ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਉਮੀਦਵਾਰੀ ਦਾ ਮੁਕਾਬਲਾ ਹੋਇਆ ਤੇਜ਼
ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਅਮਰੀਕਾ ‘ਚ ਰਿਪਬਲਿਕਨ ਪਾਰਟੀ ‘ਚ 2024 ਦੀ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਉਮੀਦਵਾਰੀ ਦਾ ਮੁਕਾਬਲਾ ਤੇਜ਼ ਹੁੰਦਾ ਜਾ ਰਿਹਾ ਹੈ। ਰਿਪਬਲਿਕਨ ਪਾਰਟੀ ਤੋਂ ਭਾਰਤੀ-ਅਮਰੀਕੀ ਉਮੀਦਵਾਰ ਨਿੱਕੀ ਹੇਲੀ ਨੇ ਕਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੈਂਪੇਨ ਨੇ ਉਨ੍ਹਾਂ ਨੂੰ ਪਿੰਜਰਾ ਤੇ ਉਸ ਦੇ ਨਾਲ ਪੰਛੀਆਂ ਦਾ ਖਾਣਾ ਭੇਜਿਆ ਹੈ। […]