ਪੰਨੂ ਦੇ 3 ਸਾਥੀ ਗ੍ਰਿਫਤਾਰ; ਪੰਜਾਬ ਦੇ CM ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ

ਚੰਡੀਗੜ੍ਹ, 20 ਜਨਵਰੀ (ਪੰਜਾਬ ਮੇਲ)- ਬਨੂੜ ਤੋਂ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਕ ਗੁਪਤ ਸੂਚਨਾ ‘ਤੇ ਗੁਰਪਤਵੰਤ ਸਿੰਘ ਪੰਨੂ ਦੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਗਦੀਸ਼ ਸਿੰਘ, ਦਵਿੰਦਰ ਸਿੰਘ  ਅਤੇ ਮਨਜੀਤ ਸਿੰਘ ਵਜੋਂ ਹੋਈ ਹੈ। ਤਿੰਨੋਂ ਰਾਜਪੁਰਾ ਦੇ ਰਹਿਣ ਵਾਲੇ ਹਨ। ਪੁਲਿਸ ਸੂਤਰਾਂ ਅਨੁਸਾਰ […]

ਭਾਜਪਾ ਆਗੂ ਦੇ ਕਤਲ ਮਾਮਲੇ ‘ਚ ਪੀ.ਐੱਫ.ਆਈ. ਨਾਲ ਜੁੜੇ 15 ਜਣੇ ਦੋਸ਼ੀ ਕਰਾਰ

ਅਲਪੂਜ਼ਾ (ਕੇਰਲਾ), 20 ਜਨਵਰੀ (ਪੰਜਾਬ ਮੇਲ)- ਕੇਰਲਾ ਦੀ ਅਦਾਲਤ ਨੇ ਤੱਟੀ ਜ਼ਿਲ੍ਹੇ ਅਲਪੂਜ਼ਾ ਵਿਚ ਦਸੰਬਰ 2021 ‘ਚ ਭਾਜਪਾ ਦੇ ਹੋਰ ਪੱਛੜਾ ਵਰਗ (ਓ.ਬੀ.ਸੀ.) ਮੋਰਚਾ ਦੇ ਇੱਕ ਆਗੂ ਦੀ ਹੱਤਿਆ ਦੇ ਮਾਮਲੇ ਵਿਚ ਅੱਜ 15 ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਠਹਿਰਾਏ ਗਏ ਮੁਲਜ਼ਮਾਂ ਦਾ ਸਬੰਧ ਹੁਣ ਪਾਬੰਦੀਸ਼ੁਦਾ ਇਸਲਾਮਕ ਗਰੁੱਪ ‘ਪਾਪੂਲਰ ਫਰੰਟ ਆਫ ਇੰਡੀਆ’ (ਪੀ.ਐੱਫ.ਆਈ.) […]

ਵਿਸ਼ਾਲ ਕਪੂਰ ਕਤਲ ਕੇਸ ‘ਚ ਨਵਾਂ ਖ਼ੁਲਾਸਾ: Murder ਦੇ ਦੋਸ਼ੀ ਨਿਹੰਗ ਦੇ ਖ਼ੂਨ ਦੇ ਨਮੂਨੇ ‘ਚੋਂ ਮਿਲਿਆ ਨਸ਼ੀਲਾ ਪਦਾਰਥ

ਫਗਵਾੜਾ,  20 ਜਨਵਰੀ (ਪੰਜਾਬ ਮੇਲ)- ਪਿਛਲੇ ਦਿਨੀਂ ਫਗਵਾੜਾ ਦੇ ਗੁਰਦੁਆਰਾ ਛੇਵੀ ਪਾਤਸ਼ਾਹੀ ਚੌੜਾ ਖੂਹ ਵਿਖੇ ਇੱਕ ਨਿਹੰਗ ਸਿੰਘ ਰਮਨਦੀਪ ਸਿੰਘ ਮੰਗੂਮੱਠ ਵੱਲੋਂ ਬੇਅਦਬੀ ਦੀ ਝੂਠੀ ਕਹਾਣੀ ਦੀ ਆੜ ਵਿਚ ਕੀਤੇ ਗਏ ਨੌਜਵਾਨ ਵਿਸ਼ਾਲ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਵੱਲੋਂ ਨਿੱਤ ਨਵੇਂ ਖ਼ੁਲਾਸੇ ਹੋ ਰਹੇ ਹਨ। ਹੁਣ ਨਵਾਂ ਖ਼ੁਲਾਸਾ ਉਸ ਸਮੇਂ ਸਾਹਮਣੇ ਆਇਆ ਜਦੋਂ ਕਪੂਰਥਲਾ […]

ਤਣਾਅ ਦਰਮਿਆਨ ਇਰਾਨ ਤੇ ਪਾਕਿਸਤਾਨ ਕਰਨਗੇ ਸੰਵਾਦ

ਇਸਲਾਮਾਬਾਦ, 20 ਜਨਵਰੀ (ਪੰਜਾਬ ਮੇਲ)- ਇਕ-ਦੂਜੇ ਦੀ ਧਰਤੀ ‘ਤੇ ਕਥਿਤ ਅਤਿਵਾਦੀਆਂ ਵਿਰੁੱਧ ਮਿਜ਼ਾਈਲ ਹਮਲਿਆਂ ਮਗਰੋਂ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਲਈ ਪਾਕਿਸਤਾਨ ਤੇ ਇਰਾਨ ਦੇ ਵਿਦੇਸ਼ ਮੰਤਰੀ ਵੱਲੋਂ ਆਪਸੀ ਸੰਵਾਦ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋਵਾਂ ਪਾਸਿਓਂ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਇਕ-ਦੂਜੇ ਨੂੰ ਸੁਨੇਹੇ ਭੇਜੇ ਸਨ, ਜਿਸ […]

ਕਬੱਡੀ ਖਿਡਾਰੀ ਨੂੰ ਗੋਲੀ ਮਾਰਨ ਵਾਲਾ ਸ਼ਾਰਪ ਸ਼ੂਟਰ ਦੋ ਪਿਸਤੌਲਾਂ ਸਣੇ ਕਾਬੂ

ਪਟਿਆਲਾ, 20 ਜਨਵਰੀ (ਪੰਜਾਬ ਮੇਲ)-  ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਅਤੇ ਥਾਣਾ ਸਿਵਲ ਲਾਈਨ ਦੇ ਮੁਖੀ ਹਰਜਿੰਦਰ ਢਿੱਲੋਂ ਦੀਆਂ ਟੀਮਾਂ ਵੱਲੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਇੱਕ ਗੈਂਗਸਟਰ ਨੂੰ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਯਸ਼ਮਨ ਸਿੰਘ ਯੱਸੂ ਉਰਫ ਅਮਨ ਵਾਸੀ ਬਠਿੰਡਾ ਵਜੋਂ ਹੋਈ। ਉਸ ਦੇ ਦੋ ਸਾਥੀਆਂ ਨੂੰ ਪਟਿਆਲਾ ਪੁਲੀਸ ਵੱਲੋਂ […]

ਅਮਨ ਅਰੋੜਾ ਦੀ ਸਜ਼ਾ ਅਗਲੇ ਹੁਕਮਾਂ ਤੱਕ ਮੁਅੱਤਲ

ਸੰਗਰੂਰ,  20 ਜਨਵਰੀ (ਪੰਜਾਬ ਮੇਲ)- ਕੈਬਨਿਟ ਮੰਤਰੀ ਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ ਘਰੇਲੂ ਝਗੜੇ ਦੇ ਇੱਕ ਮਾਮਲੇ ’ਚ ਸੁਣਾਈ ਗਈ ਦੋ ਸਾਲ ਦੀ ਸਜ਼ਾ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਵਿਧਾਇਕ ਅਰੋੜਾ ਨੇ ਸੁਨਾਮ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਇਥੇ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਅਪੀਲ ਦਾਇਰ ਕੀਤੀ […]

ਬਜਟ ਇਜਲਾਸ ਮਗਰੋਂ ਭਾਜਪਾ ’ਚ ਸ਼ਾਮਲ ਹੋਣਗੇ ਪ੍ਰਨੀਤ ਕੌਰ

ਪਟਿਆਲਾ,  20 ਜਨਵਰੀ (ਪੰਜਾਬ ਮੇਲ)-  ਲੋਕ ਸਭਾ ਮੈਂਬਰ ਪ੍ਰਨੀਤ ਕੌਰ ਸੰਸਦ ਦੇ ਬਜਟ ਇਜਲਾਸ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੀ ਚਰਚਾ ਨਿਊ ਮੋਤੀ ਬਾਗ ਪੈਲੇਸ ਵਿੱਚ ਹੋਣ ਲੱਗ ਪਈ ਹੈ। ਫਿਲਹਾਲ ਉਨ੍ਹਾਂ ਨੂੰ ਕਾਂਗਰਸ ਵੱਲੋਂ ਮੁਅੱਤਲ ਕੀਤਾ ਹੋਇਆ ਹੈ। ਪ੍ਰਨੀਤ ਕੌਰ ਨੂੰ ਕਾਂਗਰਸ ਵਿੱਚੋਂ ਕੱਢਣ ਲਈ ਸਥਾਨਕ ਆਗੂ ਕਈ ਵਾਰ ਹਾਈ ਕਮਾਨ ਕੋਲ […]

ਤਰਨ ਤਾਰਨ ਨੇੜੇ ਗੈਂਗਸਟਰਾਂ ਵੱਲੋਂ ਨੌਜਵਾਨ ਦੀ ਹੱਤਿਆ

ਠੇਕੇਦਾਰ ਦੇ ਕਤਲ ਮਾਮਲੇ ’ਚ ਭਗੌੜਾ ਸੀ ਸੁਖਪ੍ਰੀਤ; ਘਟਨਾ ਮਗਰੋਂ ਮ੍ਰਿਤਕ ਦਾ ਦੋਸਤ ਭੇਤ-ਭਰੀ ਹਾਲਤ ’ਚ ਲਾਪਤਾ ਤਰਨ ਤਾਰਨ, 20 ਜਨਵਰੀ (ਪੰਜਾਬ ਮੇਲ)-  ਪਿੰਡ ਗੁਲਾਲੀਪੁਰ ਵਿੱਚ ਕਾਰ ਸਵਾਰ ਤਿੰਨ ਅਣਪਛਾਤੇ ਹਥਿਆਰਬੰਦਾਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ| ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਸੁੱਖ ਪੁੱਤਰ ਗੁਰਚਰਨ ਸਿੰਘ ਵਾਸੀ ਹਰੀਕੇ ਵਜੋਂ ਹੋਈ। ਇਸ […]

ਪਰਾਲੀ ਪ੍ਰਬੰਧਨਰਾਲੀ ਪ੍ਰਬੰਧਨ ਘੁਟਾਲਾ: ਪੰਜਾਬ ਦੇ 900 ਮੁਲਾਜ਼ਮਾਂ ਨੂੰ ਨੋਟਿਸ

ਚੰਡੀਗੜ੍ਹ, 20 ਜਨਵਰੀ (ਪੰਜਾਬ ਮੇਲ)-  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਪ੍ਰਬੰਧਨ ਵਾਸਤੇ ਖ਼ਰੀਦੀ ਮਸ਼ੀਨਰੀ ’ਚ ਹੋਏ ਕਰੋੜਾਂ ਦੇ ਘਪਲੇ ਨੂੰ ਲੈ ਕੇ ਕਾਰਵਾਈ ਵਿੱਢ ਦਿੱਤੀ ਗਈ ਹੈ ਜਿਸ ਤਹਿਤ ਖੇਤੀ ਮਹਿਕਮੇ ਦੇ ਕਰੀਬ 900 ਅਫ਼ਸਰਾਂ/ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤੇ ਗਏ ਹਨ। ਇਨ੍ਹਾਂ ਨੋਟਿਸਾਂ ਵਿਰੁੱਧ ਖੇਤੀ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ […]

ਪੰਜਾਬ ’ਚ ਠੰਢ ਤੋਂ ਅਜੇ ਨਹੀਂ ਮਿਲੇਗੀ ਕੋਈ ਰਾਹਤ

ਚੰਡੀਗੜ੍ਹ, 20 ਜਨਵਰੀ (ਪੰਜਾਬ ਮੇਲ)- ਪੰਜਾਬ ਵਿੱਚ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅਚਾਨਕ ਖਰਾਬ ਮੌਸਮ ਕਾਰਨ ਦਿਨ ਦਾ ਤਾਪਮਾਨ ਅਚਾਨਕ 6 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਅਗਲੇ ਦੋ ਦਿਨਾਂ ਵਿੱਚ ਠੰਢ ਦਾ ਨਵਾਂ ਦੌਰ ਆਉਣ ਵਾਲਾ ਹੈ। ਜਿਸ ਵਿੱਚ ਧੁੰਦ ਛਾਈ ਰਹੇਗੀ ਅਤੇ ਤਾਪਮਾਨ ਵਿੱਚ […]