ਆਬਕਾਰੀ ਨੀਤੀ: ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਗ੍ਰਿਫ਼ਤਾਰ

ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਮੇਲ)- ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ(51) ਨੂੰ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਹੈ। ਸਿੰਘ ਨੂੰ ਅੱਜ ਸ਼ਾਮੀਂ ਗ੍ਰਿਫ਼ਤਾਰ ਕੀਤਾ ਗਿਆ ਜਦੋਂਕਿ ਏਜੰਸੀ ਨੇ ਸਵੇਰੇ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪੇ ਮਾਰੇ। ਈਡੀ ਨੇ ਕੇਸ ਨਾਲ ਜੁੜੇ ਕੁਝ ਹੋਰਨਾਂ ਲੋਕਾਂ ਦੇ […]

ਬਰੈਂਪਟਨ `ਚ ਅਸਲੇ ਸਮੇਤ 8 ਪੰਜਾਬੀ ਗ੍ਰਿਫ਼ਤਾਰ

ਟੋਰਾਂਟੋ, 5 ਅਕਤੂਬਰ (ਪੰਜਾਬ ਮੇਲ)- ਕੈਨੇਡਾ `ਚ ਪੰਜਾਬੀਆਂ ਦੇ ਚਹੇਤੇ ਸ਼ਹਿਰ ਬਰੈਂਪਟਨ `ਚ ਅਸਲੇ ਸਮੇਤ 8 ਪੰਜਾਬੀ ਮੁੰਡੇ ਗ੍ਰਿਫ਼ਤਾਰ ਕੀਤੇ ਗਏ ਹਨ। ਸ਼ਹਿਰ ਦੇ ਪੱਛਮ ਵਿਚ ਬੀਤੀ 2 ਅਕਤੂਬਰ ਨੂੰ ਰਾਤ ਸਮੇਂ ਗੋਲੀਆਂ ਚਲਾਉਣ ਦੀ ਘਟਨਾ ਵਾਪਰੀ ਸੀ ,ਜਿਸ ਦੀ ਜਾਂਚ ਮਗਰੋਂ ਪੁਲਿਸ ਨੇ ਅੱਜ ਇਕ ਘਰ ਵਿਚ ਛਾਪਾ ਮਾਰ ਕੇ ਜਪਨਦੀਪ ਸਿੰਘ, ਲਵਪ੍ਰੀਤ ਸਿੰਘ, […]

ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਲੋੜੀਂਦੀਆਂ ਤਿਆਰੀਆਂ ਦੀ ਸ਼ੁਰੂਆਤ

ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ,  5 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਮੁੱਢ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 […]

ਜੇ ਰਾਸ਼ਟਰਪਤੀ ਬਣਿਆ, ਤਾਂ ਸਟੋਰਾਂ ‘ਚ ਹੋ ਰਹੀਆਂ ਲੁੱਟ ਦੀਆਂ ਵਾਰਦਾਤਾਂ ਨੂੰ ਪਾਵਾਂਗਾ ਨਕੇਲ : ਟਰੰਪ

– ਕਿਹਾ: ਮੈਂ ਚਾਹੁੰਦਾ ਹਾਂ ਕਿ ਕਾਨੂੰਨ ਵਿਵਸਥਾ ਬਣੀ ਰਹੇ – ਸਟੋਰ ਮਾਲਕਾਂ ਦੇ ਹੱਕ ‘ਚ ਆਏ ਇਸ ਬਿਆਨ ਨਾਲ ਸਟੋਰ ਮਾਲਕਾਂ ਮਿਲੀ ਰਾਹਤ ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ ਆਪਣੇ ਬਿਆਨ ਚ ਕਿਹਾ, ਜੇਕਰ ਉਹ 2024 ਚ ‘ਰਾਸ਼ਟਰਪਤੀ ਚੋਣਾਂ ਜਿੱਤਦੇ ਹਨ ਤਾਂ ਉਹ ਇੱਥੇ ਸਟੋਰਾਂ ਵਿੱਚ ਹੋ […]

ਅਮਰੀਕੀ ਪ੍ਰਤੀਨਿਧੀ ਸਭਾ ਦੇ ਸਪੀਕਰ ਕੇਵਿਨ ਮੈਕਕਾਰਥੀ ਬਰਖ਼ਾਸਤ

– ਅਮਰੀਕੀ ਇਤਿਹਾਸ ‘ਚ ਪਹਿਲੀ ਵਾਰ ਹੋਈ ਇਸ ਤਰ੍ਹਾਂ ਦੀ ਵੋਟਿੰਗ – 7 ਰਿਪਬਲਿਕਨ ਸੰਸਦ ਮੈਂਬਰਾਂ ਨੇ ਮੈਕਕਾਰਥੀ ਨੂੰ ਹਟਾਉਣ ਦੇ ਪੱਖ ‘ਚ ਕੀਤੀ ਵੋਟ – ਵੋਟਿੰਗ ਰਾਹੀਂ ਅਹੁਦੇ ਤੋਂ ਹਟਾਏ ਜਾਣ ਵਾਲੇ ਪਹਿਲੇ ਸਪੀਕਰ ਬਣੇ ਮੈਕਕਾਰਥੀ ਵਾਸ਼ਿੰਗਟਨ, 4 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਰਿਪਬਲਿਕਨ ਸੰਸਦ ਮੈਂਬਰ ਕੇਵਿਨ ਮੈਕਕਾਰਥੀ ਨੂੰ ਅਮਰੀਕੀ ਪ੍ਰਤੀਨਿਧੀ ਸਭਾ ਦੇ ਸਪੀਕਰ ਦੇ […]

ਬਾਬਾ ਬੰਦਾ ਸਿੰਘ ਬਹਾਦਰ ਟਰੱਸਟ ਵੱਲੋਂ ਗੁਰਜਤਿੰਦਰ ਸਿੰਘ ਰੰਧਾਵਾ ਦਾ ਸਨਮਾਨ

ਲੁਧਿਆਣਾ, 4 ਅਕਤੂਬਰ (ਪੰਜਾਬ ਮੇਲ)- ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਸਤਲੁਜ ਕਲੱਬ, ਲੁਧਿਆਣਾ ਵਿਖੇ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਮੁਖੀ ਸ਼੍ਰੀ ਕੇ.ਕੇ. ਬਾਵਾ ਨੇ ਕਿਹਾ ਕਿ ਗੁਰਜਤਿੰਦਰ ਸਿੰਘ ਰੰਧਾਵਾ ਪਿਛਲੇ ਲੰਮੇ ਸਮੇਂ ਤੋਂ ਭਾਈਚਾਰੇ […]

ਭਾਰਤ ਵੱਲੋਂ ਕੈਨੇਡਾ ਨੂੰ 40 ਤੋਂ ਵੱਧ ਡਿਪਲੋਮੈਟ ਵਾਪਸ ਬੁਲਾਉਣ ਦੇ ਨਿਰਦੇਸ਼

-ਦੇਸ਼ ਵਾਪਸੀ ਲਈ 10 ਅਕਤੂਬਰ ਦੀ ਸਮਾਂ ਸੀਮਾ ਤੈਅ ਨਵੀਂ ਦਿੱਲੀ, 4 ਅਕਤੂਬਰ (ਪੰਜਾਬ ਮੇਲ)- ਭਾਰਤ ਅਤੇ ਕੈਨੇਡਾ ਵਿਚਾਲੇ ਵਧੇ ਤਣਾਅ ਦਰਮਿਆਨ ਹੁਣ ਭਾਰਤ ਨੇ ਕੈਨੇਡਾ ਨੂੰ ਆਪਣੇ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ ਸਰਕਾਰ ਨੇ ਦੇਸ਼ ਵਾਪਸੀ ਲਈ 10 ਅਕਤੂਬਰ ਦੀ ਸਮਾਂ ਸੀਮਾ ਤੈਅ ਕੀਤੀ ਹੈ। ਭਾਰਤ ਨੇ ਕੈਨੇਡਾ […]

ਅਟਾਰਨੀ ਜਨਰਲ ਵੱਲੋਂ ਟਰੰਪ ਦੇ ਕਾਰੋਬਾਰ ਨੂੰ ਬੈਨ ਕਰਨ ਦੀ ਮੰਗ

– ਧੋਖਾਧੜੀ ਕੇਸ ‘ਚ ਘੱਟੋ-ਘੱਟ 250 ਮਿਲੀਅਨ ਡਾਲਰ ਦਾ ਲੱਗ ਸਕਦੈ ਜੁਰਮਾਨਾ – ਟਰੰਪ ਵੱਲੋਂ ਮਾਮਲਾ ਘੁਟਾਲਾ ਤੇ ਸਿਆਸੀ ਬਦਲਾਖੋਰੀ ਕਰਾਰ ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਟਰੰਪ ਇੱਕ ਤੋਂ ਬਾਅਦ ਇੱਕ ਮੁਕੱਦਮਿਆਂ ਦੇ ਜਾਲ ਵਿਚ ਫਸਦੇ ਜਾ ਰਹੇ ਹਨ। ਹੁਣ ਟਰੰਪ ਖ਼ਿਲਾਫ਼ ਧੋਖਾਧੜੀ […]

ਕੈਲੀਫੋਰਨੀਆ ‘ਚ 27 ਸ਼ੱਕੀ ਗਿਰੋਹ ਮੈਂਬਰ ਗ੍ਰਿਫਤਾਰ; 68 ਕਿਲੋ ਨਸ਼ੀਲੇ ਪਦਾਰਥ ਬਰਾਮਦ

-ਅਸੀਂ ਸੰਗਠਤ ਅਪਰਾਧੀ ਗਿਰੋਹਾਂ ਨੂੰ ਸਖਤ ਸੁਨੇਹਾ ਦਿੱਤਾ : ਅਟਾਰਨੀ ਜਨਰਲ ਸੈਕਰਾਮੈਂਟੋ, 4 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਲਾਸ ਏਂਜਲਸ (ਕੈਲੀਫੋਰਨੀਆ) ‘ਚ ਸੰਗਠਤ ਅਪਰਾਧ ਦੇ ਮਾਮਲਿਆਂ ਵਿਚ ਕਈ ਮਹੀਨੇ ਚੱਲੀ ਜਾਂਚ ਤੇ ਕਾਰਵਾਈ ਦੌਰਾਨ 27 ਸ਼ੱਕੀ ਗਿਰੋਹ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਤਕਰੀਬਨ 68 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਹ ਪ੍ਰਗਟਾਵਾ ਲਾਅ ਇਨਫੋਰਸਮੈਂਟ […]

ਭਾਰਤ ਵਿਰੋਧੀ ਏਜੰਡਾ ਚਲਾਉਣ ਵਾਲੇ ਇੰਟਰਨੈੱਟ ਮੀਡੀਆ ਅਕਾਊਂਟਸ ਪੁਲਿਸ ਦੀ ਰਡਾਰ ‘ਤੇ!

-ਅੱਤਵਾਦੀ ਤੇ ਗੈਂਗਸਟਰ ਸਮਰਥਨ ਕਰਨ ਵਾਲੇ 1297 ਇੰਟਰਨੈੱਟ ਮੀਡੀਆ ਅਕਾਊਂਟਸ ਕੀਤੇ ਬਲਾਕ ਚੰਡੀਗੜ੍ਹ, 4 ਅਕਤੂਬਰ (ਪੰਜਾਬ ਮੇਲ)- ਭਾਰਤ ਵਿਰੋਧੀ ਏਜੰਡਾ ਚਲਾਉਣ, ਅਪਰਾਧਿਕ ਗਤੀਵਿਧੀਆਂ ਵਿਚ ਇਸਤੇਮਾਲ ਇੰਟਰਨੈੱਟ ਮੀਡੀਆ ਅਕਾਊਂਟਸ ਚੰਡੀਗੜ੍ਹ ਪੁਲਿਸ ਦੀ ਇਕ ਵਿਸ਼ੇਸ਼ ਯੂਨਿਟ ਦੇ ਰਡਾਰ ‘ਤੇ ਹਨ। ਇਸ ਤਰ੍ਹਾਂ ਦੇ ਇੰਟਰਨੈੱਟ ਮੀਡੀਆ ਅਕਾਊਂਟਸ ਦੇ ਜ਼ਰੀਏ ਫੈਲਦੇ ਅਪਰਾਧ ਨੂੰ ਖਤਮ ਕਰਨ ਵਿਚ ਪੁਲਿਸ ਜੁੱਟ ਗਈ […]