ਪੰਜਾਬ ‘ਚ ਰਾਜ ਸਭਾ ਦੀ ਜ਼ਿਮਨੀ ਚੋਣ ਦਾ ਐਲਾਨ; ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 6 ਅਕਤੂਬਰ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖ਼ਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖ਼ਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਵਲੋਂ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, […]

ਰੂਸੀ ਰਾਸ਼ਟਰਪਤੀ ਵੱਲੋਂ ਅਮਰੀਕਾ ਨੂੰ ਚਿਤਾਵਨੀ

ਕਿਹਾ: ਯੂਕਰੇਨ ਨੂੰ ਮਿਜ਼ਾਈਲਾਂ ਦੇਣ ‘ਤੇ ਮਾਸਕੋ ਅਤੇ ਵਾਸ਼ਿੰਗਟਨ ਸੰਬੰਧਾਂ ਨੂੰ ਪੁੱਜੇਗਾ ਨੁਕਸਾਨ ਮਾਸਕੋ, 6 ਅਕਤੂਬਰ (ਪੰਜਾਬ ਮੇਲ)- ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਅਮਰੀਕਾ ਨੂੰ ਚਿਤਾਵਨੀ ਦਿੱਤੀ ਹੈ ਕਿ ਯੂਕਰੇਨ ਨੂੰ ਲੰਮੀ ਦੂਰੀ ਦੀਆਂ ਮਿਜ਼ਾਈਲਾਂ ਮੁਹੱਈਆ ਕਰਵਾਉਣ ਨਾਲ ਯੁੱਧ ਖੇਤਰ ਦੀ ਸਥਿਤੀ ‘ਚ ਕੋਈ ਬਦਲਾਅ ਨਹੀਂ ਆਵੇਗਾ ਪਰ ਇਸ ਨਾਲ ਮਾਸਕੋ ਅਤੇ ਵਾਸ਼ਿੰਗਟਨ ਵਿਚਾਲੇ ਸਬੰਧਾਂ […]

ਟਰੰਪ ਦੇ ਟੈਰਿਫ਼ ਕਾਰਨ ਸੂਰਤ ਦੀ ਹੀਰਾ ਇੰਡਸਟਰੀ ‘ਚ ਮੰਦੀ ਦਾ ਮਾਹੌਲ!

-ਹਜ਼ਾਰਾਂ ਕਾਮਿਆਂ ਦੇ ਰੁਜ਼ਗਾਰ ‘ਤੇ ਮੰਡਰਾਇਆ ਖਤਰਾ ਸੂਰਤ, 6 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵੱਲੋਂ ਹੀਰਿਆਂ ਅਤੇ ਗਹਿਣਿਆਂ ‘ਤੇ ਟੈਰਿਫ਼ ਵਧਾਉਣ ਦੇ ਫੈਸਲੇ ਤੋਂ ਬਾਅਦ ਦੁਨੀਆਂ ਭਰ ‘ਚ ਹੀਰਿਆਂ ਲਈ ਮਸ਼ਹੂਰ ਸੂਰਤ ‘ਚ ਮੰਦੀ ਵਾਲਾ ਮਾਹੌਲ ਬਣ ਗਿਆ ਹੈ। ਉਦਯੋਗ ਮੰਡਲਾਂ ਦਾ ਕਹਿਣਾ ਹੈ ਕਿ ਇਸ ਟੈਰਿਫ਼ ਦੇ ਐਲਾਨ ਕਾਰਨ ਨਿਰਯਾਤ ਘੱਟ ਰਹੇ ਹਨ ਅਤੇ ਹਜ਼ਾਰਾਂ […]

ਪੰਜਾਬ ‘ਚ ਹਲਵਾਰਾ ਏਅਰਪੋਰਟ ਖੁੱਲ੍ਹਣ ਦਾ ਰਾਹ ਹੋ ਸਕਦੈ ਪੱਧਰਾ

ਲੁਧਿਆਣਾ, 6 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚ ਜਲਦੀ ਹੀ ਇਕ ਹੋਰ ਏਅਰਪੋਰਟ ਖੁੱਲ੍ਹਣ ਦਾ ਰਾਹ ਪੱਧਰਾ ਹੋ ਸਕਦਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਹੈ ਕਿ ਬਿਊਰੋ ਆਫ਼ ਸਿਵਿਲ ਏਵੀਏਸ਼ਨ ਸਿਕਿਊਰਿਟੀ ਹਲਵਾਰਾ ਏਅਰਪੋਰਟ ਦੀ ਬਿਲਡਿੰਗ ਕਲੀਅਰੈਂਸ ਦੀ ਜਾਂਚ ਲਈ ਲੁਧਿਆਣਾ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਏਅਰਪੋਰਟ ਦਾ ਇਹ ਸੁਪਨਾ ਸਾਕਾਰ […]

ਕੈਨੇਡਾ ਭੇਜਣ ਦੇ ਨਾਮ ‘ਤੇ 30 ਲੱਖ ਦੀ ਠੱਗੀ

– 3 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਲੁਧਿਆਣਾ, 6 ਅਕਤੂਬਰ (ਪੰਜਾਬ ਮੇਲ)- ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਦੇਹੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਥਾਣਾ ਡੇਹਲੋਂ ਪੁਲਿਸ ਨੇ 3 ਮੁਲਜ਼ਮਾਂ ਖਿਲਾਫ਼ ਇਕ ਨੌਜਵਾਨ ਨਾਲ 30 ਲੱਖ ਰੁਪਏ ਹੜੱਪਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਪੀੜਤ ਏਕਮਜੋਤ ਸਿੰਘ ਨੇ ਦਰਜ ਕਰਵਾਈ ਹੈ, ਜੋ ਪਿੰਡ […]

‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਮੇਲ) – ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ ਤੋਂ ਡਾ. ਰਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ‘ਆਪ’ ਦੇ ਸੰਗਠਨ ਸਕੱਤਰ ਡਾ. ਸੰਦੀਪ ਪਾਠਕ ਨੇ ਪਾਰਟੀ ਦੇ ਮੁੱਖ ਦਫ਼ਤਰ […]

ਸੜਕ ਹਾਦਸੇ ਦੇ ਮਾਮਲੇ ਵਿੱਚ ਭਗੌੜੇ ਭਾਰਤੀ ਨੂੰ ਕੀਤਾ ਅਮਰੀਕਾ ਹਵਾਲੇ, ਚੱਲੇਗਾ ਮੁਕੱਦਮਾ

ਸੈਕਰਾਮੈਂਟੋ,ਕੈਲੀਫੋਰਨੀਆ, 5 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ) -ਭਾਰਤ ਨੇ  ਦੋ ਦਹਾਕੇ ਪਹਿਲਾਂ ਨਿਊਯਾਰਕ ਵਿੱਚ ਵਾਪਰੇ ਇਕ ਸੜਕ ਹਾਦਸੇ ਜਿਸ ਵਿੱਚ ਇਕ ਮੌਤ ਹੋ ਗਈ ਸੀ, ਦੇ ਮਾਮਲੇ ਵਿੱਚ ਭਗੌੜੇ ਗਨੇਸ਼ ਸ਼ੇਨਾਇ (54) ਨੂੰ  ਅਮਰੀਕਾ ਦੇ ਹਵਾਲੇ ਕਰ ਦਿੱਤਾ ਹੈ ਜਿਥੇ ਉਸ ਨੂੰ ਦੂਸਰਾ ਦਰਜਾ ਹੱਤਿਆ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ।   ਯੂ ਐਸ ਮਾਰਸ਼ਲ ਸਰਵਿਸ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਖੋਲੇ ਸਿਖਲਾਈ ਸੈਂਟਰ ਅਤੇ ਦਿੱਤੇ ਸਰਟੀਫਿਕੇਟ 

ਸ਼੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਪੰਜਾਬ ਮੇਲ) – ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਕੰਪਿਊਟਰ, ਸਿਲਾਈ, ਬਿਊਟੀ ਪਾਰਲਰ) ਖੋਲੇ ਜਾ ਰਹੇ ਹਨ।ਇਸ ਲੜੀ […]

ਅਮਰੀਕਾ ਦੇ ਟੈਕਸਾਸ ਰਾਜ ਦੇ ਸ਼ਹਿਰ ਡੱਲਾਸ ਵਿੱਚ ਹੈਦਰਾਬਾਦ  ਦੇ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਨਿਊਯਾਰਕ, 5 ਅਕਤੂਬਰ ( ਰਾਜ ਗੋਗਨਾ/ਪੰਜਾਬ ਮੇਲ)- ਬੀਤੀਂ ਰਾਤ ਹੈਦਰਾਬਾਦ ਦੇ ਰਹਿਣ ਵਾਲੇ ਇਕ 27 ਸਾਲਾ ਭਾਰਤੀ ਵਿਦਿਆਰਥੀ ਚੰਦਰਸ਼ੇਖਰ ਪੋਲੇ ਦੀ ਟੈਕਸਾਸ ਦੇ ਡੱਲਾਸ ਵਿੱਚ ਰਾਤ ਨੂੰ ਇੱਕ ਗੈਸ ਸਟੇਸ਼ਨ ‘ਤੇ ਕੰਮ ਕਰਦੇ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰ, ਜੋ ਕਿ ਕਥਿਤ ਤੌਰ ‘ਤੇ ਇੱਕ ਅਣਪਛਾਤਾ ਬੰਦੂਕਧਾਰੀ […]

ਸਰੀ ਵਿਖੇ ਸ਼ਾਇਰ ਗੁਰਭਜਨ ਗਿੱਲ ਦਾ ਨਵ ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ‘ਜ਼ੇਵਰ’ ਰਿਲੀਜ਼

ਸਰੀ, 4 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨੀਂ ਗੁਲਾਟੀ ਪਬਲਿਸ਼ਰਜ਼ ਸਰੀ ਵਿਖੇ ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਦੇ ਲੇਖਕਾਂ ਵੱਲੋਂ ਪੰਜਾਬੀ ਦੇ ਨਾਮਵਰ ਸ਼ਾਇਰ ਗੁਰਭਜਨ ਗਿੱਲ ਦਾ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ‘ਜ਼ੇਵਰ’ ਰਿਲੀਜ਼ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ ਵਿਸ਼ੇਸ਼ ਤੌਰ ‘ਤੇ ਇਹ ਪੁਸਤਕ ਲੈ ਕੇ ਸਰੀ ਵਿਖੇ ਆਏ […]