ਨਿਊਜ਼ੀਲੈਂਡ ‘ਚ 2 ਸਾਲਾਂ ਦੌਰਾਨ ਸ਼ਰਨਾਰਥੀ ਵੀਜ਼ਿਆਂ ਦੀ ਗਿਣਤੀ ‘ਚ ਭਾਰੀ ਵਾਧਾ

ਆਕਲੈਂਡ, 7 ਅਗਸਤ (ਪੰਜਾਬ ਮੇਲ)- ਨਿਊਜ਼ੀਲੈਂਡ ‘ਚ 2015 ਤੋਂ ਬਾਅਦ ਭਾਰਤ ਤੋਂ ਸ਼ਰਨਾਰਥੀ ਅਰਜ਼ੀਆਂ ਦੀ ਗਿਣਤੀ ‘ਚ ਸਾਲਾਨਾ ਔਸਤਨ ਲਗਭਗ 20 ਗੁਣਾ ਵਾਧਾ ਹੋਇਆ ਹੈ। ਇਸ ਤੇਜ਼ ਵਾਧੇ ਨੇ ਹੀ ਇਮੀਗ੍ਰੇਸ਼ਨ ਅਧਿਕਾਰੀਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਨਿਊਜ਼ੀਲੈਂਡ ‘ਚ ਪਿਛਲੇ ਦੋ ਸਾਲਾਂ ਦੌਰਾਨ ਸ਼ਰਨਾਰਥੀ ਵੀਜ਼ਿਆਂ ਦੀ ਗਿਣਤੀ ‘ਚ ਭਾਰੀ ਵਾਧਾ ਹੋਇਆ ਹੈ, ਜਿਸ ਤੋਂ […]

ਚੰਦਰਮਾ ‘ਤੇ ਇਨਸਾਨਾਂ ਨੂੰ ਵਸਾਉਣ ਦੀਆਂ ਤਿਆਰੀਆਂ!

ਚੰਦਰਮਾ ‘ਤੇ ਪ੍ਰਮਾਣੂ ਊਰਜਾ ਪਲਾਂਟ ਸਥਾਪਤ ਕਰਨ ਦੀ ਦੌੜ ਵਿਚ ਅਮਰੀਕਾ, ਰੂਸ, ਚੀਨ ਅਤੇ ਭਾਰਤ ਹੋਏ ਸ਼ਾਮਲ  ਨਵੀਂ ਦਿੱਲੀ, 7 ਅਗਸਤ (ਪੰਜਾਬ ਮੇਲ)-ਚੰਦਰਮਾ ‘ਤੇ ਇਨਸਾਨਾਂ ਨੂੰ ਵਸਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਇਸ ਸੁਫ਼ਨੇ ਨੂੰ ਪੂਰਾ ਕਰਨ ਲਈ ਪੁਲਾੜ ਏਜੰਸੀਆਂ ਹੁਣ ਚੰਦਰਮਾ ‘ਤੇ ਬਿਜਲੀ ਪੈਦਾ ਕਰਨ ਦੀ ਯੋਜਨਾ ਬਣਾ ਰਹੀਆਂ ਹਨ। ਚੰਦਰਮਾ ‘ਤੇ ਪ੍ਰਮਾਣੂ […]

ਟਰੰਪ ਨੇ ਭਾਰਤ ‘ਤੇ ਲਾਇਆ ਕੁੱਲ 50 ਫ਼ੀਸਦੀ ਟੈਰਿਫ਼!

– 27 ਅਗਸਤ ਤੋਂ ਲਾਗੂ ਹੋਵੇਗਾ ਟੈਰਿਫ ਵਾਸ਼ਿੰਗਟਨ, 7 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵੱਲੋਂ ਰੂਸੀ ਤੇਲ ਦੀ ਲਗਾਤਾਰ ਖਰੀਦਦਾਰੀ ਕਰਨ ਦੇ ਜੁਰਮਾਨੇ ਵਜੋਂ ਭਾਰਤ ਤੋਂ ਆਉਣ ਵਾਲੀਆਂ ਵਸਤਾਂ ‘ਤੇ 25 ਪ੍ਰਤੀਸ਼ਤ ਵਾਧੂ ਟੈਰਿਫ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਕਦਮ ਨਾਲ ਟੈਕਸਟਾਈਲ, ਸਮੁੰਦਰੀ ਅਤੇ ਚਮੜੇ ਦੇ […]

ਪੰਜਾਬ ਦੀ ਤਰਜ਼ ‘ਤੇ ਹਰਿਆਣਾ ‘ਚ ਬਣੇਗਾ ‘ਵਿਰਾਸਤ-ਏ-ਖ਼ਾਲਸਾ’

– ਕੁਰੂਕਸ਼ੇਤਰ ‘ਚ 3 ਏਕੜ ਵਿਚ ਉਸਾਰਿਆ ਜਾਵੇਗਾ ਅਜਾਇਬ ਘਰ – 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਸਿੱਖਾਂ ਨੂੰ ਲੁਭਾਉਣ ਲਈ ਕਰ ਰਹੀ ਯਤਨ ਚੰਡੀਗੜ੍ਹ, 7 ਅਗਸਤ (ਪੰਜਾਬ ਮੇਲ)- ਗੁਆਂਢੀ ਸੂਬੇ ਪੰਜਾਬ ‘ਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਤੇ ਮੁੱਖ ਮੰਤਰੀ ਨਾਇਬ […]

ਆਸਟਰੇਲੀਆ 2026 ‘ਚ ਵੱਧ ਗਿਣਤੀ ‘ਚ ਵਿਦੇਸ਼ੀ ਵਿਦਿਆਰਥੀਆਂ ਨੂੰ ਦੇਵੇਗਾ ਦਾਖਲਾ

-2.95 ਲੱਖ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਦਾ ਟੀਚਾ ਮੈਲਬਰਨ, 7 ਅਗਸਤ (ਪੰਜਾਬ ਮੇਲ)- ਆਸਟਰੇਲੀਆ ਵਿਚ ਅਗਲੇ ਸਾਲ 2026 ਵਿਚ ਵੱਧ ਗਿਣਤੀ ਵਿਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੀਆਂ ਦੋ ਸਾਲ ਦੀਆਂ ਕੋਸ਼ਿਸ਼ਾਂ ਮਗਰੋਂ ਅਲਬਾਨੀਜ਼ ਸਰਕਾਰ ਆਪਣੇ ਰੁਖ਼ ਵਿਚ ਨਰਮੀ ਲਿਆ ਰਹੀ ਹੈ। ਆਸਟਰੇਲੀਆ ਸਰਕਾਰ ਦੇ ਇਸ ਫ਼ੈਸਲੇ […]

ਟਰੰਪ ਦੀਆਂ ਵਿਦਿਆਰਥੀ ਵੀਜ਼ਾ ਪਾਬੰਦੀਆਂ ਨਾਲ ਅਮਰੀਕਾ ਨੂੰ ਝਟਕਾ

-ਸਖ਼ਤ ਵੀਜ਼ਾ ਨਿਯਮਾਂ ਕਾਰਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਥਿਤੀ ਚੁਣੌਤੀਪੂਰਨ ਹੋਈ ਲੰਡਨ, 7 ਅਗਸਤ (ਪੰਜਾਬ ਮੇਲ)- ਅਮਰੀਕਾ ‘ਚ ਟਰੰਪ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੇ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਕਾਰਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਥਿਤੀ ਚੁਣੌਤੀਪੂਰਨ ਹੋ ਗਈ ਹੈ। ਚੀਨ ‘ਚ ਵੀਜ਼ਾ ਇੰਟਰਵਿਊ ਦੇ ਲੰਬਿਤ ਸਮੇਂ ਨੇ ਕਈ ਵਿਦਿਆਰਥੀਆਂ ਨੂੰ ਅਮਰੀਕਾ ਦੀ ਪੜ੍ਹਾਈ ਛੱਡਣ ਲਈ ਮਜਬੂਰ ਕਰ ਦਿੱਤਾ […]

ਅਮਰੀਕਾ ਦਾਖਲੇ ਲਈ ਵਿਦੇਸ਼ੀਆਂ ਨੂੰ ਭਰਨਾ ਹੋਵੇਗਾ 15000 ਡਾਲਰ ਦਾ ਬਾਂਡ!

-ਸੈਲਾਨੀ ਜਾਂ ਕਾਰੋਬਾਰੀ ਵੀਜ਼ਾ ‘ਤੇ ਅਮਰੀਕਾ ਆਉਣ ਵਾਲੇ ਵਿਦੇਸ਼ੀਆਂ ‘ਤੇ ਲਾਗੂ ਹੋਵੇਗਾ ਨਵਾਂ ਨਿਯਮ ਵਾਸ਼ਿੰਗਟਨ, 6 ਅਗਸਤ (ਪੰਜਾਬ ਮੇਲ)- ਅਮਰੀਕਾ ‘ਚ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ ਪਾਇਲਟ ਪ੍ਰੋਗਰਾਮ ਲਾਗੂ ਕਰ ਰਿਹਾ ਹੈ, ਜਿਸ ਤਹਿਤ ਸੈਲਾਨੀ ਜਾਂ ਕਾਰੋਬਾਰੀ ਵੀਜ਼ਾ ‘ਤੇ ਅਮਰੀਕਾ ਆਉਣ ਵਾਲੇ ਵਿਦੇਸ਼ੀ ਵਿਅਕਤੀਆਂ ਨੂੰ 15,000 ਅਮਰੀਕੀ ਡਾਲਰ ਤੱਕ ਦਾ ਬਾਂਡ ਭਰਨਾ ਪਵੇਗਾ, ਤਾਂ ਜੋ […]

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਜੋਤ ਬੈਂਸ ਤਨਖਾਹੀਆ ਕਰਾਰ

ਸ਼ਹੀਦੀ ਸਮਾਗਮ ‘ਚ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਅੰਮ੍ਰਿਤਸਰ, 6 ਅਗਸਤ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸ਼੍ਰੀਨਗਰ ਵਿਖੇ ਸ਼ਹੀਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਸ ਮੌਕੇ […]

ਡਾ. ਐੱਸ.ਪੀ. ਸਿੰਘ ਓਬਰਾਏ ਨੌਰਥ ਅਮਰੀਕਾ ਦੌਰੇ ਦੌਰਾਨ ਕੈਲੀਫੋਰਨੀਆ ਪਹੁੰਚੇ

– ਸੈਕਰਾਮੈਂਟੋ ਤੇ ਫੇਅਰਫੀਲਡ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਸੈਕਰਾਮੈਂਟੋ, 6 ਅਗਸਤ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਆਪਣੇ ਨੌਰਥ ਅਮਰੀਕਾ ਦੇ ਦੌਰੇ ਦੌਰਾਨ ਕੈਲੀਫੋਰਨੀਆ ਪਹੁੰਚੇ। ਕੈਲੀਫੋਰਨੀਆ ਦੇ ਸੈਕਰਾਮੈਂਟੋ ਅਤੇ ਫੇਅਰਫੀਲਡ ਵਿਖੇ ਵੱਖ-ਵੱਖ ਪ੍ਰਭਾਵਸ਼ਾਲੀ ਸਮਾਗਮ ਹੋਏ, ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਸਥਾਨਕ ਆਗੂਆਂ ਅਤੇ […]

ਅਮਰੀਕਾ ਵੱਲੋਂ ਭਾਰਤੀ ਵਿਦਿਆਰਥੀਆਂ ਲਈ ਨਵੀਂ ਚੇਤਾਵਨੀ ਜਾਰੀ

-ਬਿਨਾਂ ਦੱਸੇ ਕਲਾਸਾਂ ਛੱਡਣ ਜਾਂ ਅਕਾਦਮਿਕ ਪ੍ਰੋਗਰਾਮ ਛੱਡਣ ‘ਤੇ ਰੱਦ ਕੀਤਾ ਜਾ ਸਕਦੈ ਵੀਜ਼ਾ ਵਾਸ਼ਿੰਗਟਨ, 6 ਅਗਸਤ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਮੀਗ੍ਰੇਸ਼ਨ ਨੀਤੀ ਨੂੰ ਸਖ਼ਤ ਕਰਦੇ ਜਾ ਰਹੇ ਹਨ। ਹਾਲ ਹੀ ਵਿਚ ਅਮਰੀਕੀ ਦੂਤਘਰ ਨੇ ਭਾਰਤੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਚੇਤਾਵਨੀ ਮੁਤਾਬਕ ਜੇਕਰ ਵਿਦਿਆਰਥੀ ਆਪਣੀਆਂ ਸੰਸਥਾਵਾਂ ਨੂੰ ਸੂਚਿਤ ਕੀਤੇ […]