ਨਗਰ ਨਿਗਮ office ਨੂੰ ਜ਼ਬਰਦਸਤੀ ਤਾਲਾ ਲਾਉਣ ਦੇ ਮਾਮਲੇ ‘ਚ ਰਵਨੀਤ ਬਿੱਟੂ ਸਣੇ ਹੋਰਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ,  29 ਫਰਵਰੀ (ਪੰਜਾਬ ਮੇਲ)-ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਾਉਣ ਦੇ ਦੋਸ਼ ‘ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਅਰੋੜਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਰਕਾਰੀ ਡਿਊਟੀ ‘ਚ ਵਿਘਨ […]

ਪੰਜਾਬ ‘ਚ ਕਾਰਜਕਾਲ ਪੂਰਾ ਕਰਨ ਵਾਲੀਆਂ ਗਰਾਮ ਪੰਚਾਇਤਾਂ ਭੰਗ

ਪ੍ਰਬੰਧਕ ਨਿਯੁਕਤ ਕਰਨ ਦੇ ਅਧਿਕਾਰ ਡਾਇਰੈਕਟਰ ਨੂੰ ਦਿੱਤੇ ਚੰਡੀਗੜ੍ਹ, 29 ਫਰਵਰੀ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸੂਬੇ ਦੀਆਂ ਗਰਾਮ ਪੰਚਾਇਤਾਂ ਬੁੱਧਵਾਰ ਨੂੰ ਭੰਗ ਕਰ ਦਿੱਤੀਆਂ। ‘ਆਪ’ ਸਰਕਾਰ ਨੇ ਪਹਿਲੀ ਗਲਤੀ ਤੋਂ ਸਬਕ ਲੈਂਦਿਆਂ ਹੁਣ ਬਕਾਇਦਾ ਕਾਨੂੰਨੀ ਮਸ਼ਵਰਾ ਲੈਣ ਮਗਰੋਂ ਗਰਾਮ ਪੰਚਾਇਤਾਂ ਨੂੰ ਭੰਗ ਕੀਤਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ […]

E.D. ਵੱਲੋਂ ਅਰਵਿੰਦ ਕੇਜਰੀਵਾਲ ਨੂੰ ਅੱਠਵਾਂ ਸੰਮਨ ਜਾਰੀ

ਨਵੀਂ ਦਿੱਲੀ, 29 ਫਰਵਰੀ (ਪੰਜਾਬ ਮੇਲ)-ਈ.ਡੀ. ਨੇ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਠਵੀਂ ਵਾਰ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਇੱਥੇ ਏਜੰਸੀ ਦੇ ਹੈੱਡਕੁਆਰਟਰ ‘ਚ […]

ਕਫ ਸਿਰਪ ਨਾਲ 68 ਬੱਚਿਆਂ ਦੀ ਮੌਤ ਦਾ ਮਾਮਲਾ; ਉਜ਼ਬੇਕਿਸਤਾਨ ‘ਚ ਭਾਰਤੀ ਨਾਗਰਿਕ ਨੂੰ 20 ਸਾਲ ਦੀ ਜੇਲ੍ਹ

ਨਵੀਂ ਦਿੱਲੀ, 29 ਫਰਵਰੀ (ਪੰਜਾਬ ਮੇਲ)-ਉਜ਼ਬੇਕਿਸਤਾਨ ਸੁਪਰੀਮ ਕੋਰਟ ਨੇ ਭਾਰਤੀ ਕਾਰੋਬਾਰੀ ਰਾਘਵੇਂਦਰ ਪ੍ਰਤਾਪ ਸਮੇਤ 23 ਲੋਕਾਂ ਨੂੰ ਜ਼ਹਿਰੀਲਾ ਕਫ ਸਿਰਪ ਪੀਣ ਨਾਲ 68 ਬੱਚਿਆਂ ਦੀ ਮੌਤ ਦੇ ਮਾਮਲੇ ‘ਚ ਸਜ਼ਾ ਸੁਣਾਈ ਹੈ। ਮੱਧ ਏਸ਼ੀਆਈ ਦੇਸ਼ ਵਿਚ 2022 ਤੋਂ 2023 ਦਰਮਿਆਨ ਘੱਟੋ-ਘੱਟ 86 ਬੱਚਿਆਂ ਨੂੰ ਕਫ ਸਿਰਪ ਦਿੱਤਾ ਗਿਆ, ਜਿਨ੍ਹਾਂ ਵਿਚੋਂ 68 ਦੀ ਮੌਤ ਹੋ ਗਈ […]

ਬਰਤਾਨਵੀ ਸਿੱਖ ਸੰਸਦ ਮੈਂਬਰ ਪ੍ਰੀਤ ਗਿੱਲ ਨੇ ਪਾਰਲੀਮੈਂਟ ‘ਚ ਉਠਾਇਆ ਸਿੱਖਾਂ ਦੇ ਕੌਮਾਂਤਰੀ ਦਮਨ ਦਾ ਮੁੱਦਾ

ਲੰਡਨ, 29 ਫਰਵਰੀ (ਪੰਜਾਬ ਮੇਲ)-ਬਰਤਾਨਵੀ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਯੂ. ਕੇ. ਵਿਚ ਭਾਰਤੀ ਸਿੱਖ ਭਾਈਚਾਰੇ ਮੈਂਬਰਾਂ ਦੇ ਕੌਮਾਂਤਰੀ ਦਮਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਭਾਰਤ ਨਾਲ ਜੁੜੇ ਏਜੰਟਾਂ ਦਾ ਮੁੱਦਾ ਹਾਊਸ ਆਫ ਕਾਮਨਜ਼ ‘ਚ ਉਠਾਇਆ ਹੈ। ਜਨਤਕ ਸਿਹਤ ਮੰਤਰੀ ਨੇ ਦਾਅਵਾ ਕੀਤਾ ਕਿ ਕਈ ਬਰਤਾਨਵੀ ਸਿੱਖ ਇਕ ‘ਹਿੱਟ ਲਿਸਟ’ ਉੱਤੇ ਆ […]

ਜਾਪਾਨ ਦੀ ਆਬਾਦੀ 2023 ‘ਚ ਸਭ ਤੋਂ ਵੱਡੇ ਫਰਕ ਨਾਲ ਘਟੀ

ਟੋਕੀਓ, 29 ਫਰਵਰੀ (ਪੰਜਾਬ ਮੇਲ)-ਜਾਪਾਨ ਵਿਚ ਸਾਲ 2023 ਵਿਚ ਪੈਦਾ ਹੋਏ ਬੱਚਿਆਂ ਦੀ ਗਿਣਤੀ ਇਕ ਸਾਲ ਪਹਿਲਾਂ ਦੇ ਮੁਕਾਬਲੇ ਇਕ ਰਿਕਾਰਡ ਹੇਠਲੇ ਪੱਧਰ ‘ਤੇ ਆ ਗਈ ਕਿਉਂਕਿ ਦੇਸ਼ ਦੀ ਆਬਾਦੀ ਇਸ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਹਾਸ਼ੀਏ ਨਾਲ ਘਟੀ ਹੈ। ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਸ਼ੁਰੂਆਤੀ ਅੰਕੜਿਆਂ ਅਨੁਸਾਰ ਬੱਚਿਆਂ ਦੀ ਗਿਣਤੀ 5.1 […]

ਦਿੱਲੀ ਦੀ Court ਵੱਲੋਂ ਬ੍ਰਿਜ ਭੂਸ਼ਨ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਫੈਸਲਾ ਰਾਖਵਾਂ

ਨਵੀਂ ਦਿੱਲੀ, 29 ਫਰਵਰੀ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ. ਐੱਫ.  ਆਈ.) ਦੇ ਸਾਬਕਾ ਮੁਖੀ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖਿਲਾਫ਼ ਮਹਿਲਾ ਪਹਿਲਵਾਨਾਂ ਵੱਲੋਂ ਦਾਇਰ ਜਿਨਸੀ ਸ਼ੋਸ਼ਣ ਮਾਮਲੇ ਵਿਚ ਚਾਰਜਸ਼ੀਟ ਦਾਖ਼ਲ ਕਰਨ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਹੈ। ਵਧੀਕ ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ (ਏ. ਸੀ. ਐੱਮ. ਐੱਮ.) ਪ੍ਰਿਯੰਕਾ […]

ਕੈਲੀਫੋਰਨੀਆ ‘ਚ ਗੁਜਰਾਤੀ ਕਾਰੋਬਾਰੀ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਨਿਊਯਾਰਕ, 28 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਕੈਲੀਫੋਰਨੀਆ ਸੂਬੇ ਵਿਚ ਸੈਂਡਵਿਚ ਦੀ ਦੁਕਾਨ ਚਲਾਉਣ ਵਾਲੇ ਇਕ ਭਾਰਤੀ ਗੁਜਰਾਤੀ ਪ੍ਰਵੀਨ ਪਟੇਲ ਉਰਫ ਪੀਟਰ ਦੀ ਸੰਨ 2015 ਵਿਚ 200 ਡਾਲਰ ਲੈ ਕੇ ਭੱਜ ਰਹੇ ਲੁਟੇਰੇ ਨੂੰ ਫੜਨ ਦੀ ਕੋਸ਼ਿਸ਼ ਕਰਨ ਮਗਰੋਂ ਲੁਟੇਰੇ ਵੱਲੋ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਅਦਾਲਤ ਨੇ ਪੀਟਰ ਦੇ ਕਾਤਲ […]

N.I.A. ਵੱਲੋਂ ਪੰਜਾਬ ਤੇ ਰਾਜਸਥਾਨ ‘ਚ 16 ਥਾਵਾਂ ‘ਤੇ ਛਾਪੇ

– ਅੱਤਵਾਦੀ ਜਥੇਬੰਦੀਆਂ ਨਾਲ ਸਬੰਧਤ ਟਿਕਾਣਿਆਂ ‘ਤੇ ਛਾਪੇ ਮਾਰਨ ਦਾ ਦਾਅਵਾ – ਪੰਜਾਬ ਦੇ ਬਠਿੰਡਾ, ਬਰਨਾਲਾ, ਨਵਾਂ ਸ਼ਹਿਰ, ਗੁਰਦਾਸਪੁਰ, ਤਰਨ ਤਾਰਨ, ਜਲੰਧਰ ਆਦਿ ਜ਼ਿਲ੍ਹਿਆਂ ‘ਚ ਛਾਪੇ ਮਾਰੇ ਚੰਡੀਗੜ੍ਹ, 28 ਫਰਵਰੀ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦੀਆਂ ਟੀਮਾਂ ਨੇ ਪੰਜਾਬ ਤੇ ਰਾਜਸਥਾਨ ‘ਚ ਦਰਜਨ ਤੋਂ ਵੱਧ ਥਾਵਾਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀਆਂ […]

ਗੁਰਦੁਆਰਾ ਸਾਹਿਬ ਸੈਲਮਾ ਦੇ ਕੀਰਤਨੀ ਸਿੰਘ ਦਾ ਗੋਲੀ ਮਾਰ ਕੇ ਕਤਲ

ਸੈਲਮਾ (ਕੈਲੀਫੋਰਨੀਆ), 28 ਫਰਵਰੀ (ਪੰਜਾਬ ਮੇਲ)- ਫਰਿਜ਼ਨੋ ਦੇ ਨਜ਼ਦੀਕ ਪੈਂਦੇ ਸੈਲਮਾ ਸਿਟੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਕੀਰਤਨੀ ਭਾਈ ਰਾਜ ਸਿੰਘ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ। ਘਟਨਾ ਮੌਕੇ 29 ਸਾਲਾ ਭਾਈ ਰਾਜ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਸੈਰ ਕਰ ਰਹੇ ਸਨ, ਜਦੋਂ ਕਿਸੇ ਅਣਪਛਾਤੇ […]