ਕਾਂਗਰਸ ਵੱਲੋਂ ਪੰਜਾਬ ਦੇ 27 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ

ਚੰਡੀਗੜ੍ਹ, 12 ਨਵੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਨੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਕਾਂਗਰਸ ਵਲੋਂ 27 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਸ ਵਿਚ ਕਈ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਮੁੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮਿਲੀ ਜਾਣਕਾਰੀ […]

ਅਮਰੀਕਾ ਦੀ ਨੌਜਵਾਨ ਪੀੜ੍ਹੀ ਦਾ ਆਪਣੇ ਦੇਸ਼ ਤੋਂ ਮੋਹ ਹੋਇਆ ਭੰਗ!

-63 ਫੀਸਦੀ ਨੌਜਵਾਨ ਛੱਡਣਾ ਚਾਹੁੰਦੇ ਨੇ ਆਪਣਾ ਦੇਸ਼ ਵਾਸ਼ਿੰਗਟਨ, 12 ਨਵੰਬਰ (ਪੰਜਾਬ ਮੇਲ)- ਦੁਨੀਆਂ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ‘ਚ ਨੌਜਵਾਨ ਪੀੜ੍ਹੀ ਦਾ ਆਪਣੇ ਦੇਸ਼ ਤੋਂ ਮੋਹ ਭੰਗ ਹੋ ਰਿਹਾ ਹੈ। ਅਮਰੀਕੀ ਮਨੋਵਿਗਿਆਨਕ ਐਸੋਸੀਏਸ਼ਨ ਵੱਲੋਂ ਕੀਤੇ ਗਏ ਇੱਕ ਨਵੇਂ ਸਰਵੇਖਣ ਅਨੁਸਾਰ, 18 ਤੋਂ 34 ਸਾਲ ਦੀ ਉਮਰ ਵਰਗ ਦੇ ਲਗਭਗ 63 ਫੀਸਦੀ ਨੌਜਵਾਨ ਹੁਣ […]

ਦਿੱਲੀ ਧਮਾਕੇ ਮਗਰੋਂ ਪਾਕਿਸਤਾਨ ਵੱਲੋਂ ਹਵਾਈ ਅਤੇ ਜਲ ਸੈਨਾਵਾਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਆਦੇਸ਼

ਨਵੀਂ ਦਿੱਲੀ, 12 ਨਵੰਬਰ (ਪੰਜਾਬ ਮੇਲ)- ਬੀਤੇ ਦਿਨੀਂ ਉਸ ਸਮੇਂ ਪੂਰੇ ਦੇਸ਼ ‘ਚ ਹੜਕੰਪ ਮਚ ਗਿਆ, ਜਦੋਂ ਦਿੱਲੀ ਸਥਿਤ ਲਾਲ ਕਿਲ੍ਹੇ ਨੇੜੇ ਹੋਏ ਇਕ ਜ਼ਬਰਦਸਤ ਆਤਮਘਾਤੀ ਧਮਾਕੇ ਕਾਰਨ 11 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਹ ਧਮਾਕਾ ਸੋਮਵਾਰ ਸ਼ਾਮ ਲਗਭਗ 7 ਵਜੇ ਹੋਇਆ ਜਦੋਂ ਇੱਕ ਹੁੰਡਈ ਆਈ20 ਕਾਰ, ਜਿਸ […]

ਤਰਨਤਾਰਨ ਜ਼ਿਮਨੀ ਚੋਣ; ਅਕਾਲੀ ਉਮੀਦਵਾਰ ਦੀ ਧੀ ‘ਤੇ ਪਰਚਾ ਦਰਜਾ

ਤਰਨਤਾਰਨ, 12 ਨਵੰਬਰ (ਪੰਜਾਬ ਮੇਲ)- ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਅਤੇ ਇਕ ਹੋਰ ਵਿਅਕਤੀ ਖ਼ਿਲਾਫ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਲਈ ਉਲੰਘਣਾ ਕਰਨ ਦੇ ਮਾਮਲੇ ਵਿਚ ਥਾਣਾ ਸਰਾਈ ਅਮਾਨਤ ਖਾਂ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ […]

ਨਿਠਾਰੀ ਹੱਤਿਆ ਕਾਂਡ; ਸੁਪਰੀਮ ਕੋਰਟ ਨੇ ਸੁਰੇਂਦਰ ਕੋਲੀ ਨੂੰ 13ਵੇਂ ਕੇਸ ‘ਚ ਵੀ ਕੀਤਾ ਬਰੀ

ਨਵੀਂ ਦਿੱਲੀ, 12 ਨਵੰਬਰ (ਪੰਜਾਬ ਮੇਲ)- ਨੋਇਡਾ ਦੇ ਨਿਠਾਰੀ ਹੱਤਿਆ ਤੇ ਜਬਰ ਜਨਾਹ ਕਾਂਡ ‘ਚ ਦੋਸ਼ੀ ਠਹਿਰਾਏ ਗਏ ਸੁਰੇਂਦਰ ਕੋਲੀ ਨੂੰ ਸੁਪਰੀਮ ਕੋਰਟ ਨੇ ਆਖਰੀ 13ਵੇਂ ਕੇਸ ‘ਚ ਵੀ ਬਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਆਦੇਸ਼ ‘ਚ ਕਿਹਾ ਕਿ ਜੇਕਰ ਕੋਲੀ ਕਿਸੇ ਹੋਰ ਕੇਸ ‘ਚ ਲੁੜੀਂਦਾ ਨਹੀਂ ਹੈ, ਤਾਂ ਉਸਨੂੰ ਤਤਕਾਲ ਰਿਹਾਅ ਕੀਤਾ ਜਾਏ। […]

ਬੇਅਦਬੀ ਮਾਮਲਾ ਹੱਲ ਨਾ ਹੋਣ ਕਾਰਨ ਜਾਂਚ ਕਮਿਸ਼ਨ ਮਾਯੂਸ

-ਕਮਿਸ਼ਨ ਮੁਖੀ ਜਸਟਿਸ ਰਣਜੀਤ ਸਿੰਘ ਨੇ ਜ਼ਾਹਰ ਕੀਤੀ ਨਿਰਾਸ਼ਾ ਪਟਿਆਲਾ, 12 ਨਵੰਬਰ (ਪੰਜਾਬ ਮੇਲ)- ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਦਾ ਨਿਬੇੜਾ ਨਾ ਹੋਣ ਕਾਰਨ ਇਸ ਸਬੰਧੀ ਕਾਇਮ ਜਾਂਚ ਕਮਿਸ਼ਨ ਦੇ ਮੁਖੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ। ਬੀਤੇ ਦਿਨੀਂ ਪਟਿਆਲਾ ‘ਚ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 47 ਲੋੜਵੰਦਾਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਿਖੇ 47 ਲੋੜਵੰਦ ਵਿਅਕਤੀਆਂ ਨੂੰ 35250 ਰੂਪੈ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ […]

ਅੰਮ੍ਰਿਤ ਛਕਾਉਣ ਦੀ ਤਸਵੀਰ ‘ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ : ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ਵੱਲੋਂ ਭਾਈ ਜੈਤਾ ਜੀ ਦੀ ਯਾਦਗਾਰ ‘ਚ ਸਿਧਾਂਤ ਵਿਰੋਧੀ ਕਾਰਵਾਈ ‘ਤੇ ਚੁੱਕੇ ਸਵਾਲ ਅੰਮ੍ਰਿਤਸਰ, 11 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੀ ਗਈ ਭਾਈ ਜੈਤਾ ਜੀ ਦੀ ਯਾਦਗਾਰ ਵਿਚ ਲਗਾਈ ਗਈ ਤਸਵੀਰ ਨੂੰ […]

ਭਾਰਤ ਨਾਲ ਵਪਾਰ ਸਮਝੌਤਾ ਕਰਨ ਦੇ ‘ਬਹੁਤ ਕਰੀਬ’ ਹਾਂ: ਟਰੰਪ

-ਟਰੰਪ ਨੇ ਆਉਣ ਵਾਲੇ ਸਮੇਂ ‘ਚ ਟੈਰਿਫ਼ ਘਟਾਉਣ ਦਾ ਕੀਤਾ ਇਸ਼ਾਰਾ ਵਾਸ਼ਿੰਗਟਨ, 11 ਨਵੰਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਭਾਰਤ ਨਾਲ ‘ਨਿਰਪੱਖ ਵਪਾਰ ਸਮਝੌਤਾ’ ਸਿਰੇ ਚੜ੍ਹਨ ਦੇ ‘ਬਹੁਤ ਕਰੀਬ’ ਹੈ। ਟਰੰਪ ਨੇ ਕਿਹਾ ਕਿ ਉਹ ਨਵੀਂ ਦਿੱਲੀ ‘ਤੇ ਲਗਾਏ ਗਏ ਟੈਰਿਫ ਨੂੰ ‘ਕਿਸੇ ਸਮੇਂ’ ਘੱਟ ਕਰ ਦੇਣਗੇ। ਟਰੰਪ ਨੇ ਕਿਹਾ, […]

ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ

-ਨਿਆਇਕ ਹਿਰਾਸਤ 26 ਨਵੰਬਰ ਤੱਕ ਵਧੀ ਮੋਹਾਲੀ, 11 ਨਵੰਬਰ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ‘ਚ ਪੇਸ਼ੀ ਹੋਈ। ਮਜੀਠੀਆ ਨੂੰ ਨਾਭਾ ਜੇਲ੍ਹ ਪ੍ਰਸ਼ਾਸਨ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ‘ਚ ਸਰਕਾਰੀ ਧਿਰ ਵੱਲੋਂ […]