Newzealand :  ਰੇਡੀਓ ਮੇਜ਼ਬਾਨ ਹਰਨੇਕ ਸਿੰਘ ’ਤੇ ਹਮਲਾ ਕਰਨ ਦੇ ਦੋਸ਼ ’ਚ ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਸਜ਼ਾ

ਆਕਲੈਂਡ,2 ਦਸੰਬਰ (ਪੰਜਾਬ ਮੇਲ)- ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਪ੍ਰਸਿੱਧ ਰੇਡੀਓ ਵਿਰਸਾ ਦੇ ਹੋਸਟ ਹਰਨੇਕ ਸਿੰਘ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਤਿੰਨ ਖਾਲਿਸਤਾਨੀ ਕੱਟੜਪੰਥੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦਿ ਆਸਟ੍ਰੇਲੀਆ ਟੂਡੇ ਦੀ ਰਿਪੋਰਟ ਮੁਤਾਬਕ 27 ਸਾਲਾ ਸਰਵਜੀਤ ਸਿੱਧੂ, 44 ਸਾਲਾ ਸੁਖਪ੍ਰੀਤ ਸਿੰਘ ਅਤੇ 48 ਸਾਲਾ ਆਕਲੈਂਡ ਵਾਸੀ ਅਣਪਛਾਤੇ ਵਿਅਕਤੀ ਨੂੰ ਹਰਨੇਕ ਸਿੰਘ ਦੀ ਹੱਤਿਆ […]

ਪਿਤਾ ਨੇ ਭਰਾ ਨਾਲ ਰਲ ਕੇ ਪੁੱਤ ਦੀ ਕੀਤੀ ਹੱਤਿਆ

ਲੰਬੀ, 2 ਦਸੰਬਰ (ਪੰਜਾਬ ਮੇਲ)-  ਪਿੰਡ ਧੌਲਾ ਵਿੱਚ ਸ਼ੱਕ ਨੇ ਹੱਸਦਾ ਖੇਡਦਾ ਪਰਿਵਾਰ ਬਰਬਾਦ ਕਰ ਦਿੱਤਾ। ਪਿਤਾ ਅਤੇ ਚਾਚੇ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੇ 22 ਸਾਲਾ ਨੌਜਵਾਨ ਨਵਜੋਤ ਦੀ ਇਲਾਜ ਦੌਰਾਨ ਮੌਤ ਹੋ ਗਈ। ਹੱਤਿਆ ਦਾ ਕਾਰਨ ਮ੍ਰਿਤਕ ਦੇ ਪਿਤਾ ਸ਼ਿਵਰਾਜ ਅਤੇ ਚਾਚਾ ਰੇਸ਼ਮ ਸਿੰਘ ਨੂੰ ਸ਼ੱਕ ਸੀ ਕਿ ਇਹ ਲੜਕਾ ਉਨ੍ਹਾਂ ਦੀ ਔਲਾਦ […]

ਅੱਜ ਪੰਜਾਬ ਦੌਰੇ ‘ਤੇ ਕੇਜਰੀਵਾਲ

ਗੁਰਦਾਸਪੁਰ, 2 ਦਸੰਬਰ (ਪੰਜਾਬ ਮੇਲ)-  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕ ਸਭਾ ਹਲਕਾ ਗੁਰਦਾਸਪੁਰ ਵੱਲੋਂ ਵਿਕਾਸ ਕ੍ਰਾਂਤੀ ਵੱਲ ਕਦਮ ਵਧਾਏ ਗਏ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 2 ਦਸੰਬਰ ਨੂੰ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ’ਚ ਬਣੇ ਬਾਬਾ […]

ਦਿੱਲੀ ’ਚ ਧੁੰਦ ਤੇ ਧੂੰਏਂ ਕਾਰਨ 18 ਉਡਾਣਾਂ ਹੋਰ ਹਵਾਈ ਅੱਡਿਆਂ ਵੱਲ ਮੋੜੀਆਂ

ਨਵੀਂ ਦਿੱਲੀ, 2 ਦਸੰਬਰ (ਪੰਜਾਬ ਮੇਲ)- ਦਿੱਲੀ ਆਉਣ ਵਾਲੀਆਂ 18 ਤੋਂ ਵੱਧ ਉਡਾਣਾਂ ਨੂੰ ਅੱਜ ਧੁੰਦਲੇ ਮੌਸਮ ਕਾਰਨ ਜੈਪੁਰ, ਲਖਨਊ, ਅਹਿਮਦਾਬਾਦ ਅਤੇ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ। ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਹਵਾਈ ਅੱਡੇ ਦੇ ਸੂਤਰਾਂ ਅਨੁਸਾਰ ਉਡਾਣਾਂ ਨੂੰ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਦੇ ਵਿਚਕਾਰ ਮੋੜਿਆ ਗਿਆ। ਵਿਸਤਾਰਾ ਏਅਰਲਾਈਨ ਨੇ ਐਕਸ ‘ਤੇ ਇੱਕ ਟਵੀਟ […]

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲ ਹੋਈ ਲੁੱਟ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਲਾਹੌਰ ਵਿਖੇ ਹੋਈ ਲੁੱਟ ਖੋਹ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਪ੍ਰਸ਼ਾਸਨ ਦੀ ਜੁੰਮੇਵਾਰੀ ਹੈ ਕਿ ਜਥੇ ਵਿਚ […]

ਭਾਰਤ ਨੇ ਚੌਥੇ T-20 ਮੈਚ ‘ਚ ਆਸਟਰੇਲੀਆ ਨੂੰ 20 ਦੌੜਾਂ ਨਾਲ ਹਰਾਇਆ

ਰਾਏਪੁਰ, 1 ਦਸੰਬਰ (ਪੰਜਾਬ ਮੇਲ)- ਭਾਰਤ ਤੇ ਆਸਟਰੇਲੀਆ ਵਿਚਾਲੇ ਅੱਜ ਚੌਥੇ ਟੀ-20 ਮੈਚ ਲਈ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਬੱਲੇਬਾਜ਼ੀ ਕਰਦਿਆਂ 9 ਵਿਕਟਾਂ ‘ਤੇ 174 ਦੌੜਾਂ ਬਣਾਈਆਂ ਤੇ ਆਸਟਰੇਲੀਆ ਖ਼ਿਲਾਫ਼ 20 ਦੌੜਾਂ ਨਾਲ ਜਿੱਤ ਦਰਜ ਕੀਤੀ ਹੈ। ਇਸ ਤਰ੍ਹਾਂ ਭਾਰਤ ਨੇ ਇਕ ਰੋਜ਼ਾ ਮੈਚਾਂ ਦੀ ਲੜੀ ‘ਚ […]

ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਮੇਲ)- ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵੱਲੋਂ ਸਿੱਖ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਤੌਰ ’ਤੇ 3 ਦਸੰਬਰ 2023 ਤੋਂ ਧਰਨਾ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਕੀਤੇ […]

ਕਪੂਰਥਲਾ ਦੀ Court ਵੱਲੋਂ ਵਿਧਾਇਕਾ ਗਨੀਵ ਮਜੀਠੀਆ ਤਲਬ

ਜਲੰਧਰ, 1 ਦਸੰਬਰ (ਪੰਜਾਬ ਮੇਲ)- ਕਪੂਰਥਲਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਦੀ ਅਦਾਲਤ ਨੇ ਫਰਵਰੀ 2022 ਵਿਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਵੱਲੋਂ ਐੱਨ.ਆਰ.ਆਈ. ਕਬੱਡੀ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ ਅਤੇ ਹੋਰਾਂ ਖ਼ਿਲਾਫ਼ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਮਾਮਲੇ ਵਿਚ ਸ਼ਿਕਾਇਤ ਨਾਲ ਸਬੰਧਤ ਕੇਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ […]

ਸੁਪਰੀਮ ਕੋਰਟ ਨੇ ਅਡਾਨੀ ਗਰੁੱਪ ਬਾਰੇ ਲੇਖ ਛਾਪਣ ਵਾਲੇ 4 Reporters ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੰਤ੍ਰਿਮ ਰਾਹਤ ਵਧਾਈ

ਨਵੀਂ ਦਿੱਲੀ, 1 ਦਸੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅਡਾਨੀ ਗਰੁੱਪ ਬਾਰੇ ਲੇਖ ਛਾਪਣ ਵਾਲੇ ਚਾਰ ਪੱਤਰਕਾਰਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੰਤ੍ਰਿਮ ਰਾਹਤ ਨੂੰ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਪੱਤਰਕਾਰਾਂ ਨੂੰ ਗੁਜਰਾਤ ਪੁਲੀਸ ਨੇ ਸੰਮਨ ਜਾਰੀ ਕੀਤੇ ਹੋਏ ਹਨ ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਰਿਸ਼ੀਕੇਸ਼ ਰੌਏ ਤੇ ਜਸਟਿਸ ਸੰਜੈ […]

B.S.F. ਦਾ ਅਧਿਕਾਰ ਖੇਤਰ ਵਧਾਉਣ ਦਾ ਅਰਥ ਪੰਜਾਬ ਪੁਲਿਸ ਦੀਆਂ ਤਾਕਤਾਂ ਖੋਹਣਾ ਨਹੀਂ: Supreme Court

ਨਵੀਂ ਦਿੱਲੀ, 1 ਦਸੰਬਰ (ਪੰਜਾਬ ਮੇਲ)-  ਸੁਪਰੀਮ ਕੋਰਟ ਨੇ ਅੱਜ ਜ਼ੁਬਾਨੀ ਕਿਹਾ ਕਿ ਬੀ.ਐੱਸ.ਐੱਫ. ਦਾ ਤਲਾਸ਼ੀ, ਜ਼ਬਤੀ ਅਤੇ ਗ੍ਰਿਫ਼ਤਾਰੀ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਫੈਸਲੇ ਨਾਲ ਪੰਜਾਬ ਪੁਲਿਸ ਦੀਆਂ ਸ਼ਕਤੀਆਂ ਨਹੀਂ ਖੋਹੀਆਂ ਗਈਆਂ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ […]