ਭਾਜਪਾ ਨਾਲ ਮੁਕਾਬਲਾ ਕਰਨ ਦੀ ਚੁਣੌਤੀ

ਕੋਲਕਾਤਾ, 2 ਫਰਵਰੀ (ਪੰਜਾਬ ਮੇਲ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਿੱਖਾ ਹਮਲਾ ਬੋਲਦਿਆਂ ਅੱਜ ਕਾਂਗਰਸ ਨੂੰ ਹਿੰਦੀ ਭਾਸ਼ਾਈ ਸੂਬਿਆਂ ਵਿਚ ਭਾਜਪਾ ਨਾਲ ਮੁਕਾਬਲਾ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਕੀ ਸਭ ਤੋਂ ਪੁਰਾਣੀ ਪਾਰਟੀ ਆਗਾਮੀ ਲੋਕ ਸਭਾ ਚੋਣਾਂ ਵਿਚ 40 ਸੀਟ ਵੀ ਹਾਸਲ ਕਰ ਸਕੇਗੀ। ਬੈਨਰਜੀ […]

ਕਾਂਗਰਸ ਪ੍ਰਧਾਨ ਖੜਗੇ ਨੇ ਨਰਿੰਦਰ ਮੋਦੀ ‘ਤੇ ਕੱਸਿਆ ਤਨਜ਼

ਨਵੀਂ ਦਿੱਲੀ, 2 ਫਰਵਰੀ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਅੰਗ ਕੱਸਦਿਆਂ ਅੱਜ ਰਾਜ ਸਭਾ ਵਿਚ ਕਿਹਾ ਕਿ ਹੋ ਸਕਦਾ ਹੈ ਕਿ ਇੱਕ ਦਿਨ ਪ੍ਰਧਾਨ ਮੰਤਰੀ ਦਾਅਵਾ ਕਰਨ ਕਿ ਉਹ ‘ਸਭ ਤੋਂ ਵੱਧ ਹਰਮਨਪਿਆਰੇ’ ਹਨ ਅਤੇ ਉਨ੍ਹਾਂ ਨੂੰ ਲੋਕਤੰਤਰ ਅਤੇ ਚੋਣਾਂ ਦੀ ਲੋੜ ਨਹੀਂ ਹੈ। ਰਾਸ਼ਟਰਪਤੀ ਦੇ ਭਾਸ਼ਣ ‘ਤੇ […]

ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਯਾਤਰਾ’ ਦਾ ਆਗਾਜ਼

– ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਸਰਹੱਦੀ ਪਿੰਡ ਰੋੜਾਂਵਾਲਾ ਦਾ ਦੌਰਾ – ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ/ਅਟਾਰੀ, 2 ਫਰਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਹੱਦੀ ਕਸਬਾ ਅਟਾਰੀ ਤੋਂ ਪਾਰਟੀ ਦੀ ‘ਪੰਜਾਬ ਬਚਾਓ ਯਾਤਰਾ’ ਦਾ […]

ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਬਰਖਾਸਤ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ

ਚੰਡੀਗੜ੍ਹ, 2 ਫਰਵਰੀ (ਪੰਜਾਬ ਮੇਲ)-  ਪੰਜਾਬ-ਹਰਿਆਣਾ ਹਾਈਕੋਰਟ ਨੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਉਮਰਾਨੰਗਲ ਦੇ ਖ਼ਿਲਾਫ਼ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਕੇਸ ਦੀ ਐੱਫ. ਆਈ. ਆਰ. ਦਰਜ ਹੈ। ਜਿਸ ਕਰਕੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਇਸ ਸੰਬੰਧ ਵਿਚ ਵੱਡਾ ਫ਼ੈਸਲਾ ਸੁਣਾਇਆ ਹੈ, […]

ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਅੱਜ ਝਾਰਖੰਡ ’ਚ ਹੋਵੇਗੀ ਦਾਖ਼ਲ

ਰਾਂਚੀ, 2 ਫਰਵਰੀ (ਪੰਜਾਬ ਮੇਲ)- ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਬਾਅਦ ਦੁਪਹਿਰ ਝਾਰਖੰਡ ਵਿੱਚ ਦਾਖ਼ਲ ਹੋਵੇਗੀ। ਪਾਰਟੀ ਦੇ ਆਗੂ ਨੇ ਇੱਥੇ ਇਹ ਜਾਣਕਾਰੀ ਦਿੱਤੀ। ਨੇਤਾ ਨੇ ਕਿਹਾ ਕਿ ਯਾਤਰਾ ਦੇ ਪੱਛਮੀ ਬੰਗਾਲ ਤੋਂ ਬਾਅਦ ਦੁਪਹਿਰ 2.45 ਵਜੇ ਪਾਕੁੜ ਜ਼ਿਲ੍ਹੇ ਦੇ ਰਸਤੇ ਰਾਜ ਵਿਚ ਦਾਖਲ ਹੋਣ ਦੀ ਸੰਭਾਵਨਾ ਹੈ। ਕਾਂਗਰਸ ਦੀ […]

ਕੇਜਰੀਵਾਲ ਈਡੀ ਅੱਗੇ ਨਹੀਂ ਹੋਣਗੇ ਪੇਸ਼

ਨਵੀਂ ਦਿੱਲੀ, 2 ਫਰਵਰੀ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ […]

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਮਹੀਨਾਵਾਰ ਕਵੀ ਦਰਬਾਰ

ਸਰੀ, 1 ਫਰਵਰੀ (ਹਰਦਮ ਮਾਨ/ਪੰਜਾਬ ਮੇਲ)-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਇਆ। ਇਸ ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ, ਗੁਰਮੀਤ  ਸਿੰਘ ਕਾਲਕਟ, ਰਣਜੀਤ ਸਿੰਘ ਨਿੱਝਰ, ਹਰਚੰਦ ਸਿੰਘ ਗਿੱਲ, ਅਮਰੀਕ ਸਿੰਘ ਲੇਹਲ, ਗੁਰਚਰਨ ਸਿੰਘ ਬਰਾੜ, ਸਵਰਨ ਸਿੰਘ ਚਾਹਲ, ਮਾਸਟਰ ਮਲਕੀਤ ਸਿੰਘ ਗਿੱਲ, ਠਾਣਾ ਸਿੰਘ ਖੋਸਾ, ਅਵਤਾਰ ਸਿੰਘ ਬਰਾੜ, ਬਲਬੀਰ ਸਿੰਘ ਸਹੋਤਾ, ਰਜਿੰਦਰ ਸਿੰਘ ਬੈਂਸ, ਮਨਜੀਤ […]

Election ਜ਼ਾਬਤਾ ਲੱਗਣ ਤੋਂ ਪਹਿਲਾਂ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ : ਮੁੱਖ ਮੰਤਰੀ ਮਾਨ

ਨਾਗਰਿਕ ਸੇਵਾਵਾਂ ਮੁਹੱਈਆ ਕਰਾਉਣ ਸਬੰਧੀ ਸਮੀਖਿਆ ਮੀਟਿੰਗ ਕੀਤੀ ਚੰਡੀਗੜ੍ਹ, 1 ਫਰਵਰੀ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਇਥੇ ਡਿਪਟੀ ਕਮਿਸ਼ਨਰਾਂ ਨੂੰ ਦੋ ਨੁਕਾਤੀ ਏਜੰਡੇ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਹਿਲਾ ਇਹ ਕਿ ਵਿੱਤੀ ਮਾਲੀਏ ਵਿਚ ਵਾਧੇ ਲਈ ਕਦਮ ਉਠਾਏ ਜਾਣ ਅਤੇ ਦੂਜਾ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ/ਸਕੀਮਾਂ ਨੂੰ ਤੇਜ਼ੀ […]

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲੀ ਰੈਗੂਲਰ ਸਟੇਅ

ਸੁਨਾਮ ਅਦਾਲਤ ਨੇ ਅਰੋੜਾ ਸਣੇ 9 ਜਣਿਆਂ ਨੂੰ ਸੁਣਾਈ ਸੀ ਦੋ-ਦੋ ਸਾਲ ਦੀ ਸਜ਼ਾ ਸੰਗਰੂਰ, 1 ਫਰਵਰੀ (ਪੰਜਾਬ ਮੇਲ)-ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐੱਸ. ਰਾਏ ਦੀ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਅਪੀਲ ਦੇ ਫੈਸਲੇ ਤੱਕ ਰੈਗੂਲਰ ਸਟੇਅ ਦੇ ਦਿੱਤੀ ਹੈ, ਜਦੋਂਕਿ ਪਹਿਲਾਂ ਅਦਾਲਤ ਵੱਲੋਂ ਸ਼੍ਰੀ ਅਰੋੜਾ ਨੂੰ 31 ਜਨਵਰੀ ਤੱਕ ਅੰਤ੍ਰਿਮ […]

Delhi High Court ਵੱਲੋਂ ਸੰਜੈ ਸਿੰਘ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 1 ਫਰਵਰੀ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੰਜੈ ਸਿੰਘ ਅਤੇ ਈ.ਡੀ. ਦੀਆਂ ਦਲੀਲਾਂ ਸੁਣੀਆਂ। ਸੰਜੈ ਸਿੰਘ ਨੇ ਇਸ ਆਧਾਰ ‘ਤੇ […]