ਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦਾ ਐਲਾਨ ਸ਼ਲਾਘਾਯੋਗ- ਐਡਵੋਕੇਟ ਧਾਮੀ
ਅੰਮ੍ਰਿਤਸਰ, 14 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ […]