ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਨਵੇਂ ਨਿਯਮ ਲਾਗੂ
ਵੀਜ਼ਾ ਅਰਜ਼ੀ ਪ੍ਰਕਿਰਿਆ ਵਿਚ ਸੋਧਾਂ ਨੂੰ ਕੀਤਾ ਲਾਗੂ ਨਵੀਂ ਦਿੱਲੀ/ਵਾਸ਼ਿੰਗਟਨ, 29 ਨਵੰਬਰ (ਪੰਜਾਬ ਮੇਲ)- ਅਮਰੀਕਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਅਮਰੀਕੀ ਦੂਤਘਰ ਨੇ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀ ਪ੍ਰਕਿਰਿਆ ‘ਚ ਸੋਧਾਂ ਨੂੰ ਲਾਗੂ ਕੀਤਾ ਹੈ। ਐਕਸ (ਪਹਿਲਾਂ ਟਵਿੱਟਰ) ‘ਤੇ ਦੂਤਘਰ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਬਦਲਾਅ ਲਾਗੂ ਹੋ ਚੁੱਕੇ ਹਨ। […]