ਫਰਜ਼ੀ ਦਸਤਾਵੇਜ਼ ਮਾਮਲੇ ’ਚ ਦੋਸ਼ੀ ਏਜੰਟ ਕੈਨੇਡੀਅਨ ਅਦਾਲਤ ’ਚ ਪੇਸ਼; ਨਹੀਂ ਮਿਲੀ ਜ਼ਮਾਨਤ

ਟੋਰਾਂਟੋ, 15 ਅਗਸਤ (ਪੰਜਾਬ ਮੇਲ)- 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਕਾਲਜ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਸਟੱਡੀ ਵੀਜ਼ੇ ’ਤੇ ਕੈਨੇਡਾ ਭੇਜਣ ਵਾਲੇ ਧੋਖੇਬਾਜ਼ ਠੱਗ ਟ੍ਰੈਵਲ ਏਜੰਟ ਬਿਜ੍ਰੇਸ਼ ਮਿਸ਼ਰਾ ਜੋ ਕੈਨੇਡਾ ਦੀ ਜੇਲ੍ਹ ਵਿਚ ਨਜ਼ਰਬੰਦ ਹੈ, ਉਸ ਨੂੰ ਬੀਤੇ ਦਿਨੀਂ ਵੈਨਕੂਵਰ ਦੀ ਸੂਬਾਈ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਪਰ ਉਸ ਨੂੰ ਅਦਾਲਤ ਵੱਲੋਂ ਜਮਾਨਤ […]

ਵਿਵੇਕ ਰਾਮਾਸਵਾਮੀ ਨੂੰ ਟਰੰਪ ਸਮਰਥਕਾਂ ਨੂੰ ਆਪਣੇ ਪੱਖ ’ਚ ਕਰਨ ਦੀ ਚੁਣੌਤੀ

ਵਾਸ਼ਿੰਗਟਨ, 15 ਅਗਸਤ (ਪੰਜਾਬ ਮੇਲ)- ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੇ ਸੰਭਾਵਿਤ ਰਿਪਬਲਿਕਨ ਉਮੀਦਵਾਰ ਵਿਵੇਕ ਰਾਮਾਸਵਾਮੀ ਨੂੰ ਆਓਵਾ ਗ੍ਰਾਮੀਣ ਇਲਾਕੇ ’ਚ ਇਕ ਪ੍ਰੋਗਰਾਮ ‘ਟਾਊਨ ਹਾਲ’ ਦੌਰਾਨ ਇਕ ਤਿੱਖੇ ਸਵਾਲ ਦਾ ਸਾਹਮਣਾ ਕਰਨਾ ਪੈ ਗਿਆ। ਉੱਥੇ ਮੌਜੂਦ ਲੋਕਾਂ ’ਚ ਸ਼ਾਮਲ ਇਕ ਔਰਤ ਵੱਲੋਂ ਪੁੱਛਿਆ ਗਿਆ ਇਹ ਸਵਾਲ ਸੰਭਾਵਿਤ ਤੌਰ ’ਤੇ ਉਨ੍ਹਾਂ ਲਈ ਸੁਝਾਅ ਸੀ। ਔਰਤ ਨੇ ਕਿਹਾ, […]

ਅਮਰੀਕੀ ਜੰਗਲਾਂ ’ਚ 100 ਸਾਲਾਂ ਦੀ ਸਭ ਤੋਂ ਭਿਆਨਕ ਅੱਗ; 93 ਮੌਤਾਂ

ਹਵਾਈ, 15 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਹਵਾਈ ਸੂਬੇ ’ਚ ਮਾਉਈ ਦੇ ਜੰਗਲ ’ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 93 ਹੋ ਗਈ ਹੈ। ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿਤੀ। ਇਹ ਇਕ ਸਦੀ ਵਿਚ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਘਾਤਕ ਜੰਗਲੀ ਅੱਗ ਹੈ। ਮਾਉਈ ਦੇ ਪੁਲਿਸ ਮੁਖੀ ਜੌਹਨ ਪੇਲਟੀਅਰ ਨੇ […]

ਅਮਰੀਕਾ-ਚੀਨ ਉਡਾਣਾਂ ਦੀ ਗਿਣਤੀ ਦੁੱਗਣੀ ਕਰਨ ਦਾ ਫੈਸਲਾ

ਵਾਸ਼ਿੰਗਟਨ, 15 ਅਗਸਤ (ਪੰਜਾਬ ਮੇਲ)- ਚੀਨ ਅਤੇ ਅਮਰੀਕਾ ਨੇ ਦੋਹਾਂ ਦੇਸ਼ਾਂ ਵਿਚਾਲੇ ਏਅਰ ਕੈਰੀਅਰ ਦੇ ਮੌਜੂਦਾ ਜਹਾਜ਼ਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਸਮਝੌਤਾ ਕੋਵਿਡ-19 ਮਹਾਮਾਰੀ ਦੌਰਾਨ ਲਗਾਈ ਗਈ ਯਾਤਰਾ ਪਾਬੰਦੀ ਕਾਰਨ ਦੁਨੀਆਂ ਦੀਆਂ ਦੋ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਿਚਕਾਰ ਪੈਦਾ ਹੋਏ ਡੈੱਡਲਾਕ ਨੂੰ ਘੱਟ ਕਰੇਗਾ। ਅਮਰੀਕਾ ਦੇ […]

ਹਿਮਾਚਲ ਵਿੱਚ ਮੀਂਹ ਦਾ ਕਹਿਰ ਜਾਰੀ; 51 ਮੌਤਾਂ

ਸ਼ਿਮਲਾ, 15 ਅਗਸਤ (ਪੰਜਾਬ ਮੇਲ)-  ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਦਾ ਕਹਿਰ ਅੱਜ ਵੀ ਜਾਰੀ ਹੈ ਅਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਘੱਟੋ-ਘੱਟ 51 ਜਣਿਆਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ’ਚੋਂ 14 ਵਿਅਕਤੀ ਸ਼ਿਮਲਾ ਨਾਲ ਸਬੰਧਤ ਹਨ। ਸੋਲਨ ਤੇ ਮੰਡੀ ਜ਼ਿਲ੍ਹੇ ’ਚ ਦੋ ਪਰਿਵਾਰਾਂ ਦੇ ਸੱਤ-ਸੱਤ ਜੀਅ ਹਲਾਕ ਹੋ ਗਏ ਹਨ। ਅਧਿਕਾਰੀਆਂ ਨੇ ਅੱਜ […]

ਪੌਂਗ ਡੈਮ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ

ਚੰਡੀਗੜ੍ਹ, 15 ਅਗਸਤ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ’ਚ ਲਗਾਤਾਰ ਮੀਂਹ ਪੈਣ ਕਰਕੇ ਡੈਮਾਂ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਜਿਸ ਕਰਕੇ ਪੰਜਾਬ ’ਚ ਦਰਿਆਵਾਂ ਨੇੜਲੇ ਪਿੰਡਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਖ਼ਤਰੇ ਨੂੰ ਘਟਾਉਣ ਵਾਸਤੇ ਪਾਕਿਸਤਾਨ ਵੱਲ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਹਰੀਕੇ ਹੈੱਡ ਵਰਕਸ ਦੇ ਗੇਟ ਖੋਲ੍ਹੇ […]

ਸਾਡਾ ਦੇਸ਼ ਭਾਰਤ, ਸੰਸਕ੍ਰਿਤੀ, ਭਾਸ਼ਾ ਅਤੇ ਅਸੀਂ ਭਾਰਤੀ: ਸਰਵੋਤਮ ਹਾਂ – ਠਾਕੁਰ ਦਲੀਪ ਸਿੰਘ

ਸਰੀ, 14 ਅਗਸਤ (ਹਰਦਮ ਮਾਨ/ਪੰਜਾਬ ਮੇਲ)-ਸੁਤੰਤਰਤਾ ਦਿਵਸ ਉੱਤੇ ਸੰਦੇਸ਼ ਦਿੰਦੇ ਹੋਏ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਨੇ ਕਿਹਾ, “ਸਾਨੂੰ ਸਾਰੇ ਭਾਰਤੀਆਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣਾ ਚਾਹੀਦਾ ਹੈ ਅਤੇ ਭਾਰਤੀ ਸੰਸਕ੍ਰਿਤੀ, ਭਾਰਤੀ ਭਾਸ਼ਾਵਾਂ ਅਤੇ ਭਾਰਤੀ ਧਰਮਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਾਰੇ ਭਾਰਤੀਆਂ ਵਿਚ ਆਤਮ ਸਨਮਾਨ ਹੋਣਾ ਚਾਹੀਦਾ ਹੈ “ਸਾਡਾ ਦੇਸ਼, ਸਾਡੀ ਸੰਸਕ੍ਰਿਤੀ, […]

ਪੰਜਾਬ ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

ਮੋਡਿਊਲ ਅਮਰੀਕਾ ਅਧਾਰਿਤ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 14 ਅਗਸਤ (ਪੰਜਾਬ ਮੇਲ)- ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਅੱਤਵਾਦੀ ਮਾਡਿਊਲ ਜੋ ਅਮਰੀਕਾ ਅਧਾਰਿਤ ਲੋੜੀਂਦੇ ਗੈਂਗਸਟਰ ਹਰਪ੍ਰੀਤ ਉਰਫ਼ […]

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 13 ਮਹੀਨੇ: ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ; 1407 ਕਿਲੋ ਹੈਰੋਇਨ ਬਰਾਮਦ

ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.29 ਕਰੋੜ ਰੁਪਏ ਦੀ ਡਰੱਗ ਮਨੀ, 837 ਕਿਲੋ ਅਫੀਮ, 951 ਕਿਲੋ ਗਾਂਜਾ, 404 ਕੁਇੰਟਲ ਭੁੱਕੀ ਅਤੇ 89 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਚੰਡੀਗੜ੍ਹ, 14 ਅਗਸਤ (ਪੰਜਾਬ ਮੇਲ)- ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫੈਸਲਾਕੁੰਨ ਜੰਗ ਦੇ 13 ਮਹੀਨੇ ਪੂਰੇ ਹੋ ਗਏ ਹਨ ਜਿਸ ਤਹਿਤ ਪੰਜਾਬ ਪੁਲਿਸ ਨੇ 5 […]

– ਪੰਜਾਬ ਪੁਲਿਸ ਦੇ 7 ਪੀਪੀਐਸ ਅਧਿਕਾਰੀਆਂ ਸਮੇਤ 15 ਮੁਲਾਜ਼ਮਾਂ ਨੂੰ ‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ […]