ਮੁੰਬਈ ਦੇ ਨਾਮੀ ਲੋਕਾਂ ਦੇ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

ਨਾਗਪੁਰ, 1 ਮਾਰਚ (ਪੰਜਾਬ ਮੇਲ)– ਨਾਗਪੁਰ ਪੁਲਿਸ ਕੰਟਰੋਲ ਰੂਮ ਨੂੰ ਫੋਨ ‘ਤੇ ਇਕ ਅਣਪਛਾਤੇ ਵਿਅਕਤੀ ਨੇ ਮੁੰਬਈ ਦੇ ਵੱਡੇ ਨਾਮੀ ਲੋਕਾਂ ਦੇ ਘਰਾਂ ‘ਚ ਬੰਬ ਧਮਾਕਾ ਕਰਨ ਦੀ ਗੱਲ ਆਖੀ। ਸੂਤਰਾਂ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਕਿ ਮੁਕੇਸ਼ ਅੰਬਾਨੀ ਦੇ ਬੰਗਲੇ ਐਂਟੀਲੀਆ ‘ਚ ਧਮਾਕਾ ਹੋਵੇਗਾ। ਇਸ ਤੋਂ ਇਲਾਵਾ ਕਾਲਰ ਨੇ ਕਿਹਾ […]

ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਵੱਲੋਂ ਅਸਤੀਫੇ

ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਦਿੱਲੀ ਵਿਚ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਅਸਤੀਫੇ ਦੇ ਦਿੱਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ। ਇਨ੍ਹਾਂ ਦੋਹਾਂ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਵਿਚ ਕਥਿਤ […]

ਮੈਸੀ ਨੇ ਜਿੱਤਿਆ ਸਰਵੋਤਮ ਫੀਫਾ ਖਿਡਾਰੀ 2022 ਪੁਰਸਕਾਰ

ਪੈਰਿਸ, 28 ਫਰਵਰੀ (ਪੰਜਾਬ ਮੇਲ)- ਅਰਜਨਟੀਨਾ ਦੇ ਲਿਓਨੇਲ ਮੈਸੀ ਨੇ ਇੱਥੇ ਸਰਵੋਤਮ ਫੀਫਾ ਪੁਰਸ਼ ਖਿਡਾਰੀ ਪੁਰਸਕਾਰ 2022 ਜਿੱਤ ਲਿਆ। ਇਹ ਦੂਜੀ ਵਾਰ ਹੈ ਜਦੋਂ ਮੈਸੀ ਨੇ ਇਹ ਪੁਰਸਕਾਰ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਉਸ ਨੇ 2019 ਵਿਚ ਪਹਿਲੀ ਵਾਰ ਇਹ ਪੁਰਸਕਾਰ ਜਿੱਤਿਆ ਸੀ। ਇਸ ਤੋਂ ਇਲਾਵਾ ਅਰਜਨਟੀਨਾ ਨੇ ਕਈ ਹੋਰ ਪੁਰਸਕਾਰ ਵੀ ਜਿੱਤੇ ਹਨ। […]

ਪੰਜਾਬ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ 3 ਮਾਰਚ ਨੂੰ ਸੱਦਿਆ

ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਚੱਲ ਰਹੇ ਟਕਰਾਅ ਦਰਮਿਆਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸੱਦ ਲਿਆ ਹੈ।

ਚੁੱਪ ਦੀ ਕਥਾ ‘ਤੇ ਚਰਚਾ ਅਤੇ ਵਿਦਰੋਹਣੀ ਲੋਕ ਅਰਪਣ

ਪਟਿਆਲਾ, 28 ਫਰਵਰੀ (ਪੰਜਾਬ ਮੇਲ)-ਚਿੰਤਨ ਮੰਚ ਪਟਿਆਲਾ ਵੱਲੋਂ ਨਵਦੀਪ ਸਿੰਘ ਮੁੰਡੀ ਦੀ ਕਾਵਿ ਪੁਸਤਕ ਚੁੱਪ ਦੀ ਕਥਾ ‘ਤੇ ਵਿਚਾਰ ਗੋਸ਼ਟੀ ਕਰਵਾਈ ਗਈ ਅਤੇ ਇਸ ਮੌਕੇ ‘ਤੇ ਲਕਸ਼ਮੀ ਨਰਾਇਣ ਭੀਖੀ ਦੀ ਕਾਵਿ ਪੁਸਤਕ ਵਿਦਰੋਹਣੀ ਵੀ ਲੋਕ ਅਰਪਣ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਮੰਡਲ ਵਿਚ ਡਾ. ਭੀਮਇੰਦਰ ਸਿੰਘ, ਦਰਸ਼ਨ ਬੁੱਟਰ, ਡਾ. ਅਮਰਜੀਤ ਕੌਂਕੇ, ਸਤਨਾਮ ਸਿੰਘ ਅਤੇ […]

ਸੁਪਰੀਮ ਕੋਰਟ ਆਨੰਦ ਮੈਰਿਜ ਐਕਟ ਸਬੰਧੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਆਨੰਦ ਮੈਰਿਜ ਐਕਟ, 1909 ਤਹਿਤ ਸਿੱਖਾਂ ਦੇ ਵਿਆਹ ਦੀ ਰਜਿਸਟ੍ਰੇਸ਼ਨ ਲਈ ਨਿਯਮ ਬਣਾਉਣ ਵਾਸਤੇ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਤਿੰਨ ਜੱਜਾਂ ਦੇ ਬੈਂਚ […]

‘ਲਿਵ-ਇਨ’ ਸਬੰਧਾਂ ਦੀ ਰਜਿਸਟਰੇਸ਼ਨ ਲਈ ਨਿਯਮ ਬਣਾਉਣ ‘ਤੇ ਜ਼ੋਰ

ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਕੇਂਦਰ ਸਰਕਾਰ ਨੂੰ ‘ਲਿਵ-ਇਨ’ ਸਬੰਧਾਂ ਦੀ ਰਜਿਸਟਰੇਸ਼ਨ ਲਈ ਨਿਯਮ ਬਣਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਅਜਿਹੇ ਸਬੰਧਾਂ ਨਾਲ ਸਮਾਜ ਵਿਚ ਜਬਰ-ਜਨਾਹ ਤੇ ਹੱਤਿਆ ਵਰਗੇ ਕੇਸਾਂ ਵਿਚ ਵਾਧਾ […]

ਰਾਜਪਾਲ ਵਿਧਾਨ ਸਭਾ ਦੇ ਸੱਦੇ ਸਬੰਧੀ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ ਨੂੰ ਮੰਨਣ ਲਈ ਪਾਬੰਦ : ਸੁਪਰੀਮ ਕੋਰਟ

-ਰਾਜਪਾਲ ਵੱਲੋਂ ਮੰਗੀ ਜਾਣਕਾਰੀ ਦੇਣਾ ਸਰਕਾਰ ਦਾ ਫ਼ਰਜ਼ ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜਪਾਲ ਵਿਧਾਨ ਸਭਾ ਦੇ ਸੱਦੇ ਸਬੰਧੀ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ ਨੂੰ ਮੰਨਣ ਲਈ ਪਾਬੰਦ ਹਨ। ਨਾਲ ਹੀ ਸਰਵਉੱਚ ਅਦਾਲਤ ਨੇ ਕਿਹਾ ਕਿ ਸਰਕਾਰ ਵੀ ਰਾਜਪਾਲ ਵੱਲੋਂ ਮੰਗੀ ਜਾਣਕਾਰੀ ਦੇਣ ਲਈ ਪਾਬੰਦ ਹਨ। ਵਰਨਣਯੋਗ ਹੈ ਕਿ […]

ਡਾਕਟਰ ਸਰਬਜੀਤ ਕੌਰ ਸੋਹਲ ਤੇ ਮੈਡਮ ਰਮਿੰਦਰ ਰੰਮੀ ਦੀਆਂ ਅੰਤਰਰਾਸ਼ਟਰੀ ਸਰਗਰਮੀਆਂ ਤੇਜ਼ ਹੋਈਆਂ

ਹਰਦੇਵ ਚੌਹਾਨ, ਤਾਹਿਰਾ ਸਰਾ ਅਤੇ ਪਰਮਜੀਤ ਸੰਸੋਆ ਨਾਲ ਰੂਬਰੂ ਬਰੈਂਪਟਨ, 28 ਫਰਵਰੀ (ਪੰਜਾਬ ਮੇਲ)- ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਡਾਕਟਰ ਸਰਬਜੀਤ ਕੌਰ ਸੋਹਲ, ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਮੈਡਮ ਰਮਿੰਦਰ ਰੰਮੀ ਅਤੇ ਆਰ.ਐੱਸ.ਐੱਫ.ਉ. ਕੈਨੇਡਾ ਦੇ ਚੇਅਰਮੈਨ ਸ. ਦਲਜੀਤ ਸਿੰਘ ਗੈਦੂ ਦੇ ਸਹਿਯੋਗ ਨਾਲ ਰਾਮਗੜ੍ਹੀਆ ਭਵਨ, ਬਰੈਂਪਟਨ, ਕੈਨੇਡਾ ਵਿਖੇ ਚੜ੍ਹਦੇ ਪੰਜਾਬ ਦੇ ਸ਼੍ਰੋਮਣੀ ਬਾਲ ਸਾਹਿਤਕਾਰ ਤੇ ਪੱਤਰਕਾਰ […]

ਸੁਪਰੀਮ ਕੋਰਟ ਵੱਲੋਂ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਸੁਣਨ ਤੋਂ ਇਨਕਾਰ

ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਆਬਕਾਰੀ ਘਪਲੇ ਦੇ ਮਾਮਲੇ ‘ਚ ਸੀ.ਬੀ.ਆਈ. ਦੀ ਹਿਰਾਸਤ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਸੁਣਨ ਤੋਂ ਇਨਕਾਰ ਕਰ ਦਿੱਤਾ।