ਤਰਨਤਾਰਨ ਜ਼ਿਮਨੀ ਚੋਣ: ਕਾਂਗਰਸ ਵੱਲੋਂ ‘ਕਰਨਬੀਰ ਸਿੰਘ ਬੁਰਜ’ ਉਮੀਦਵਾਰ ਵਜੋਂ ਨਾਮਜ਼ਦ

ਚੰਡੀਗੜ੍ਹ, 4 ਅਕਤੂਬਰ (ਪੰਜਾਬ ਮੇਲ)- ਕਾਂਗਰਸ ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪਾਰਟੀ ਆਗੂ ਕਰਨਬੀਰ ਸਿੰਘ ਬੁਰਜ ਨੂੰ ਨਾਮਜ਼ਦ ਕੀਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁਰਜ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ। ਦੱਸ ਦਈਏ ਕਿ ਇਸ ਸਾਲ ਜੂਨ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ […]

ਰਾਜ ਸਭਾ ਦੀ ਉਪ-ਚੋਣ ਲਈ ਟਰਾਈਡੈਂਟ ਗਰੁੱਪ ਦੇ ਰਾਜਿੰਦਰ ਗੁਪਤਾ ਹੋ ਸਕਦੇ ਨੇ ‘ਆਪ’ ਦੇ ਉਮੀਦਵਾਰ

ਚੰਡੀਗੜ੍ਹ, 4 ਅਕਤੂਬਰ (ਪੰਜਾਬ ਮੇਲ)- ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ 24 ਅਕਤੂਬਰ ਨੂੰ ਹੋਣ ਵਾਲੀ ਰਾਜ ਸਭਾ ਦੀ ਉਪ-ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਗੁਪਤਾ ਅਗਲੇ ਹਫ਼ਤੇ ਰਾਜ ਸਭਾ ਦੀ ਇਕੋ ਇੱਕ ਖਾਲੀ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਚੋਣ ਦੀ ਤਿਆਰੀ ਤਹਿਤ ਗੁਪਤਾ […]

ਅਮਰੀਕਾ ‘ਚ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

ਡੈਲਸ, 4 ਅਕਤੂਬਰ (ਪੰਜਾਬ ਮੇਲ)- ਟੈਕਸਾਸ ਦੇ ਡੱਲਾਸ ਵਿੱਚ ਇੱਕ ਗੈਸ ਸਟੇਸ਼ਨ ‘ਤੇ ਕੰਮ ਕਰਨ ਵਾਲੇ 28 ਸਾਲਾ ਭਾਰਤੀ ਵਿਦਿਆਰਥੀ ਚੰਦਰਸ਼ੇਖਰ ਪੋਲ ਦੀ ਸ਼ੁੱਕਰਵਾਰ ਰਾਤ ਨੂੰ ਇੱਕ ਅਣਪਛਾਤੇ ਬੰਦੂਕਧਾਰੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਠੀਕ ਇੱਕ ਮਹੀਨਾ ਪਹਿਲਾਂ, ਉਸੇ ਸ਼ਹਿਰ ਵਿਚ ਇੱਕ ਹੋਰ ਭਾਰਤੀ ਵਿਅਕਤੀ, ਚੰਦਰਮੌਲੀ ਨਾਗਮੱਲਈਆ ਦਾ ਬੇਰਹਿਮੀ ਨਾਲ ਸਿਰ ਕਲਮ ਕਰ […]

ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਓਹਾਈਓ ਸੂਬੇ ‘ਚ 26 ਵਰ੍ਹਿਆਂ ਦੇ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਿਦਿਆਰਥੀ ਜ਼ਖ਼ਮੀ ਹਾਲਤ ‘ਚ ਆਪਣੀ ਕਾਰ ‘ਚ ਮਿਲਿਆ ਸੀ। ਮੈਡੀਕਲ ਯੂਨੀਵਰਸਿਟੀ ਨੇ ਇਸ ਘਟਨਾ ਨੂੰ ਦੁਖਦਾਈ ਅਤੇ ਸੰਵੇਦਨਹੀਣ ਕਰਾਰ ਦਿੱਤਾ ਹੈ। ਸਥਾਨਕ ਟੀ.ਵੀ. ਚੈਨਲ ਮੁਤਾਬਕ ਆਦਿੱਤਿਆ ਅਦਲਖਾ ਸਿਨਸਿਨਾਟੀ ਮੈਡੀਕਲ ਯੂਨੀਵਰਸਿਟੀ ‘ਚ ਅਣੂ […]

ਟਰੰਪ ਦੀ ਧਮਕੀ ਤੋਂ ਬਾਅਦ ਹਮਾਸ ਜੰਗਬੰਦੀ ਲਈ ਸਹਿਮਤ

ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਟਰੰਪ ਦੀ ਧਮਕੀ ਤੋਂ 6 ਘੰਟੇ ਬਾਅਦ ਹਮਾਸ ਗਾਜ਼ਾ ‘ਚ ਜੰਗਬੰਦੀ ਲਈ ਤਿਆਰ ਹੋ ਗਿਆ ਹੈ। ਹਮਾਸ ਨੇ ਸ਼ੁੱਕਰਵਾਰ ਰਾਤ ਨੂੰ ਐਲਾਨ ਕੀਤਾ ਕਿ ਉਹ ਟਰੰਪ ਦੇ ਪਲਾਨ ‘ਚ ਦੱਸੇ ਗਏ ਫਾਰਮੂਲੇ ਅਨੁਸਾਰ ਸਾਰੇ ਜ਼ਿੰਦਾ ਅਤੇ ਮਰੇ ਹੋਏ ਬੰਧਕਾਂ ਨੂੰ ਰਿਹਾਅ ਕਰਨ ਅਤੇ ਗਾਜ਼ਾ ਦਾ ਪ੍ਰਸ਼ਾਸਨ ਛੱਡਣ ਲਈ ਵੀ […]

ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ ਜਥੇਦਾਰ ਗੜਗੱਜ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੇਲ੍ਹ ਅਧਿਕਾਰੀਆਂ ਨਾਲ ਲਿਖਾ-ਪੜ੍ਹੀ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ। ਸਕੱਤਰੇਤ ਦਫ਼ਤਰ ਤੋਂ ਜਾਰੀ ਬਿਆਨ […]

ਟਰੰਪ ਦੀ ਧਮਕੀ ਤੋਂ ਬਾਅਦ ਜੰਗਬੰਦੀ ਲਈ ਹਮਾਸ ਰਾਜ਼ੀ, ਗਾਜ਼ਾ ’ਤੇ ਕਬਜ਼ਾ ਛੱਡੇਗਾ

ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਧਮਕੀ ਤੋਂ ਬਾਅਦ ਹਮਾਸ ਗਾਜ਼ਾ ’ਤੇ ਕਬਜ਼ਾ ਛੱਡਣ ਨੂੰ ਰਾਜ਼ੀ ਹੋ ਗਿਆ ਹੈ। ਹਮਾਸ ਨੇ ਕਿਹਾ ਕਿ ਉਹ ਟਰੰਪ ਦੇ ਕਹੇ ਅਨੁਸਾਰ ਸਾਰੇ ਬੰਦੀਆਂ ਨੂੰ ਰਿਹਾਅ ਕਰਨ ਲਈ ਤਿਆਰ ਹੈ ਪਰ ਹਮਾਸ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਟਰੰਪ ਦੇ ਸ਼ਾਂਤੀ ਸਮਝੌਤਿਆਂ ਦੇ […]

ਸੜਕ ਹਾਦਸੇ ਦੇ ਮਾਮਲੇ ਵਿਚ ਭਗੌੜੇ ਭਾਰਤੀ ਨੂੰ ਕੀਤਾ ਅਮਰੀਕਾ ਹਵਾਲੇ; ਚੱਲੇਗਾ ਮੁਕੱਦਮਾ

ਸੈਕਰਾਮੈਂਟੋ, 3 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤ ਨੇ ਦੋ ਦਹਾਕੇ ਪਹਿਲਾਂ ਨਿਊਯਾਰਕ ਵਿਚ ਵਾਪਰੇ ਇਕ ਸੜਕ ਹਾਦਸੇ ਜਿਸ ਵਿਚ ਇਕ ਮੌਤ ਹੋ ਗਈ ਸੀ, ਦੇ ਮਾਮਲੇ ਵਿਚ ਭਗੌੜੇ ਗਨੇਸ਼ ਸ਼ੇਨਾਇ (54) ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ ਹੈ, ਜਿਥੇ ਉਸ ਨੂੰ ਦੂਸਰਾ ਦਰਜਾ ਹੱਤਿਆ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਯੂ.ਐੱਸ. ਮਾਰਸ਼ਲ ਸਰਵਿਸ ਸ਼ੇਨਾਇ […]

ਕੈਨੇਡਾ ਵੱਲੋਂ ਅਮਰੀਕਾ ਜਾਣ ਵਾਲਿਆਂ ਲਈ ਐਡਵਾਈਜ਼ਰੀ ਜਾਰੀ

ਓਟਵਾ, 3 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੀ ਫੈਡਰਲ ਸਰਕਾਰ ਨੇ ਜੈਂਡਰ ਨਿਊਟਰਲ ਪਾਸਪੋਰਟਸ ਨੂੰ ਧਿਆਨ ਵਿਚ ਰੱਖਦਿਆਂ ਅਮਰੀਕਾ ਜਾਣ ਵਾਲਿਆਂ ਲਈ ਕਾਸ਼ਨਰੀ ਨੋਟ ਜੋੜ ਕੇ ਇਕ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਮਹਿਲਾ ਜਾਂ ਪੁਰਸ਼ ਵਜੋਂ ਆਪਣੀ ਪਛਾਣ ਜ਼ਾਹਰ ਨਾ ਕਰਨ ਵਾਲੇ ਵਿਅਕਤੀਆਂ ਲਈ ਕੈਨੇਡਾ ‘ਐਕਸ’ ਮਾਰਕਰ ਨਾਲ ਪਾਸਪੋਰਟ ਜਾਰੀ ਕਰਦਾ ਹੈ। ਇਸ ਐਡਵਾਈਜ਼ਰੀ ਵਿਚ ਆਖਿਆ […]

ਰੂਸੀ ਰਾਸ਼ਟਰਪਤੀ ਪੁਤਿਨ ਦਸੰਬਰ ਦੇ ਸ਼ੁਰੂ ‘ਚ ਭਾਰਤ ਆਉਣਗੇ

ਨਵੀਂ ਦਿੱਲੀ, 3 ਅਕਤੂਬਰ (ਪੰਜਾਬ ਮੇਲ)- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 5 ਦਸੰਬਰ ਦੇ ਆਸ-ਪਾਸ ਭਾਰਤ ਦਾ ਦੌਰਾ ਕਰਨਗੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਲਾਨਾ ਸਿਖਰ ਵਾਰਤਾ ਕਰਨਗੇ, ਜਿਸ ਨਾਲ ਦੁਵੱਲੇ ਰਣਨੀਤਕ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਨਤੀਜੇ ਨਿਕਲਣ ਦੀ ਉਮੀਦ ਹੈ। ਹਲਕਿਆਂ ਅਨੁਸਾਰ ਇਸ ਹਾਈ-ਪ੍ਰੋਫਾਈਲ ਦੌਰੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਇਹ […]