ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ […]