ਦਿੱਲੀ ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਅਮਰੀਕਾ ਨੇ ਕੀਤਾ ਸੀ ਡਿਪੋਰਟ; 29 ਨਵੰਬਰ ਨੂੰ ਪਟਿਆਲਾ ਹਾਊਸ ਅਦਾਲਤ ‘ਚ ਦੁਬਾਰਾ ਕੀਤਾ ਜਾਵੇਗਾ ਪੇਸ਼ ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਐੱਨ.ਸੀ.ਪੀ. ਆਗੂ ਬਾਬਾ ਸਿੱਦੀਕੀ ਦੇ ਕਤਲ ਦੇ ਮੁਲਜ਼ਮ ਅਨਮੋਲ ਬਿਸ਼ਨੋਈ ਨੂੰ 11 ਦਿਨਾਂ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਐੱਨ.ਆਈ.ਏ.  ਨੇ ਗੈਂਗਸਟਰ ਲਾਰੈਂਸ […]

ਬਿਸ਼ਨੋਈ ਗਿਰੋਹ ਦਾ ਸਾਬਕਾ ਮੈਂਬਰ ਜਗਦੀਪ ਸਿੰਘ ਉਰਫ਼ ਜੱਗਾ ਅਮਰੀਕਾ ‘ਚ ਗ੍ਰਿਫ਼ਤਾਰ

-ਭਾਰਤ ਲਿਆਉਣ ਲਈ ਕਾਨੂੰਨੀ ਚਾਰਾਜੋਈ ਸ਼ੁਰੂ ਅਬੋਹਰ/ਸ੍ਰੀਗੰਗਾਨਗਰ, 20 ਨਵੰਬਰ (ਪੰਜਾਬ ਮੇਲ)- ਇਮੀਗ੍ਰੇਸ਼ਨ ਤੇ ਕਸਟਮਜ਼ ਐਨਫੋਰਸਮੈਂਟ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਸਾਬਕਾ ਸਰਗਰਮ ਮੈਂਬਰ ਤੇ ਮੌਜੂਦਾ ਸਮੇਂ ਰੋਹਿਤ ਗੋਦਾਰਾ ਗਿਰੋਹ ਲਈ ਕੰਮ ਕਰਦੇ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗਾ ਨੂੰ ਅਮਰੀਕਾ ਵਿਚ ਕੈਨੇਡਾ ਨਾਲ ਲੱਗਦੀ ਸਰਹੱਦ ਤੋਂ ਗ੍ਰਿਫਤਾਰ ਕੀਤਾ ਹੈ। ਜੱਗਾ ਦੀ ਗ੍ਰਿਫ਼ਤਾਰੀ ਵਿਚ ਰਾਜਸਥਾਨ ਪੁਲਿਸ ਦੀ […]

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪਹਿਲਾਂ ਵੀ ਮਿਲੀਆਂ ਹਨ ਧਮਕੀਆਂ ਮਾਨਸਾ, 20 ਨਵੰਬਰ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀਆਂ ਫੋਟੋਆਂ ਅਤੇ ਸੋਸ਼ਲ ਮੀਡੀਆ ਵਿਚ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕਰਨ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਦੇਣ ਵਾਲਾ ਖੁਦ ਨੂੰ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ। […]

ਸੁਪਰੀਮ ਕੋਰਟ ਵੱਲੋਂ ਹਿੰਦੂ ਔਰਤਾਂ ਨੂੰ ਵਸੀਅਤ ਬਣਾਉਣ ਦੀ ਅਪੀਲ

ਮੁਕੱਦਮੇਬਾਜ਼ੀ ਤੋਂ ਬਚਣ ਲਈ ਸੁਪਰੀਮ ਕੋਰਟ ਨੇ ਕੀਤੀ ਅਪੀਲ ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸਾਰੀਆਂ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁੱਤਰ, ਧੀਆਂ ਜਾਂ ਪਤੀ ਤੋਂ ਬਿਨਾਂ ਵਸੀਅਤ ਬਣਾਉਣ ਤਾਂ ਜੋ ਮਾਪਿਆ ਅਤੇ ਸਹੁਰਿਆਂ ਵਿਚਕਾਰ ਸੰਭਾਵੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਸੁਪਰੀਮ ਕੋਰਟ ਨੇ ਕਿਹਾ ਕਿ ਹਿੰਦੂ ਉੱਤਰਾਧਿਕਾਰੀ ਐਕਟ, 1956 […]

ਵਿਸ਼ਵ ਕੱਪ ਜਿੱਤਣ ਮਗਰੋਂ ਹਰਮਨਪ੍ਰੀਤ ਨਾਲ ਇਸ਼ਤਿਹਾਰਾਂ ਲਈ ਸੰਪਰਕ ਕਰ ਰਹੇ ਨੇ ਵੱਖ-ਵੱਖ ਬਰਾਂਡ

ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਵਿਸ਼ਵ ਕੱਪ ਜਿੱਤਣ ਮਗਰੋਂ ਵੱਖ-ਵੱਖ ਬਰਾਂਡ ਭਾਰਤੀ ਮਹਿਲਾ ਕ੍ਰਿਕਟਰਾਂ ਵਿਚ ਦਿਲਚਸਪੀ ਦਿਖਾਉਣ ਲੱਗੇ ਹਨ। ਇਨ੍ਹਾਂ ਖਿਡਾਰਨਾਂ ਵਿਚ ਕਪਤਾਨ ਹਰਮਨਪ੍ਰੀਤ ਕੌਰ ਵੀ ਸ਼ਾਮਲ ਹੈ, ਜਿਸ ਦਾ ਇਸ਼ਤਿਹਾਰਬਾਜ਼ੀ ਪੋਰਟਫੋਲੀਓ ਅਗਲੇ ਮਹੀਨਿਆਂ ਦੌਰਾਨ ਤਿੰਨ ਗੁਣਾਂ ਹੋਣ ਦੀ ਉਮੀਦ ਹੈ। ਨਵੀ ਮੁੰਬਈ ਵਿਚ ਖੇਡੇ ਫਾਈਨਲ ਵਿਚ ਨਾਦਿਨ ਡੀ ਕਲਰਕ ਦਾ ਕੈਚ ਲੈ ਕੇ […]

ਖਸ਼ੋਗੀ ਕਤਲ ਮਾਮਲਾ : ਟਰੰਪ ਨੇ ਸਾਊਦੀ ਸ਼ਹਿਜ਼ਾਦੇ ਦਾ ਬਚਾਅ ਕਰਦਿਆਂ ਅਮਰੀਕੀ ਖੁਫੀਆ ਰਿਪੋਰਟ ਨੂੰ ਨਕਾਰਿਆ

ਅਮਰੀਕੀ ਰਾਸ਼ਟਰਪਤੀ ਨੇ ਪੱਤਰਕਾਰ ਜਮਾਲ ਖਸ਼ੋਗੀ ਨੂੰ ‘ਬਹੁਤ ਜ਼ਿਆਦਾ ਵਿਵਾਦਪੂਰਨ’ ਕਿਹਾ ਵਾਸ਼ਿੰਗਟਨ, 20 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਅਮਰੀਕੀ ਖੁਫੀਆ ਏਜੰਸੀਆਂ ਦੇ ਉਨ੍ਹਾਂ ਨਤੀਜਿਆਂ ਨੂੰ ਖਾਰਜ ਕਰ ਦਿੱਤਾ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ 2018 ਵਿਚ ਵਾਸ਼ਿੰਗਟਨ ਪੋਸਟ ਦੇ ਪੱਤਰਕਾਰ ਜਮਾਲ ਖਸ਼ੋਗੀ ਦੇ ਕਤਲ ਵਿਚ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ […]

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਹਾਈਕੋਰਟ ਕੋਲੋਂ ਮੰਗੀ ਪੈਰੋਲ

ਚੰਡੀਗੜ੍ਹ, 20 ਨਵੰਬਰ (ਪੰਜਾਬ ਮੇਲ)- ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਐੱਨ.ਐੱਸ.ਏ. ਦੀ ਧਾਰਾ 15 […]

’84 ਸਿੱਖ ਕਤਲੇਆਮ ਮਾਮਲਾ : ਅਦਾਲਤ ਵੱਲੋਂ ਸੱਜਣ ਕੁਮਾਰ ਦੀ ਅਪੀਲ ਮਨਜ਼ੂਰ

ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ 1984 ਸਿੱਖ ਕਤਲੇਆਮ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਪੀਲ ਸੁਣਵਾਈ ਲਈ ਮਨਜ਼ੂਰ ਕਰ ਲਈ ਹੈ। ਇਹ ਕੇਸ ਪਹਿਲੀ ਨਵੰਬਰ 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ […]

ਹਾਈ ਕੋਰਟ ਵੱਲੋਂ ਵਿਧਾਇਕ ਲਾਲਪੁਰਾ ਦੀ ਸਜ਼ਾ ‘ਤੇ ਰੋਕ ਲਾਉਣ ਤੋਂ ਇਨਕਾਰ

-ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ ਪਈ; ਨਵੀਂ ਜ਼ਿਮਨੀ ਚੋਣ ਦੇ ਆਸਾਰ ਚੰਡੀਗੜ੍ਹ, 20 ਨਵੰਬਰ (ਪੰਜਾਬ ਮੇਲ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਸਜ਼ਾ ‘ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਲਾਲਪੁਰਾ ਦੀ ਪਟੀਸ਼ਨ ਨੂੰ ਖ਼ਾਰਜ ਕਰ […]

ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਮੰਗੀ ਪੈਰੋਲ

ਚੰਡੀਗੜ੍ਹ, 20 ਨਵੰਬਰ (ਪੰਜਾਬ ਮੇਲ)-ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਐਨਐਸਏ ਦੀ ਧਾਰਾ 15 ਤਹਿਤ […]