ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਏ ਗਏ ਵਫ਼ਦ ਮੈਂਬਰਾਂ ਦੀ 9 ਦਸੰਬਰ ਨੂੰ ਹੋਵੇਗੀ ਇਕੱਤਰਤਾ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਮੇਲ)- ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਭਲਕੇ ਸੱਦੀ ਗਈ ਹੈ। ਇਸ ਬਾਰੇ […]

ਜੱਸਾ ਸਿੰਘ ਰਾਮਗੜ੍ਹੀਆ ਬਾਰੇ ਸ਼ਾਹਮੁਖੀ ਵਿਚ ਪ੍ਰਕਾਸ਼ਿਤ ਪੁਸਤਕ ਦਾ ਲੋਕ ਅਰਪਣ ਸਮਾਰੋਹ

ਸਰੀ, 8 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਵੱਲੋਂ ਸ਼ਾਹਮੁਖੀ ਵਿਚ ਪ੍ਰਕਾਸ਼ਿਤ ਕੀਤੀ ਗਈ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੀ ਪੁਸਤਕ ‘ਸ੍ਰ. ਜੱਸਾ ਸਿੰਘ ਰਾਮਗੜ੍ਹੀਆ’ ਨੂੰ ਲੋਕ ਅਰਪਣ ਕਰਨ ਲਈ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਵਿਖੇ ਸਮਾਗਮ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਉਜਾਗਰ ਸਿੰਘ ਨੇ ਦੱਸਿਆ ਹੇ ਕਿ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ […]

ਕੈਨੇਡਾ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ ਜੇ ਮਿਨਹਾਸ ਵੱਲੋਂ ਸੰਤ ਬਾਬਾ ਭਾਗ ਸਿੰਘ University ਦਾ ਦੌਰਾ

ਸਰੀ, 8 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਕੈਨੇਡਾ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ ਜਤਿੰਦਰ ਜੇ ਮਿਨਹਾਸ ਨੇ ਬੀਤੇ ਦਿਨ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਆਦਮਪੁਰ ਦਾ ਦੌਰਾ ਕੀਤਾ। ਇਸ ਮੌਕੇ ਕੁਲਜੀਤ ਸਿੰਘ ਮਿਨਹਾਸ ਕੈਨੇਡਾ, ਪਰਮਜੀਤ ਕੌਰ ਮਿਨਹਾਸ, ਸਤਨਾਮ ਸਿੰਘ ਮਿਨਹਾਸ, ਮਨਜੀਤ ਸਿੰਘ ਪਰਮਾਰ ਜਰਮਨ ਅਤੇ ਜਸਵਿੰਦਰ ਕੌਰ ਪਰਮਾਰ ਵੀ ਉਨ੍ਹਾਂ ਦੇ ਨਾਲ ਸਨ। ਯੂਨੀਵਰਸਿਟੀ ਦੇ […]

ਪੰਜਾਬੀ ਪ੍ਰੈੱਸ ਕਲੱਬ ਆਫ B.C. ਦੀ ਚੋਣ

-ਗੁਰਪ੍ਰੀਤ ਸਿੰਘ ਸਹੋਤਾ ਪ੍ਰਧਾਨ ਅਤੇ ਜਰਨੈਲ ਸਿੰਘ ਆਰਟਿਸਟ ਜਨਰਲ ਸਕੱਤਰ ਚੁਣੇ ਗਏ ਸਰੀ, 8 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨੀਂ ਪੰਜਾਬੀ ਪ੍ਰੈੱਸ ਕਲੱਬ ਆਫ ਬੀ.ਸੀ. ਦੀ ਵਿਸ਼ੇਸ਼ ਮੀਟਿੰਗ ਅੰਪਾਇਰ ਬੈਂਕੁਇਟ ਹਾਲ ਸਰੀ ਵਿਖੇ ਹੋਈ, ਜਿਸ ਵਿਚ ਗੁਰਪ੍ਰੀਤ ਸਿੰਘ ਸਹੋਤਾ ਨੂੰ ਸਰਬਸੰਮਤੀ ਨਾਲ ਨਵਾਂ ਪ੍ਰਧਾਨ ਅਤੇ ਜਰਨੈਲ ਸਿੰਘ ਆਰਟਿਸਟ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ। ਚੜ੍ਹਦੀ […]

ਪੰਜਾਬੀ ਸਾਹਿਤ ਸਭਾ ਮੁੱਢਲੀ ਵੱਲੋਂ ਸਤਵੰਤ ਕੌਰ ਪੰਧੇਰ ਦੀ Book ‘ਕਾਦਰ ਦੀ ਕੁਦਰਤ’ ਰਿਲੀਜ਼

ਸਰੀ, 8 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਮੁੱਢਲੀ ਐਬਟਸਫੋਰਡ ਵੱਲੋਂ ਪੰਜਾਬੀ ਕਵਿਤਰੀ ਸਤਵੰਤ ਕੌਰ ਪੰਧੇਰ ਦੀ ਚੌਥੀ ਪੁਸਤਕ ‘ਕਾਦਰ ਦੀ ਕੁਦਰਤ’ ਲੋਕ ਅਰਪਣ ਕਰਨ ਲਈ ਗਈ ਸਮਾਗਮ ਕਰਵਾਇਆ ਗਿਆ। ਸਭਾ ਦੇ ਸਕੱਤਰ ਸੁਰਜੀਤ ਸਿੰਘ ਸਹੋਤਾ ਨੇ ਸਭ ਨੂੰ ਜੀ ਆਇਆਂ ਆਖਦਿਆਂ ਪੁਸਤਕ ਦੀ ਜਾਣ-ਪਛਾਣ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿਚ ਕੁਦਰਤ ਦੇ […]

ਰਵਿੰਦਰ ਸਿੰਘ ਨਿੱਝਰ ਸਦੀਵੀ ਵਿਛੋੜਾ ਦੇ ਗਏ

ਸਰੀ/ਜਲੰਧਰ, 8 ਦਸੰਬਰ (ਪੰਜਾਬ ਮੇਲ)- ਸਰੀ ਵਿਚ ਰੀਅਲ ਇਸਟੇਟ, ਸਮਾਜਿਕ ਅਤੇ ਸੱਭਿਆਚਾਰਕ ਖੇਤਰ ਦੀ ਜਾਣੀ ਪਛਾਣੀ ਸ਼ਖ਼ਸੀਅਤ ਰਣਧੀਰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦਾ ਸਾਲਾ ਰਵਿੰਦਰ ਸਿੰਘ ਨਿੱਝਰ (ਬਿੰਦਾ) 29 ਨਵੰਬਰ 2023 ਨੂੰ ਸਦੀਵੀ ਵਿਛੋੜਾ ਦੇ ਗਿਆ। ਉਸ ਦਾ ਪਿਛਲਾ ਪਿੰਡ ਪੰਡੋਰੀ ਨਿੱਝਰਾਂ, ਜ਼ਿਲਾ ਜਲੰਧਰ ਸੀ। ਉਸ ਦਾ ਅੰਤਿਮ ਸੰਸਕਾਰ 10 […]

Indian-American ਕ੍ਰਿਸਟਲ ਕੌਲ ਲੜੇਗੀ ਅਮਰੀਕੀ ਸੰਸਦ ਮੈਂਬਰ ਦੀ ਚੋਣ

ਨਿਊਯਾਰਕ, 7 ਦਸੰਬਰ (ਪੰਜਾਬ ਮੇਲ)-ਅਮਰੀਕਾ ਵਿਚ ਭਾਰਤੀ ਮੂਲ ਦੀ ਔਰਤ ਕ੍ਰਿਸਟਲ ਕੌਲ ਨੇ ਅਮਰੀਕੀ ਸੰਸਦ ਮੈਂਬਰ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਅਮਰੀਕਾ ਦੇ ਸੂਬੇ ਵਰਜੀਨੀਆ ਤੋਂ ਅਮਰੀਕੀ ਪ੍ਰਤੀਨਿਧੀ ਸਭਾ ਲਈ ਚੋਣ ਲੜੇਗੀ। ਕ੍ਰਿਸਟਲ ਕੌਲ ਮੂਲ ਰੂਪ ਤੋਂ ਭਾਰਤ ਦੇ ਕਸ਼ਮੀਰ ਦੀ ਰਹਿਣ ਵਾਲੀ ਹੈ। ਉਸ ਦੇ ਪਿਤਾ ਕਸ਼ਮੀਰੀ ਹਨ। ਕ੍ਰਿਸਟਲ ਅਗਲੇ ਸਾਲ […]

ਰੂਸ ‘ਚ 17 ਮਾਰਚ ਨੂੰ ਰਾਸ਼ਟਰਪਤੀ ਚੋਣਾਂ

Putin ਦਾ ਅਹੁਦੇ ‘ਤੇ ਬਣੇ ਰਹਿਣਾ ਲਗਭਗ ਤੈਅ ਮਾਸਕੋ, 7 ਦਸੰਬਰ (ਪੰਜਾਬ ਮੇਲ)- ਰੂਸ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਚੋਣ ਲਈ 17 ਮਾਰਚ, 2024 ਦੀ ਮਿਤੀ ਨਿਰਧਾਰਿਤ ਕੀਤੀ, ਜਿਸ ਨਾਲ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਲਈ ਪੰਜਵੀਂ ਵਾਰ ਚੋਣ ਲੜਨ ਦਾ ਰਾਹ ਪੱਧਰਾ ਹੋ ਗਿਆ। 71 ਸਾਲਾ ਪੁਤਿਨ ਨੇ ਅਜੇ ਤੱਕ ਚੋਣ ਲੜਨ […]

ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਵਾਲਾ ਪਹਿਲਾ ਦੇਸ਼ ਬਣਿਆ China

ਬੀਜਿੰਗ, 7 ਦਸੰਬਰ (ਪੰਜਾਬ ਮੇਲ)- ਚੀਨ ਨੇ ਹੁਣ ਆਪਣੇ ਦੋਸਤ ਪਾਕਿਸਤਾਨ ਨੂੰ ਵੱਡਾ ਝਟਕਾ ਦਿੱਤਾ ਹੈ। ਅਫਗਾਨਿਸਤਾਨ ਵਿਚ ਤਾਲਿਬਾਨ ਸਰਕਾਰ, ਜਿਸ ਤੋਂ ਪਾਕਿਸਤਾਨ ਨਾਰਾਜ਼ ਹੈ, ਨੂੰ ਬੀਜਿੰਗ ਨੇ ਆਪਣੇ ਡਿਪਲੋਮੈਟਾਂ ਨੂੰ ਉਥੇ ਰੱਖਣ ਦੀ ਮਾਨਤਾ ਦਿੱਤੀ ਹੈ। ਇੰਨਾ ਹੀ ਨਹੀਂ, ਚੀਨ ਅਜਿਹਾ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਅਜੇ […]

ਭਾਰਤੀ ਮੂਲ ਦੇ ਸਮੀਰ ਸ਼ਾਹ ਹੋਣਗੇ B.B.C. ਦੇ ਨਵੇਂ ਚੇਅਰਮੈਨ

ਲੰਡਨ, 7 ਦਸੰਬਰ (ਪੰਜਾਬ ਮੇਲ)-40 ਸਾਲਾਂ ਤੋਂ ਵੱਧ ਸਮੇਂ ਤੋਂ ਯੂ. ਕੇ. ਦੇ ਪ੍ਰਸਾਰਨ ਵਿਚ ਕੰਮ ਕਰਨ ਵਾਲੇ ਭਾਰਤ ਵਿਚ ਜਨਮੇ ਮੀਡੀਆ ਕਾਰਜਕਾਰੀ ਡਾ. ਸਮੀਰ ਸ਼ਾਹ ਨੂੰ ਬੀ.ਬੀ.ਸੀ. ਦੇ ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਲਈ ਯੂ.ਕੇ. ਸਰਕਾਰ ਦੇ ਪਸੰਦੀਦਾ ਉਮੀਦਵਾਰ ਐਲਾਨਿਆ ਗਿਆ ਹੈ। 71 ਸਾਲਾ ਸਮੀਰ ਸ਼ਾਹ, ਜਿਸ ਨੂੰ 2019 ਵਿਚ ਮਹਾਰਾਣੀ ਐਲਿਜ਼ਾਬੈਥ 99 ਵੱਲੋਂ […]