ਇਟਲੀ ‘ਚ ਭਿਆਨਕ ਸੜਕ ਹਾਦਸੇ ਦੌਰਾਨ 3 ਪੰਜਾਬੀ ਨੌਜਵਾਨਾਂ ਦੀ ਮੌਤ

ਰੋਮ, 11 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਇਟਲੀ ‘ਚ ਇਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇਹ ਨੌਜਵਾਨ ਆਪਣੀ ਗੱਡੀ ‘ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ਵਲ ਜਾ ਰਹੇ ਸਨ। ਇਸੇ ਦੌਰਾਨ ਇਨ੍ਹਾਂ ਦੀ ਕਾਰ ਬੇਕਾਬੂ ਹੋ […]

ਐੱਫ.ਬੀ.ਆਈ. ਵੱਲੋਂ ਨਿਊਯਾਰਕ ਦੇ ਮੇਅਰ ਦੇ ਫੋਨ ਤੇ ਆਈਪੈਡ ਜ਼ਬਤ

ਨਿਊਯਾਰਕ, 11 ਨਵੰਬਰ (ਪੰਜਾਬ ਮੇਲ)- ਸੰਘੀ ਜਾਂਚ ਬਿਊਰੋ (ਐੱਫ.ਬੀ.ਆਈ.) ਦੇ ਅਧਿਕਾਰੀਆਂ ਨੇ ਨਿਊਯਾਰਕ ਸ਼ਹਿਰ ਦੇ ਮੇਅਰ ਐਰਿਕ ਐਡਮਸ ਦੀ ਧਨ ਇਕੱਤਰ ਕਰਨ ਦੀ ਮੁਹਿੰਮ ਦੀ ਜਾਂਚ ਤਹਤਿ ਉਨ੍ਹਾਂ ਦੇ ਫੋਨ ਅਤੇ ਆਈਪੈਡ ਜ਼ਬਤ ਕਰ ਲਏ। ਮੇਅਰ ਦੇ ਵਕੀਲ ਬਾਇਡ ਜੌਹਨਸਨ ਨੇ ਅੱਜ ਇਹ ਜਾਣਕਾਰੀ ਦਿੱਤੀ। ਜੌਹਨਸਨ ਵੱਲੋਂ ਜਾਰੀ ਇਕ ਬਿਆਨ ਮੁਤਾਬਕ, ਸੋਮਵਾਰ ਰਾਤ ਨੂੰ ਇਕ […]

ਇਜ਼ਰਾਈਲ ਵੱਲੋਂ ਲਾਂਘਾ ਲਈ ਸਮਾਂ ਐਲਾਨੇ ਜਾਣ ਬਾਅਦ ਹਜ਼ਾਰਾਂ ਲੋਕ ਸ਼ਾਹਰਾਹ ‘ਤੇ ਆਏ

-ਜੰਗ ਵਿਚ ਮਰਨ ਵਾਲੇ ਫਲਸਤੀਨੀਆਂ ਦੀ ਗਿਣਤੀ 11,000 ਤੋਂ ਟੱਪੀ ਯੂਨਿਸ, 11 ਨਵੰਬਰ (ਪੰਜਾਬ ਮੇਲ)- ਇਜ਼ਰਾਈਲ ਵੱਲੋਂ ਸੁਰੱਖਿਅਤ ਲਾਂਘੇ ਲਈ ਸਮਾਂ ਐਲਾਨੇ ਜਾਣ ਤੋਂ ਬਾਅਦ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਫਲਸਤੀਨੀ ਗਾਜ਼ਾ ਦੇ ਇੱਕੋ-ਇੱਕ ਸ਼ਾਹਰਾਹ ‘ਤੇ ਆ ਗਏ ਅਤੇ ਉਨ੍ਹਾਂ ਉੱਤਰੀ ਗਾਜ਼ਾ ਤੋਂ ਦੱਖਣ ਵੱਲ ਨੂੰ ਚਾਲੇ ਪਾ ਦਿੱਤੇ ਹਨ। ਉੱਧਰ, ਅਧਿਕਾਰੀਆਂ ਤੋਂ ਮਿਲੀ ਜਾਣਕਾਰੀ […]

ਐਡਮਿੰਟਨ ‘ਚ ਸਿੱਖ ਵਿਅਕਤੀ ਤੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ

ਓਟਵਾ, 11 ਨਵੰਬਰ (ਪੰਜਾਬ ਮੇਲ)- ਕੈਨੇਡਾ ਦੇ ਐਡਮਿੰਟਨ ਵਿਚ ਵਧ ਰਹੀ ਗਰੋਹ ਹਿੰਸਾ ਵਿਚਾਲੇ ਭਾਰਤੀ ਮੂਲ ਦੇ ਇਕ ਸਿੱਖ ਵਿਅਕਤੀ ਅਤੇ ਉਸ ਦੇ 11 ਸਾਲਾ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਜਿਹਾ ਦੱਸਿਆ ਜਾ ਰਿਹਾ ਹੈ ਕਿ ਹਿੰਸਾ ਵਿਚ ਮਾਰਿਆ ਗਿਆ ਸਿੱਖ ਹਰਪ੍ਰੀਤ ਸਿੰਘ ਉੱਪਲ (41) ਕੈਨੇਡਾ ਦੇ ਸੰਗਠਤਿ ਅਪਰਾਧ ਦੇ ਖੇਤਰ […]

ਬਰੈਂਪਟਨ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਭੁਲੱਥ, 11 ਨਵੰਬਰ (ਪੰਜਾਬ ਮੇਲ)- ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਏ ਭੁਲੱਥ ਦੇ ਨੌਜਵਾਨ ਅਮਿਤ ਬਹਿਲ (26) ਪੁੱਤਰ ਰੌਣਕ ਬਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਰਹਿੰਦਾ ਨੌਜਵਾਨ ਅਮਿਤ ਬਹਿਲ ਸੜਕ ਪਾਰ ਕਰ ਰਿਹਾ ਸੀ, ਤਾਂ ਅਚਾਨਕ ਸਾਹਮਣੇ ਤੋਂ ਇਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ […]

ਸਰਕਾਰੀ ਗ੍ਰਾਂਟ ਨਾ ਮਿਲਣ ਕਾਰਨ ਸ਼੍ਰੋਮਣੀ ਕਮੇਟੀ ਨੂੰ ਝੱਲਣਾ ਪੈ ਰਿਹੈ ਵਾਧੂ ਬੋਝ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਵੱਲੋਂ ਲੋੜੀਂਦੀ ਗਰਾਂਟ ਨਾ ਮਿਲਣ ਕਾਰਨ ਸਿੱਖ ਸੰਸਥਾ ਨੂੰ ਵਾਧੂ ਵਿੱਤੀ ਬੋਝ ਸਹਿਣਾ ਪੈ ਰਿਹਾ ਹੈ। ਇਸ ਸਹਾਇਤਾ ਰਾਸ਼ੀ ਵਿਚ ਐੱਸ.ਸੀ., ਐੱਸ.ਟੀ. ਸਕਾਲਰਸ਼ਿਪ ਦੀ ਗਰਾਂਟ ਵੀ ਸ਼ਾਮਲ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ […]

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਬਰਤਾਨੀਆ ਦੇ ਪੰਜ ਰੋਜ਼ਾ ਦੌਰੇ ‘ਤੇ ਲੰਡਨ ਪਹੁੰਚੇ

ਨਵੀਂ ਦਿੱਲੀ, 11 ਨਵੰਬਰ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਬਰਤਾਨੀਆ ਦੇ ਆਪਣੇ ਪੰਜ ਰੋਜ਼ਾ ਦੌਰੇ ਦੀ ਸ਼ੁਰੂਆਤ ਕੀਤੀ, ਜਿਸ ਦਾ ਮਕਸਦ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਕਰਨਾ ਹੈ। ਆਸ ਕੀਤੀ ਜਾ ਰਹੀ ਹੈ ਕਿ ਜੈਸ਼ੰਕਰ ਦੇ ਇਸ ਦੌਰੇ ਦੌਰਾਨ ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਅਗਲੇ ਕੁਝ ਮਹੀਨਿਆਂ ‘ਚ ਹੋਣ […]

ਦੇਸ਼ ਭਰ ‘ਚ ਹੁਣ ਜਨ-ਕੇਂਦਰਿਤ ਸ਼ਾਸਨ ਵਾਪਸ ਲਿਆਉਣ ਦਾ ਸਮਾਂ: ਰਾਹੁਲ ਗਾਂਧੀ

ਨਵੀਂ ਦਿੱਲੀ, 11 ਨਵੰਬਰ (ਪੰਜਾਬ ਮੇਲ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਹੁਣ ਪੂਰੇ ਭਾਰਤ ਵਿਚ ਜਨਤਾ ਨੂੰ ਧਿਆਨ ਵਿਚ ਰੱਖਣ ਵਾਲੀ ਸ਼ਾਸਨ ਵਿਵਸਥਾ ਵਾਪਸ ਲਿਆਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਤਿਲੰਗਾਨਾ ਦੇ ਇਕ ਕਿਸਾਨ ਪਰਿਵਾਰ ਨਾਲ ਸੰਵਾਦ ਕਰਦੇ ਹੋਏ ਇਹ ਦਾਅਵਾ ਵੀ ਕੀਤਾ ਕਿ ਸੂਬੇ ਦੀ ਭਾਰਤ ਰਾਸ਼ਟਰ ਸਮਤੀ […]

ਪੰਜਾਬ ਦੇ ਪਿੰਡ ਸਠਿਆਲਾ ‘ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

ਰਈਆ, 11 ਨਵੰਬਰ (ਪੰਜਾਬ ਮੇਲ)- ਪਿੰਡ ਸਠਿਆਲਾ ਵਿਚ ਪਿੰਡ ਦੇ ਹੀ ਇੱਕ ਨੌਜਵਾਨ ਨੇ ਅੱਜ ਇੱਕ ਔਰਤ ਦਾ ਕਤਲ ਕਰ ਦਿੱਤਾ। ਥਾਣਾ ਬਿਆਸ ਵਿਚ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਬਾਬਾ ਬਕਾਲਾ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਿੰਡ ਸਠਿਆਲਾ ਦੇ ਨੌਜਵਾਨ ਨੇ ਇੱਕ ਘਰ ਅੰਦਰ ਦਾਖ਼ਲ ਔਰਤ ਨੂੰ ਗੋਲੀਆਂ ਮਾਰੀਆਂ। ਉਸ ਨੂੰ […]

ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਕਬੱਡੀ ਖਿਡਾਰਨਾਂ ਨੇ ਲਹਿਰਾਗਾਗਾ ਅਨੇਕਾਂ ਰੰਗਾਂ ’ਚ ਰੰਗਿਆ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ ਹੋਏ ਰੋਮਾਂਚਕ ਮੁਕਾਬਲੇ ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ ਲਹਿਰਾਗਾਗਾ, 10 ਨਵੰਬਰ (ਦਲਜੀਤ ਕੌਰ/ਪੰਜਾਬ ਮੇਲ)- ਹਿੰਦੋਸਤਾਨ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਕਬੱਡੀ ਖਿਡਾਰਨਾਂ ਕਾਰਨ ਲਹਿਰਾਗਾਗਾ ਅਨੇਕਾਂ ਰੰਗਾਂ ਵਿਚ ਰੰਗਿਆ ਗਿਆ। ਵੱਖ-ਵੱਖ ਬੋਲੀਆਂ ਅਤੇ ਵੱਖਰੇ ਪਹਿਰਾਵਿਆਂ ਦੇ ਬਾਵਜੂਦ ਸਭ ਖਿਡਾਰਨਾਂ ਭਾਰਤ-ਮਾਲਾ ਦੇ ਅਲੱਗ-ਅਲੱਗ ਮਣਕੇ ਜਾਪਦੀਆਂ […]