ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਰਜਿਸਟਰੇਸ਼ਨ ਦੀ 21 ਅਕਤੂਬਰ ਤੋਂ 15 ਨਵੰਬਰ ਤੱਕ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਪੰਜਾਬ ਮੇਲ)- ਗੁਰਦੁਆਰਾ ਚੋਣ ਕਮਿਸ਼ਨ ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਜ਼ਿਲ੍ਹੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਜ਼ਿਲ੍ਹੇ ਵਿਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਗੁਰਦੁਆਰਾ ਬੋਰਡ […]

ਕੇਂਦਰ ਸਰਕਾਰ ਨੇ ਕਾਂਗਰਸੀ ਪਿਛੋਕੜ ਵਾਲੇ ਭਾਜਪਾ ਆਗੂਆਂ ਦੀ ਸੁਰੱਖਿਆ ਘਟਾਈ

ਮੋਗਾ, 16 ਅਕਤੂਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਪੰਜਾਬ ਦੇ ਲਗਪਗ 40 ਭਾਜਪਾ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਹੈ ਜਿਨ੍ਹਾਂ ਵਿਚ ਉਹ ਆਗੂ ਵੀ ਸ਼ਾਮਲ ਦੱਸੇ ਜਾਂਦੇ ਹਨ, ਜੋ ਭਾਜਪਾ ਛੱਡ ਕੇ ਮੁੜ ਕਾਂਗਰਸ ‘ਚ ਸ਼ਾਮਲ ਹੋਣਾ ਚਾਹੁੰਦੇ ਹਨ। ਇਹ ਆਗੂ ਬੀਤੇ ਦਿਨੀਂ ਨਵੀਂ ਦਿੱਲੀ ‘ਚ ਕਾਂਗਰਸ ਦੇ ਕੌਮੀ ਸਕੱਤਰ ਨੂੰ ਵੀ ਮਿਲੇ ਸਨ। ਬਹੁਤੇ […]

ਐੱਸ.ਵਾਈ.ਐੱਲ. ਦੇ ਸਰਵੇ ਲਈ ਜਾਰੀ ਪੋਰਟਲ ਦਾ ਸੁਖਬੀਰ ਵੱਲੋਂ ਵਿਰੋਧ

ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਪ੍ਰਸਤਾਵ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਇਸ ਮਾਮਲੇ ‘ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ […]

ਆਮ ਆਦਮੀ ਕਲੀਨਿਕਾਂ ‘ਚ ਫ਼ਰਜ਼ੀ ਮਰੀਜ਼ਾਂ ਦਾ ਘਪਲਾ!

ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚਲੇ ਆਮ ਆਦਮੀ ਕਲੀਨਿਕਾਂ ‘ਚ ਫ਼ਰਜ਼ੀ ਮਰੀਜ਼ਾਂ ਦੇ ਘਪਲੇ ਦਾ ਧੂੰਆਂ ਉੱਠਣ ਲੱਗਾ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਸਿਹਤ ਮਹਿਕਮੇ ਵੱਲੋਂ ਫ਼ਰਜ਼ੀ ਮਰੀਜ਼ਾਂ ਦੀ ਗੁੰਜਾਇਸ਼ ਨੂੰ ਰੋਕਣ ਵਾਸਤੇ ਸਿੱਧਾ ਮਰੀਜ਼ਾਂ ਨਾਲ ਸੰਪਰਕ ਸਾਧਣਾ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਪਟਿਆਲਾ ਵਿਚ ਅਜਿਹਾ ਮਾਮਲਾ ਸਾਹਮਣੇ […]

ਬਹਿਬਲ ਗੋਲੀ ਕਾਂਡ ਦੇ ਸ਼ਹੀਦਾਂ ਦੀ ਯਾਦ ‘ਚ ਸਮਾਗਮ

ਕੋਟਕਪੂਰਾ, 16 ਅਕਤੂਬਰ (ਪੰਜਾਬ ਮੇਲ)- ਸਾਲ 2015 ਵਿਚ ਬਹਿਬਲ ਕਲਾਂ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਸ਼ਹਾਦਤ ਦੇ ਅੱਠ ਸਾਲ ਮੁਕੰਮਲ ਹੋਣ ‘ਤੇ ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ‘ਤੇ […]

ਇਜ਼ਰਾਈਲ-ਹਮਾਸ ਜੰਗ: ਫਿਲਸਤੀਨ ‘ਚ ਮਰਨ ਵਾਲਿਆਂ ਦੀ ਗਿਣਤੀ 2,300 ਤੋਂ ਪਾਰ

ਮੌਜੂਦਾ ਯੁੱਧ ਗਾਜ਼ਾ ਲਈ ਬਣਿਆ ਘਾਤਕ ਦੀਰ ਅਲ-ਬਲਾਹ, 16 ਅਕਤੂਬਰ (ਪੰਜਾਬ ਮੇਲ)- ਹਮਾਸ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੇ ਸੰਘਰਸ਼ ਵਿਚ 2,329 ਫਲਸਤੀਨੀ ਮਾਰੇ ਗਏ ਹਨ ਅਤੇ ਇਹ ਪੰਜ ਗਾਜ਼ਾ ਯੁੱਧਾਂ ਵਿਚੋਂ ਫਲਸਤੀਨੀਆਂ ਲਈ ਸਭ ਤੋਂ ਘਾਤਕ ਯੁੱਧ ਬਣ ਗਿਆ ਹੈ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਸੰਯੁਕਤ ਰਾਸ਼ਟਰ ਦੇ ਅੰਕੜਿਆਂ ਅਨੁਸਾਰ ਇਜ਼ਰਾਈਲ ਅਤੇ […]

ਡਾਕਟਰ ਓਬਰਾਏ ਬਣੇਂ ਅੰਗਹੀਣਾਂ ਦਾ ਸਹਾਰਾ, ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਪੰਜਾਬ ਮੇਲ)- ਸਿੱਧ ਸਮਾਜਸੇਵੀ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਨੂੰ ਸਮਰਪਿਤ  ਸੈਂਕੜਿਆਂ ਦੀ ਗਿਣਤੀ ਵਿਚ ਬਿਨਾਂ ਕਿਸੇ ਭੇਦ ਭਾਵ ਦੇ ਸਮਾਜ ਭਲਾਈ ਦੇ ਕੰਮ ਜਾਰੀ ਹਨ ਇਸ ਲੜੀ ਤਹਿਤ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਸਰਦਾਰ ਜੱਸਾ ਸਿੰਘ ਸੰਧੂ ਕੋਮੀ […]

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਚੰਡੀਗੜ੍ਹ, 15 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ […]

ਅਮਰੀਕੀ ਜਿਊਰੀ ਵੱਲੋਂ ਕਾਲੇ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਇਕ ਪੁਲਿਸ ਅਫਸਰ ਦੋਸ਼ੀ ਕਰਾਰ ਤੇ ਇਕ ਨੂੰ ਕੀਤਾ ਬਰੀ

ਸੈਕਰਾਮੈਂਟੋ,ਕੈਲੀਫੋਰਨੀਆ, 15 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਜਿਊਰੀ ਵੱਲੋਂ 2019 ਵਿਚ ਈਲਿਜਾਹ ਮੈਕਲੇਨ ਨਾਮੀ ਇਕ ਕਾਲੇ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਵਿਚ ਕੋਲੋਰਾਡੋ ਦੇ ਇਕ ਪੁਲਿਸ ਅਫਸਰ ਨੂੰ ਦੋਸ਼ੀ ਕਰਾਰ ਦੇਣ ਤੇ ਇਕ ਨੂੰ ਬਰੀ ਕਰ ਦੇਣ ਦੀ ਖਬਰ ਹੈ। ਕੈਟਾਮਾਈਨ ਦਾ ਟੀਕਾ ਲਾਉਣ ਉਪਰੰਤ ਮੈਕਲੇਨ ਦੀ ਮੌਤ ਹੋ ਗਈ ਸੀ। 12 ਮੈਂਬਰੀ […]

ਅਮਰੀਕਾ ਦੇ ਸੇਂਟ ਲੂਇਸ ਸ਼ਹਿਰ ਵਿਚ ਫੁੱਟਬਾਲ ਕੋਚ ਦੇ ਮਾਰੀਆਂ ਗੋਲੀਆਂ, ਹਾਲਤ ਗੰਭੀਰ

* ਆਪਣੇ ਪੁੱਤਰ ਦੇ ਖੇਡਣ ਦੇ ਸਮੇ ਤੋਂ ਨਿਰਾਸ਼ ਪਿਓ ਦਾ ਕਾਰਾ ਸੈਕਰਾਮੈਂਟੋ,ਕੈਲੀਫੋਰਨੀਆ,  15 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਮਿਸੂਰੀ ਰਾਜ ਦੇ ਸ਼ਹਿਰ ਸੇਂਟ ਲੂਇਸ ਦੇ ਇਕ ਫੁੱਟਬਾਲ ਕੋਚ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦੇਣ ਦੀ ਖਬਰ ਹੈ। ਸੇਂਟ ਲੂਇਸ ਮੈਟਰੋਪੋਲੀਟਨ ਪੁਲਿਸ ਵਿਭਾਗ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਅਨੁਸਾਰ […]