ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ 25 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 23 ਨਵੰਬਰ (ਪੰਜਾਬ ਮੇਲ)-  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 180 ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਪੰਜਾਬ ਮੇਲ)- ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ 180 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ […]

America ‘ਚ ਭਾਰਤੀ ਤੀਸਰੇ ਸਭ ਤੋਂ ਵੱਡੇ ਗੈਰ-ਕਾਨੂੰਨੀ ਪ੍ਰਵਾਸੀ ਆਬਾਦੀ

ਵਾਸ਼ਿੰਗਟਨ, 23 ਨਵੰਬਰ (ਪੰਜਾਬ ਮੇਲ)- ਅਮਰੀਕਾ ‘ਚ ਲਗਭਗ 7,25,000 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਹਨ, ਜੋ ਮੈਕਸੀਕੋ ਅਤੇ ਅਲ ਸਲਵਾਡੋਰ ਤੋਂ ਬਾਅਦ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਤੀਜੀ ਸਭ ਤੋਂ ਵੱਡੀ ਆਬਾਦੀ ਹੈ। ਵਾਸ਼ਿੰਗਟਨ-ਆਧਾਰਿਤ ਥਿੰਕ ਟੈਂਕ ‘ਪਿਊ ਰਿਸਰਚ ਸੈਂਟਰ’ ਵੱਲੋਂ ਜਾਰੀ ਰਿਪੋਰਟ ਅਨੁਸਾਰ 2021 ਤੱਕ ਦੇਸ਼ ਦੇ 1.5 ਕਰੋੜ ਗੈਰ-ਕਾਨੂੰਨੀ ਪ੍ਰਵਾਸੀ ਕੁੱਲ ਅਮਰੀਕੀ ਆਬਾਦੀ ਦਾ ਲਗਭਗ 3 ਫ਼ੀਸਦੀ ਅਤੇ […]

ਓਹਾਇਓ ‘ਚ ਭਾਰਤੀ Student ਦੀ ਗੋਲੀ ਲੱਗਣ ਕਾਰਨ ਮੌਤ

ਨਿਊਯਾਰਕ, 23 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਓਹਾਇਓ ਰਾਜ ‘ਚ ਗੋਲੀਬਾਰੀ ਕਾਰਨ ਸਿਨਸਿਨਾਟੀ ਯੂਨੀਵਰਸਿਟੀ ਦੇ 26 ਸਾਲਾ ਭਾਰਤੀ ਡਾਕਟਰੇਟ ਵਿਦਿਆਰਥੀ ਦੀ ਆਪਣੀ ਕਾਰ ਅੰਦਰ ਮੌਤ ਹੋ ਗਈ। ਆਦਿਤਿਆ ਅਦਲਖਾ ਪੱਛਮੀ ਹਿੱਲਜ਼ ਵਾਇਡਕਟ ‘ਤੇ ਗੱਡੀ ਚਲਾ ਰਿਹਾ ਸੀ, ਜਦੋਂ ਇਸ ਮਹੀਨੇ ਦੇ ਸ਼ੁਰੂ ਵਿਚ ਉਸ ਨੂੰ ਗੋਲੀ ਲੱਗੀ। ਪੁਲਿਸ ਨੇ ਕਿਹਾ ਕਿ ਡਰਾਈਵਰ ਵਾਲੇ ਪਾਸੇ ਖਿੜਕੀ […]

ਮਨੀ ਲਾਂਡਰਿੰਗ ਮਾਮਲਾ: Sisodia ਦੀ ਨਿਆਇਕ ਹਿਰਾਸਤ ‘ਚ 22 ਦਸੰਬਰ ਤੱਕ ਵਾਧਾ

ਨਵੀਂ ਦਿੱਲੀ, 23 ਨਵੰਬਰ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਸਬੰਧੀ ਕਥਿਤ ਮਨੀ ਲਾਂਡਰਿੰਗ ਘਪਲੇ ਦੇ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 22 ਦਸੰਬਰ ਤੱਕ ਵਧਾ ਦਿੱਤੀ ਹੈ। ਸੀ.ਬੀ.ਆਈ. ਨੇ 26 ਫਰਵਰੀ ਨੂੰ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ […]

ਭਾਰਤ ਵੱਲੋਂ ਕੈਨੇਡੀਅਨ ਨਾਗਰਿਕਾਂ ਲਈ evisa ਸੇਵਾਵਾਂ ਬਹਾਲ

-ਦੋ ਮਹੀਨਿਆਂ ਮਗਰੋਂ ਕੈਨੇਡੀਅਨ ਨਾਗਰਿਕਾਂ ਨੂੰ ਮਿਲੀ ਰਾਹਤ ਨਵੀਂ ਦਿੱਲੀ, 23 ਨਵੰਬਰ (ਪੰਜਾਬ ਮੇਲ)- ਗਰਮਖ਼ਿਆਲੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਕਾਰ ਪੈਦਾ ਹੋਏ ਤਣਾਅ ਦਰਮਿਆਨ ਨਵੀਂ ਦਿੱਲੀ ਨੇ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਕਰੀਬ ਦੋ ਮਹੀਨਿਆਂ ਮਗਰੋਂ ਬਹਾਲ ਕਰ ਦਿੱਤੀਆਂ ਹਨ। ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ […]

ਧੋਖਾਧੜੀ ਮਾਮਲੇ ‘ਚ ਕੇਰਲ ਪੁਲਿਸ ਵੱਲੋਂ ਸਾਬਕਾ ਕ੍ਰਿਕਟਰ ਸ੍ਰੀਸੰਤ ਖ਼ਿਲਾਫ਼ ਕੇਸ ਦਰਜ

ਕੰਨੂਰ (ਕੇਰਲ), 23 ਨਵੰਬਰ (ਪੰਜਾਬ ਮੇਲ)- ਪੁਲਿਸ ਨੇ ਇਸ ਉੱਤਰੀ ਕੇਰਲ ਜ਼ਿਲ੍ਹੇ ਵਿਚ ਧੋਖਾਧੜੀ ਦੇ ਮਾਮਲੇ ‘ਚ ਸਾਬਕਾ ਕ੍ਰਿਕਟਰ ਐੱਸ. ਸ੍ਰੀਸੰਤ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਰਾਜੀਵ ਕੁਮਾਰ ਅਤੇ ਵੈਂਕਟੇਸ਼ ਕਿਨੀ ਨੇ ਕਰਨਾਟਕ ਦੇ ਕੋਲੂਰ ਵਿਖੇ ਸ੍ਰੀਸੰਤ ਦੀ ਭਾਈਵਾਲੀ ਵਾਲੀ ਸਪੋਰਟਸ ਅਕੈਡਮੀ ਬਣਾਉਣ ਦਾ ਝਾਂਸਾ ਦੇ […]

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ – ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ ਚੰਡੀਗੜ੍ਹ/ਬਠਿੰਡਾ, 23 ਨਵੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ […]

ਅਮਰੀਕਾ ਨੇ ਪੰਨੂ ਦੇ ਕਤਲ ਦੀ ਸਾਜ਼ਿਸ਼ ਕੀਤੀ ਨਾਕਾਮ; London ਆਧਾਰਿਤ ਰੋਜ਼ਨਾਮਚੇ ਵੱਲੋਂ ਰਿਪੋਰਟ ‘ਚ ਦਾਅਵਾ

-ਸਾਜ਼ਿਸ਼ਘਾੜਿਆਂ ਖਿਲਾਫ਼ ਡਿਸਟ੍ਰਿਕਟ ਕੋਰਟ ‘ਚ ਦੋਸ਼-ਪੱਤਰ ਵੀ ਦਾਖ਼ਲ ਨਵੀਂ ਦਿੱਲੀ, 23 ਨਵੰਬਰ (ਪੰਜਾਬ ਮੇਲ)- ਯੂ.ਕੇ. ਮੀਡੀਆ ਦੀ ਮੰਨੀਏ ਤਾਂ ਅਮਰੀਕੀ ਅਥਾਰਿਟੀਜ਼ ਨੇ ਖਾਲਿਸਤਾਨੀ ਵੱਖਵਾਦੀ ਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸ.ਐੈੱਫ.ਜੇ.) ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨਾਕਾਮ ਕੀਤੀ ਸੀ। ਬਰਤਾਨਵੀ ਮੀਡੀਆ ਨੇ ਕਿਹਾ ਕਿ ਜੂਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਸ਼ਿੰਗਟਨ […]

ਸਿੱਖ ਕੌਮ ਦੀ ਨਸਲਕੁਸ਼ੀ ਦੀ ਧਮਕੀ ਦੇਣ ਦੇ ਦੋਸ਼ਾਂ ‘ਚ Arrest ਵਿਅਕਤੀ ਦੀ ਜ਼ਮਾਨਤ ਅਰਜ਼ੀ ਖਾਰਜ

ਚੰਡੀਗੜ੍ਹ, 23 ਨਵੰਬਰ (ਪੰਜਾਬ ਮੇਲ)- ਸ੍ਰੀ ਅੰਮ੍ਰਿਤਸਰ ਵਿਚ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਸਮੁੱਚੀ ਸਿੱਖ ਕੌਮ ਦੀ ਨਸਲਕੁਸ਼ੀ ਦੀ ਧਮਕੀ ਦੇਣ ਦੇ ਦੋਸ਼ਾਂ ‘ਚ ਗ੍ਰਿਫਤਾਰ ਰਾਹੁਲ ਸ਼ਰਮਾ ਦੀ ਰੈਗੂਲਰ ਜ਼ਮਾਨਤ ਹਾਈਕੋਰਟ ਨੇ ਪਟੀਸ਼ਨ ਰੱਦ ਕਰ ਦਿੱਤੀ ਹੈ। ਸ਼ਰਮਾ ‘ਤੇ ਦੋਸ਼ ਹੈ ਕਿ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਉਨ੍ਹਾਂ ਨੇ ਇਕ ਬਿਆਨ ਦੇ ਕੇ […]