ਮੁੱਖ ਮੰਤਰੀ ਦੀ ਅਗਵਾਈ ‘ਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ‘ਤੇ ਮੋਹਰ ਲਾਈ
ਚੰਡੀਗੜ੍ਹ, 6 ਅਕਤੂਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। […]