ਸੰਗਤਾਂ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਇੱਕ ਜੁੱਟ ਹੋਣ: ਲੌਂਗੋਵਾਲ

ਗੁਰਦੁਆਰਾ ਸੰਤ ਸਾਗਰ ਸੈਕਰਾਮੈਂਟੋ ਵਿੱਚ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੈਕਰਾਮੈਂਟੋ, 22 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ) – ਗੁਰਦੁਆਰਾ ਸੰਤ ਸਾਗਰ ਵਿਖੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਬਲਜਿੰਦਰ ਸਿੰਘ ਹਜੂਰੀ ਰਾਗੀ , ਗੁਰਦੁਆਰਾ […]

ਆਪਣੇ 3 ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿਤਾ ਦੀ ਮੌਤ

ਸੈਕਰਾਮੈਂਟੋ,ਕੈਲੀਫੋਰਨੀਆ, 22 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ) – ਕੋਲੋਰਾਡੋ ਦੇ ਇਕ ਦਰਿਆ ਵਿਚ ਕਿਸ਼ਤੀ ਉਲਟਣ ਕਾਰਨ ਡਾ ਡਸਟਿਨ ਹਾਰਕਰ ਦੀ ਮੌਤ ਹੋ ਗਈ। ਹਚਿਨਸਨ ਕਲੀਨਿਕ ਵਿਚ ਕੰਮ ਕਰਦੇ ਰਹੇ ਡਾ ਹਾਰਕਰ ਆਪਣੇ 4 ਬੱਚਿਆਂ ਸਮੇਤ ਕੁਝ ਦੋਸਤਾਂ ਮਿਤਰਾਂ ਨਾਲ ”ਵਾਈਟ ਵਾਟਰ ਰਾਫਟਿੰਗ ਟਰਿਪ” ‘ਤੇ ਗਏ ਸਨ। ਡਾ ਹਾਰਕਰ ਦੀ ਸਾਲੀ ਸ਼ਾਰੋਨ ਨਿਊ ਯੋਂਗ ਨੇ ਕਿਹਾ […]

ਨਿਊਯਾਰਕ ਦੇ ਸਾਬਕਾ ਪੁਲਿਸ ਅਫਸਰ ਸਮੇਤ 3 ਵਿਰੁੱਧ ਚੀਨ ਸਰਕਾਰ ਦੇ ਇਸ਼ਾਰੇ ‘ਤੇ ਇਕ ਪਰਿਵਾਰ ਦਾ ਪਿੱਛਾ ਕਰਨ ਦੇ ਮਾਮਲੇ ਵਿਚ ਦੋਸ਼ ਆਇਦ

ਸੈਕਰਾਮੈਂਟੋ,ਕੈਲੀਫੋਰਨੀਆ, 22 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ) -ਨਿਊਯਾਰਕ ਦੀ ਇਕ ਸੰਘੀ ਅਦਾਲਤ ਨੇ ਚੀਨ ਸਰਕਾਰ ਦੇ ਇਸ਼ਾਰੇ ‘ਤੇ ਨਿਊ ਜਰਸੀ ਦੇ ਇਕ ਪਰਿਵਾਰ ਦਾ ਪਿੱਛਾ ਕਰਨ ਦੇ ਮਾਮਲੇ ਵਿਚ ਨਿਊਯਾਰਕ ਪੁਲਿਸ ਵਿਭਾਗ ਦੇ ਇਕ ਸਾਬਕਾ ਪੁਲਿਸ ਅਫਸਰ ਸਮੇਤ 3 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਤੇ ਉਨਾਂ ਵਿਰੁੱਧ ਦੋਸ਼ ਆਇਦ ਕਰਨ ਦਾ ਆਦੇਸ਼ ਦਿੱਤਾ ਹੈ। […]

ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ਵਿਚ ਪੁਲਿਸ ਨੂੰ ਦੋ ਨਕਾਬਪੋਸ਼ ਸ਼ੱਕੀ ਵਿਅਕਤੀਆਂ ਦੀ ਭਾਲ

ਸਰੀ, 22 ਜੂਨ (ਹਰਦਮ ਮਾਨ/(ਪੰਜਾਬ ਮੇਲ) – ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ਵਿਚ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਹਿਟ) ਵੱਲੋਂ ਅੱਜ ਦਿੱਤੀ ਜਾਣਕਾਰੀ ਅਨੁਸਾਰ ਸਬੂਤ ਇਕੱਠੇ ਕਰਨ ਅਤੇ ਗਵਾਹਾਂ ਨਾਲ ਗੱਲ ਕਰਨ ਦੇ ਦੌਰਾਨ ਜਾਂਚ ਕਰ ਰਹੀ ਟੀਮ ਨੂੰ ਇਹ ਪਤਾ ਲੱਗਾ ਹੈ ਕਿ ਦੋ ਨਕਾਬਪੋਸ਼ ਸ਼ੱਕੀ ਵਿਅਕਤੀ ਇਸ ਵਾਰਦਾਤ […]

ਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 22 ਜੂਨ (ਪੰਜਾਬ ਮੇਲ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, […]

ਸਿੱਖ ਗੁਰਦੁਆਰਾ ਸੋਧ (ਬਿੱਲ) ਪਾਸ ਕਰਨ ਤੋਂ ਬਾਅਦ ਮਾਮਲਾ ਭੱਖਿਆ

– ਸਿੱਖ ਜਥੇਬੰਦੀਆਂ ਹੋਈਆਂ ਆਹਮੋ-ਸਾਹਮਣੇ -ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ ਮਾਮਲਿਆਂ ‘ਚ ਦਖ਼ਲਅੰਦਾਜ਼ੀ ਨਹੀਂ ਕਰਦਾ : ਮੁੱਖ ਮੰਤਰੀ ਚੰਡੀਗੜ੍ਹ, 21 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ […]

ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ

– ਸ਼੍ਰੋਮਣੀ ਕਮੇਟੀ ਵੱਲੋਂ ਬਿੱਲ ਮੁੱਢੋਂ ਰੱਦ ਕੀਤਾ -ਪੰਜਾਬ ਸਰਕਾਰ ਵੱਲੋਂ ਸਿੱਖ ਮਾਮਲਿਆਂ ‘ਚ ਦਖ਼ਲਅੰਦਾਜ਼ੀ ਨੂੰ ਲੈ ਕੇ 26 ਜੂਨ ਨੂੰ ਹੋਵੇਗਾ ਵਿਸ਼ੇਸ਼ ਇਜਲਾਸ: ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਇਥੇ ਪ੍ਰੈੱਸ ਕਾਨਫਰੰਸ […]

ਅਕਾਲੀ ਦਲ ਵੱਲੋਂ ‘ਸਿੱਖ ਗੁਰਦੁਆਰਾ ਐਕਟ ਸੋਧ ਬਿੱਲ’ ਸਿੱਖ ਪ੍ਰੰਪਰਾਵਾਂ ‘ਤੇ ਸਿੱਧਾ ਹਮਲਾ ਕਰਾਰ

ਚੰਡੀਗੜ੍ਹ, 21 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਸਿੱਖ ਗੁਰਦੁਆਰਾ ਐਕਟ ਸੋਧ ਬਿੱਲ ਨੂੰ ਆਮ ਆਦਮੀ ਪਾਰਟੀ ਦੇ ‘ਸਿੱਖ ਵਿਰੋਧੀ’ ਆਗੂ ਅਰਵਿੰਦ ਕੇਜਰੀਵਾਲ ਦੀ ਸ਼ਹਿ ਉੱਤੇ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਅਤੇ ਖਾਲਸਾਈ ਪ੍ਰੰਪਰਾਵਾਂ ਉੱਤੇ ਸਿੱਧਾ ਹਮਲਾ ਕਰਾਰ ਦਿੱਤਾ ਅਤੇ ਐਲਾਨ ਕੀਤਾ ਕਿ […]

ਹੁਣ ਸੂਬਾ ਸਰਕਾਰ ਕਰੇਗੀ ਡੀ.ਜੀ.ਪੀ. ਦੀ ਨਿਯੁਕਤੀ

-ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ (ਸੋਧ) ਬਿੱਲ ਪਾਸ ਚੰਡੀਗੜ੍ਹ, 21 ਜੂਨ (ਪੰਜਾਬ ਮੇਲ)-ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਮੰਗਲਵਾਰ ਨੂੰ ‘ਆਪ’ ਸਰਕਾਰ ਨੇ ਪੰਜਾਬ ਪੁਲਿਸ (ਸੋਧ) ਬਿੱਲ 2023 ਨਾਲ ਸੂਬਾ ਪੁਲਿਸ ਮੁਖੀ ਦੀ ਚੋਣ ‘ਚ ਕੇਂਦਰ ‘ਚ ਸੰਘ ਲੋਕ ਸੇਵਾ ਕਮਿਸ਼ਨ ਦੀ ਭੂਮਿਕਾ ਨੂੰ ਦਰਕਿਨਾਰ ਕਰ ਦਿੱਤਾ। ਪੰਜਾਬ ਪੁਲਿਸ (ਸੋਧ) […]

ਯੂਨੀਵਰਸਿਟੀ ਨੂੰ ਲੈ ਕੇ ਰਾਜਪਾਲ ਦੇ ਅਧਿਕਾਰਾਂ ‘ਚ ਵੱਡੀ ਕਟੌਤੀ

ਚੰਡੀਗੜ੍ਹ, 21 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਨੇ ਸੰਖੇਪ ਜਿਹੀ ਬਹਿਸ ਤੋਂ ਬਾਅਦ ਰਾਜਪਾਲ ਦੀ ਥਾਂ ਮੁੱਖ ਮੰਤਰੀ ਨੂੰ ਸਰਕਾਰੀ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਰੂਪ ‘ਚ ਬਦਲਣ ਲਈ ਬਿੱਲ ਪਾਸ ਕਰ ਦਿੱਤਾ। ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023 ਸੰਖੇਪ ਜਿਹੀ ਚਰਚਾ ਦੇ ਬਾਅਦ ਪਾਸ ਕਰ ਦਿੱਤਾ ਗਿਆ। ਸੱਤਾਧਾਰੀ ਆਮ ਆਦਮੀ ਪਾਰਟੀ ਤੋਂ ਇਲਾਵਾ ਸ਼੍ਰੋਮਣੀ […]