ਰਾਜਸਥਾਨ-ਜੰਮੂ ਕਸ਼ਮੀਰ ਰਾਸ਼ਟਰੀ ਰਾਜਮਾਰਗ ਦੀ ਉਸਾਰੀ ਲਈ ਜ਼ਮੀਨ ਪ੍ਰਾਪਤੀ ਮੁਆਵਜ਼ਾ ਵੰਡ ਦੇ ਮਾਮਲੇ ਵਿੱਚ ਗੁਰਦਾਸਪੁਰ ਵਿੱਚ ਤਾਇਨਾਤ ਐਸਡੀਐਮ ਡਾ. ਅਨੁਪ੍ਰੀਤ ਕੌਰ ਰੰਧਾਵਾ ਗ੍ਰਿਫ਼ਤਾਰ
ਗੁਰਦਾਸਪੁਰ, 17 ਮਈ (ਪੰਜਾਬ ਮੇਲ)- ਰਾਜਸਥਾਨ-ਜੰਮੂ ਕਸ਼ਮੀਰ ਰਾਸ਼ਟਰੀ ਰਾਜਮਾਰਗ ਦੀ ਉਸਾਰੀ ਲਈ ਜ਼ਮੀਨ ਪ੍ਰਾਪਤੀ ਮੁਆਵਜ਼ਾ ਵੰਡ ਦੇ ਮਾਮਲੇ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਤਰਨ ਤਾਰਨ ਜ਼ਿਲ੍ਹਾ ਪੁਲਸ ਨੇ ਗੁਰਦਾਸਪੁਰ ਵਿੱਚ ਤਾਇਨਾਤ ਐਸਡੀਐਮ ਡਾ. ਅਨੁਪ੍ਰੀਤ ਕੌਰ ਰੰਧਾਵਾ ਨੂੰ ਸ਼ਨੀਵਾਰ ਸਵੇਰੇ 7 ਵਜੇ ਦੇ ਕਰੀਬ ਉਨ੍ਹਾਂ ਦੇ ਸਰਕਾਰੀ ਨਿਵਾਸ ਤੋਂ ਗ੍ਰਿਫ਼ਤਾਰ ਕਰ ਲਿਆ। […]