ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਦੌਰਾ ਮੁਕੰਮਲ ਕਰਕੇ ਮਿਸਰ ਰਵਾਨਾ
ਵਾਸ਼ਿੰਗਟਨ, 24 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੀ ਆਪਣੀ ਸਰਕਾਰੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਅੱਜ ਸਵੇਰੇ ਮਿਸਰ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਦੀ ਇਹ ਪਹਿਲੀ ਮਿਸਰ ਯਾਤਰਾ ਹੈ। ਉਨ੍ਹਾਂ ਨੇ ਅਮਰੀਕਾ ਦੇ ਆਪਣੇ ਦੌਰੇ ਦੌਰਾਨ ਰਾਸ਼ਟਰਪਤੀ ਜੋਅ ਬਾਇਡਨ ਨਾਲ ਗੱਲਬਾਤ ਕੀਤੀ ਅਤੇ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। […]