ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਨੂੰ ਬਰੇਕਾਂ

-ਰੇਲਵੇ ਨੇ ਡੇਢ ਮਹੀਨੇ ਤੱਕ ਗੱਡੀਆਂ ਦੇਣ ਤੋਂ ਕੀਤਾ ਇਨਕਾਰ ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)- ਕੇਂਦਰੀ ਰੇਲ ਮੰਤਰਾਲੇ ਦੇ ਅੜਿੱਕੇ ਕਾਰਨ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਬਰੇਕ ਲੱਗ ਗਈ ਹੈ। ਕੇਂਦਰ ਸਰਕਾਰ ਨੇ ਆਉਂਦੇ ਡੇਢ ਮਹੀਨੇ ਦੌਰਾਨ ਪੰਜਾਬ ਨੂੰ ਇਸ ਸਕੀਮ ਤਹਿਤ ਰੇਲਾਂ ਦੇਣ ਤੋਂ ਅਸਮਰੱਥਾ ਜ਼ਾਹਿਰ ਕਰ ਦਿੱਤੀ ਹੈ। ਭਾਰਤੀ […]

ਨਸ਼ਿਆਂ ਦੇ ਮੁੱਦੇ ‘ਤੇ Governor ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਮੁੜ ਘੇਰਿਆ

ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)-ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਪਾਸਾਰ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਪੰਜਾਬ ਸਰਕਾਰ ਨੂੰ ਮੁੜ ਘੇਰਿਆ। ਉਨ੍ਹਾਂ ਚੰਡੀਗੜ੍ਹ ਦੇ ਯੂ.ਟੀ. ਸਕੱਤਰੇਤ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਮੁੱਦੇ ਬਾਰੇ ਚਿੰਤਤ ਹਨ। ਇਸੇ ਕਰਕੇ ਉਹ ਸਰਹੱਦੀ ਖੇਤਰ ਦਾ ਦੌਰਾ ਕਰਕੇ ਆਏ ਸਨ ਤੇ […]

ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਕਿਉਂ : High Court

-ਅਦਾਲਤ ਨੇ ਹਰਿਆਣਾ ਸਰਕਾਰ ਨੂੰ ਕੀਤਾ ਸਵਾਲ? ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)- ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਲਗਾਤਾਰ ਰਿਹਾਈ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਦਾਇਰ ਪਟੀਸ਼ਨ ਦਾ ਘੇਰਾ ਵਧਾਉਂਦੇ ਹੋਏ ਹਾਈ ਕੋਰਟ ਨੇ ਬੁੱਧਵਾਰ ਰਾਜ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਅਜਿਹੀ ਸਹੂਲਤ ਸਮਾਨ […]

ਲਾਰੈਂਸ ਬਿਸ਼ਨੋਈ ਦੀਆਂ Interviews ਪੰਜਾਬ ਦੀ ਜੇਲ੍ਹ ‘ਚੋਂ ਹੋਣ ਦਾ ਕੋਈ ਸਬੂਤ ਨਹੀਂ

ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)-ਪੰਜਾਬ ਦੀ ਜੇਲ੍ਹ ਵਿਚ ਉਪਰੋਥਲੀ ਹੋਈਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਟੀ.ਵੀ. ਇੰਟਰਵਿਊਜ਼ ਮਾਮਲੇ ਦੀ ਜਾਂਚ ਲਈ ਕਾਇਮ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਆਪਣੀ ਰਿਪੋਰਟ ਸੂਬਾ ਸਰਕਾਰ ਨੂੰ ਸੌਂਪ ਦਿੱਤੀ ਹੈ। ਰਿਪੋਰਟ ਦੀਆਂ ਲੱਭਤਾਂ ਮੁਤਾਬਕ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਇਹ ਸਾਬਤ ਹੁੰਦਾ ਹੋਵੇ ਕਿ ਬਿਸ਼ਨੋਈ ਦੀਆਂ ਇਹ ਇੰਟਰਵਿਊਜ਼ ਪੰਜਾਬ […]

ਰੂਸ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਨਵੀਆਂ ਪਾਬੰਦੀਆਂ

ਵਾਸ਼ਿੰਗਟਨ, 14 ਦਸੰਬਰ (ਪੰਜਾਬ ਮੇਲ)- ਰੂਸ ਨੂੰ ਯੂਕਰੇਨ ਖ਼ਿਲਾਫ਼ ਹਥਿਆਰ ਸਪਲਾਈ ਕਰਨ ਵਾਲੇ ਸੈਂਕੜੇ ਲੋਕਾਂ ਅਤੇ ਕੰਪਨੀਆਂ ‘ਤੇ ਬਾਇਡਨ ਪ੍ਰਸ਼ਾਸਨ ਨੇ ਕਾਰਵਾਈ ਕੀਤੀ ਹੈ। ਇਨ੍ਹਾਂ ‘ਚ ਰੂਸ, ਚੀਨ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਨਾਲ ਸਬੰਧਤ ਕਾਰੋਬਾਰੀ ਅਤੇ ਕੰਪਨੀਆਂ ਸ਼ਾਮਲ ਹਨ। ਅਮਰੀਕਾ ਨੇ ਨਵੀਆਂ ਪਾਬੰਦੀਆਂ ਉਸ ਸਮੇਂ ਲਾਈਆਂ ਹਨ, ਜਦੋਂ ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਵਾਸ਼ਿੰਗਟਨ ਦੇ […]

Drugs ਤਸਕਰੀ ਦੇ ਕਾਰੋਬਾਰ ‘ਚ ਪੰਜਾਬੀ ਔਰਤਾਂ ਸਿਖਰ ‘ਤੇ!

ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)-ਦੇਸ਼ ‘ਚ ਨਸ਼ਾ ਤਸਕਰੀ ਦੇ ਕਾਰੋਬਾਰ ਵਿਚ ਪੰਜਾਬੀ ਔਰਤਾਂ ਸਿਖਰ ‘ਤੇ ਹਨ। ਸਮੁੱਚੇ ਮੁਲਕ ਵਿਚ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਹੋਣ ਵਾਲੀਆਂ ਮਹਿਲਾਵਾਂ ਵਿਚ ਸਭ ਤੋਂ ਵੱਧ ਗਿਣਤੀ ਪੰਜਾਬੀ ਔਰਤਾਂ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਤਿੰਨ ਵਰ੍ਹਿਆਂ ਵਿਚ ਦੇਸ਼ ਭਰ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ 9631 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ […]

Pakistan ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਕੁਰੈਸ਼ੀ ਦੋਸ਼ੀ ਕਰਾਰ

ਇਸਲਾਮਾਬਾਦ, 14 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਗੁਪਤ ਦਸਤਾਵੇਜ਼ ਲੀਕ ਕਰਨ ਅਤੇ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੇ ਸਹਿਯੋਗੀ ਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਨੂੰ ‘ਸਾਈਫਰ’ ਮਾਮਲਾ ਵੀ ਕਿਹਾ ਜਾਂਦਾ ਹੈ। ਜੱਜ ਅਬੁਲ ਹਸਨਤ ਜ਼ੁਲਕਰਨੈਨ […]

ਜੰਮੂ ਕਸ਼ਮੀਰ ਸਰਕਾਰ ਵੱਲੋਂ ਅਨੰਦ ਮੈਰਿਜ ਐਕਟ ਲਾਗੂ

-ਹੁਣ ਸਿੱਖ ਭਾਈਚਾਰੇ ‘ਚ ਇਸ ਕਾਨੂੰਨ ਤਹਿਤ ਹੋਵੇਗੀ ਵਿਆਹ ਦੀ ਰਜਿਸਟ੍ਰੇਸ਼ਨ ਜੰਮੂ, 13 ਦਸੰਬਰ (ਪੰਜਾਬ ਮੇਲ)- ਸਿੱਖ ਭਾਈਚਾਰੇ ਦੀ ਸਾਲਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਜੰਮੂ ਕਸ਼ਮੀਰ ਸਰਕਾਰ ਨੇ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਹੈ। ਹੁਣ ਸਿੱਖ ਭਾਈਚਾਰੇ ‘ਚ ਵਿਆਹ ਦੀ ਰਜਿਸਟ੍ਰੇਸ਼ਨ ਇਸ ਕਾਨੂੰਨ ਤਹਿਤ ਹੋਵੇਗੀ। ਅਨੰਦ ਮੈਰਿਜ ਐਕਟ ਦੇਸ਼ ‘ਚ […]

ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ‘ਚ ਸ਼ਾਮਲ ਨਹੀਂ ਹੋਣਗੇ ਅਮਰੀਕੀ ਰਾਸ਼ਟਰਪਤੀ Joe Biden!

ਨਵੀਂ ਦਿੱਲੀ, 13 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਗਲੇ ਮਹੀਨੇ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਨਹੀਂ ਜਾਣਗੇ। ਭਾਰਤ ‘ਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਸਤੰਬਰ ‘ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ‘ਚ ਰਾਸ਼ਟਰਪਤੀ ਜੋਅ ਬਾਇਡਨ […]

Republican ਪਾਰਟੀ ਦੇ ਉਮੀਦਵਾਰ ਰਾਮਾਸਵਾਮੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ‘ਚ ਵਿਅਕਤੀ ਗ੍ਰਿਫ਼ਤਾਰ

ਕੋਨਕੋਰਡ, 13 ਦਸੰਬਰ (ਪੰਜਾਬ ਮੇਲ)- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਭਾਰਤੀ ਮੂਲ ਦੇ ਅਮਰੀਕੀ ਨੇਤਾ ਵਿਵੇਕ ਰਾਮਾਸਵਾਮੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਨਿਊ ਹੈਂਪਸ਼ਾਇਰ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੈਡਰਲ ਵਕੀਲਾਂ ਨੇ ਕਿਹਾ ਕਿ ਦੋਸ਼ੀ ‘ਤੇ ਸੋਮਵਾਰ ਨੂੰ ਹੋਣ ਵਾਲੇ ਪ੍ਰਚਾਰ ਪ੍ਰੋਗਰਾਮ ਤੋਂ ਪਹਿਲਾਂ […]