ਯੂ.ਕੇ. ‘ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ ਭਾਰਤੀ ਗ੍ਰਿਫ਼ਤਾਰ

ਲੰਡਨ, 27 ਅਪ੍ਰੈਲ (ਪੰਜਾਬ ਮੇਲ)-ਯੂ.ਕੇ. ਵਿਚ ਖਾਣਾ ਡਿਲਿਵਰ ਕਰਨ ਵਾਲੀਆਂ ਫਰਮਾਂ ਲਈ ਗੈਰਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਕਈ ਭਾਰਤੀ ਸ਼ਾਮਲ ਹਨ। ਇਹ ਦੇਸ਼ ਵਿਚ ਗੈਰਕਾਨੂੰਨੀ ਪਰਵਾਸ ਸਬੰਧੀ ਕੀਤੀ ਕਾਰਵਾਈ ਦਾ ਹਿੱਸਾ ਹੈ। ਯੂ.ਕੇ. ਦੇ ਗ੍ਰਹਿ ਵਿਭਾਗ ਦੇ ਦਫ਼ਤਰ ਵੱਲੋਂ ਮੰਗਲਵਾਰ ਨੂੰ ਤਾਜ਼ਾ ਜਾਰੀ ਕੀਤੇ ਗਏ ਬਿਆਨ ਮੁਤਾਬਕ […]

ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ CM ‘ਪ੍ਰਕਾਸ਼ ਸਿੰਘ ਬਾਦਲ’

ਲੰਬੀ, 27 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, […]

ਪ੍ਰਕਾਸ਼ ਸਿੰਘ ਬਾਦਲ ਦੇ ਆਖ਼ਰੀ ਦਰਸ਼ਨ ਕਰਨ ਲਈ ਵੱਡੀ ਗਿਣਤੀ ’ਚ ਪੁੱਜੇ ਲੋਕ

ਲੰਬੀ, 27 ਅਪ੍ਰੈਲ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਲੋਕ ਪੁੱਜੇ। ਉਨ੍ਹਾਂ ਦੀ ਦੇਹ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ‘ਤੇ ਦਰਸ਼ਨਾਂ ਹਿੱਤ ਰੱਖੀ ਗਈ। ਇਸ ਮੌਕੇ ਪੰਜਾਬ, ਹਰਿਆਣਾ ਅਤੇ ਦੂਰ ਦੁਰਾਡੇ ਤੋਂ ਉਨ੍ਹਾਂ ਦੇ ਚਾਹੁੰਣ ਵਾਲਿਆਂ ਦੀ ਕਤਾਰਾਂ ਲਗਾਤਾਰ ਵੱਧਦੀਆਂ ਰਹੀਆਂ। ਉਨ੍ਹਾਂ ਦੇ […]

ਕੈਲੀਫੋਰਨੀਆ ਅਸੈਂਬਲੀ ਵੱਲੋਂ ਵਿਸਾਖੀ ਨੂੰ ਮਾਨਤਾ ਦੇਣ ਲਈ ਮਤਾ ਪਾਸ

-ਅਸੈਂਬਲੀ ਮੈਂਬਰ ਐਸ਼ ਕਾਲੜਾ ਅਤੇ ਅਸੈਂਬਲੀ ਮੈਂਬਰ ਜਸਮੀਤ ਕੌਰ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਸੈਕਰਾਮੈਂਟੋ, 26 ਅਪ੍ਰੈਲ (ਪੰਜਾਬ ਮੇਲ)- ਕੈਲੀਫੋਰਨੀਆ ਦੀ ਸਟੇਟ ਅਸੈਂਬਲੀ ਵੱਲੋਂ ਲਗਾਤਾਰ ਛੇਵੇਂ ਸਾਲ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਮਤਾ ਪਾਸ ਕਰਕੇ ਮਾਨਤਾ ਦਿੱਤੀ ਗਈ ਹੈ। ਇਸ ਦੇ ਲਈ ਅਸੈਂਬਲੀ ਮੈਂਬਰ ਐਸ਼ ਕਾਲੜਾ ਅਤੇ ਅਸੈਂਬਲੀ ਮੈਂਬਰ ਜਸਮੀਤ ਕੌਰ ਬੈਂਸ ਅਸੈਂਬਲੀ ਵਿਚ […]

ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

– ਫੋਰਟਿਸ ਹਸਪਤਾਲ ‘ਚ ਲਏ ਆਖ਼ਰੀ ਸਾਹ; ਇਕ ਹਫ਼ਤੇ ਤੋਂ ਸਨ ਜ਼ੇਰੇ ਇਲਾਜ – ਕੇਂਦਰ ਨੇ ਦੋ ਦਿਨਾਂ ਰਾਸ਼ਟਰੀ ਸੋਗ ਐਲਾਨਿਆ ਐੱਸ.ਏ.ਐੱਸ. ਨਗਰ (ਮੁਹਾਲੀ), 26 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਮੰਗਲਵਾਰ ਨੂੰ ਉਨ੍ਹਾਂ ਮੁਹਾਲੀ […]

ਬੀ.ਏ.ਪੀ.ਐੱਸ. ਸੰਸਥਾ ਵੱਲੋਂ ਪਤੰਗਬਾਜ਼ੀ ਸਮਾਗਮ ਕਰਵਾਇਆ ਗਿਆ

ਸੈਕਰਾਮੈਂਟੋ, 26 ਅਪ੍ਰੈਲ (ਪੰਜਾਬ ਮੇਲ)- ਸੈਕਰਾਮੈਂਟੋ ਕਾਊਂਟੀ ਦੇ ਮੇਥਰ ਸ਼ਹਿਰ ‘ਚ ਸਥਿਤ ਬੀ.ਏ.ਪੀ.ਐੱਸ. ਸੰਸਥਾ ਵੱਲੋਂ ਹਰ ਇਕ ਦਿਨ, ਤਿਉਹਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਪਤੰਗਬਾਜ਼ੀ ਦਾ ਤਿਉਹਾਰ ਇਥੇ ਵਿਸ਼ੇਸ਼ ਤੌਰ ‘ਤੇ ਮਨਾਇਆ ਗਿਆ, ਜਿਸ ਦੌਰਾਨ ਭਾਰੀ ਗਿਣਤੀ ਵਿਚ ਵੱਖ-ਵੱਖ ਫਿਰਕੇ ਦੇ ਲੋਕ ਇਥੇ ਪਹੁੰਚੇ ਅਤੇ ਉਨ੍ਹਾਂ ਨੇ ਪਤੰਗਬਾਜ਼ੀ ਦਾ […]

ਸਿਆਸੀ ਬਾਬਾ ਬੋਹੜ ਦੀ ਛਤਰ ਛਾਇਆ ਤੋਂ ਵਿਹੂਣੀ ਹੋਈ ਪੰਥਕ ਤੇ ਅਕਾਲੀ ਰਾਜਨੀਤੀ

-ਪੰਥ ਰਤਨ ‘ਫ਼ਖਰ-ਏ-ਕੌਮ’ ਅਤੇ ‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਹੋਏ ਸਨ ਪ੍ਰਕਾਸ਼ ਸਿੰਘ ਬਾਦਲ ਲੰਬੀ, 26 ਅਪ੍ਰੈਲ (ਪੰਜਾਬ ਮੇਲ)- ਪੰਥਕ ਅਤੇ ਅਕਾਲੀ ਰਾਜਨੀਤੀ ਪ੍ਰਕਾਸ਼ ਸਿੰਘ ਬਾਦਲ ਜਿਹੇ ਵੱਡੇ ਸਿਆਸੀ ਬਾਬਾ ਬੋਹੜ ਦੀ ਛਤਰ ਛਾਇਆ ਤੋਂ ਵਿਹੂਣੀ ਹੋ ਗਈ ਹੈ, ਜੋ ਪੰਜ ਵਾਰ ਮੁੱਖ ਮੰਤਰੀ ਰਹੇ ਸਨ। ਪਿੰਡ-ਪਿੰਡ ਅਤੇ ਘਰ-ਘਰ ਸੰਗਤ ਦਰਸ਼ਨ ਕਰਕੇ ਮਸਲੇ ਹੱਲ ਕਰਨ ਵਾਲਾ […]

ਪੰਜਾਬ ਤੇ ਅਕਾਲੀ ਸਿਆਸਤ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਆਸਤਦਾਨ ਸਨ ਪ੍ਰਕਾਸ਼ ਸਿੰਘ ਬਾਦਲ

ਵੀਹਵੀਂ ਸਦੀ ਦੇ ਆਖਰੀ ਤਿੰਨ ਦਹਾਕਿਆਂ ਦੌਰਾਨ ਪੰਜਾਬ ਅਤੇ ਅਕਾਲੀ ਸਿਆਸਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਆਸਤਦਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੁਹਾਲੀ ਵਿਚ ਦੇਹਾਂਤ ਹੋ ਗਿਆ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਉਨ੍ਹਾਂ ਦੇ ਸਿਆਸੀ ਸਫਰ ਨੂੰ ਬਿਆਨ ਕਰਦਿਆਂ ਉੱਘੇ ਰਾਜਨੀਤਕ ਵਿਦਵਾਨ ਪਰਮੋਦ ਕੁਮਾਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਜਿਹੇ ਸਿਆਸਤਦਾਨ […]

ਜਦ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 26 ਅਪ੍ਰੈਲ (ਪੰਜਾਬ ਮੇਲ)- ਦਸੰਬਰ 1927 ‘ਚ ਮਲੋਟ ਨੇੜਲੇ ਅਬੁਲ ਖੁਰਾਣਾ ਪਿੰਡ ਵਿਚ ਜਨਮੇ ਬਾਦਲ ਲਾਹੌਰ ਦੇ ਫੋਰਮੈਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਟ ਹੋਏ ਸਨ। ਉਨ੍ਹਾਂ ਦੇ ਰਾਜਨੀਤਕ ਸਫ਼ਰ ਵਿਚ ਪਹਿਲਾ ਸਿਆਸੀ ਅਹੁਦਾ ਪਿੰਡ ਬਾਦਲ ਦਾ ਸਰਪੰਚ ਬਣਨਾ ਸੀ। ਮਗਰੋਂ ਉਹ ਬਲਾਕ ਸਮਿਤੀ ਦੇ ਚੇਅਰਮੈਨ ਬਣੇ। ਸੰਨ 1957 ਵਿਚ ਉਨ੍ਹਾਂ ਕਾਂਗਰਸ ਉਮੀਦਵਾਰ ਵਜੋਂ ਮਲੋਟ ਤੋਂ ਵਿਧਾਨ […]

ਕ੍ਰਦਰਜ਼ ਦੇ ਵਿਸਾਖੀ ਮੇਲੇ ‘ਤੇ ਸੱਭਿਆਚਾਰਕ ਪ੍ਰੋਗਰਾਮ ਅਤੇ ਕਬੱਡੀ ਦੇ ਹੋਏ ਮੈਚ

”ਮੇਲੇ ‘ਤੇ ਚਮਕਿਆ ਖਾਲਸਾਈ ਰੰਗ” ਫਰਿਜ਼ਨੋ, 26 ਅਪ੍ਰੈਲ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਫਰਿਜ਼ਨੋ ਦੇ ਲਾਗਲੇ ਸ਼ਹਿਰ ਕ੍ਰਦਰਜ਼ ਦੇ ਗੁਰਦੁਆਰਾ ਪੈਸੇਫਿਕ ਕੋਸਟ ਖ਼ਾਲਸਾ ਦੀਵਾਨ ਸੁਸਾਇਟੀ ਵਿਖੇ ਉੱਘੇ ਕਿਰਸਾਨ ਸੌਗੀ ਕਿੰਗ, ਸ. ਚਰਨਜੀਤ ਸਿੰਘ ਬਾਠ ਅਤੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ 30ਵਾਂ ਸਾਲਾਨਾ ਵਿਸਾਖੀ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਮੇਲੇ ਵਿਚ ਲਾਲ, ਨੀਲੀਆਂ, ਕੇਸਰੀ ਦਸਤਾਰਾਂ ਅਤੇ ਦੁਪੱਟੇ ਖਾਲਸਾਈ […]