ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐੱਲ.ਕੇ. ਅਡਵਾਨੀ ਭਾਰਤ ਰਤਨ ਦੇਣ ਦਾ ਐਲਾਨ

ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੇ ਨੇਤਾ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਐੱਲਕੇ ਅਡਵਾਨੀ (96) ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ,‘ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ […]

ਅਦਾਲਤ ਵੱਲੋਂ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਸਬੰਧੀ ਸੁਣਵਾਈ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ। ਸਿਸੋਦੀਆ ਪਿਛਲੇ ਸਾਲ 26 ਫਰਵਰੀ ਤੋਂ ਜੇਲ੍ਹ ਵਿੱਚ ਬੰਦ ਹਨ। ਉਹ ਜ਼ਮਾਨਤ ਲਈ ਸੁਪਰੀਮ ਕੋਰਟ […]

ਆਰ.ਟੀ.ਆਈ. ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਸੀ.ਬੀ.ਆਈ.: Delhi High Court

ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਕਿਹਾ ਕਿ ਸੀ.ਬੀ.ਆਈ. ਨੂੰ ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਕਾਨੂੰਨ ਤੋਂ ਪੂਰੀ ਤਰ੍ਹਾਂ ਛੋਟ ਨਹੀਂ ਹੈ ਅਤੇ ਪਾਰਦਰਸ਼ਤਾ ਕਾਨੂੰਨ ਇਸ ਜਾਂਚ ਏਜੰਸੀ ਨੂੰ ਭ੍ਰਿਸ਼ਟਾਚਾਰ ਅਤੇ ਮਨੁੱਖੀ ਅਧਿਕਾਰ ਉਲੰਘਣਾ ਦੇ ਦੋਸ਼ਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਦੀ ਇਜਾਜ਼ਤ ਦਿੰਦਾ ਹੈ। ਆਰ.ਟੀ.ਆਈ. ਦੀ ਧਾਰਾ 24 (ਇਹ ਕਾਨੂੰਨ ਕੁੱਝ ਸੰਸਥਾਵਾਂ ’ਤੇ […]

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦਿੱਤਾ ਦਿੱਤਾ ਅਸਤੀਫ਼ਾ

ਚੰਡੀਗੜ੍ਹ, 3 ਫਰਵਰੀ  (ਪੰਜਾਬ ਮੇਲ)-  ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜਪਾਲ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਕਾਰਨ ਅਸਤੀਫ਼ਾ ਦਿੱਤਾ।

ਹਿਮਾਚਲ ਪ੍ਰਦੇਸ਼ ’ਚ ਭਾਰੀ ਬਰਫ਼ਬਾਰੀ ਤੇ ਮੀਂਹ ਕਾਰਨ 4 ਕੌਮੀ ਮਾਰਗ ਬੰਦ

ਸ਼ਿਮਲਾ, 3 ਫਰਵਰੀ  (ਪੰਜਾਬ ਮੇਲ)-  ਹਿਮਾਚਲ ਪ੍ਰਦੇਸ਼ ਦੇ ਕੁੱਝ ਹਿੱਸਿਆਂ ਵਿਚ ਕਈ ਦਿਨਾਂ ਤੋਂ ਲਗਾਤਾਰ ਦਰਮਿਆਨੀ ਤੋਂ ਭਾਰੀ ਬਰਫਬਾਰੀ ਤੋਂ ਬਾਅਦ ਰਾਜ ਵਿਚ ਚਾਰ ਕੌਮੀ ਰਾਜਮਾਰਗਾਂ ਸਮੇਤ 504 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਨੇ ਐਤਵਾਰ ਨੂੰ ਸੂਬੇ ’ਚ ਕਈ ਥਾਵਾਂ ‘ਤੇ ਭਾਰੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਥੇ ਮੌਸਮ ਵਿਭਾਗ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 2 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਨਾਉਦਿਆ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੇਵਾ ਲਗਾਤਾਰ ਜਾਰੀ ਹੈ, ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਬੂੜਾ […]

ਨਸ਼ਾ ਤਸਕਰੀ ਮਾਮਲਾ: ਮਜੀਠੀਆ ਦੇ 4 ‘ਚੋਂ ਦੋ ਨਜ਼ਦੀਕੀ SIT ਕੋਲ ਪੇਸ਼

ਪਟਿਆਲਾ, 2 ਫਰਵਰੀ (ਪੰਜਾਬ ਮੇਲ)- ਨਸ਼ਾ ਤਸਕਰੀ ਸਬੰਧੀ ਕੇਸ ‘ਚ ਸਿੱਟ ਵੱਲੋਂ ਤਲਬ ਕੀਤੇ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਚਾਰ ਨਜ਼ਦੀਕੀਆਂ ਵਿਚੋਂ ਅੱਜ ਦੋ ਪੁੱਛ-ਪੜਤਾਲ ਲਈ ਪੇਸ਼ ਹੋਏ। ਇਨ੍ਹਾਂ ਤੋਂ ਡੀ.ਆਈ.ਜੀ. ਹਰਚਰਨ ਭੁੱਲਰ ਦੀ ਅਗਵਾਈ ਹੇਠਲੀ ਸਿੱਟ ਵੱਲੋਂ ਪਟਿਆਲਾ ‘ਚ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੇਸ਼ ਹੋਣ ਵਾਲੇ ਵਿਅਕਤੀਆਂ ਵਿਚ ਕਰਤਾਰ ਸਿੰਘ ਅਤੇ ਤਰਨਵੀਰ […]

ਤਮਿਲ actor ਵਿਜੈ ਵੱਲੋਂ ਸਿਆਸੀ ਪਾਰਟੀ ਦਾ ਗਠਨ

ਚੇਨੱਈ, 2 ਫਰਵਰੀ (ਪੰਜਾਬ ਮੇਲ)- ਤਮਿਲ ਫ਼ਿਲਮਾਂ ਦੇ ਪ੍ਰਸਿੱਧ ਅਦਾਕਾਰ ਵਿਜੈ ਨੇ ਅੱਜ ਸਿਆਸਤ ਵਿਚ ਕਦਮ ਰੱਖਣ ਦਾ ਐਲਾਨ ਕੀਤਾ ਹੈ। ਉਸ ਨੇ ਸਿਆਸੀ ਪਾਰਟੀ ‘ਤਮਿਝਾਗਾ ਵੇਤਰੀ ਕਜ਼ਾਗਮ’ (ਟੀ.ਵੀ.ਕੇ.) ਦਾ ਗਠਨ ਕੀਤਾ ਹੈ। ਉਸ ਨੇ ਕਿਹਾ ਕਿ ਉਹ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜੇਗਾ। ਵਿਜੈ ਨੇ ਇੱਕ ਬਿਆਨ ਵਿਚ ਕਿਹਾ ਕਿ ਸਿਆਸਤ ਕੋਈ ਪੇਸ਼ਾ […]

ਪੰਜਾਬ ਕਾਂਗਰਸ 11 ਫਰਵਰੀ ਦੀ ‘ਸਮਰਾਲਾ ਰੈਲੀ’ ‘ਚ ਵਜਾਏਗੀ ਲੋਕ ਸਭਾ ਚੋਣਾਂ ਦਾ ਬਿਗਲ

-ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਕਰਨਗੇ ਸ਼ਮੂਲੀਅਤ ਚੰਡੀਗੜ੍ਹ, 2 ਫਰਵਰੀ (ਪੰਜਾਬ ਮੇਲ)- ਕਾਂਗਰਸ ਪਾਰਟੀ ਵੱਲੋਂ 11 ਫਰਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿਚ ਕੀਤੀ ਜਾ ਰਹੀ ਰੈਲੀ ਦੌਰਾਨ ਅਗਾਮੀ ਲੋਕ ਸਭਾ ਚੋਣਾਂ ਦਾ ਬਿਗਲ ਵਜਾਇਆ ਜਾਵੇਗਾ। ਇਸ ਰੈਲੀ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਸ਼ਾਮਲ ਹੋਣਗੇ। ਪੰਜਾਬ ਕਾਂਗਰਸ ਵੱਲੋਂ ਰੈਲੀ ਦੀਆਂ […]

ਹਰਿਆਣਾ ਦੇ ਸਹਿਕਾਰਤਾ ਵਿਭਾਗ ਪ੍ਰਾਜੈਕਟ ‘ਚ 100 ਕਰੋੜ ਦੇ ਘੁਟਾਲੇ ਦਾ ਪਰਦਾਫਾਸ਼; 14 ਗ੍ਰਿਫ਼ਤਾਰ

ਚੰਡੀਗੜ੍ਹ, 2 ਫਰਵਰੀ (ਪੰਜਾਬ ਮੇਲ)- ਹਰਿਆਣਾ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੇ ਏਕੀਕ੍ਰਿਤ ਸਹਿਕਾਰਤਾ ਵਿਭਾਗ ਪ੍ਰਾਜੈਕਟ ਵਿਚ 100 ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਅੱਜ ਜਾਰੀ ਇੱਕ ਅਧਿਕਾਰਿਤ ਬਿਆਨ ਵਿਚ ਕਿਹਾ ਗਿਆ ਹੈ ਕਿ ਕਥਿਤ ਘੁਟਾਲੇ ਵਿਚ ਸ਼ਮੂਲੀਅਤ ਕਾਰਨ ਦਸ ਸੀਨੀਅਰ ਅਧਿਕਾਰੀਆਂ ਅਤੇ ਚਾਰ ਨਿੱਜੀ ਵਿਅਕਤੀਆਂ ਸਮੇਤ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ […]