ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਬਣੀ ਸਿਟ ਦੇ ਨਵੇਂ ਮੁੱਖੀ ਹੋਣਗੇ ਡੀਆਈਜੀ ਭੁੱਲਰ

ਚੰਡੀਗੜ੍ਹ, 1 ਜਨਵਰੀ (ਪੰਜਾਬ ਮੇਲ) – ਪਟਿਆਲਾ ਦੇ ਡੀਆਈਜੀ ਐੱਚਐੱਸ ਭੁੱਲਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਅਗਵਾਈ ਕਰਨਗੇ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲਕੇ ਯਾਦਵ ਨੇ ਇਹ ਹੁਕਮ ਜਾਰੀ ਕੀਤੇ ਹਨ। ਸ੍ਰੀ ਭੁੱਲਰ ਨੇ ਏਡੀਜੀਪੀ ਐੱਮਐੱਸ ਛੀਨਾ ਦੀ ਥਾਂ ਲਈ ਹੈ, ਜੋ 31 ਦਸੰਬਰ ਨੂੰ […]

7 ਜਨਵਰੀ ਨੂੰ ਮੁੜ ਗਰਜਣਗੇ ਨਵਜੋਤ ਸਿੰਘ ਸਿੱਧੂ, ਬਠਿੰਡਾ ‘ਚ ਰੱਖੀ ਵੱਡੀ ਰੈਲੀ

ਬਠਿੰਡਾ, 1 ਜਨਵਰੀ (ਪੰਜਾਬ ਮੇਲ) – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਹਾਲ ਹੀ ‘ਚ ਸਿੱਧੂ ਦਾ ਨਾਂ ਲਏ ਬਿਨਾਂ ਰਾਜਾ ਵੜਿੰਗ ਨੇ ਕਿਹਾ ਸੀ ਕਿ ਜਿਸ ਨੇ ਵੀ ਆਪਣੀ ਨਿੱਜੀ ਰਾਏ ਜ਼ਾਹਰ ਕਰਨੀ ਹੈ, ਉਸ ਨੂੰ ਪਾਰਟੀ ਤੋਂ ਅਸਤੀਫ਼ਾ ਦੇ […]

ਝਾਕੀ ਵਿਵਾਦ: ‘App’ ਸਰਕਾਰ ਤੇ ਕੇਂਦਰ ਸਰਕਾਰ ਵਿਚਾਲੇ ਵਧੀ ਤਲਖੀ

ਚੰਡੀਗੜ੍ਹ, 31 ਦਸੰਬਰ, (ਪੰਜਾਬ ਮੇਲ)- ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਰੱਦ ਕੀਤੇ ਜਾਣ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਰਮਿਆਨ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਕੇਂਦਰੀ ਰੱਖਿਆ ਮੰਤਰਾਲੇ ਨੇ ਅੱਜ ਸਪਸ਼ਟ ਕੀਤਾ ਕਿ ਕਲਾ, ਸਭਿਆਚਾਰ, ਪੇਂਟਿੰਗ, ਮੂਰਤੀ ਕਲਾ, ਸੰਗੀਤ, ਭਵਨ ਨਿਰਮਾਣ ਕਲਾ, ਕੋਰੀਓਗ੍ਰਾਫ਼ੀ ਆਦਿ […]

ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਛਾਈ; Mohali ਕੌਮਾਂਤਰੀ ਹਵਾਈ ਅੱਡੇ ਤੋਂ 10 ਉਡਾਣਾਂ ਰੱਦ

ਚੰਡੀਗੜ੍ਹ, 31 ਦਸੰਬਰ (ਪੰਜਾਬ ਮੇਲ)- ਸਾਲ ਦੇ ਆਖਰੀ ਦਿਨ ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ ਦੀ ਛਾਦਰ ਛਾਈ ਹੋਈ ਹੈ। ਦੋਵਾਂ ਰਾਜਾਂ ਵਿੱਚ ਬਹੁਤੀਆਂ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਡਿੱਗਣ ਨਾਲ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਰਾਜਧਾਨੀ ਚੰਡੀਗੜ੍ਹ ਸਣੇ ਹੋਰਨਾਂ ਥਾਵਾਂ ’ਤੇ ਦਿਸਣ ਹੱਦ ਵੀ ਘੱਟ ਗਈ ਹੈ, ਜਿਸ ਕਰਕੇ ਹਵਾਈ, ਰੇਲ ਤੇ ਸੜਕੀ ਆਵਾਜਾਈ […]

ਸੀਤ ਲਹਿਰ ਦਾ ਜ਼ੋਰ, ਧੁੰਦ ਤੇ ਕੰਬਣੀ ਨਾਲ ਹੋਵੇਗਾ New Year ਦਾ ਸਵਾਗਤ

ਜਲੰਧਰ, 31 ਦਸੰਬਰ (ਪੰਜਾਬ ਮੇਲ)-  ਸੀਤ ਲਹਿਰ ਨੇ ਫਿਰ ਤੋਂ ਜ਼ੋਰ ਫੜ ਲਿਆ ਹੈ, ਜਿਸ ਕਾਰਨ ਲੋਕ ਘਰਾਂ ਵਿਚ ਹੀ ਵੜੇ ਰਹਿਣ ’ਤੇ ਮਜਬੂਰ ਹੋ ਚੁੱਕੇ ਹਨ। ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ 12 ਵਜੇ ਤੋਂ ਬਾਅਦ ਧੁੰਦ ਪੈਣੀ ਸ਼ੁਰੂ ਹੋਈ ਅਤੇ ਸਵੇਰ ਤਕ ਧੁੰਦ ਦੀ ਚਾਦਰ ਵਿਛੀ ਨਜ਼ਰ ਆਈ। ਪੂਰਾ ਦਿਨ ਸੂਰਜ ਨਾ ਨਿਕਲਣ ਕਾਰਨ ਠੰਡ […]

ਕੌਣ ਹਨ CM ਮਾਨ ਦੇ ਨਵੇਂ ਬਣੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ

ਚੰਡੀਗੜ੍ਹ, 31 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸੀਨੀਅਰ ਆਈ.ਏ.ਐਸ ਅਧਿਕਾਰੀ ਵਿਜੇ ਕੁਮਾਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵਾਂ ਵਿਸ਼ੇਸ਼ ਮੁੱਖ ਸਕੱਤਰ ਚੁਣਿਆ ਗਿਆ ਹੈ। ਉਨ੍ਹਾਂ ਕੋਲ ਪੰਜਾਬ ਅਤੇ ਕੇਂਦਰ ਸਰਕਾਰ ਵਿੱਚ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ ‘ਤੇ ਕੰਮ ਕਰਨ ਦਾ 33 ਸਾਲਾਂ ਤੋਂ ਵੱਧ ਦਾ ਤਜ਼ਰਬਾ ਹੈ। ਕੌਮੀ ਮੀਡੀਆ ਮੁਤਾਬਕ ਪੰਜਾਬ ਸਰਕਾਰ ਵੱਲੋਂ […]

Donald Trump ਵਿਰੁੱਧ ਫੈਸਲੇ ਤੋਂ ਬਾਅਦ ਕੋਲੋਰਾਡੋ Supreme Court ਦੇ ਜੱਜਾਂ ਨੂੰ ਮਿਲੀਆਂ ਧਮਕੀਆਂ

-ਮਾਮਲਾ ਜਾਂਚ ਲਈ ਐੱਫ.ਬੀ.ਆਈ. ਦੇ ਹਵਾਲੇ ਸੈਕਰਾਮੈਂਟੋ, 30 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੋਲੋਰਾਡੋ ਰਾਜ ਦੀ ਸੁਪਰੀਮ ਕੋਰਟ ਵੱਲੋਂ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਰਾਜ ਵਿਚ 2024 ਦੀਆਂ ਮੁੱਢਲੀਆਂ ਨਾਮਜ਼ਦਗੀ ਚੋਣਾਂ ਵਿਚ ਹਿੱਸਾ ਲੈਣ ਤੋਂ ਅਯੋਗ ਕਰਾਰ ਦੇਣ ਉਪਰੰਤ ਜੱਜਾਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਉਨ੍ਹਾਂ ਦੀ ਸੁਰੱਖਿਆ ਵਧਾ ਦੇਣ ਦੀਆਂ ਰਿਪੋਰਟਾਂ ਹਨ। ਜੱਜ ਦੇ […]

Texas ‘ਚ ਲਾਪਤਾ ਗਰਭਵਤੀ ਨਾਬਾਲਗ ਕੁੜੀ ਤੇ ਦੋਸਤ ਮੁੰਡੇ ਦੀਆਂ ਕਾਰ ‘ਚੋਂ ਮਿਲੀਆਂ ਲਾਸ਼ਾਂ

– ਦੋਨਾਂ ਦੇ ਹੀ ਵੱਜੀਆਂ ਗੋਲੀਆਂ – ਪੁਲਿਸ ਨੇ ਕਿਹਾ: ਇਹ ਬਹੁਤ ਗੁੰਝਲਦਾਰ ਤੇ ਸੰਗੀਨ ਮਾਮਲਾ ਸੈਕਰਾਮੈਂਟੋ, 30 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਰਾਜ ਵਿਚ ਲਾਪਤਾ ਗਰਭਵਤੀ ਨਾਬਾਲਗ ਕੁੜੀ ਤੇ ਉਸ ਦੇ ਦੋਸਤ ਮੁੰਡੇ ਦੀਆਂ ਕਾਰ ਵਿਚੋਂ ਲਾਸ਼ਾਂ ਬਰਾਮਦ ਹੋਣ ਦੀ ਖਬਰ ਹੈ। ਪੁਲਿਸ ਨੇ ਕਿਹਾ ਹੈ ਕਿ ਦੋਨਾਂ ਦੇ ਹੀ ਗੋਲੀਆਂ […]

Massachusetts ਦੇ ਇਕ ਘਰ ‘ਚੋਂ ਭਾਰਤੀ ਮੂਲ ਦੇ ਪਤੀ-ਪਤਨੀ ਤੇ ਉਨ੍ਹਾਂ ਦੀ ਧੀ ਦੀਆਂ ਲਾਸ਼ਾਂ ਮਿਲੀਆਂ

ਨਿਊਯਾਰਕ, 30 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਅਮਰੀਕਾ ਦੇ ਮੈਸੇਚਿਉਸੇਟਸ ਸੂਬੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ਅਨੁਸਾਰ ਇਕ ਘਰ ਵਿਚੋਂ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਭਾਰਤੀ ਮੂਲ ਦੇ ਜੋੜੇ ਤੇ ਉਸ ਦੀ ਧੀ ਦੀਆਂ ਲਾਸ਼ਾਂ ਉਨ੍ਹਾਂ ਦੇ ਆਪਣੇ ਆਲੀਸ਼ਾਨ ਘਰ ਵਿਚੋਂ ਪੁਲਿਸ ਨੂੰ ਮਿਲੀਆਂ ਹਨ। ਜਿਨ੍ਹਾਂ […]

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲਾ: ਜਾਂਚ ਲਈ ਪੰਜਾਬ Police ਵੱਲੋਂ ਚਾਰ ਮੈਂਬਰੀ SIT ਦਾ ਗਠਨ

– ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਵਿਸ਼ੇਸ਼ ਜਾਂਚ ਟੀਮ ਦੀ ਕਰਨਗੇ ਅਗਵਾਈ ਚੰਡੀਗੜ੍ਹ, 30 ਦਸੰਬਰ (ਪੰਜਾਬ ਮੇਲ)- ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐੱਲ.ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ […]