ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ਨੂੰ ਟੈਰਿਫ ਵਧਾਉਣ ਦੀ ਧਮਕੀ

ਵਾਸ਼ਿੰਗਟਨ, 4 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਰੂਸ ਤੋਂ ਵੱਡੀ ਮਾਤਰਾ ਵਿਚ ਕੱਚਾ ਤੇਲ ਖਰੀਦ ਰਿਹਾ ਹੈ ਅਤੇ ਫਿਰ ਉਸ ਤੇਲ ਦਾ ਇੱਕ ਵੱਡਾ ਹਿੱਸਾ ਅੰਤਰਰਾਸ਼ਟਰੀ ਬਾਜ਼ਾਰ ਵਿਚ ਉੱਚੀਆਂ ਕੀਮਤਾਂ ‘ਤੇ ਵੇਚ ਕੇ ਭਾਰੀ ਮੁਨਾਫ਼ਾ ਕਮਾ ਰਿਹਾ ਹੈ। ਟਰੰਪ ਨੇ ਭਾਰਤ ‘ਤੇ ਯੂਕਰੇਨ ਵਿਚ ਹੋ ਰਹੀ ਮਨੁੱਖੀ ਤ੍ਰਾਸਦੀ ਪ੍ਰਤੀ […]

ਬ੍ਰਿਟੇਨ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਕੰਟਰੋਲ ਕਰਨ ਲਈ ਕਰੇਗਾ 100 ਮਿਲੀਅਨ ਪੌਂਡ ਦਾ ਨਿਵੇਸ਼

ਲੰਡਨ, 4 ਅਗਸਤ (ਪੰਜਾਬ ਮੇਲ)- ਬ੍ਰਿਟੇਨ ਨੇ ਐਲਾਨ ਕੀਤਾ ਹੈ ਕਿ ਉਹ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਕੰਟਰੋਲ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ 100 ਮਿਲੀਅਨ ਪੌਂਡ ਦਾ ਨਿਵੇਸ਼ ਕਰੇਗਾ। ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ ਕਿ ਨਵੀਂ ਫੰਡਿੰਗ ਰਾਸ਼ਟਰੀ ਅਪਰਾਧ ਏਜੰਸੀ (ਐੱਨ.ਸੀ.ਏ.) ਵਿਚ 300 ਵਾਧੂ ਅਧਿਕਾਰੀਆਂ ਦੀ ਨਿਯੁਕਤੀ, ਅਤਿ-ਆਧੁਨਿਕ ਜਾਂਚ ਤਕਨਾਲੋਜੀ ਅਤੇ […]

ਅਸਥਿਰਤਾ ਤੇ ਉਥਲ-ਪੁਥਲ ਭਰਿਆ ਰਿਹਾ ਟਰੰਪ ਦਾ ਹੁਣ ਤੱਕ ਦਾ ਕਾਰਜਕਾਲ 

ਨਿਊਯਾਰਕ, 4 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੱਤਾ ‘ਚ ਆਏ ਸਿਰਫ਼ 194 ਦਿਨ ਹੋਏ ਹਨ, ਪਰ ਉਨ੍ਹਾਂ ਦਾ ਕਾਰਜਕਾਲ ਅਸਥਿਰਤਾ, ਉਥਲ-ਪੁਥਲ ਅਤੇ ਯੂ-ਟਰਨ ਨਾਲ ਭਰਿਆ ਜਾਪਦਾ ਹੈ। ਟਰੰਪ ਪ੍ਰਸ਼ਾਸਨ ਨੇ ਹੁਣ ਤੱਕ ਰਿਕਾਰਡ 178 ਕਾਰਜਕਾਰੀ ਆਦੇਸ਼ਾਂ ‘ਤੇ ਦਸਤਖ਼ਤ ਕੀਤੇ ਹਨ, ਯਾਨੀ ਕਿ ਹਰ ਰੋਜ਼ ਲਗਭਗ ਇੱਕ ਨਵਾਂ ਆਦੇਸ਼। ਇਨ੍ਹਾਂ ਵਿਚੋਂ 34 ਫੈਸਲੇ […]

ਬੰਗਲਾਦੇਸ਼ ‘ਚ ਸ਼ੇਖ ਹਸੀਨਾ ਖਿਲਾਫ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਮੁਕੱਦਮਾ ਸ਼ੁਰੂ

ਢਾਕਾ, 4 ਅਗਸਤ (ਪੰਜਾਬ ਮੇਲ)- ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ਆਈ.ਸੀ.ਟੀ.) ਨੇ ਐਤਵਾਰ ਨੂੰ 2024 ਦੇ ਵਿਦਿਆਰਥੀ ਅੰਦੋਲਨ ਦੇ ”ਹਿੰਸਕ ਦਮਨ” ਨਾਲ ਸਬੰਧਤ ਮਨੁੱਖਤਾ ਵਿਰੁੱਧ ਅਪਰਾਧਾਂ ‘ਤੇ ਗੱਦੀਓਂ ਲਾਹੁਣ ਵਾਲੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਗੈਰਹਾਜ਼ਰੀ ‘ਚ ਮੁਕੱਦਮਾ ਸ਼ੁਰੂ ਕੀਤਾ। ਅੰਤਰਿਮ ਸਰਕਾਰ ਦੁਆਰਾ ਨਿਯੁਕਤ ਮੁੱਖ ਵਕੀਲ ਤਾਜੁਲ ਇਸਲਾਮ ਨੇ ਆਪਣੀਆਂ ਸ਼ੁਰੂਆਤੀ ਦਲੀਲਾਂ ਵਿਚ ਹਸੀਨਾ ਨੂੰ […]

ਲਾਰੈਂਸ ਬਿਸ਼ਨੋਈ ਗੈਂਗ ਦੇ 6 ਸਾਥੀ ਸਬੂਤਾਂ ਦੀ ਘਾਟ ਕਾਰਨ ਬਰੀ

-ਗਵਾਹ ਵੱਲੋਂ ਮੁਲਜ਼ਮਾਂ ਨੂੰ ਪਛਾਨਣ ਤੋਂ ਇਨਕਾਰ ਚੰਡੀਗੜ੍ਹ, 4 ਅਗਸਤ (ਪੰਜਾਬ ਮੇਲ)- ਬੁੜੈਲ ‘ਚ ਹੋਈ ਗੋਲੀਬਾਰੀ ਤੇ ਕਤਲ ਦੀ ਕੋਸ਼ਿਸ਼ ਮਾਮਲੇ ‘ਚ ਸ਼ਨੀਵਾਰ ਨੂੰ ਜ਼ਿਲ੍ਹਾ ਅਦਾਲਤ ਨੇ ਫ਼ੈਸਲਾ ਸੁਣਾਉਂਦੇ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਥਿਤ 6 ਸਾਥੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ। ਬਰੀ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬੁੜੈਲ ਦੇ ਰਹਿਣ ਵਾਲੇ […]

ਮੂਸੇਵਾਲਾ ਕਤਲ ਕਾਂਡ: ਹਾਈਕੋਰਟ ਵੱਲੋਂ 7 ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ

-ਅਦਾਲਤ ਵੱਲੋਂ ਸਾਰੇ ਗਵਾਹਾਂ ਦੀ ਗਵਾਹੀ ਪੂਰੀ ਹੋਣ ਮਗਰੋਂ ਹੀ ਜ਼ਮਾਨਤ ਪਟੀਸ਼ਨਾਂ ‘ਤੇ ਵਿਚਾਰ ਕਰਨ ਦਾ ਫ਼ੈਸਲਾ ਮਾਨਸਾ, 4 ਅਗਸਤ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਹੱਤਿਆ ਕਾਂਡ ‘ਚ ਪੰਜਾਬ ਅਤੇ ਹਰਿਆਣਾ ਹੋਈ ਕੋਰਟ ਨੇ ਸੱਤ ਮੁਲਜ਼ਮਾਂ ਦੀ ਜ਼ਮਾਨਤ ਆਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਇਹ ਮਾਮਲਾ […]

ਸਿਆਸਤਦਾਨ ਰਣਜੀਤ ਗਿੱਲ ‘ਤੇ ਛਾਪਿਆਂ ਮਗਰੋਂ ਪੰਜਾਬ ‘ਚ ਸਿਆਸਤ ਭਖ਼ੀ

ਭਾਜਪਾ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ; ਭਾਜਪਾ ਨੇ ਵਿਜੀਲੈਂਸ ਦੀ ਕਾਰਵਾਈ ਦੇ ਸਮੇਂ ‘ਤੇ ਚੁੱਕੇ ਸਵਾਲ ਚੰਡੀਗਡ੍ਹ, 4 ਅਗਸਤ (ਪੰਜਾਬ ਮੇਲ)- ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰੀ ਤੇ ਸਿਆਸਤਦਾਨ ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਅਤੇ ਮੁਹਾਲੀ ਤੇ ਖਰੜ ਦਫ਼ਤਰਾਂ ਵਿਚ ਵਿਜੀਲੈਂਸ ਨੇ ਛਾਪੇਮਾਰੀ ਕੀਤੀ […]

ਟਰੰਪ ਵੱਲੋਂ ਅਮਰੀਕੀ ਪਰਮਾਣੂ ਪਣਡੁੱਬੀਆਂ ਤਾਇਨਾਤ ਕਰਨ ਦੇ ਹੁਕਮ

ਵਾਸ਼ਿੰਗਟਨ, 4 ਅਗਸਤ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਦੇ ਸਾਬਕਾ ਰਾਸ਼ਟਰਪਤੀ ਦਮਿੱਤਰੀ ਮੇਦਵੇਦੇਵ ਦੇ ‘ਬੇਹੱਦ ਭੜਕਾਊ ਬਿਆਨਾਂ’ ਮਗਰੋਂ ਦੋ ਅਮਰੀਕੀ ਪਰਮਾਣੂ ਪਣਡੁੱਬੀਆਂ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਟਰੰਪ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਤੇ ਇਕ ਪੋਸਟ ‘ਚ ਇਸ ਦੀ ਜਾਣਕਾਰੀ ਦਿੱਤੀ। ਰਾਸ਼ਟਰਪਤੀ ਨੇ ਕਿਹਾ, ”ਬਿਆਨ ਬਹੁਤ ਅਹਿਮ ਹੁੰਦੇ ਹਨ ਅਤੇ ਕਦੇ-ਕਦਾਈਂ ਇਹ ਬੇਲੋੜੇ […]

ਮੋਦੀ ਨਾਲ ਚੰਗੇ ਸਬੰਧ, ਪਰ ਭਾਰਤ ਦਾ ਰੂਸ ਤੋਂ ਤੇਲ ਖਰੀਦਣਾ ਸਵੀਕਾਰ ਨਹੀਂ: ਅਮਰੀਕਾ

ਵਾਸ਼ਿੰਗਟਨ, 4 ਅਗਸਤ (ਪੰਜਾਬ ਮੇਲ)- ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਰੂਸ ਤੋਂ ਤੇਲ ਖਰੀਦੇ ਇਹ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦੇ ਜਾਣ ਕਰਕੇ ਰੂਸ ਨੂੰ ਯੂਕਰੇਨ ਖਿਲਾਫ਼ ਜੰਗ ਵਿਚ ਵਿੱਤੀ ਮਦਦ ਮਿਲੀ। ਮਿਲਰ ਨੇ ਫੌਕਸ ਨਿਊਜ਼ ਨਾਲ ਇੱਕ ਇੰਟਰਵਿਊ […]

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਤਰੀ ਹਰਜੋਤ ਸਿੰਘ ਬੈਂਸ ਤਲਬ

ਅੰਮ੍ਰਿਤਸਰ, 4 ਅਗਸਤ (ਪੰਜਾਬ ਮੇਲ)-  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ […]