ਅਮਰੀਕੀ ਵਿਦੇਸ਼ ਮੰਤਰੀ ਅਗਲੇ ਹਫ਼ਤੇ ਭਾਰਤ ਦੀ ਕਰਨਗੇ ਯਾਤਰਾ

ਵਾਸ਼ਿੰਗਟਨ, 24 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਗਲੇ ਹਫਤੇ ਭਾਰਤ ਦੀ ਯਾਤਰਾ ਕਰਨਗੇ। ਭਾਰਤ ਨੇ ਪਿਛਲੇ ਸਾਲ 1 ਦਸੰਬਰ ਨੂੰ ਜੀ-20 ਦੀ ਪ੍ਰਧਾਨਗੀ ਸੰਭਾਲੀ ਸੀ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਬਲਿੰਕਨ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸ਼ਾਮਲ ਹੋਣ […]

ਬਠਿੰਡਾ: ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ’ਚ ਭਿਆਨਕ ਅੱਗ ਲੱਗੀ

ਰਾਮਾਂ ਮੰਡੀ, 24 ਫਰਵਰੀ (ਪੰਜਾਬ ਮੇਲ)- ਇਥੋਂ ਨੇੜਲੇ ਪਿੰਡ ਫੁੱਲੋ ਖਾਰੀ ਵਿੱਚ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਦੇ ਅੰਦਰ ਨਵੇਂ ਬਣੇ ਪਲਾਂਟ ਵਿੱਚ ਅੱਜ ਸਵੇਰੇ 6 ਵਜੇ ਤੇਲ ਦਾ ਪੰਪ ਲੀਕ ਹੋਣ ਕਾਰਨ ਅੱਗ ਲੱਗ ਗਈ। ਕਾਰਖਾਨੇ ਦੇ ਮੀਡੀਆ ਇੰਚਾਰਜ ਪੰਕਜ ਵਿਨਾਇਕ ਨੇ ਦੱਸਿਆ ਕਿ ਇਸ ਅੱਗ ’ਤੇ ਜਲਦੀ ਕਾਬੂ ਪਾ ਲਿਆ ਪਰ ਹਾਲੇ […]

ਬਾਇਡਨ ਨੇ ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਥਾਪਿਆ

ਵਾਸ਼ਿੰਗਟਨ, 23 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ-ਅਮਰੀਕੀ ਕਾਰੋਬਾਰੀ ਆਗੂ ਅਜੈ ਬੰਗਾ (63) ਨੂੰ ਵਿਸ਼ਵ ਬੈਂਕ ਦਾ ਮੁਖੀ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ, ‘ਅਜੈ ਬੰਗਾ ਵਿਚ ਅਜਿਹੀਆਂ ਸਾਰੀਆਂ ਖੂਬੀਆਂ ਮੌਜੂਦ ਹਨ ਕਿ ਉਹ ਸੰਕਟ ਦੇ ਇਸ ਸਮੇਂ ਵਿਚ ਵਿਸ਼ਵ ਬੈਂਕ ਦੀ ਅਗਵਾਈ ਕਰ ਸਕੇ।’ ਮੌਜੂਦਾ ਸਮੇਂ […]

ਮਹਿਲਾ ਟੀ-20 ਵਿਸ਼ਵ ਕੱਪ: ਸੈਮੀਫਾਈਨਲ ਮੁਕਾਬਲੇ ‘ਚ ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਆਸਟਰੇਲੀਆ ਫਾਈਨਲ ‘ਚ

ਕੇਪਟਾਊਨ, 23 ਫਰਵਰੀ (ਪੰਜਾਬ ਮੇਲ)- ਆਈ.ਸੀ.ਸੀ. ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ਵਿਚ ਅੱਜ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਫਾਈਲਨ ‘ਚ ਦਾਖਲਾ ਪਾ ਲਿਆ ਹੈ। ਭਾਰਤ ਦੀ ਖਰਾਬ ਫੀਲਡਿੰਗ ਦਾ ਲਾਹਾ ਲੈਂਦਿਆਂ ਆਸਟਰੇਲੀਆ ਨੇ ਚਾਰ ਵਿਕਟਾਂ ਗੁਆ ਕੇ 172 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ। […]

ਪੰਜਾਬ ਦੇ ਰਾਜਪਾਲ ਵੱਲੋਂ ਬਜਟ ਸੈਸ਼ਨ ਲਈ ਮਨਜ਼ੂਰੀ ਦੇਣ ਤੋਂ ਇਨਕਾਰ

ਚੰਡੀਗੜ੍ਹ, 23 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸ਼ੁਰੂ ਹੋਈ ਤਕਰਾਰ ਖਤਮ ਨਹੀਂ ਹੋ ਰਹੀ। ਅੱਜ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਤੋਂ ਸੱਦਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ। ਰਾਜਪਾਲ ਨੇ ਮੁੱਖ […]

ਅਮਰੀਕਾ ‘ਚ ਯਹੂਦੀ ਤੇ ਸਿੱਖ ਸਭ ਤੋਂ ਵੱਧ ਨਫ਼ਰਤੀ ਹਮਲਿਆਂ ਤੋਂ ਪੀੜਤ: ਐੱਫ.ਬੀ.ਆਈ.

ਵਾਸ਼ਿੰਗਟਨ, 23 ਫਰਵਰੀ (ਪੰਜਾਬ ਮੇਲ)-ਅਮਰੀਕਾ ਵਿਚ 2021 ‘ਚ ਨਫ਼ਰਤੀ ਅਪਰਾਧਾਂ ਦਾ ਸਭ ਤੋਂ ਵੱਧ ਸ਼ਿਕਾਰ ਯਹੂਦੀ ਅਤੇ ਸਿੱਖ ਧਾਰਮਿਕ ਸਮੂਹ ਹੋਏ। ਇਹ ਜਾਣਕਾਰੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ ਦੇਸ਼ ਭਰ ਵਿਚ ਅਜਿਹੀਆਂ ਘਟਨਾਵਾਂ ਬਾਰੇ ਸਾਲਾਨਾ ਰਿਪੋਰਟ ਤੋਂ ਮਿਲੀ ਹੈ। ਐੱਫ.ਬੀ.ਆਈ. ਨੇ ਦੱਸਿਆ ਕਿ 2021 ਵਿਚ ਧਰਮ ਨਾਲ ਸਬੰਧਤ ਨਫ਼ਰਤੀ ਅਪਰਾਧਾਂ ਦੇ ਕੁੱਲ 1,005 ਮਾਮਲੇ […]

ਮਕਬੂਜ਼ਾ ਕਸ਼ਮੀਰ ‘ਚ ਪਾਕਿ ਵਿਰੁੱਧ ਬਗ਼ਾਵਤ ਹੋਈ ਤੇਜ਼

* ਫ਼ੌਜ ਤੇ ਸਰਕਾਰੀ ਏਜੰਸੀਆਂ ਨੂੰ ਖੇਤਰ ਛੱਡਣ ਲਈ ਦਿੱਤਾ 22 ਅਕਤੂਬਰ ਤੱਕ ਦਾ ਸਮਾਂ * ਗਿਲਗਿਤ-ਬਾਲਟਿਸਤਾਨ ਤੇ ਪੀ.ਓ.ਕੇ. ਨੂੰ ਭਾਰਤ ‘ਚ ਕੀਤਾ ਜਾਵੇਗਾ ਸ਼ਾਮਲ : ਡਾ. ਮਿਰਜ਼ਾ ਅੰਮ੍ਰਿਤਸਰ, 23 ਫਰਵਰੀ (ਪੰਜਾਬ ਮੇਲ)-ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ‘ਚ ਜਿੱਥੇ ਇਕ ਪਾਸੇ ਪਾਕਿ ਸਰਕਾਰ, ਉੱਥੋਂ ਦੀ ਫ਼ੌਜ ਅਤੇ ਸੁਰੱਖਿਆ ਏਜੰਸੀਆਂ ਖ਼ਿਲਾਫ਼ ਵਿਰੋਧ ਤੇਜ਼ ਹੋ ਗਿਆ ਹੈ। […]

ਰਿਸ਼ਵਤ ਕਾਂਡ : ਵਿਜੀਲੈਂਸ ਵੱਲੋਂ ਬਠਿੰਡਾ ਦੇ ‘ਆਪ’ ਵਿਧਾਇਕ ਅਮਿਤ ਰਤਨ ਗ੍ਰਿਫ਼ਤਾਰ

* ਫੋਰੈਂਸਿਕ ਜਾਂਚ ‘ਚ ਆਵਾਜ਼ ‘ਆਪ’ ਵਿਧਾਇਕ ਦੀ ਹੋਣ ਬਾਰੇ ਪੁਸ਼ਟੀ, ਮੁੱਖ ਮੰਤਰੀ ਵੱਲੋਂ ਲੋੜੀਂਦੇ ਹੁਕਮ ਜਾਰੀ ਮਾਨਸਾ, 23 ਫਰਵਰੀ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਬੁੱਧਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਇਸ ਦੀ ਪੁਸ਼ਟੀ ਉੱਚ ਪੁਲਿਸ ਅਧਿਕਾਰੀ ਵੱਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ […]

ਪੰਜਾਬੀ ਭਾਸ਼ਾ ਲਾਗੂ ਕਰਵਾਉਣ ਦੇ ਦਿੱਤੇ ਹੁਕਮਾਂ ਨੂੰ ਬੂਰ ਨਾ ਪੈਂਦਾ ਵੇਖ ਸਰਕਾਰ ਨੇ ਲਿਆ ਯੂ-ਟਰਨ

-ਸਰਕਾਰ ਨੇ ਹੁਕਮਾਂ ਦੀ ਪਾਲਣਾ ਲਈ 6 ਮਹੀਨਿਆਂ ਦਾ ਸਮਾਂ ਵਧਾਇਆ ਸੰਗਰੂਰ, 23 ਫਰਵਰੀ (ਪੰਜਾਬ ਮੇਲ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ 21 ਫਰਵਰੀ ਤੱਕ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਦਿੱਤੇ ਹੁਕਮਾਂ ਨੂੰ ਬੂਰ ਨਾ ਪੈਂਦਾ ਵੇਖ ਪੰਜਾਬ ਸਰਕਾਰ ਨੇ ਖੁਦ ਹੀ ਇਨ੍ਹਾਂ ਹੁਕਮਾਂ ਦੀ ਪਾਲਣਾ ਲਈ 6 ਮਹੀਨਿਆਂ ਦਾ ਸਮਾਂ ਵਧਾ ਦਿੱਤਾ ਹੈ। ਜ਼ਿਕਰਯੋਗ […]

ਰਾਜਪਾਲ ਵੱਲੋਂ ਮੁੱਖ ਮੰਤਰੀ ਤੋਂ ਮੰਗੀ ਜਾਣਕਾਰੀ ਲਈ 28 ਫਰਵਰੀ ਦੀ ਸਮਾਂਹੱਦ ਨੇ ਵਧਾਈਆਂ ਧੜਕਣਾਂ

* ਰਾਜ ਭਵਨ ਤੇ ਮੁੱਖ ਮੰਤਰੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਮਸ਼ਵਰੇ ਜਾਰੀ ਚੰਡੀਗੜ੍ਹ, 23 ਫਰਵਰੀ (ਪੰਜਾਬ ਮੇਲ)-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਲਿਖ ਕੇ ਪੰਜ ਮਹੱਤਵਪੂਰਨ ਮੁੱਦਿਆਂ ‘ਤੇ 15 ਦਿਨਾਂ ‘ਚ ਜਾਣਕਾਰੀ ਦੇਣ ਤੇ ਅਜਿਹਾ ਨਾ ਹੋਣ ਦੀ ਸੂਰਤ ‘ਚ ਕਾਨੂੰਨ ਅਨੁਸਾਰ ਅਗਲੇਰੀ ਕਰਵਾਈ ਦੀ ਜੋ ਚਿਤਾਵਨੀ 13 ਫਰਵਰੀ ਨੂੰ […]