S.G.P.C. ਹਰਿਆਣਾ ਦੀਆਂ 8 ਸੀਟਾਂ ‘ਤੇ ਚੋਣਾਂ ਕਰਵਾਉਣ ਲਈ ਤਿਆਰ

-ਹਾਈਕੋਰਟ ‘ਚ ਦਾਖ਼ਲ ਕੀਤਾ ਜਵਾਬ ਚੰਡੀਗੜ੍ਹ, 19 ਦਸੰਬਰ (ਪੰਜਾਬ ਮੇਲ)- ਹਰਿਆਣਾ ਵਿਚ ਗੁਰਦੁਆਰਾ ਚੋਣਾਂ ਕਰਵਾਉਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ‘ਚ ਆਪਣਾ ਜਵਾਬ ਦਾਖਲ ਕੀਤਾ ਹੈ। ਐੱਸ.ਜੀ.ਪੀ.ਸੀ. ਨੇ ਜਵਾਬ ਦਾਖਲ ਕਰਕੇ ਕਿਹਾ ਹੈ ਕਿ ਉਹ ਹਰਿਆਣਾ ਵਿਚ ਸਾਰੀਆਂ 8 ਸੀਟਾਂ ‘ਤੇ ਚੋਣਾਂ ਕਰਵਾਉਣ ਲਈ ਤਿਆਰ ਹੈ। ਪਟੀਸ਼ਨਰਾਂ ਨੇ ਹਾਈਕੋਰਟ ਵਿਚ ਪਟੀਸ਼ਨ […]

New Zealand ‘ਚ ਪੰਜਾਬੀ ਨੌਜਵਾਨ ਦਾ ਕਤਲ

ਆਕਲੈਂਡ/ਗੁਰਦਾਸਪੁਰ, 19 ਦਸੰਬਰ (ਪੰਜਾਬ ਮੇਲ)- ਨਿਊਜ਼ੀਲੈਂਡ ਦੇ ਆਕਲੈਂਡ ‘ਚ ਪੰਜਾਬੀ ਨੌਜਵਾਨ ਦਾ ਭੇਦਭਰੀ ਹਾਲਤ ‘ਚ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਉਕਤ ਨੌਜਵਾਨ ਰਮਨਦੀਪ ਸਿੰਘ ਦੀ ਉਮਰ ਮਹਿਜ 25 ਸਾਲ ਦੱਸੀ ਜਾ ਰਹੀ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਜਿਥੇ ਉਸ ਦੇ […]

ਵਧੀਕ ਡਿਪਟੀ ਕਮਿਸ਼ਨਰ ਵਲੋਂ 26 ਦਸੰਬਰ ਤੱਕ Voter ਸੂਚੀ ਸੰਬੰਧੀ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, 19 ਦਸੰਬਰ (ਪੰਜਾਬ ਮੇਲ)- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 26 ਦਸਬੰਰ 2023 ਤੱਕ ਹਰ ਹਾਲ ‘ਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਵੀਡੀਓ […]

Virginia ਦੇ ਸਕੂਲ ‘ਚ ਪਹਿਲੀ ਸ਼੍ਰੇਣੀ ਦੇ ਬੱਚੇ ਵੱਲੋਂ ਅਧਿਆਪਕਾ ਨੂੰ ਗੋਲੀ ਮਾਰਨ ਦੇ ਮਾਮਲੇ ‘ਚ ਮਾਂ ਨੂੰ ਹੋਈ 2 ਸਾਲ ਦੀ ਸਜ਼ਾ

ਸੈਕਰਾਮੈਂਟੋ, 18 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਵਰਜੀਨੀਆ ਰਾਜ ਵਿਚ ਨਿਊਜ਼ ਪੋਰਟ ਵਿਖੇ ਇਕ ਸਕੂਲ ਵਿਚ ਇਸ ਸਾਲ ਜਨਵਰੀ ਵਿਚ ਪਹਿਲੀ ਸ਼੍ਰੇਣੀ ਦੇ ਵਿਦਿਆਰਥੀ ਵੱਲੋਂ ਆਪਣੀ ਅਧਿਆਪਕਾ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦੇਣ ਦੇ ਮਾਮਲੇ ਵਿਚ ਬੱਚੇ ਦੀ ਮਾਂ ਨੂੰ ਲਾਪ੍ਰਵਾਹੀ ਵਰਤਣ ਦੇ ਦੋਸ਼ ਤਹਿਤ 2 ਸਾਲ ਕੈਦ ਦੀ ਸਜ਼ਾ ਸੁਣਾਈ […]

ਅਮਰੀਕਾ ‘ਚ ਮਾਂ ਵੱਲੋਂ ਫਲਸਤੀਨ ਪੱਖੀ Post ਪਾਉਣ ‘ਤੇ ਉਸ ਦੇ ਪੁੱਤਰ ਨੂੰ ਸਕੂਲੋਂ ਕੱਢਿਆ

ਸੈਕਰਾਮੈਂਟੋ, 18 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਇਕ ਹਾਈ ਸਕੂਲ ਵੱਲੋਂ ਮਾਂ ਵੱਲੋਂ ਸੋਸ਼ਲ ਮੀਡੀਆ ਉਪਰ ਫਲਸਤੀਨ ਪੱਖੀ ਪੋਸਟ ਪਾਉਣ ‘ਤੇ ਉਸ ਦੇ ਪੁੱਤਰ ਫਲਸਤੀਨੀ ਅਮਰੀਕੀ ਵਿਦਿਆਰਥੀ ਨੂੰ ਪਿਛਲੇ ਮਹੀਨੇ ਸਕੂਲ ਵਿਚੋਂ ਕੱਢ ਦੇਣ ਦੇ ਮਾਮਲੇ ਵਿਚ ਕੌਂਸਲ ਆਫ ਅਮੈਰੀਕਨ-ਇਸਲਾਮਿਕ ਰਿਲੇਸ਼ਨਜ ਨੇ ਯੂ.ਐੱਸ. ਸਿੱਖਿਆ ਵਿਭਾਗ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਮਾਮਲੇ […]

ਐਰੀਜ਼ੋਨਾ ਸੂਬੇ ‘ਚ ਘਰ ਨੂੰ ਅੱਗ ਲੱਗਣ ਕਾਰਨ 5 ਬੱਚੇ ਜ਼ਿੰਦਾ ਸੜੇ

ਬੁੱਲਹੈੱਡ ਸਿਟੀ (ਅਮਰੀਕਾ), 18 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਐਰੀਜ਼ੋਨਾ ਸੂਬੇ ਵਿੱਚ ਘਰ ਵਿੱਚ ਅੱਗ ਲੱਗਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ। ਅਜਿਹਾ ਲੱਗਦਾ ਹੈ ਕਿ ਘਟਨਾ ਦੇ ਸਮੇਂ ਘਰ ਵਿਚ ਕੋਈ ਵੀ ਬਾਲਗ ਮੌਜੂਦ ਨਹੀਂ ਸੀ। ਬੁੱਲਹੈੱਡ ਸਿਟੀ ਪੁਲਿਸ ਨੇ ਕਿਹਾ ਕਿ ਅੱਗ ਬੀਤੀ ਰਾਤ ਸ਼ਾਮ 5 ਵਜੇ ਦੇ ਕਰੀਬ ਲੱਗੀ ਅਤੇ ਘਟਨਾ […]

ਅਮਰੀਕੀ ਰਾਸ਼ਟਰਪਤੀ ਜੋਅ Biden ਦੀ ਸੁਰੱਖਿਆ ‘ਚ ਵੱਡੀ ਲਾਪ੍ਰਵਾਹੀ

-ਕਾਫਲੇ ਨਾਲ ਟਕਰਾਈ ਕਾਰ ਵਾਸ਼ਿੰਗਟਨ, 18 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਸੁਰੱਖਿਆ ‘ਚ ਵੱਡੀ ਲਾਪ੍ਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਐਤਵਾਰ ਨੂੰ ਜੋਅ ਬਾਇਡਨ ਦੇ ਕਾਫਲੇ ਨਾਲ ਇਕ ਕਾਰ ਟਕਰਾ ਗਈ। ਇਹ ਘਟਨਾ ਉਦੋਂ ਵਾਪਰੀ, ਜਦੋਂ ਬਾਇਡਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਾਇਡਨ ਇੱਕ ਸਮਾਗਮ ਵਿਚ ਹਿੱਸਾ ਲੈਣ ਜਾ ਰਹੇ ਸਨ। […]

American Police ਵੱਲੋਂ 2019 ਤੋਂ ਲਾਪਤਾ ਭਾਰਤੀ ਮੂਲ ਦੀ ਔਰਤ ਬਾਰੇ ਜਾਣਕਾਰੀ ਦੇਣ ‘ਤੇ 10 ਹਜ਼ਾਰ ਡਾਲਰ ਦੇ ਇਨਾਮ ਦੀ ਪੇਸ਼ਕਸ਼

ਨਿਊਜਰਸੀ, 18 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਐੱਫ.ਬੀ.ਆਈ. ਨੇਵਾਰਕ ਅਤੇ ਜਰਸੀ ਸਿਟੀ ਦੇ ਪੁਲਿਸ ਵਿਭਾਗ ਨੇ ਮਾਯੂਸ਼ੀ ਭਗਤ ਨਾਂ ਦੀ ਭਾਰਤੀ ਮੂਲ ਦੀ ਔਰਤ ਦੇ ਲਾਪਤਾ ਹੋਣ ਬਾਰੇ ਹੋਰ ਪਤਾ ਲਗਾਉਣ ਲਈ ਜਨਤਾ ਦੀ ਮਦਦ ਦੀ ਮੰਗ ਕਰ ਰਹੇ ਹਨ। ਜਦੋਂ ਉਹ ਲਾਪਤਾ ਹੋਈ ਸੀ, ਉਦੋਂ ਉਹ 24 ਸਾਲ ਦੀ ਸੀ। ਭਗਤ ਨੂੰ ਆਖਰੀ ਵਾਰ 29 […]

’84 ਸਿੱਖ ਵਿਰੋਧੀ ਦੰਗੇ: ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ 9 ਜਨਵਰੀ ਤੱਕ ਮੁਲਤਵੀ

ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਵਕੀਲ ਨੂੰ 1984 ‘ਚ ਪੁਲ ਬੰਗਸ਼ ਸਿੱਖ ਦੰਗਿਆਂ ਵਿਚ ਦਿੱਲੀ ਪੁਲਿਸ ਅਤੇ ਸੀ.ਬੀ.ਆਈ. ਵੱਲੋਂ ਦਰਜ ਐੱਫ.ਆਈ.ਆਰਜ਼ ਦੀ ਸੂਚੀ ਅਤੇ ਇਸ ਦੀ ਜਾਂਚ ਤੇ ਮੁਕੱਦਮਿਆਂ ਦੇ ਨਤੀਜਿਆਂ ਦੀ ਸੂਚੀ ਦੇਣ ਲਈ ਕਿਹਾ ਹੈ। ਇਸ ਮਾਮਲੇ ਦਾ ਮੁਲਜ਼ਮ ਟਾਈਟਲਰ ਵੀਡੀਓ ਕਾਨਫਰੰਸਿੰਗ […]

ਰਾਜ ਸਭਾ ’ਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰ ਸਦਨ ’ਚੋਂ ਮੁਅੱਤਲ

ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)-  ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦੇ ਮੁੱਦੇ ’ਤੇ ਨਾਅਰੇਬਾਜ਼ੀ ਕਰਨ ਅਤੇ ਕਾਰਵਾਈ ਵਿੱਚ ਵਿਘਨ ਪਾਉਣ ਤੋਂ ਬਾਅਦ ਚੇਅਰਮੈਨ ਦੇ ਨਿਰਦੇਸ਼ਾਂ ’ਤੇ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ, ਜੈਰਾਮ […]