ਅਮਰੀਕਾ ਵਿਚ ਭਾਰਤੀ ਮੂਲ ਦੇ ਵਿਅਕਤੀ ‘ਤੇ ਹਮਲਾ ਕਰਨ ਵਾਲੀ ਔਰਤ ਨਫਰਤੀ ਅਪਰਾਧ ਤਹਿਤ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ, 24 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਭਾਰਤੀ ਮੂਲ ਦੇ ਵਿਅਕਤੀ ਜਿਸ ਨੇ ਰਵਾਇਤੀ ਫਲਸਤੀਨੀ ਸਕਾਰਫ ਪਾਇਆ ਹੋਇਆ ਸੀ, ਉਪਰ ਹਮਲਾ ਕਰਨ ਦੇ ਮਾਮਲੇ ਵਿਚ ਇਕ ਔਰਤ ਨੂੰ ਨਫਰਤੀ ਅਪਰਾਧ ਤਹਿਤ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ। ਬਰੁੱਕਲਿਨ ਦੇ ਐਡਮੌਂਡਜ ਖੇਡ ਮੈਦਾਨ ਵਿਚ ਵਾਪਰੀ ਇਸ ਘਟਨਾ ਵਿਚ ਇਕ ਔਰਤ ਨੇ 40 ਸਾਲਾ ਅਸ਼ੀਸ਼ ਪ੍ਰਾਸ਼ਰ […]

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਰੜ ਵਿਖੇ ਕੀਤਾ ਗਿਆ ਸੰਨੀ ਓਬਰਾਏ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

ਮੁਹਾਲੀ, 24 ਨਵੰਬਰ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਗੁਰਦੁਆਰਾ ਰੋੜੀ ਸਾਹਿਬ, ਨੇੜੇ ਬਾਂਸਾਂ ਵਾਲੀ ਚੁੰਗੀ, ਟਾਊਨ ਰੋਡ ਖਰੜ੍ਹ ਜ਼ਿਲ੍ਹਾ ਮੁਹਾਲੀ ਵਿਖੇ ਖੋਲਿਆ ਗਿਆ ਹੈ ਜਿਸ ਦਾ ਉਦਘਾਟਨ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ […]

ਸਰੱਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੋਰਿੰਡਾ ਵਿਖੇ ਮਕਾਨ ਬਣਾ ਕੇ ਘਰ ਦੀ ਚਾਬੀ ਬੀਬੀ ਚਰਣਜੀਤ ਕੌਰ ਨੂੰ ਦਿਤੀ ਗਈ 

ਰੋਪੜ, 24 ਨਵੰਬਰ (ਪੰਜਾਬ ਮੇਲ)- ਪ੍ਰੱਸਿਧ ਸਮਾਜਸੇਵੀ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾ ਦੀ ਲੜੀ ਤਹਿਤ ਅੱਜ ਮੋਰਿੰਡਾ ਚ ਬੀਬੀ ਚਰਨਜੀਤ ਕੌਰ ਦਾ ਮਕਾਨ ਜਿਹੜਾ ਕੀ ਜੁਲਾਈ ਵਿੱਚ ਹੜ੍ਹ ਦਾ ਪਾਣੀ ਆਉਣ ਕਾਰਨ ਡਿੱਗ ਗਿਆ ਸੀ।ਮੈਨੇਜਿੰਗ ਟਰੱਸਟੀ ਡਾ ਐਸ. ਪੀ. ਸਿੰਘ ਓਬਰਾਏ ਜੀ, ਸਤਨਾਮ ਸਿੰਘ ਅਤੇ ਰੋਪੜ […]

ਸਰਬੱਤ ਦਾ ਭਲਾ ਟਰੱਸਟ ਵੱਲੋਂ ਰਾਜਪੁਰਾ ਵਿਖੇ ਕੀਤਾ ਗਿਆ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

ਦਸੰਬਰ ਮਹੀਨੇ ਤੱਕ ਮਿੱਥਿਆ ਗਿਆ ਹੈ 100 ਲੈਬੋਰੇਟਰੀਆਂ ਖੋਲ੍ਹਣ ਦਾ ਟੀਚਾ : ਡਾ. ਓਬਰਾਏ ਰਾਜਪੁਰਾ,  24 ਨਵੰਬਰ (ਪੰਜਾਬ ਮੇਲ)-   ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ, ਨੀਲਪੁਰ, ਰਾਜਪੁਰਾ ਵਿਖੇ ਖੋਲੀ ਗਈ ਹੈ ਜਿਸ ਦਾ ਉਦਘਾਟਨ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਅਤੇ […]

T-20 – ਚੱਲਿਆ ਸੂਰਿਆ ਦਾ ਜਾਦੂ, ਭਾਰਤ ਨੇ ਆਸਟਰੇਲੀਆ ਨੂੰ ਦੋ ਵਿਕਟਾਂ ਨਾਲ ਹਰਾਇਆ

ਵਿਸ਼ਾਖਾਪਟਨਮ, 23 ਨਵੰਬਰ (ਪੰਜਾਬ ਮੇਲ)-  ਪਹਿਲੀ ਵਾਰ ਰਾਸ਼ਟਰੀ ਟੀਮ ਦੀ ਕਪਤਾਨੀ ਕਰ ਰਹੇ ਸੁਰਿਆ ਕੁਮਾਰ ਯਾਦਵ ਅਤੇ ਇਸ਼ਾਨ ਕਿਸ਼ਨ ਦੇ ਅਰਧ ਸੈਂਕੜਿਆਂ ਕਾਰਨ ਟੀ-20 ’ਚ ਭਾਰਤ ਨੇ ਆਸਟਰੇਲੀਆ ਦੀ ਟੀਮ ਨੂੰ ਦੋ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਤਰ੍ਹਾਂ ਭਾਰਤ ਨੇ ਪੰਜ ਮੈਚਾਂ ਦੀ ਲੜੀ ’ਚ 1-0 ਨਾਲ ਬੜ੍ਹਤ ਬਣਾ ਲਈ ਹੈ। ਦੋਵਾਂ ਬੱਲੇਬਾਜ਼ਾਂ ਨੇ […]

ਢਾਹਾਂ ਅਵਾਰਡ ਜੇਤੂ ਕਹਾਣੀਕਾਰ ਜਮੀਲ ਅਹਿਮਦ ਪਾਲ, ਬਲੀਜੀਤ ਅਤੇ ਜ਼ੁਬੈਰ ਅਹਿਮਦ ਦਾ ਸਨਮਾਨ

ਸਰੀ, 23 ਨਵੰਬਰ (ਹਰਦਮ ਮਾਨ/ਪੰਜਾਬ ਮੇਲ)-ਨਾਮਵਰ ਸਿੱਖ ਚਿੰਤਕ ਜੈਤੇਗ ਸਿੰਘ ਅਨੰਤ ਵੱਲੋਂ ਇਸ ਸਾਲ ਢਾਹਾਂ ਅਵਾਰਡ ਹਾਸਲ ਕਰਨ ਵਾਲੇ ਲਹਿੰਦੇ ਪੰਜਾਬ ਦੇ ਕਹਾਣੀਕਾਰ ਜਮੀਲ ਅਹਿਮਦ ਪਾਲ, ਚੜ੍ਹਦੇ ਪੰਜਾਬ ਦੇ ਕਹਾਣੀਕਾਰ ਬਲੀਜੀਤ ਅਤੇ ਢਾਹਾਂ ਅਵਾਰਡ ਸਲਾਹਕਾਰ ਕਮੇਟੀ ਦੇ ਚੇਅਰਮੈਨ ਜ਼ੁਬੈਰ ਅਹਿਮਦ ਦੇ ਮਾਣ ਵਿਚ ਸੰਖੇਪ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਤਿੰਨਾਂ ਲੇਖਕਾਂ ਨੇ ਆਪਣੇ ਸਾਹਿਤਕ ਸਫ਼ਰ […]

ਸਰੀ ਵਿਖੇ ਪਿਕਸ ਵਿਚ ਅੰਤਰਰਾਸ਼ਟਰੀ ਵਿਦਿਆਰਥੀ ਯੂਨੀਅਨ ਦਫਤਰ ਦਾ ਉਦਘਾਟਨ

ਸਰੀ, 23 ਨਵੰਬਰ (ਹਰਦਮ ਮਾਨ/ਪੰਜਾਬ ਮੇਲ)– ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੋਸਾਇਟੀ (ਪਿਕਸ) ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਮਦਦ ਕਾਰਜ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਪਣੀ ਇਮਾਰਤ ਵਿੱਚ ਇੰਟਰਨੈਸ਼ਨਲ ਸਟੂਡੈਂਟ ਯੂਨੀਅਨ (ISU) ਦਾ ਦਫਤਰ ਸਥਾਪਿਤ ਕੀਤਾ ਗਿਆ ਹੈ। ਇਸ ਦਫਤਰ ਦਾ ਉਦਘਾਟਨ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲ […]

ਕੈਲੀਫੋਰਨੀਆ ਵਿਚ 2 ਭਾਰਤੀ ਵਿਦਿਆਰਥੀਆਂ ਉਪਰ ਹਮਲਾ, ਸ਼ੱਕੀ ਦੋਸ਼ੀ ਗ੍ਰਿਫਤਾਰ

ਸੈਕਰਾਮੈਂਟੋ, ਕੈਲੀਫੋਰਨੀਆ, 23 ਨਵੰਬਰ (ਹੁਸਨ ਲੜੋਆ ਬੰਗਾ/ ਪੰਜਾਬ ਮੇਲ)- ਕੈਲੀਫੋਰਨੀਆ ਦੀ ਫਰੀਮਾਂਟ ਹੱਬ ਨੇੜੇ ਅਮਰੀਕਾ ਵਿਚ ਇੰਜੀਨੀਅਰਿੰਗ ਦੀ ਪੜਾਈ ਕਰ ਰਹੇ 2 ਭਾਰਤੀ ਵਿਦਿਆਰਥੀਆਂ ਉਪਰ ਚਾਕੂ ਨਾਲ ਹਮਲਾ ਕਰਨ ਦੀ ਖਬਰ ਹੈ। ਹਮਲੇ ਦੀ ਘਟਨਾ ਬੀਤੇ ਦਿਨ ਸ਼ਾਮ 4.30 ਵਜੇ ਦੇ ਆਸਪਾਸ ਵਾਪਰੀ । ਇਸ ਦੇ ਕੁਝ ਸਮੇ ਬਾਅਦ ਤੁਰੰਤ ਕਾਰਵਾਈ ਕਰਕੇ ਫਰੀਮਾਂਟ ਦੀ ਪੁਲਿਸ […]

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ […]

ਮਾਣ ਮੱਤਾ ਪੱਤਰਕਾਰ ਪੁਰਸਕਾਰ ਇਸ ਵਰ੍ਹੇ ਪ੍ਰਸਿੱਧ ਪੱਤਰਕਾਰ ਵਰਿੰਦਰ ਵਾਲੀਆ ਅਤੇ ਖੋਜ਼ੀ ਪੱਤਰਕਾਰ ਰਚਨਾ ਖਹਿਰਾ ਨੂੰ

ਫਗਵਾੜਾ,23 ਨਵੰਬਰ (ਪੰਜਾਬ ਮੇਲ)- ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ (ਰਜਿ:) ਪੰਜਾਬ, ਫਗਵਾੜਾ ਵਲੋਂ ਇਸ ਵਰ੍ਹੇ ਦਾ ਮਾਣ ਮੱਤਾ ਪੱਤਰਕਾਰ ਪੁਰਸਕਾਰ-2023, ਪ੍ਰਸਿੱਧ ਪੱਤਰਕਾਰ  ਵਰਿੰਦਰ ਵਾਲੀਆ (ਜਲੰਧਰ)ਅਤੇ ਖੋਜ਼ੀ ਪੱਤਰਕਾਰ ਰਚਨਾ ਖਹਿਰਾ (ਚੰਡੀਗੜ੍ਹ) ਨੂੰ 9 ਦਸੰਬਰ 2023 ਨੂੰ ਫਗਵਾੜਾ ਵਿਖੇ ਪ੍ਰਦਾਨ ਕੀਤਾ ਜਾਏਗਾ। ਪ੍ਰਿੰ: ਗੁਰਮੀਤ ਸਿੰਘ ਪਲਾਹੀ ਪ੍ਰਧਾਨ ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ(ਰਜਿ:) ਨੇ ਦੱਸਿਆ ਇਹ ਅੱਠਵਾਂ ਪੱਤਰਕਾਰ ਪੁਰਸਕਾਰ ਹੈ ਅਤੇ ਇਹ ਹਰ ਵਰ੍ਹੇ ਉਹਨਾ ਪੱਤਰਕਾਰਾਂ, ਫੀਲਡ […]