ਪੰਜਾਬ ਗਵਰਨਰ ਨੇ ਮੁੱਖ ਮੰਤਰੀ ਨੂੰ ਸੂਬੇ ਸਿਰ ਚੜ੍ਹੇ ਕਰਜ਼ੇ ਬਾਰੇ ਪੱਤਰ ਲਿਖ ਕੇ ਚੁੱਕੇ ਸਵਾਲ

ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਟਕਰਾਅ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਪਰਿਵਾਰ ਨਾਲ ਜਨਮ ਦਿਨ ਮਨਾਇਆ ਜਾ ਰਿਹਾ ਹੈ ਤਾਂ ਉਸੇ ਦੌਰਾਨ ਪੰਜਾਬ ਦੇ ਰਾਜਪਾਲ ਨੇ ਉਨ੍ਹਾਂ ਨੂੰ ਪੱਤਰ ਲਿੱਖ ਕੇ […]

ਨਿਊਯਾਰਕ ‘ਚ ਸਿੱਖ ਨੌਜਵਾਨ ‘ਤੇ ਨਸਲੀ ਹਮਲਾ: ਮੁੱਕੇ ਮਾਰੇ ਤੇ ਪੱਗ ਲਾਹੁਣ ਦੀ ਕੋਸ਼ਿਸ਼

ਨਿਊਯਾਰਕ, 17 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਸਿਟੀ ਵਿਚ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮ.ਟੀ.ਏ.) ਦੀ ਬੱਸ ਵਿਚ ਸਵਾਰ ਵਿਅਕਤੀ ਨੇ ਨਸਲੀ ਹਮਲੇ ਵਿਚ 19 ਸਾਲਾ ਸਿੱਖ ਨੌਜਵਾਨ ਨੂੰ ਕਈ ਵਾਰ ਮੁੱਕੇ ਮਾਰੇ ਤੇ ਉਸ ਦੀ ਦਸਤਾਰ ਉਤਾਰਨ ਦੀ ਕੋਸ਼ਿਸ਼ ਕੀਤੀ। ਏ.ਬੀ.ਸੀ. 7 ਨਿਊਜ਼ ਚੈਨਲ ਨੇ ਦੱਸਿਆ ਕਿ ਪੁਲਿਸ ਨੇ ਕਿਹਾ ਕਿ ਦੋਵੇਂ ਵਿਅਕਤੀ ਐਤਵਾਰ ਸਵੇਰੇ 118ਵੀਂ ਸਟਰੀਟ […]

ਕੈਨੇਡਾ ‘ਚ ਪਤਨੀ ਦਾ ਕਤਲ ਕਰਨ ਵਾਲਾ ਪੰਜਾਬੀ ਪਤੀ ਬਲਵੀਰ ਸਿੰਘ ਗ੍ਰਿਫਤਾਰ

ਬ੍ਰਿਟਿਸ਼ ਕੋਲੰਬੀਆ, 17 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਨਿਊ ਵੈਸਟਮਿੰਸਟਰ ਵਿਖੇ ਇਕ ਪੰਜਾਬੀ ਪਤੀ ਬਲਵੀਰ ਸਿੰਘ ਵੱਲੋਂ ਆਪਣੀ ਪਤਨੀ ਕੁਲਵੰਤ ਕੌਰ ਦਾ ਸ਼ੁੱਕਰਵਾਰ ਸ਼ਾਮ ਨੂੰ ਚਾਕੂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ 57 ਸਾਲਾ ਬਲਵੀਰ ਸਿੰਘ ਨੂੰ ਆਪਣੀ ਪਤਨੀ ਦੇ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ […]

ਰਾਸ਼ਟਰਪਤੀ ਬਣਿਆ, ਤਾਂ ਹਮਾਸ ਦੇ ਸਮਰਥਕਾਂ ‘ਤੇ ਲਗਾਵਾਂਗੇ ਰੋਕ : ਟਰੰਪ

ਕਿਹਾ: ਹਮਾਸ ਦਾ ਸਮਰਥਨ ਕਰਨ ਵਾਲੇ ਪ੍ਰਵਾਸੀਆਂ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ ਕਲਾਈਵ/ਆਇਓਵਾ, 17 ਅਕਤੂਬਰ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ-ਹਮਾਸ ਜੰਗ ਦਰਮਿਆਨ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਹ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਹਮਾਸ ਦਾ ਸਮਰਥਨ ਕਰਨ ਵਾਲੇ ਪ੍ਰਵਾਸੀਆਂ ਦੇ ਅਮਰੀਕਾ ਆਉਣ ‘ਤੇ ਰੋਕ ਲਗਾ ਦਿੱਤੀ ਜਾਵੇਗੀ। ਇਸ […]

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ

-ਮੈਜਿਸਟ੍ਰੇਟ ਨੇ 30 ਅਕਤੂਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ! ਫਿਰੋਜ਼ਪੁਰ, 17 ਅਕਤੂਬਰ (ਪੰਜਾਬ ਮੇਲ)- ਜ਼ਿਲ੍ਹਾ ਕਾਂਗਰਸ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਖ਼ਿਲਾਫ਼ ਬੀ.ਡੀ.ਪੀ.ਓ. ਦਫ਼ਤਰ ਵਿਚ ਧਰਨਾ ਦੇਣ ਅਤੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ […]

ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ

ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਨਗਰ ਨਿਗਮਾਂ, ਜਿਨ੍ਹਾਂ ਵਿਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਦੀਆਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਨੰ. 06/09/2023-5ਐੱਲ.ਜੀ. 1/1015, ਮਿਤੀ 5 ਅਕਤੂਬਰ, 2023 ਨੂੰ ਜਾਰੀ ਕੀਤਾ ਗਿਆ […]

ਅਦਾਕਾਰਾ ਵਹੀਦਾ ਰਹਿਮਾਨ ਦਾਦਾ ਸਾਹੇਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)- ਅਦਾਕਾਰਾ ਵਹੀਦਾ ਰਹਿਮਾਨ ਅੱਜ ਵੱਕਾਰੀ ਦਾਦਾ ਸਾਹੇਬ ਫਾਲਕੇ ਅਵਾਰਡ ਪ੍ਰਾਪਤ ਕਰਨ ਵਾਲੀ ਅੱਠਵੀਂ ਮਹਿਲਾ ਕਲਾਕਾਰ ਬਣ ਗਈ, ਜੋ ਭਾਰਤੀ ਸਿਨੇਮਾ ਦੇ ਖੇਤਰ ਵਿਚ ਸਭ ਤੋਂ ਵੱਡਾ ਸਨਮਾਨ ਹੈ। ਉਨ੍ਹਾਂ ਨੇ ਇਹ ਸਨਮਾਨ ਫਿਲਮ ਉਦਯੋਗ ਅਤੇ ਇਸਦੇ ਵੱਖ-ਵੱਖ ਵਿਭਾਗਾਂ ਨੂੰ ਸਮਰਪਿਤ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਇੱਥੇ ਵਿਗਿਆਨ ਭਵਨ ਵਿੱਚ […]

ਨਿੱਕੀ ਹੈਲੀ ਵੱਲੋਂ ਗਾਜ਼ਾ ਨਾਗਰਿਕਾਂ ਲਈ ਦਰਵਾਜ਼ੇ ਨਾ ਖੋਲ੍ਹਣ ਵਾਲੇ ਇਸਲਾਮਿਕ ਦੇਸ਼ਾਂ ਦੀ ਨਿੰਦਾ

ਵਾਸ਼ਿੰਗਟਨ, 17 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰਿਪਬਲਿਕਨ ਪਾਰਟੀ ਦੀ ਦਾਅਵੇਦਾਰ ਨਿੱਕੀ ਹੈਲੀ ਨੇ ਇਜ਼ਰਾਈਲ ਵਲੋਂ ਗਾਜ਼ਾ ਵਿਚ ਜ਼ਮੀਨੀ ਕਾਰਵਾਈ ਦੇ ਖ਼ਦਸ਼ੇ ਦੇ ਵਿਚਕਾਰ ਉੱਥੋਂ ਪਲਾਇਨ ਕਰਕੇ ਸੁਰੱਖਿਅਤ ਸਥਾਨਾਂ ‘ਤੇ ਜਾਣ ਦੇ ਚਾਹਵਾਨ ਲੋਕਾਂ ਲਈ ਆਪਣੇ ਦੇਸ਼ ਦੇ ਦਰਵਾਜ਼ੇ ਨਾ ਖੋਲ੍ਹਣ ਲਈ ਇਸਲਾਮਿਕ ਦੇਸ਼ਾਂ ਦੀ ਨਿੰਦਾ ਕੀਤੀ ਹੈ। ਹੈਲੀ ਨੇ ਪਹਿਲਾਂ ਸਾਬਕਾ ਰਾਸ਼ਟਰਪਤੀ […]

ਸੁਪਰੀਮ ਕੋਰਟ ਵੱਲੋਂ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ

ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਨਾ ਦੇਣ ਦਾ ਫੈਸਲਾ ਕੀਤਾ ਹੈ। ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਮਲਿੰਗੀ ਵਿਆਹ ਨੂੰ 3-2 ਨਾਲ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਹ ਸੰਸਦ ਦਾ ਅਧਿਕਾਰ ਖੇਤਰ ਹੈ। ਇਸ ਦੌਰਾਨ ਦੋਵਾਂ […]

ਅਮਰੀਕਾ ‘ਚ ਇਜ਼ਰਾਈਲ-ਹਮਾਸ ਯੁੱਧ ਨੂੰ ਲੈ ਕੇ ਵਾਪਰੀ ਨਫ਼ਰਤੀ ਅਪਰਾਧ ਦੀ ਘਟਨਾ

ਫਲਸਤੀਨੀ ਮੂਲ ਦੇ 6 ਸਾਲਾ ਬੱਚੇ ਦਾ ਬੇਰਹਿਮੀ ਨਾਲ ਕਤਲ ਸ਼ਿਕਾਗੋ, 17 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੀ ਜੰਗ (ਇਜ਼ਰਾਈਲ-ਫਲਸਤੀਨ ਯੁੱਧ) ਦਾ ਅਸਰ ਦੁਨੀਆਂ ਦੇ ਹੋਰ ਦੇਸ਼ਾਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਅਮਰੀਕਾ ਦੇ ਸ਼ਿਕਾਗੋ ਵਿਚ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਨੇ 6 ਸਾਲ […]