ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਲ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜੇ

ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਵਰਲਡ ਚੈਂਪੀਅਨਸ਼ਿਪ ਤਗ਼ਮਾ ਜੇਤੂ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਫ਼ਾਦਾਰ ਸੰਜੈ ਸਿੰਘ ਦੀ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਚੋਣ ਦਾ ਵਿਰੋਧ ਕਰਦਿਆਂ ਆਪਣਾ ਖੇਲ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜ ਦਿੱਤਾ ਹੈ। ਵਿਨੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ […]

B.C. ਪ੍ਰੀਮੀਅਰ ਡੇਵਿਡ ਈਬੀ ਨੇ ਪਿਕਸ ਦੇ ਬਜ਼ੁਰਗਾਂ ਨਾਲ Christmas ਮਨਾਈ

ਸਰੀ, 26 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਬੀਤੇ ਦਿਨੀਂ ਸਰੀ ਵਿਖੇ ਪਿਕਸ ਦੇ ਓਲਡ ਏਜ਼ ਹੋਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਕ੍ਰਿਸਮਿਸ ਦੇ ਜਸ਼ਨ ਮਨਾਏ। ਇਸ ਮੌਕੇ ਸਿਹਤ ਮੰਤਰੀ ਐਡਰੀਅਨ ਡਿਕਸ, ਸਿੱਖਿਆ ਅਤੇ ਬਾਲ ਦੇਖਭਾਲ ਮੰਤਰੀ ਰਚਨਾ ਸਿੰਘ, ਲੇਬਰ ਮੰਤਰੀ ਹੈਰੀ ਬੈਂਸ, ਜੰਗਲਾਤ ਮੰਤਰੀ ਬਰੂਸ ਰਾਲਸਟਨ ਅਤੇ ਸਰੀ-ਗਿਲਫਰਡ ਦੇ […]

ਅੰਤਰਰਾਸ਼ਟਰੀ reporter ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ ”ਇੰਡੀਅਨਜ਼ ਐਵਰੌਡ ਐਂਡ ਪੰਜਾਬ ਇਮਪੈਕਟ ਪੰਜਾਬੀ ਸੰਸਾਰ-2023” ਲੋਕ ਅਰਪਣ

-ਪ੍ਰਵਾਸ ਦੇ ਰੁਝਾਨ ਦਾ ਕਾਰਨ ਬੁੱਧੀਜੀਵੀ ਵਰਗ ਦੀ ਆਪਣੀ ਭੂਮਿਕਾ ਨਿਭਾਉਣ ‘ਚ ਅਸਫਲਤਾ ਹੈ : ਡਾ: ਸਵਰਾਜ ਸਿੰਘ ਫਗਵਾੜਾ, 26 ਦਸੰਬਰ (ਪੰਜਾਬ ਮੇਲ)- ਵੱਧ ਰਹੇ ਪ੍ਰਵਾਸ ਦੇ ਰੁਝਾਨ ਨੂੰ ਪੰਜਾਬ ਦਾ ਸਭ ਤੋਂ ਵੱਡਾ ਸੰਕਟ ਦੱਸਦਿਆਂ, ਪ੍ਰਸਿੱਧ ਪੰਜਾਬੀ ਲੇਖਕ ਅਤੇ ਚਿੰਤਕ ਡਾ: ਸਵਰਾਜ ਸਿੰਘ ਨੇ ਕਿਹਾ ਕਿ ਇਸਦਾ ਮੁੱਖ ਕਾਰਨ ਬੁੱਧੀਜੀਵੀ ਵਰਗ ਦੀ ਇਸ ਸਬੰਧੀ […]

ਸੰਘਣੀ ਧੁੰਦ ਨੇ ਪੰਜਾਬ ‘ਚ ਜ਼ਿੰਦਗੀ ਦੀ ਰਫਤਾਰ ਕੀਤੀ ਘੱਟ

-28 ਤੱਕ ਸ਼ੀਤ ਲਹਿਰ ਚੱਲਣ ਦੀ ਚਿਤਾਵਨੀ ਮਾਨਸਾ/ਬਠਿੰਡਾ, 26 ਦਸੰਬਰ (ਪੰਜਾਬ ਮੇਲ)- ਪੰਜਾਬ ਵਿਚ ਠੰਢ ਨੇ ਜ਼ੋਰ ਫੜ ਲਿਆ ਹੈ। ਇਸ ਹਫਤੇ ਦੇ ਸ਼ੁਰੂ ਵਾਲੇ ਦਿਨ ਸੋਮਵਾਰ ਅਤੇ ਮੰਗਲਵਾਰ ਦੇ ਦਿਨਾਂ ਨੂੰ ਗ਼ਹਿਰੀ ਧੁੰਦ ਦੀ ਚੱਦਰ ਨੇ ਲਪੇਟੀ ਰੱਖਿਆ ਠੰਢ ਕਾਰਨ ਲੋਕ ਘਰਾਂ ਵਿਚ ਵੜੇ ਰਹੇ। ਬਠਿੰਡਾ ਵਿਚ ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ ਅਤੇ […]

Indian-American ਮਸ਼ਹੂਰ ਕਾਮੇਡੀਅਨ ਨੀਲ ਨੰਦਾ ਦਾ ਦਿਹਾਂਤ

ਨਿਊਯਾਰਕ, 26 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਭਾਰਤੀ ਮੂਲ ਦੇ ਸਟੈਂਡਅੱਪ ਕਾਮੇਡੀਅਨ ਨੀਲ ਨੰਦਾ ਦਾ ਸਿਰਫ਼ 32 ਸਾਲ ਦੀ ਹੀ ਉਮਰ ਵਿਚ ਦਿਹਾਂਤ ਹੋ ਗਿਆ। ਨਾਮਵਰ ਕਾਮੇਡੀਅਨ ਨੀਲ ਨੰਦਾ ਦੇ ਮੈਨੇਜਰ ਗ੍ਰੇਗ ਵੇਇਸ ਨੇ ਇਸ ਦੀ ਜਾਣਕਾਰੀ ਦਿੱਤੀ। ਸਟੈਂਡਅੱਪ ਕਾਮੇਡੀਅਨ ਨੀਲ ਨੰਦਾ ਦੀ ਮੌਤ ਦਾ ਕਾਰਨ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ। ਨੀਲ […]

Surrey ਦੇ ਲੇਖਕਾਂ ਵੱਲੋਂ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸਰੀ, 26 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਕ ਸ਼ੋਕ ਮੀਟਿੰਗ ਦੌਰਾਨ ਇਮਰੋਜ਼ ਨੂੰ ਯਾਦ ਕਰਦਿਆਂ ਮੰਚ ਦੇ ਸਰਪ੍ਰਸਤ ਅਤੇ ਪ੍ਰਸਿੱਧ ਪੰਜਾਬੀ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ ਇਮਰੋਜ਼ ਨੇ ਆਪਣੀ ਪਾਕਿ ਮੁਹੱਬਤ ਲਈ ਆਪਣਾ […]

‘ਮਨੁੱਖੀ ਤਸਕਰੀ’ ਦੇ ਸ਼ੱਕ ‘ਚ France ‘ਚ ਰੋਕਿਆ 276 ਭਾਰਤੀਆਂ ਵਾਲਾ ਜਹਾਜ਼ Mumbai ਪਹੁੰਚਿਆ

ਮੁੰਬਈ, 26 ਦਸੰਬਰ (ਪੰਜਾਬ ਮੇਲ)- ਸੰਯੁਕਤ ਅਰਬ ਅਮੀਰਾਤ ਦੇ ਦੁਬਈ ਤੋਂ 303 ਯਾਤਰੀਆਂ ਵਾਲੀ ਚਾਰਟਰ ਫਲਾਈਟ ਨੂੰ ਮਨੁੱਖੀ ਤਸਕਰੀ ਦੇ ਸ਼ੱਕ ਕਾਰਨ ਵੀਰਵਾਰ ਨੂੰ ਪੈਰਿਸ ਤੋਂ 150 ਕਿਲੋਮੀਟਰ ਪੂਰਬ ਵਿਚ ਵੈਟਰੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ ਸੀ। ਫਰਾਂਸ ‘ਚ ਮਨੁੱਖੀ ਤਸਕਰੀ ਦੇ ਸ਼ੱਕ ‘ਚ ਫਸਿਆ ਜਹਾਜ਼ ਏ340 ਆਖਿਰ ਚਾਰ ਦਿਨਾਂ ਬਾਅਦ ਭਾਰਤ ਪਹੁੰਚ ਗਿਆ। […]

Gangster ਸੰਪਤ ਨਹਿਰਾ ਦੀ ਪਤਨੀ ਨੇ ਸੁਰੱਖਿਆ ਲਈ High Court ‘ਚ ਦਾਖਲ ਅਰਜ਼ੀ

ਚੰਡੀਗੜ੍ਹ, 26 ਦਸੰਬਰ (ਪੰਜਾਬ ਮੇਲ)- ਗੈਂਗਸਟਰ ਸੰਪਤ ਨਹਿਰਾ ਦੀ ਪਤਨੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਰਾਜਸਥਾਨ ਪੁਲਿਸ ਉਸ ਦੇ ਪਤੀ ਨੂੰ ਰਾਜਸਥਾਨ ਲੈ ਕੇ ਜਾਣ ਸਮੇਂ ਸੁਰੱਖਿਆ ਮੁਹੱਈਆ ਕਰਵਾਏ। ਗੈਂਗਸਟਰ ਸੰਪਤ ਨਹਿਰਾ ਦੀ ਪਤਨੀ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਪਤੀ ਦੀ ਸੁਰੱਖਿਆ ਨੂੰ ਲੈ ਕੇ ਅਰਜ਼ੀ ਦਾਖਲ ਕੀਤੀ ਹੈ। ਅਰਜ਼ੀ […]

”ਚਾਂਦਨੀ ਚੌਕ ਤੋਂ ਸਰਹਿੰਦ ਤੱਕ” ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸਿੱਖ ਇਤਿਹਾਸ ਦੀ ਹੋਈ ਪੇਸ਼ਕਾਰੀ

ਇਤਿਹਾਸ ਸਾਨੂੰ ਅਣਖ ਨਾਲ ਜਿਉਣਾ ਸਿਖਾਉਂਦਾ ਹੈ : ਗਿਆਨੀ ਹਰਪ੍ਰੀਤ ਸਿੰਘ ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਲਈ ਗੁਰਦੁਆਰਾ ਸੱਤ ਭਾਈ ਗੋਲਾ ਜੀ, ਮੋਤੀ ਨਗਰ ਵੱਲੋਂ ਇਤਿਹਾਸਕ ਪ੍ਰੋਗਰਾਮ ਉਲੀਕਿਆ ਗਿਆ। ਕਮਿਊਨਿਟੀ ਸੈਂਟਰ, ਮੋਤੀ ਨਗਰ ਵਿਖੇ ”ਚਾਂਦਨੀ ਚੌਕ ਤੋਂ ਸਰਹਿੰਦ ਤੱਕ” ਨਾਮ ਦੇ […]

SGPC ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਾਂ: ਧਾਮੀ

ਮਾਛੀਵਾੜਾ, 25 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਇਨਸਾਫ਼ ਦੀ ਲੜਾਈ ਲੜ ਰਹੀ ਹੈ ਅਤੇ ਉਹ ਕੇਂਦਰ ਤੋਂ ਕੋਈ ਭੀਖ ਨਹੀਂ ਮੰਗ ਰਹੇ ਹਨ। ਉਨ੍ਹਾਂ ਭਾਈ ਰਾਜੋਆਣਾ ਦੀ ਰਿਹਾਈ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ […]