‘ਇਕ ਦੇਸ਼ ਇਕ ਚੋਣ’ ਦਾ ਉਦੇਸ਼ 5 ਰਾਜਾਂ ਦੀਆਂ ਵਿਧਾਨ ਸਭਾਵਾਂ ਚੋਣਾਂ ਨੂੰ ਮੁਲਤਵੀ ਕਰਨਾ: ਪ੍ਰਸ਼ਾਂਤ ਭੂਸ਼ਨ

ਬੰਗਲੌਰ, 11 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਦੇ ਉੱਘੇ ਵਕੀਲ ਅਤੇ ਕਾਰਕੁਨ ਪ੍ਰਸ਼ਾਂਤ ਭੂਸ਼ਨ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਪੰਜ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਇਰਾਦੇ ਨਾਲ ‘ਇਕ ਦੇਸ਼-ਇੱਕ ਚੋਣ’ ਦਾ ਪ੍ਰਚਾਰ ਕਰ ਰਹੀ ਹੈ। ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤਿਲੰਗਾਨਾ ਅਤੇ ਮਿਜ਼ੋਰਮ ਵਿਚ ਇਸ ਸਾਲ ਦੇ ਅੰਤ […]

ਮੋਰੱਕੋ ‘ਚ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2500 ਦੇ ਕਰੀਬ ਪੁੱਜੀ

ਮਰਾਕੇਸ਼ (ਮੋਰੱਕੋ), 11 ਸਤੰਬਰ (ਪੰਜਾਬ ਮੇਲ)- ਮੋਰੱਕੋ ‘ਚ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2500 ਦੇ ਕਰੀਬ ਪੁੱਜ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ ਕਾਰਨ 2500 ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਰਾਹਤ ਕਾਰਜ ਜਾਰੀ ਹਨ। ਰਾਹਤ ਕਰਮਚਾਰੀ ਦੂਰ-ਦੁਰਾਡੇ ਦੇ […]

ਮੋਗਾ ਦੇ ਫੋਕਲ ਪੁਆਇੰਟ ਸਥਿਤ ਫੈਕਟਰੀ ਨੂੰ ਅੱਗ ਲੱਗਣ ਕਾਰਨ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ

ਮੋਗਾ, 11 ਸਤੰਬਰ (ਪੰਜਾਬ ਮੇਲ)- ਇਥੇ ਸਨਅਤੀ ਕੇਂਦਰ (ਫੋਕਲ ਪੁਆਇੰਟ) ਵਿਖੇ ਭੁਜੀਆ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗਣ ਕਾਰਨ ਕਰੀਬ 20 ਵਰ੍ਹਿਆਂ ਦੇ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਪੁਲਿਸ ਚੌਕੀ ਫੋਕਲ ਪੁਆਇੰਟ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦ ਵਜੋਂ ਹੋਈ ਹੈ ਅਤੇ ਉਹ ਮੂਲ ਰੂਪ ਵਿਚ […]

ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ

ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀ ਕਰੇਗੀ- ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐਸ.ਬੀ.ਐਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ […]

ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

ਪੰਜਾਬ ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ’ਤੇ ਫਲੈਗ ਮਾਰਚ ਕੱਢੇ ਅਤੇ ਤਲਾਸ਼ੀ ਮੁਹਿੰਮ ਚਲਾਈ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ ’ਤੇ 3660 ਵਿਅਕਤੀਆਂ ਦੀ ਤਲਾਸ਼ੀ ਲਈ ਚੰਡੀਗੜ੍ਹ,  9 ਸਤੰਬਰ (ਪੰਜਾਬ ਮੇਲ)-  ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ […]

ਮੈਕਸੀਕੋ ਨਾਲ ਲੱਗਦੀ ਸਰਹੱਦ ਰਸਤੇ ਗੈਰਕਾਨੂੰਨੀ ਪ੍ਰਵਾਸੀਆਂ ਦੇ ਅਮਰੀਕਾ ‘ਚ ਦਾਖਲੇ ਨੂੰ ਰੋਕਣ ਲਈ ਦਰਿਆ ‘ਚ ਲਾਈਆਂ ਰੋਕਾਂ ਹਟਾਉਣ ਦੇ ਆਦੇਸ਼

* ਗਵਰਨਰ ਨੇ ਕਿਹਾ; ਫੈਸਲੇ ਨੂੰ ਦੇਣਗੇ ਚੁਣੌਤੀ ਸੈਕਰਾਮੈਂਟੋ, 9 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਸੰਘੀ ਅਦਾਲਤ ਨੇ ਟੈਕਸਾਸ ਦੇ ਗਵਰਨਰ ਗਰੇਗ ਅਬੋਟ ਤੇ ਟੈਕਸਾਸ ਰਾਜ ਨੂੰ ਆਦੇਸ਼ ਦਿੱਤਾ ਹੈ ਕਿ ਮੈਕਸੀਕੋ ਨਾਲ ਲੱਗਦੀ ਸਰਹੱਦ ਰਾਹੀਂ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਅਮਰੀਕਾ ਵਿਚ ਦਾਖਲੇ ਨੂੰ ਰੋਕਣ ਲਈ ਰੀਓ ਗਰਾਂਡੇ ਦਰਿਆ ਵਿਚ ਲਾਈਆਂ ਤੈਰਦੀਆਂ ਰੋਕਾਂ ਨੂੰ […]

ਅਮਰੀਕਾ ਦੀ ਇਕ ਸੰਘੀ ਗਰੈਂਡ ਜਿਊਰੀ ਵੱਲੋਂ 21 ਵਿਅਕਤੀਆਂ ਵਿਰੁੱਧ ਦੋਸ਼ ਆਇਦ

ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਕੁੱਤਿਆਂ ਦੀਆਂ ਲੜਾਈਆਂ ਕਰਵਾਉਣ ਦਾ ਮਾਮਲਾ ਸੈਕਰਾਮੈਂਟੋ, 9 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੀ ਇਕ ਸੰਘੀ ਗਰੈਂਡ ਜਿਊਰੀ ਨੇ ਨਸ਼ੀਲੇ ਪਦਰਾਥਾਂ ਦੀ ਤਸਕਰੀ ਕਰਨ ਤੇ ਕੁੱਤਿਆਂ ਦੀ ਲੜਾਈ ਕਰਵਾਉਣ ਦੇ ਮਾਮਲਿਆਂ ‘ਚ 21 ਵਿਅਕਤੀਆਂ ਵਿਰੁੱਧ ਦੋਸ਼ ਆਇਦ ਕਰਨ ਦਾ ਫੈਸਲਾ ਸੁਣਾਇਆ ਹੈ। ਇਹ ਐਲਾਨ ਇੰਡਿਆਨਾ ਰਾਜ ਦੇ ਅਧਿਕਾਰੀਆਂ ਨੇ […]

ਬ੍ਰਾਜ਼ੀਲ ਦਾ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣਿਆ ਨੇਮਾਰ; ਤੋੜਿਆ ਪੇਲੇ ਦਾ ਰਿਕਾਰਡ

ਸਾਓ ਪਾਓਲੋ, 9 ਸਤੰਬਰ (ਪੰਜਾਬ ਮੇਲ)- ਨੇਮਾਰ ਤਿੰਨ ਵਾਰ ਦੇ ਵਿਸ਼ਵ ਕੱਪ ਜੇਤੂ ਅਤੇ ਮਹਾਨ ਫੁਟਬਾਲਰ ਪੇਲੇ ਨੂੰ ਪਛਾੜ ਕੇ ਬ੍ਰਾਜ਼ੀਲ ਲਈ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣ ਗਿਆ। ਨੇਮਾਰ ਨੇ ਬੋਲੀਵੀਆ ਖ਼ਿਲਾਫ਼ ਵਿਸ਼ਵ ਕੱਪ ਕੁਆਲੀਫਾਇੰਗ ਮੈਚ ‘ਚ 61ਵੇਂ ਮਿੰਟ ‘ਚ ਗੋਲ ਕਰਕੇ ਇਹ ਉਪਲੱਬਧੀ ਹਾਸਲ ਕੀਤੀ। ਅਮੇਜ਼ਨ ਸ਼ਹਿਰ ਬੇਲੇਮ ‘ਚ ਇਸ 31 […]

ਕੈਪਟਨ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਅਫ਼ਵਾਹ ਦਾ ਖੰਡਨ

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)- ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਉਨ੍ਹਾਂ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਅਫ਼ਵਾਹ ਹਨ ਅਤੇ ਸਪੱਸ਼ਟ ਕੀਤਾ ਕਿ ਉਹ ਭਾਜਪਾ, ਪ੍ਰਧਾਨ […]

ਸਾਰਿਆਂ ਦੇ ਸਹਿਯੋਗ ਨਾਲ ਨਵੀਂ ਦਿੱਲੀ ਜੀ-20 ਸਾਂਝੇ ਐਲਾਨਨਾਮੇ ‘ਤੇ ਸਹਿਮਤੀ ਬਣੀ: ਮੋਦੀ

ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇਹ ਚੰਗੀ ਖ਼ਬਰ ਹੈ, ਸਾਰਿਆਂ ਦੇ ਸਹਿਯੋਗ ਨਾਲ ਨਵੀਂ ਦਿੱਲੀ ਜੀ-20 ਸਾਂਝੇ ਐਲਾਨਨਾਮੇ ‘ਤੇ ਸਹਿਮਤੀ ਬਣ ਗਈ ਹੈ। ਸ਼੍ਰੀ ਮੋਦੀ ਨੇ ਸਾਂਝੇ ਐਲਾਨ ਨੂੰ ਸੰਭਵ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਜੀ-20 ਸ਼ੇਰਪਾ, ਮੰਤਰੀਆਂ ਅਤੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ […]