ਮੇਅਰ ਚੋਣਾਂ ਨੂੰ ਲੈ ਕੇ HC ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪਾਈ ਝਾੜ

ਚੰਡੀਗੜ੍ਹ, 21 ਜਨਵਰੀ (ਪੰਜਾਬ ਮੇਲ)-ਚੰਡੀਗੜ੍ਹ ਦੇ ਮੇਅਰ ਚੋਣਾਂ ਲਈ 6 ਫਰਵਰੀ ਦੀ ਤਰੀਕ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਵਿੱਚ 18 ਦਿਨਾਂ ਦੀ ਦੇਰੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਪਟੀਸ਼ਨ ‘ਤੇ ਸੁਣਵਾਈ 23 ਜਨਵਰੀ ਨੂੰ ਤੈਅ ਕਰਦੇ ਹੋਏ ਹਾਈਕੋਰਟ […]

500 ਰੁਪਏ ਦੇ ਨੋਟ ‘ਤੇ ਨਜ਼ਰ ਆਵੇਗੀ ਰਾਮ ਜੀ ਤੇ ਰਾਮ ਮੰਦਿਰ ਦੀ ਤਸਵੀਰ

ਨਵੀਂ ਦਿੱਲੀ, 21 ਜਨਵਰੀ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ ਵੱਲੋਂ 22 ਜਨਵਰੀ ਨੂੰ ਰਾਮ ਮੰਦਿਰ ਦੇ ਵਿਸ਼ਾਲ ਪਵਿੱਤਰ ਸਮਾਰੋਹ ਦੇ ਨਾਲ ਹੀ ਇਹ ਨੋਟ ਜਾਰੀ ਕੀਤੇ ਜਾਣ ਦੀ ਵੀ ਖ਼ਬਰ ਹੈ। ਜਦੋਂ ਇਨ੍ਹਾਂ ਰਿਪੋਰਟਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਅਜਿਹੇ ਨੋਟ ਜਾਰੀ ਕਰਨ ਦੀ ਕੋਈ ਅਧਿਕਾਰਤ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ। […]

ED ਵੱਲੋਂ ਮਨੀ ਲਾਂਡਰਿੰਗ ਕੇਸ ‘ਚ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ ਤੋਂ ਪੁੱਛ-ਪੜਤਾਲ

ਰਾਂਚੀ, 20 ਜਨਵਰੀ (ਪੰਜਾਬ ਮੇਲ)- ਈ.ਡੀ. ਨੇ ਅੱਜ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਇੱਥੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਪੁੱਛ-ਪੜਤਾਲ ਕੀਤੀ। ਉਨ੍ਹਾਂ ਕੋਲੋਂ ਇਹ ਪੁੱਛ-ਪੜਤਾਲ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਕੀਤੀ ਗਈ ਹੈ। ਇਸ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸੋਰੇਨ, ਜੋ ਕਿ ਸੱਤਾਧਾਰੀ ਝਾਰਖੰਡ ਮੁਕਤੀ ਮੋਰਚਾ ਦੇ […]

‘ਆਪ’ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਦੀ ਤਜਵੀਜ਼ ਦਾ ਵਿਰੋਧ

ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ‘ਇੱਕ ਦੇਸ਼, ਇੱਕ ਚੋਣ’ ਦੇ ਮੁੱਦੇ ਸਬੰਧੀ ਬਣਾਈ ਉੱਚ ਪੱਧਰੀ ਕਮੇਟੀ ਦੇ ਮੁਖੀ ਡਾ. ਨਿਤਿਨ ਚੰਦਰਾ ਨੂੰ ‘ਆਪ’ ਵੱਲੋਂ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਇਸ ਤਜਵੀਜ਼ ਨੂੰ ਦੇਸ਼ ਦੇ ਲੋਕਤੰਤਰੀ ਢਾਂਚੇ ਲਈ […]

ਅਦਾਕਾਰਾ ਰਸ਼ਮਿਕਾ ਮੰਦਾਨਾ ਦੀ ‘ਡੀਪਫੇਕ’ ਵੀਡੀਓ ਬਣਾਉਣ ਵਾਲਾ arrest

ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਦਿੱਲੀ ਪੁਲਿਸ ਨੇ ਅੱਜ ਕਿਹਾ ਕਿ ਉਸ ਨੇ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ‘ਡੀਪਫੇਕ’ ਵੀਡੀਓ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਦੱਖਣੀ ਭਾਰਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ […]

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਦੀ ਰਿਹਾਇਸ਼ ‘ਤੇ ਪੰਜਾਬ ਦੇ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ

ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕਰਨ ਲਈ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ […]

Ayodhya ‘ਚ ਰਾਮ ਮੰਦਰ ਸਮਾਗਮਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ

ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਮੌਕੇ ‘ਤੇ ਤਾਇਨਾਤ; ਵਿਸ਼ੇਸ਼ ਸੁਰੱਖਿਆ ਵਾਹਨ ਵੀ ਅਯੁੱਧਿਆ ਭੇਜੇ ਨਵੀਂ ਦਿੱਲੀ/ਅਯੁੱਧਿਆ, 19 ਜਨਵਰੀ (ਪੰਜਾਬ ਮੇਲ)- ਅਯੁੱਧਿਆ ਦੇ ਰਾਮ ਮੰਦਰ ਦੇ ਸਮਾਗਮਾਂ ਦੇ ਮੱਦੇਨਜ਼ਰ ਜਿੱਥੇ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ, ਉੱਥੇ ਹੀ ਇੱਥੇ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਗਏ ਹਨ। ਭੂਚਾਲ ਤੇ ਹੜ੍ਹਾਂ ਜਿਹੀਆਂ ਘਟਨਾਵਾਂ ਦੇ ਨਾਲ ਹੀ ਰਾਸਾਇਣਕ, ਜੈਵਿਕ, ਰੇਡੀਆਲੋਜੀਕਲ […]

ਸਾਨੀਆ ਤੋਂ ਤਲਾਕ ਮਗਰੋਂ ਸ਼ੋਇਬ ਮਲਿਕ ਵੱਲੋਂ ਪਾਕਿਸਤਾਨੀ Actress ਨਾਲ ਨਿਕਾਹ

ਕਰਾਚੀ, 20 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਕ੍ਰਿਕਟ ਕਪਤਾਨ ਸ਼ੋਇਬ ਮਲਿਕ ਨੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਤੋਂ ਤਲਾਕ ਲੈਣ ਮਗਰੋਂ ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਸਨਾ ਜਾਵੇਦ ਨਾਲ ਨਿਕਾਹ ਕਰਵਾ ਲਿਆ। ਸ਼ੋਇਬ ਤੇ ਸਾਨੀਆ ਦਾ ਪੰਜ ਸਾਲ ਦਾ ਇੱਕ ਲੜਕਾ ਵੀ ਹੈ, ਜੋ ਸਾਨੀਆ ਨਾਲ ਰਹਿੰਦਾ ਹੈ। ਸ਼ੋਇਬ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਵੀਂ […]

ਪੰਨੂ ਮਾਮਲਾ: ਨਿਖਿਲ ਨੂੰ ਅਮਰੀਕਾ ਹਵਾਲੇ ਕੀਤਾ ਜਾ ਸਕਦਾ ਹੈ: ਚੈੱਕ ਅਦਾਲਤ

ਪਰਾਗ (ਚੈੱਕ ਗਣਰਾਜ), 20 ਜਨਵਰੀ (ਪੰਜਾਬ ਮੇਲ)- ਚੈੱਕ ਗਣਰਾਜ ਦੀ ਇੱਕ ਅਦਾਲਤ ਨੇ ਫ਼ੈਸਲਾ ਸੁਣਾਇਆ ਹੈ ਕਿ ਦੇਸ਼ 52 ਸਾਲਾ ਭਾਰਤੀ ਵਿਅਕਤੀ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕਰ ਸਕਦਾ ਹੈ। ਅਮਰੀਕਾ ਨੇ ਨਿਖਿਲ ‘ਤੇ ਵੱਖਵਾਦੀ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਕੋਸ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। ਚੈੱਕ ਗਣਰਾਜ ਦੇ […]

ਕਾਂਗਰਸੀ M.P. ਰਵਨੀਤ ਬਿੱਟੂ ਦੇ ਗੰਨਮੈਨ ਦੀ ਖੁਦ ਦੀ ਪਿਸਤੌਲ ਤੋਂ ਗੋਲੀ ਲੱਗਣ ਕਾਰਨ ਹੋਈ ਮੌਤ

ਲੁਧਿਆਣਾ, 20 ਜਨਵਰੀ (ਪੰਜਾਬ ਮੇਲ)- ਲੁਧਿਆਣਾ ਤੋਂ ਕਾਂਗਰਸੀ ਐੱਮ.ਪੀ. ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਤ ‘ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗੰਨਮੈਨ ਦੀ ਖੁਦ ਦੀ ਪਿਸਤੌਲ ਤੋਂ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਫਿਲਹਾਲ ਇਸ ਵਾਰਦਾਤ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ […]