ਰਾਜਸਥਾਨ ਦੇ ਬਾੜਮੇਰ ‘ਚ ਤਾਪਮਾਨ 37 ਡਿਗਰੀ ਨੂੰ ਟੱਪਿਆ
ਜੈਪੁਰ, 18 ਫਰਵਰੀ (ਪੰਜਾਬ ਮੇਲ)- ਰਾਜਸਥਾਨ ‘ਚ ਸਰਦੀਆਂ ਦੀ ਵਿਦਾਈ ਦੇ ਨਾਲ ਹੀ ਹੁਣ ਗਰਮੀ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿੱਥੇ ਸਰਹੱਦੀ ਬਾੜਮੇਰ ਵਿਚ ਪਾਰਾ 37 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿਚ ਤਾਪਮਾਨ ਆਮ ਨਾਲੋਂ 10 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। […]