ਐੱਫ.ਬੀ.ਆਈ. ਸੈਕਰਾਮੈਂਟੋ ਵੱਲੋਂ ਫਿਰੌਤੀ ਮੰਗਣ ਦੇ ਮਾਮਲਿਆਂ ‘ਚ ਭਾਰਤੀਆਂ ਸਮੇਤ ਆਮ ਲੋਕਾਂ ਨੂੰ ਅੱਗੇ ਆ ਕੇ ਰਿਪੋਰਟ ਲਿਖਵਾਉਣ ਦੀ ਅਪੀਲ

ਸੈਕਰਾਮੈਂਟੋ, 13 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ  ਸੈਕਰਾਮੈਂਟੋ ਖੇਤਰੀ ਦਫਤਰ ਨੇ ਇਕ ਜਨਤਕ ਬਿਆਨ ‘ਚ ਫਿਰੌਤੀ ਮਾਮਲੇ ਜੋ ਪਰਿਵਾਰਕ ਮੈਂਬਰਾਂ ਜਾਂ ਭਾਰਤੀ ਕਾਰੋਬਾਰੀਆਂ ਨੂੰ ਪ੍ਰਭਾਵਿਤ ਕਰ ਰਹੇ ਹਨ, ਬਾਰੇ ਚਿਤਾਵਨੀ ਜਾਰੀ ਕੀਤੀ ਹੈ। ਬਿਆਨ ਵਿਚ ਕਿਹਾ ਹੈ ਕਿ ਐੱਫ.ਬੀ.ਆਈ. ਦਾ ਖੇਤਰੀ  ਦਫਤਰ ਆਪਣੇ ਸਮੁੱਚੇ 34-ਕਾਊਂਟੀ ਖੇਤਰ ਵਿਚ ਅਨੇਕਾਂ ਮਾਮਲਿਆਂ […]

ਬੀ.ਸੀ. ਅਸੈਂਬਲੀ ਵੱਲੋਂ ਗੁਰਗਿਆਨ ਫਾਊਂਡੇਸ਼ਨ ਦੇ ਸੰਚਾਲਕਾਂ ਦਾ ਸਨਮਾਨ

-ਫਾਊਂਡੇਸ਼ਨ ਵੱਲੋਂ ਕੈਂਸਰ ਦੇ ਖੋਜ ਕਾਰਜਾਂ ਲਈ ਇਕ ਮਿਲੀਅਨ ਫੰਡ ਇਕੱਠਾ ਕਰਨ ਦੀ ਸ਼ਲਾਘਾ ਸਰੀ, 13 ਮਈ (ਹਰਦਮ ਮਾਨ/ਪੰਜਾਬ ਮੇਲ)- ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਖੋਜ ਕਾਰਜ ਵਾਸਤੇ ਇਕ ਮਿਲੀਅਨ ਡਾਲਰ ਦੀ ਦਾਨ ਰਾਸ਼ੀ ਇਕੱਤਰ ਕਰ ਕੇ ਬੀ.ਸੀ. ਕੈਂਸਰ ਫਾਊਂਡੇਸ਼ਨ ਨੂੰ ਦੇਣ ਵਾਲੇ ਗੁਰਗਿਆਨ ਫਾਊਂਡੇਸ਼ਨ ਦੇ ਕਾਮਿਆਂ ਨੂੰ ਬੀ.ਸੀ. ਅਸੈਂਬਲੀ […]

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਸੋਮਵਾਰ ਖ਼ਾਰਜ ਕਰ ਦਿੱਤੀ ਗਈ ਹੈ। ਜਸਟਿਸ ਖੰਨਾ ਨੇ ਮਾਮਲੇ ‘ਚ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਮਾਮਲੇ ‘ਤੇ ਅਸੀਂ ਫ਼ੈਸਲਾ ਨਹੀਂ ਲੈ ਸਕਦੇ। ਦਿੱਲੀ ਦੇ ਐੱਲ.ਜੀ. ਵਿਨੇ ਕੁਮਾਰ ਸਕਸੈਨਾ ਮਾਮਲੇ ‘ਚ […]

ਟੋਰਾਂਟੋ ਹਵਾਈ ਅੱਡੇ ਤੋਂ ਕਰੋੜਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ ਦੋਸ਼ ਹੇਠ ਭਾਰਤੀ ਵਿਅਕਤੀ Arrest

ਓਟਾਵਾ, 13 ਮਈ (ਪੰਜਾਬ ਮੇਲ)- ਕੈਨੇਡਾ ਵਿਚ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਕਰੋੜਾਂ ਡਾਲਰ ਮੁੱਲ ਦਾ ਸੋਨਾ ਚੋਰੀ ਕਰਨ ਦੇ ਮਾਮਲੇ ਵਿਚ ਭਾਰਤੀ ਮੂਲ ਦੇ 36 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਚੋਰੀ ਦੇ ਇਸ ਮਾਮਲੇ ਵਿਚ ਕਰੀਬ ਇੱਕ ਮਹੀਨਾ ਪਹਿਲਾਂ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ […]

ਯੂ.ਐੱਸ. ਭਾਰਤੀ ਮਸਾਲੇ ਦੀ ਸ਼ਿਪਮੈਂਟ ‘ਚ ਰਿਜੈਕਟ ਹੋਈ; ਜਾਰੀ ਹੋਈ ਸਿਹਤ ਚਿਤਾਵਨੀ

ਹੈਦਰਾਬਾਦ, 13 ਮਈ (ਪੰਜਾਬ ਮੇਲ)- ਯੂ.ਐੱਸ. ਰੈਗੂਲੇਟਰੀ ਡੇਟਾ ਦੇ ਇੱਕ ਡੇਟਾਬੇਸ ਅਨੁਸਾਰ ਪ੍ਰਸਿੱਧ ਭਾਰਤੀ ਮਸਾਲੇ ਬ੍ਰਾਂਡ ਐੱਮ.ਡੀ.ਐੱਚ. ਦੇ ਕੁਝ ਉਤਪਾਦਾਂ ਵਿਚ ਕਥਿਤ ਤੌਰ ‘ਤੇ ਜਾਂਚ ਅਧੀਨ ਹਨ। ਯੂ.ਐੱਸ. ਰੈਗੂਲੇਟਰੀ ਡੇਟਾ ਦੇ ਇੱਕ ਰਾਇਟਰਸ ਵਿਸ਼ਲੇਸ਼ਣ ਮੁਤਾਬਕ 2021 ਤੋਂ ਬੈਕਟੀਰੀਆ ਦੀ ਮੌਜੂਦਗੀ ਕਾਰਨ ਇਸਦੀ 14.5 ਪ੍ਰਤੀਸ਼ਤ ਯੂ.ਐੱਸ. ਸ਼ਿਪਮੈਂਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਹਾਂਗਕਾਂਗ ਨੇ ਪਿਛਲੇ […]

ਜੇ ‘ਇੰਡੀਆ’ ਗੱਠਜੋੜ ਸੱਤਾ ‘ਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਬਾਹਰ ਹੋਵਾਂਗਾ: ਕੇਜਰੀਵਾਲ

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਜੇ ਲੋਕ ਸਭਾ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ‘ਇੰਡੀਆ’ ਗੱਠਜੋੜ ਸੱਤਾ ‘ਚ ਆਉਂਦਾ ਹੈ, ਤਾਂ ਉਹ 5 ਜੂਨ ਨੂੰ ਤਿਹਾੜ ਜੇਲ੍ਹ ‘ਚੋਂ ਬਾਹਰ ਆ ਜਾਣਗੇ। ਵਰਨਣਯੋਗ ਹੈ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ […]

ਦਿੱਲੀ ਹਾਈ ਕੋਰਟ ਵੱਲੋਂ ਨਫ਼ਰਤੀ ਤਕਰੀਰਾਂ ਲਈ ਪ੍ਰਧਾਨ ਮੰਤਰੀ ਖਿਲਾਫ਼ ਕਾਰਵਾਈ ਦੀ ਮੰਗ ਕਰਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਦਿੱਤੀਆਂ ਕਥਿਤ ਫਿਰਕੂ ਵੰਡੀਆਂ ਪਾਉਣ ਵਾਲੀਆਂ ਨਫ਼ਰਤੀ ਤਕਰੀਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਕਾਰਵਾਈ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਕਰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। […]

ਲੋਕ ਸਭਾ ਚੋਣਾਂ ਦੇ ਵੋਟਿੰਗ ਅੰਕੜੇ ਜਾਰੀ ਕਰਨ ਬਾਰੇ ਪਟੀਸ਼ਨ 17 ਨੂੰ ਸੁਣੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਗੈਰ-ਸਰਕਾਰੀ ਸੰਗਠਨ (ਐੱਨ.ਜੀ.ਓ.) ਵੱਲੋਂ ਦਾਇਰ ਉਸ ਪਟੀਸ਼ਨ ‘ਤੇ ਸੁਣਵਾਈ ਲਈ 17 ਮਈ ਨੂੰ ਸਹਿਮਤ ਹੋ ਗਈ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੇ ਹਰੇਕ ਪੜਾਅ ਦੀ ਵੋਟਿੰਗ ਖਤਮ ਹੋਣ ਤੋਂ 48 ਘੰਟਿਆਂ ਦੇ ਅੰਦਰ ਆਪਣੇ ਵੋਟ ਫੀਸਦ ਅੰਕੜੇ ਵੈੱਬਸਾਈਟ […]

ਸਵਾਤੀ ਮਾਲੀਵਾਲ ਵੱਲੋਂ ਕੇਜਰੀਵਾਲ ਦੇ ਨਿੱਜੀ ਅਮਲੇ ਦੇ ਮੈਂਬਰ ‘ਤੇ ਦੁਰਵਿਵਹਾਰ ਦੇ ਦੋਸ਼

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਮਾਲੀਵਾਲ ਨੇ ਅੱਜ ਸਿਵਲ ਲਾਈਨ ਥਾਣੇ ਪਹੁੰਚ ਕੇ ਇਹ ਦੋਸ਼ ਲਾਇਆ। ਪੁਲਿਸ ਨੂੰ ਇਸ ਮਾਮਲੇ ਵਿਚ […]

ਮੰਦਰ ਦਾ ਛੱਜਾ ਡਿੱਗਣ ਕਾਰਨ ਦੋ ਕੁੜੀਆਂ ਦੀ ਮੌਤ; ਤੀਜੀ ਹਸਪਤਾਲ ‘ਚ ਜ਼ੇਰੇ ਇਲਾਜ

ਅੰਬਾਲਾ, 13 ਮਈ (ਪੰਜਾਬ ਮੇਲ)- ਇੱਥੋਂ ਨੇੜਲੇ ਪਿੰਡ ਨਨਿਓਲਾ ਵਿਚ ਅੱਜ ਮੰਦਰ ਦਾ ਛੱਜਾ ਡਿੱਗਣ ਕਾਰਨ ਉਸ ਦੇ ਥੱਲੇ ਖੜ੍ਹੀਆਂ ਤਿੰਨ ਕੁੜੀਆਂ ਵਿਚੋਂ ਦੋ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂਕਿ ਤੀਜੀ ਲੜਕੀ ਸਿਵਲ ਹਸਪਤਾਲ ਅੰਬਾਲਾ ਸ਼ਹਿਰ ਵਿਚ ਦਾਖਲ ਹੈ। ਨਨਿਓਲਾ ਪੁਲਿਸ ਚੌਕੀ ਤੋਂ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ […]