ਗਰਮੀ ਦੇ ਮੌਸਮ ਦੀ ਸ਼ੁਰੂਆਤ ‘ਚ ਹੀ ਬਹੁਤ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ)- ਭਾਰਤ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਭਾਰਤ ‘ਚ ਇਸ ਸਾਲ ਗਰਮੀ ਦੇ ਮੌਸਮ ਦੀ ਸ਼ੁਰੂਆਤ ‘ਚ ਬਹੁਤ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਹੈ ਅਤੇ ਅਲ ਨੀਨੋ ਦੇ ਹਾਲਾਤ ਪੂਰੇ ਸੀਜ਼ਨ ‘ਚ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਤਿਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਉੱਤਰੀ ਅੰਦਰੂਨੀ ਕਰਨਾਟਕ ਅਤੇ ਮਹਾਰਾਸ਼ਟਰ ਅਤੇ […]

Congress ਵੱਲੋਂ ਗੁਜਰਾਤ ‘ਚ ਖੁਦਕੁਸ਼ੀਆਂ ‘ਚ ਵਾਧੇ ਦੀ ਜਾਂਚ ਦੀ ਮੰਗ

-ਖੁਦਕੁਸ਼ੀਆਂ ‘ਚ ਵਾਧਾ ਡਬਲ ਇੰਜਣ ਸਰਕਾਰ ਦੀ ਨਾਕਾਮੀ ਕਰਾਰ ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਗੁਜਰਾਤ ਅਤੇ ਕੇਂਦਰ ਦੀ ਡਬਲ ਇੰਜਣ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਸਰਕਾਰਾਂ ਸੂਬੇ ‘ਚ ਨੌਕਰੀਆਂ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ‘ਚ ਨਾਕਾਮ ਸਾਬਤ ਹੋਈਆਂ ਹਨ, ਜਿਸ ਕਾਰਨ ਸੂਬੇ ‘ਚ ਖੁਦਕੁਸ਼ੀਆਂ ਦੇ ਮਾਮਲੇ […]

ਗ਼ਮਗੀਨ ਮਾਹੌਲ ‘ਚ ਹੋਇਆ ਸ਼ੁਭਕਰਨ ਦਾ ਸਸਕਾਰ

-ਅੰਤਿਮ ਰਸਮਾਂ ‘ਚ ਕਿਸਾਨ ਆਗੂ, ਰਾਜਸੀ ਤੇ ਧਾਰਮਿਕ ਖੇਤਰ ਦੀਆਂ ਸ਼ਖ਼ਸੀਅਤਾਂ ਹੋਈਆਂ ਸ਼ਾਮਲ ਚਾਉਕੇ, 1 ਮਾਰਚ (ਪੰਜਾਬ ਮੇਲ)- ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਜਾਨ ਗਵਾਉਣ ਵਾਲੇ ਨੌਜਵਾਨ ਸ਼ੁਭਕਰਨ ਸਿੰਘ ਦਾ ਪਿੰਡ ਬੱਲ੍ਹੋ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਦੀਆਂ ਮੰਗਾ ਮੰਨੇ ਜਾਣ ਤੋਂ ਬਾਅਦ ਮ੍ਰਿਤਕ ਦੇਹ […]

ਚੋਣ ਜ਼ਾਬਤੇ ਤੋਂ ਪਹਿਲਾਂ ਅਮਲ ‘ਚ ਆ ਸਕਦਾ ਹੈ C.A.A.

-ਗ਼ੈਰ-ਮੁਸਲਿਮ ਸ਼ਰਨਾਰਥੀਆਂ ਨੂੰ ਮਿਲੇਗੀ ਭਾਰਤੀ ਨਾਗਰਿਕਤਾ ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ)-ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਬਿਨਾਂ ਦਸਤਾਵੇਜ਼ ਵਾਲੇ ਗ਼ੈਰ-ਮੁਸਲਿਮ ਪ੍ਰਵਾਸੀਆਂ ਨੂੰ ਤੇਜ਼ੀ ਨਾਲ ਨਾਗਰਿਕਤਾ ਦੇਣ ਲਈ ਵਿਵਾਦਤ ਨਾਗਰਿਕਤਾ ਸੋਧ ਐਕਟ (ਸੀ.ਏ.ਏ.), 2019 ਦੇ ਨਿਯਮ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਚੋਣਾਂ ਦਾ […]

ਕੌਮੀ ਪਾਰਟੀਆਂ ਨੂੰ ਸਾਲ 2022-23 ‘ਚ ਹੋਈ 3077 ਕਰੋੜ ਰੁਪਏ ਦੀ ਆਮਦਨ

-ਆਮਦਨ ‘ਚ ਭਾਜਪਾ ਸਭ ਤੋਂ ਅੱਗੇ; ਕਾਂਗਰਸ, ਬਸਪਾ ਅਤੇ ਸੀ. ਪੀ. ਆਈ. (ਐੱਮ) ਦੀ ਆਮਦਨ ਘਟੀ ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ)-ਐਸੋਸੀਏਸ਼ਨ ਆਫ਼ ਡੈਮੋਕਰੇਟਿਕ ਰਿਫਾਰਮਜ਼ (ਏ.ਡੀ.ਆਰ.) ਨੇ ਕਿਹਾ ਹੈ ਕਿ ਦੇਸ਼ ਦੀਆਂ ਛੇ ਕੌਮੀ ਪਾਰਟੀਆਂ ਨੂੰ ਵਿੱਤੀ ਵਰ੍ਹੇ 2022-23 ਦੌਰਾਨ 3077 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜਿਸ ‘ਚ ਭਾਜਪਾ 2361 ਕਰੋੜ ਰੁਪਏ ਦੀ ਆਮਦਨ […]

ਨਵਾਜ਼ ਸ਼ਰੀਫ ਸਮੇਤ ਪਾਕਿਸਤਾਨ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਨੇ ਹਲਫ਼ ਲਿਆ

ਇਸਲਾਮਾਬਾਦ, 1 ਮਾਰਚ (ਪੰਜਾਬ ਮੇਲ)- ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਵੱਲੋਂ ਕੌਮੀ ਅਸੈਂਬਲੀ ਦਾ ਸੈਸ਼ਨ ਬੁਲਾਏ ਜਾਣ ਤੋਂ ਬਾਅਦ ਦੇਸ਼ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਮਰਾਨ ਖਾਨ ਦੀ ਪਾਰਟੀ ਦੀ ਹਮਾਇਤ ਹਾਸਲ ਉਮੀਦਵਾਰਾਂ ਨੂੰ ਰਾਖਵੀਆਂ ਸੀਟਾਂ ਅਲਾਟ ਕਰਨ ਦੇ ਮੁੱਦੇ ‘ਤੇ ਕਾਰਜਕਾਰੀ ਸਰਕਾਰ ਨਾਲ ਮਤਭੇਦ ਕਾਰਨ ਅਲਵੀ ਦੇ ਸ਼ੁਰੂਆਤੀ ਇਨਕਾਰ ਤੋਂ ਬਾਅਦ […]

ਪੰਜਾਬ ‘ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 1 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਜ਼ਦੀਕੀ ਆਗੂ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਵੱਲੋਂ ਇਸ ਵਾਰਦਾਤ ਨੂੰ ਗੱਡੀ ਦਾ ਪਿੱਛਾ ਕਰਦੇ ਹੋਏ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਸ੍ਰੀ ਗੋਇੰਦਵਾਲ ਸਾਹਿਬ […]

ਦਿੱਲੀ ਏਅਰਪੋਰਟ ਜਾਣ ਵਾਲੇ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਵੋਲਵੋ ਬੱਸਾਂ ਦੀ ਆਵਾਜਾਈ ਹੋਈ ਸ਼ੁਰੂ

ਦਿੱਲੀ , 1 ਮਾਰਚ (ਪੰਜਾਬ ਮੇਲ)- ‘ਦਿੱਲੀ ਏਅਰਪੋਰਟ’ ’ਤੇ ਜਾਣ ਵਾਲੇ ਯਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਮੱਦੇਨਜ਼ਰ ਰੱਖਦਿਆਂ ਟਰਾਂਸਪੋਰਟ ਵਿਭਾਗ ਵੱਲੋਂ 2 ਸਰਕਾਰੀ ਵੋਲਵੋ ਬੱਸਾਂ ਦੀ ਆਵਾਜਾਈ ਸ਼ੁਰੂ ਕੀਤੀ ਗਈ ਹੈ। ਪੰਜਾਬ ਰੋਡਵੇਜ਼ ਡਿਪੂ-1 ਦੇ ਜੀ. ਐੱਮ. ਮਨਿੰਦਰ ਸਿੰਘ ਨੇ ਦੱਸਿਆ ਕਿ ਦੁਪਹਿਰ 1 ਵਜੇ ਅਤੇ ਰਾਤ 8.30 ’ਤੇ ਵੋਲਵੋ ਬੱਸਾਂ ਮੁਹੱਈਆ ਕਰਵਾਈਆਂ ਜਾ […]

ਸਵੇਰ ਦੀ ਸੈਰ ‘ਤੇ ਗਈ ਯੁਨੀਵਰਸਿਟੀ ਵਿਦਿਆਰਥਣ ਦੀ ਮਿਲੀ ਲਾਸ਼

ਸੈਕਰਾਮੈਂਟੋ, ਕੈਲੀਫੋਰਨੀਆ, 1 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਯੁਨੀਵਰਸਿਟੀ ਆਫ ਜਾਰਜੀਆ ਦੀ ਇਕ ਸਾਬਕਾ ਵਿਦਿਆਰਥਣ ਜੋ ਸਵੇਰ ਦੀ ਸੈਰ ‘ਤੇ ਗਈ ਸੀ, ਮ੍ਰਿਤਕ ਹਾਲਤ ਵਿਚ ਮਿਲਣ ਦੀ ਖਬਰ ਹੈ। ਅਗਸਤਾ ਯੁਨੀਵਰਸਿਟੀ ਦੇ ਏਥਨਜ ਕੈਂਪਸ ਵਿਚ ਪੜਦੀ ਲੇਕਨ ਰੀਲੇ ਨਾਮੀ 22 ਸਾਲਾ ਨਰਸਿੰਗ ਵਿਦਿਆਰਥਣ ਸੈਰ ਤੋਂ ਵਾਪਿਸ ਨਾ ਆਉਣ ‘ਤੇ ਉਸ ਦੇ ਕਮਰੇ ਵਿਚ ਰਹਿੰਦੀ ਇਕ […]

2020 ਵਿਚ ਚੋਣ ਨਤੀਜਿਆਂ ਨੂੰ ਉਲਟਾਉਣ ਦੀ ਕੋਸ਼ਿਸ਼ ਦਾ ਮਾਮਲਾ : ਸਾਬਕਾ ਰਾਸ਼ਟਰਪਤੀ ਟਰੰਪ ਵਿਰੁੱਧ ਮੁਕੱਦਮਾ ਚਲਾਉਣ ਬਾਰੇ ਨਿਰਨਾ ਸੁਪਰੀਮ ਕੋਰਟ ਕਰੇਗੀ

ਸੈਕਰਾਮੈਂਟੋ,ਕੈਲੀਫੋਰਨੀਆ, 1 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ 2020 ਵਿਚ ਚੋਣ ਨਤੀਜੇ ਉਲਟਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਵਿਰੁੱਧ ਮੁਕੱਦਮਾ ਚਲਾਇਆ ਜਾ ਸਕਦਾ ਹੈ ਜਾਂ ਨਹੀਂ ਇਸ ਸਬੰਧੀ ਉਹ ਅਪ੍ਰੈਲ ਵਿਚ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦੀ ਇਸ ਸਹਿਮਤੀ ਨਾਲ ਸਾਬਕਾ ਰਾਸ਼ਟਰਪਤੀ ਵਿਰੁੱਧ ਇਸ ਸਾਲ ਨਵੰਬਰ ਵਿਚ […]