ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੰਘਾਂ ਦਾ ਮਾਮਲਾ: ਸਬ-ਕਮੇਟੀ ਨੇ ਮੁੱਖ ਮੰਤਰੀ ਪੰਜਾਬ ਨੂੰ 13 ਮਾਰਚ ਤੱਕ ਮੁਲਾਕਾਤ ਲਈ ਸਮਾਂ ਦੇਣ ਨੂੰ ਕਿਹਾ

ਅੰਮ੍ਰਿਤਸਰ, 11 ਮਾਰਚ (ਪੰਜਾਬ ਮੇਲ)- ਪਿਛਲੇ ਲਗਭਗ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 13 ਮਾਰਚ 2024 ਤੱਕ ਮੁਲਾਕਾਤ ਦਾ ਸਮਾਂ ਦੇਣ ਲਈ ਆਖਿਆ ਹੈ। ਪੰਜ ਮੈਂਬਰੀ […]

ਆਪ ਵੱਲੋਂ ਕੁਰੂਕਸ਼ੇਤਰ ਤੋਂ ਚੋਣ ਮੁਹਿੰਮ ਸ਼ੁਰੂ

ਚੰਡੀਗੜ੍ਹ, 11 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਰਿਆਣਾ ਦੇ ਲੋਕ ਸਭਾ ਹਲਕਾ ਕੁਰੂਕਸ਼ੇਤਰ ਤੋਂ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਮੌਕੇ ‘ਆਪ’ ਦੇ ਦੋਵੇਂ ਸੀਨੀਅਰ ਆਗੂਆਂ ਨੇ ‘ਬਦਲਾਂਗੇ ਕੁਰੂਕਸ਼ੇਤਰ, ਬਦਲਾਂਗੇ ਹਰਿਆਣਾ, ਇਬਕੇ […]

ਆਸਿਫ਼ ਅਲੀ ਜ਼ਰਦਾਰੀ ਨੇ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਵਜੋਂ ਹਲਫ਼ ਲਿਆ

ਇਸਲਾਮਾਬਾਦ, 11 ਮਾਰਚ (ਪੰਜਾਬ ਮੇਲ)- ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ (68) ਨੇ ਅੱਜ ਮੁਲਕ ਦੇ 14ਵੇਂ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਹਲਫ਼ਦਾਰੀ ਸਮਾਗਮ ਇਸਲਾਮਾਬਾਦ ਦੇ ‘ਐਵਾਨ-ਏ-ਸਦਰ’ ਵਿਚ ਹੋਇਆ। ਪਾਕਿਸਤਾਨ ਦੇ ਚੀਫ ਜਸਟਿਸ ਕਾਜ਼ੀ ਫੈਜ਼ ਈਸਾ ਨੇ ਜ਼ਨਾਬ ਜ਼ਰਦਾਰੀ ਨੂੰ ਹਲਫ਼ ਦਿਵਾਇਆ। ਜ਼ਰਦਾਰੀ ਨੇ ਡਾ. ਆਰਿਫ਼ ਅਲਵੀ ਦੀ ਥਾਂ ਲਈ ਹੈ ਜਿਨ੍ਹਾਂ ਦਾ […]

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

15 ਪ੍ਰੋਜੈਕਟਾਂ ਵਿੱਚੋਂ ਇੱਕ ਪ੍ਰੋਜੈਕਟ ਪਿਕਸ ਸੋਸਾਇਟੀ ਸਰੀ ਲਈ ਹੋਵੇਗਾ ਸਰੀ, 11 ਮਾਰਚ (ਹਰਦਮ ਮਾਨ/ਪੰਜਾਬ ਮੇਲ)- ਕੈਨੇਡਾ ਦੇ ਰੁਜ਼ਗਾਰ, ਕਾਰਜ ਸ਼ਕਤੀ, ਵਿਕਾਸ ਅਤੇ ਸਰਕਾਰੀ ਭਾਸ਼ਾਵਾਂ ਦੇ ਮੰਤਰੀ ਰੈਂਡੀ ਬੋਇਸਨੌਲਟ ਨੇ ਔਰਤਾਂ ਨੂੰ ਹੁਨਰਮੰਦ ਕਿੱਤਿਆਂ ਦੀ ਖੋਜ, ਉਹਨਾਂ ਦੀ ਤਿਆਰੀ ਅਤੇ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਜਿਸ ਤਹਿਤ ਸਰਕਾਰ ਵੱਲੋਂ 39 ਰੈੱਡ ਸੀਲ ਟਰੇਡਾਂ ਵਿਚਲੀਆਂ ਰੁਕਾਵਟਾਂ ਹਟਾਉਣ ਲਈ ਅਤੇ ਕਰੀਅਰ ਬਣਾਉਣ […]

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ

ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਸਰੀ, 11 ਮਾਰਚ (ਹਰਦਮ ਮਾਨ/ਪੰਜਾਬ ਮੇਲ)-ਬੀ ਸੀ ਅਸੈਂਬਲੀ ਚੋਣਾਂ ਇਸ ਸਾਲ ਨਵੰਬਰ ਮਹੀਨੇ ਵਿੱਚ ਹੋਣੀਆਂ ਹਨ ਅਤੇ ਇਹਨਾਂ ਚੋਣਾਂ ਲਈ ਰਾਜਸੀ ਪਾਰਟੀਆਂ ਨੇ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀਆਂ ਨੇ ਆਪਣੇ ਕੁਝ ਉਮੀਦਵਾਰ ਵੀ ਐਲਾਨ ਦਿੱਤੇ ਹਨ। ਇਸ ਵਾਰ ਕਨਸਰਵੇਟਿਵ ਪਾਰਟੀ […]

ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ, ਬਠਿੰਡਾ ਦੇ ਹਸਪਤਾਲ ’ਚ ਦਾਖ਼ਲ

ਬਠਿੰਡਾ, 10 ਮਾਰਚ (ਪੰਜਾਬ ਮੇਲ)-  ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਤਫਸੀਲ ਦੀ ਅਜੇ ਉਡੀਕ ਹੈ।

ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ: ਸੁਖਬੀਰ ਬਾਦਲ ਵੱਲੋਂ ਸਾਰੇ ਅਕਾਲੀ ਧੜਿਆਂ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਪੰਜਾਬ ਮੇਲ)-  ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ’ਤੇ ਸਾਰੇ ਅਕਾਲੀ ਧੜਿਆਂ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬਰਸੀ ਸਮਾਗਮ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਅਰਵਿੰਦ ਖੰਨਾ ਵੀ ਮੌਜੂਦ ਸਨ। ਜਾਖੜ […]

ਕੈਲੀਫੋਰਨੀਆ ਵਿਚ ਸਮੁੰਦਰ ਦੇ ਪਾਣੀ ਵਿਚ ਤੇਲ ਰਲਿਆ, ਮਾਮਲਾ ਜਾਂਚ ਅਧੀਨ

ਸੈਕਰਾਮੈਂਟੋ,ਕੈਲੀਫੋਰਨੀਆ, 10 ਮਾਰਚ  (ਹੁਸਨ ਲੜੋਆ ਬੰਗਾ/ ਪੰਜਾਬ ਮੇਲ)- ਯੂ ਐਸ ਕੋਸਟ ਗਾਰਡ ਤੇ ਸਥਾਨਕ ਅਧਿਕਾਰੀਆਂ ਨੇ ਦੱਖਣੀ ਕੈਲੀਫੋਰਨੀਆ ਵਿਚ ਹੰਟਿਗਟਨ ਬੀਚ ‘ਤੇ ਸਮੁੰਦਰ ਵਿਚ ਆਈ ਤੇਲ ਦੀ ਪਰਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੋਸਟ ਗਾਰਡ ਵੱਲੋਂ ਜਾਰੀ ਬਿਆਨ ਅਨੁਸਾਰ ਤੇਲ ਦੀ ਇਹ ਪਰਤ ਬੀਤੇ ਵੀਰਵਾਰ ਸ਼ਾਮ ਨੂੰ ਵੇਖੀ ਗਈ ਜੋ ਅੰਦਾਜਨ ਢਾਈ ਮੀਲ ਵਿਚ […]

ਅਮਰੀਕਾ ਦੇ ਹਡਸਨ ਦਰਿਆ ਵਿਚ ਕਿਸ਼ਤੀ ਹਾਦਸੇ ਵਿੱਚ ਹੋਈਆਂ 2 ਮੌਤਾਂ ਦੇ ਮਾਮਲੇ ਵਿਚ 2 ਵਿਅਕਤੀ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ, 10 ਮਾਰਚ  (ਹੁਸਨ ਲੜੋਆ ਬੰਗਾ/ ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਵਗਦੇ ਹਡਸਨ ਦਰਿਆ ਵਿਚ ਜੁਲਾਈ 2022 ਵਿਚ ਕਿਸ਼ਤੀ ਉਲਟ ਜਾਣ ਕਾਰਨ ਹੋਈਆਂ 2 ਮੌਤਾਂ ਦੇ ਮਾਮਲੇ ਵਿਚ ਆਖਰਕਾਰ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਨਿਊਯਾਰਕ ਦੇ ਦੱਖਣੀ ਜਿਲੇ ਦੇ ਯੂ ਐਸ ਅਟਾਰਨੀ ਦਫਤਰ ਅਨੁਸਾਰ ਗ੍ਰਿਫਤਾਰ ਕੀਤੇ ਵਿਅਕਤੀਆਂ […]

ਜਰਖੜ ਹਾਕੀ ਅਕੈਡਮੀ ਦੇ ਜੇਤੂ ਬੱਚਿਆਂ ਨੂੰ ਸਾਈਕਲ ਵੰਡੇ 

 ਲੁਧਿਆਣਾ, 10 ਮਾਰਚ (ਪੰਜਾਬ ਮੇਲ)-  ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰਸਟ ਵੱਲੋਂ ਚਲਾਈ ਜਾ ਰਹੀ ਜਰਖੜ ਹਾਕੀ ਅਕੈਡਮੀ ਦੇ  ਅੰਡਰ 15 ਸਾਲ  ਦੇ ਬੱਚੇ ਜਿਨਾਂ ਨੇ ਜਰਖੜ ਖੇਡਾਂ ਵਿੱਚ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਸੀ।  ਉਹਨਾਂ ਸਾਰਿਆਂ ਨੂੰ  ਏਵਨ ਸਾਈਕਲ ਕੰਪਨੀ ਵੱਲੋਂ ਦਿੱਤੇ ਸਾਈਕਲ  ਤਕਸੀਮ ਕੀਤੇ ।   ਜਰਖੜ ਸਟੇਡੀਅਮ ਵਿੱਚ   ਹੋਏ  ਇੱਕ ਸਾਦੇ ਅਤੇ  […]